Fact Check: ਜੂਨੀਅਰ ਹਾਕੀ ਟੀਮ ਦੇ ਕੱਪ ਜਿੱਤਣ ਦਾ ਜਸ਼ਨ ਮਨਾਉਣ ਦੀ ਵਾਇਰਲ ਤਸਵੀਰ 2016 ਦੀ ਹੈ

ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਜੂਨੀਅਰ ਹਾਕੀ ਟੀਮ ਵਲੋਂ ਹਾਲ ਵਿੱਚ ਵਰਲਡ ਕਪ ਜਿੱਤਣ ਦਾ ਦਾਅਵਾ ਕਰਦਾ ਵਾਇਰਲ ਪੋਸਟ ਗੁੰਮਰਾਹਕੁਨ ਨਿਕਲਿਆ। ਭਾਰਤ ਦੀ ਜੂਨੀਅਰ ਹਾਕੀ ਟੀਮ ਨੇ ਸਾਲ 2016 ਵਿੱਚ ਜੂਨੀਅਰ ਹਾਕੀ ਵਰਲਡ ਕੱਪ ਜਿੱਤਿਆ ਸੀ ਅਤੇ ਫਾਈਨਲ ਮੈਚ ਵਿੱਚ ਭਾਰਤ ਨੇ ਬੈਲਜੀਅਮ ਨੂੰ 2-1 ਨਾਲ ਹਰਾਇਆ ਸੀ। ਵਾਇਰਲ ਤਸਵੀਰ ਓਸੇ ਮੁਕਾਬਲੇ ਤੋਂ ਬਾਅਦ ਜਿੱਤ ਦਾ ਜਸ਼ਨ ਮਨਾਉਂਦੇ ਦੀ ਹੈ।

ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਸੋਸ਼ਲ ਮੀਡੀਆ ‘ਤੇ ਇੱਕ ਤਸਵੀਰ ਜਿਸ ਵਿੱਚ ਭਾਰਤੀ ਹਾਕੀ ਟੀਮ ਦੇ ਦੋ ਖਿਡਾਰੀਆਂ ਨੂੰ ਹੱਥਾਂ ਵਿੱਚ ਭਾਰਤੀ ਝੰਡਾ ਲੈ ਕੇ ਜਸ਼ਨ ਮਨਾਉਂਦੇ ਹੋਏ ਦੇਖਿਆ ਜਾ ਸਕਦਾ ਹੈ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਤਸਵੀਰ ਨੂੰ ਸ਼ੇਅਰ ਕਰਕੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਾਰਤੀ ਜੂਨੀਅਰ ਹਾਕੀ ਟੀਮ ਨੇ ਵਿਸ਼ਵ ਕੱਪ ਜਿੱਤ ਲਿਆ ਹੈ ਅਤੇ ਮੈਚ ਵਿੱਚ ਦੋਵੇਂ ਗੋਲ ਸਿੱਖ ਖਿਡਾਰੀਆਂ ਨੇ ਕੀਤੇ ਹਨ।

ਵਿਸ਼ਵਾਸ ਨਿਊਜ਼ ਨੇ ਪੜਤਾਲ ਵਿੱਚ ਵਾਇਰਲ ਦਾਅਵੇ ਨੂੰ ਗੁੰਮਰਾਹਕੁੰਨ ਪਾਇਆ। 2016 ਵਿੱਚ ਭਾਰਤੀ ਜੂਨੀਅਰ ਹਾਕੀ ਟੀਮ ਨੇ ਜੂਨੀਅਰ ਹਾਕੀ ਵਿਸ਼ਵ ਕੱਪ ਜਿੱਤਿਆ ਸੀ ਅਤੇ ਭਾਰਤ ਨੇ ਫਾਈਨਲ ਮੈਚ ਵਿੱਚ ਬੈਲਜੀਅਮ ਨੂੰ 2-1 ਨਾਲ ਹਰਾਇਆ ਸੀ। ਵਾਇਰਲ ਤਸਵੀਰ ਵੀ ਪੁਰਾਣੀ ਹੈ ਜਿਸ ਨੂੰ ਗੁੰਮਰਾਹਕੁੰਨ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਕੀ ਹੈ ਵਾਇਰਲ ਪੋਸਟ ਵਿੱਚ

ਫੇਸਬੁੱਕ ਯੂਜ਼ਰ”Gurdeep Singh Sekhon ” ਨੇ 26 ਦਸੰਬਰ ਨੂੰ ਵਾਇਰਲ ਪੋਸਟ ਸ਼ੇਅਰ ਕੀਤੀ ਹੈ ਅਤੇ ਲਿਖਿਆ ਹੈ “ਚੈਨਲ ਵਾਲੇ ਸਾਰੇ ਮਰ ਗਏ ਮੈਂ ਸੁਣਿਆ ਪੰਜਾਬ ਪੰਜਾਬ।”

ਹਾਕੀ ਟੀਮ ਵਲੋਂ ਬਢਾਇ ਹੋਵੇ , ਹਾਕੀ ਵਾਲੇ ਜੂਨੀਅਰ ਸ਼ੇਰਾਂ ਨੇ ਵਰਲਡ ਕਪ ਜਿੱਤ ਲਿਆ। ਬਹੁਤ ਬਹੁਤ ਵਧਾਈਆਂ ਸ਼ੇਰੋਂ। 2 ਗੋਲ ਹੋਏ ਦੋਵੇਂ ਈ ਸਿੰਘਾਂ ਨੇ ਕੀਤੇ। ਕ੍ਰਿਕਟ ਵਾਲੇ ਜਿੱਤ ਜਾਂ ਤਾਂ ਫੇਸਬੁੱਕ ‘ਤੇ ਗਾਹ ਪੈ ਜਾਂਦਾ।

