ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ‘ਚ ਪਾਇਆ ਕਿ ਰੋਂਦੇ ਹੋਏ ਕਿਸਾਨ ਦੀ ਵਾਇਰਲ ਤਸਵੀਰ ਅਸਲੀ ਨਹੀਂ ਹੈ, ਸਗੋਂ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਦੀ ਮਦਦ ਨਾਲ ਬਣਾਈ ਗਈ ਹੈ। ਤਸਵੀਰ ਨੂੰ ਅਸਲੀ ਸਮਝ ਕੇ ਸ਼ੇਅਰ ਕੀਤਾ ਜਾ ਰਿਹਾ ਹੈ।
ਨਵੀਂ ਦਿੱਲੀ (ਵਿਸ਼ਵਾਸ ਨਿਊਜ)। ਪਿਛਲੇ ਦਿਨੀਂ ਪਏ ਮੀਂਹ ‘ਤੇ ਗੜੇਮਾਰੀ ਕਾਰਨ ਫਸਲਾਂ ਨੂੰ ਕਾਫੀ ਨੁਕਸਾਨ ਹੋਇਆ ਹੈ। ਫਸਲ ਖਰਾਬ ਹੋਣ ਕਾਰਨ ਕਿਸਾਨਾਂ ਨੂੰ ਵੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਸੋਸ਼ਲ ਮੀਡੀਆ ‘ਤੇ ਇਕ ਤਸਵੀਰ ਵਾਇਰਲ ਹੋ ਰਹੀ ਹੈ। ਜਿਸ ਵਿੱਚ ਇੱਕ ਕਿਸਾਨ ਨੂੰ ਗੜੇਮਾਰੀ ਕਾਰਨ ਖਰਾਬ ਹੋਈ ਫਸਲ ਦੇ ਵਿਚਕਾਰ ਰੋਂਦੇ ਹੋਏ ਦੇਖਿਆ ਜਾ ਸਕਦਾ ਹੈ। ਯੂਜ਼ਰਸ ਇਸ ਤਸਵੀਰ ਨੂੰ ਸੱਚ ਮੰਨ ਕੇ ਸ਼ੇਅਰ ਕਰ ਰਹੇ ਹਨ।
ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ‘ਚ ਪਾਇਆ ਕਿ ਵਾਇਰਲ ਤਸਵੀਰ ਅਸਲੀ ਨਹੀਂ ਹੈ, ਸਗੋਂ AI ਦੀ ਮਦਦ ਨਾਲ ਬਣਾਈ ਗਈ ਹੈ। ਲੋਕ ਇਸ ਤਸਵੀਰ ਨੂੰ ਸੱਚ ਮੰਨ ਕੇ ਸ਼ੇਅਰ ਕਰ ਰਹੇ ਹਨ।
ਫੇਸਬੁੱਕ ਯੂਜ਼ਰ Mohanjeet Sarpanch Changali ਨੇ 21 ਅਪ੍ਰੈਲ 2024 ਨੂੰ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਹੈ, “ਕਿੱਥੇ ਰੱਖਲਾ ਲਕੋ ਕੇ ਤੇਨੂੰ ਕਣਕੇ ਨੀ ਰੱਬ ਬੇਈਮਾਨ ਹੋ ਗਿਆ
ਵਾਹਿਗੁਰੂ ਜੀ ਮੇਹਰ ਕਰੋ ਅੰਨਦਾਤੇ ਤੇ ਇਸ ਤਸਵੀਰ ਨੇ ਮਨ ਦੁੱਖੀ ਕਰਤਾ”
ਪੋਸਟ ਦੇ ਆਰਕਾਈਵ ਲਿੰਕ ਨੂੰ ਇੱਥੇ ਦੇਖਿਆ ਜਾ ਸਕਦਾ ਹੈ।
ਐਕਸ ਯੂਜ਼ਰ Prabhjot Singh Sandhu ਨੇ ਵੀ ਇਸ ਤਸਵੀਰ ਨੂੰ ਸਮਾਨ ਦਾਅਵੇ ਨਾਲ ਸ਼ੇਅਰ ਕੀਤਾ ਹੈ।
ਵਾਇਰਲ ਤਸਵੀਰ ਦੀ ਜਾਂਚ ਕਰਨ ਲਈ ਅਸੀਂ ਤਸਵੀਰ ਨੂੰ ਧਿਆਨ ਨਾਲ ਦੇਖਿਆ। ਇਹ ਫੋਟੋ ਦੇਖਣ ਵਿੱਚ ਹੀ ਅਸਲੀ ਨਹੀਂ ਲੱਗਦੀ, ਜਿਸ ਤੋਂ ਇਸਦੇ ਏਆਈ ਤੋਂ ਬਣੇ ਹੋਣ ਦਾ ਸੰਕੇਤ ਮਿਲਦਾ ਹੈ। ਤਸਵੀਰ ਦੇ ਏਆਈ ਤੋਂ ਬਣੇ ਹੋਣ ਦੀ ਸੰਭਾਵਨਾ ਨੂੰ ਅਸੀਂ ਏਆਈ ਟੂਲ ਦੀ ਮਦਦ ਨਾਲ ਚੈੱਕ ਕੀਤਾ। ਅਸੀਂ hivemoderation ਟੂਲ ਦੀ ਵਰਤੋਂ ਕੀਤੀ। ਇਸ ‘ਚ ਤਸਵੀਰ ਦੇ ਏਆਈ ਤੋਂ ਬਣੇ ਹੋਣ ਦੀ ਸੰਭਾਵਨਾ 99.9 ਫੀਸਦੀ ਆਈ।
ਅਸੀਂ ਤਸਵੀਰ ਨੂੰ ਇੱਕ ਹੋਰ ਟੂਲ isitai.com ਰਾਹੀਂ ਖੋਜ ਕੀਤੀ। ਇਸ ਟੂਲ ‘ਚ ਵਾਇਰਲ ਫੋਟੋ ਦੇ ਏਆਈ ਦੁਆਰਾ ਬਣੇ ਹੋਣ ਦੀ ਸੰਭਾਵਨਾ 85.61 ਫੀਸਦੀ ਦੱਸੀ ਗਈ ਹੈ।
ਇਸ ਬਾਰੇ ਹੋਰ ਜਾਣਕਾਰੀ ਲਈ ਅਸੀਂ ਏਆਈ ਮਾਹਰ ਅਤੇ ALTRD ਦੀ ਫਾਊਂਡਰ ਗਾਇਤਰੀ ਅਗਰਵਾਲ ਨਾਲ ਸੰਪਰਕ ਕੀਤਾ ਅਤੇ ਉਨ੍ਹਾਂ ਨਾਲ ਵਾਇਰਲ ਤਸਵੀਰ ਨੂੰ ਸ਼ੇਅਰ ਕੀਤਾ। ਉਨ੍ਹਾਂ ਨੇ ਦੱਸਿਆ ਕਿ ਇਹ ਤਸਵੀਰ AI ਦੀ ਮਦਦ ਨਾਲ ਬਣਾਈ ਗਈ ਹੈ। ਤਸਵੀਰ ਅਤੇ ਆਲੇ-ਦੁਆਲੇ ਦੇ ਗੜੇਮਾਰੀ ਨੂੰ ਦੇਖ ਕੇ ਸਾਫ ਪਤਾ ਲੱਗਦਾ ਹੈ ਕਿ ਤਸਵੀਰ ਅਸਲੀ ਨਹੀਂ ਹੈ।
ਵਿਸ਼ਵਾਸ ਨਿਊਜ਼ ਦੀ ਵੈੱਬਸਾਈਟ ‘ਤੇ AI ਦੁਆਰਾ ਤਿਆਰ ਕੀਤੀਆਂ ਤਸਵੀਰਾਂ ਅਤੇ ਡੀਪਫੇਕ ਵੀਡੀਓਜ਼ ਦੀ ਜਾਂਚ ਨੂੰ ਵਿਸਥਾਰ ਨਾਲ ਇੱਥੇ ਪੜ੍ਹਿਆ ਜਾ ਸਕਦਾ ਹੈ।
ਅੰਤ ਵਿੱਚ ਅਸੀਂ ਫੋਟੋ ਨੂੰ ਗ਼ਲਤ ਦਾਅਵੇ ਨਾਲ ਸ਼ੇਅਰ ਕਰਨ ਵਾਲੇ ਯੂਜ਼ਰ ਦੇ ਅਕਾਊਂਟ ਨੂੰ ਸਕੈਨ ਕੀਤਾ। ਅਸੀਂ ਪਾਇਆ ਕਿ ਯੂਜ਼ਰ ਨੇ ਆਪਣੀ ਪ੍ਰੋਫਾਈਲ ‘ਤੇ ਆਪਣੇ ਆਪ ਨੂੰ ਫ਼ਿਰੋਜ਼ਪੁਰ ਦਾ ਨਿਵਾਸੀ ਦੱਸਿਆ ਹੈ। ਫੇਸਬੁੱਕ ‘ਤੇ ਯੂਜ਼ਰ ਨੂੰ ਸੱਤ ਹਜ਼ਾਰ ਤੋਂ ਵੱਧ ਲੋਕ ਫੋਲੋ ਕਰਦੇ ਹਨ।
ਨਤੀਜਾ: ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ‘ਚ ਪਾਇਆ ਕਿ ਰੋਂਦੇ ਹੋਏ ਕਿਸਾਨ ਦੀ ਵਾਇਰਲ ਤਸਵੀਰ ਅਸਲੀ ਨਹੀਂ ਹੈ, ਸਗੋਂ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਦੀ ਮਦਦ ਨਾਲ ਬਣਾਈ ਗਈ ਹੈ। ਤਸਵੀਰ ਨੂੰ ਅਸਲੀ ਸਮਝ ਕੇ ਸ਼ੇਅਰ ਕੀਤਾ ਜਾ ਰਿਹਾ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।