ਸੋਸ਼ਲ ਮੀਡਿਆ ‘ਤੇ ਕਈ ਹੋਰ ਯੂਜ਼ਰਸ ਨੇ ਇਸ ਤਸਵੀਰ ਨੂੰ ਮਿਲਦੇ – ਜੁਲਦੇ ਦਾਅਵਿਆਂ ਨਾਲ ਸ਼ੇਅਰ ਕੀਤਾ ਹੈ। ਵਾਇਰਲ ਪੋਸਟ ਅਤੇ ਪੋਸਟ ਦਾ ਆਰਕਾਈਵ ਲਿੰਕ ਇੱਥੇ ਦੇਖਿਆ ਜਾ ਸਕਦਾ ਹੈ।

ਪੜਤਾਲ

ਵਿਸ਼ਵਾਸ ਨਿਊਜ਼ ਨੇ ਵਾਇਰਲ ਦਾਅਵੇ ਦੀ ਸੱਚਾਈ ਜਾਣਨ ਲਈ ਸਭ ਤੋਂ ਪਹਿਲਾਂ ਸੰਬੰਧਿਤ ਕੀਵਰਡ ਨਾਲ ਖਬਰਾਂ ਲੱਭਣੀਆਂ ਸ਼ੁਰੂ ਕੀਤੀ। ਸਾਨੂੰ ਮਾਮਲੇ ਨੂੰ ਲੈ ਕੇ ਕੋਈ ਪੁਖਤਾ ਜਾਣਕਾਰੀ ਨਹੀਂ ਮਿਲੀ।

ਆਪਣੀ ਜਾਂਚ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਜੂਨੀਅਰ ਹਾਕੀ ਵਰਲਡ ਕੱਪ ਬਾਰੇ ਸਰਚ ਕੀਤਾ। ਸਰਚ ਦੌਰਾਨ ਅਸੀਂ ਅੰਤਰਰਾਸ਼ਟਰੀ ਹਾਕੀ ਫੈਡਰੇਸ਼ਨ ਦੀ ਵੈਬਸਾਈਟ ‘ਤੇ ਪਹੁੰਚੇ ਅਤੇ ਇੱਥੇ ਦਿੱਤੀ ਜਾਣਕਾਰੀ ਮੁਤਾਬਕ ਸਾਲ 2021 ਵਿੱਚ ਅਰਜਨਟੀਨਾ ਨੇ ਜੂਨੀਅਰ ਹਾਕੀ ਵਰਲਡ ਕੱਪ ਜਿੱਤਿਆ ਸੀ ਜਦਕਿ ਸਾਲ 2016 ਵਿੱਚ ਭਾਰਤ ਨੇ ਬੈਲਜੀਅਮ ਨੂੰ ਹਰਾ ਕੇ ਵਰਲਡ ਕੱਪ ਆਪਣੇ ਨਾਮ ਕੀਤਾ ਸੀ। ਲਖਨਊ ਵਿੱਚ ਹੋਏ ਫਾਈਨਲ ਮੈਚ ‘ਚ ਭਾਰਤ ਨੇ ਬੈਲਜੀਅਮ ਨੂੰ 2-1 ਨਾਲ ਹਰਾਇਆ ਸੀ। ਭਾਰਤ ਵਲੋਂ ਗੁਰਜੰਟ ਸਿੰਘ ਅਤੇ ਸਿਮਰਨਜੀਤ ਸਿੰਘ ਨੇ ਗੋਲ ਕੀਤੇ ਸਨ।

ਪੜਤਾਲ ਵਿੱਚ ਅੱਗੇ ਅਸੀਂ ਵਾਇਰਲ ਤਸਵੀਰ ਬਾਰੇ ਸਰਚ ਕੀਤਾ। ਅਸੀਂ ਤਸਵੀਰ ਨੂੰ ਗੂਗਲ ਲੈਂਸ ਵਿੱਚ ਅਪਲੋਡ ਕੀਤਾ ਅਤੇ ਇਹ ਤਸਵੀਰ ਸਾਨੂੰ ਕਈ ਵੈੱਬਸਾਈਟ ‘ਤੇ ਅਪਲੋਡ ਮਿਲੀ। ਐਨਡਿਟੀਵੀ ਸਪੋਰਟਸ ‘ਤੇ 18 ਦਸੰਬਰ 2016 ਨੂੰ ਪ੍ਰਕਾਸ਼ਿਤ ਖਬਰ ਵਿੱਚ ਮਿਲੀ। ਦਿੱਤੀ ਗਈ ਜਾਣਕਾਰੀ ਮੁਤਾਬਿਕ ,” ਭਾਰਤੀ ਜੂਨੀਅਰ ਰਾਸ਼ਟਰੀ ਟੀਮ ਨੇ ਲਖਨਊ ‘ਚ ਜੂਨੀਅਰ ਹਾਕੀ ਵਿਸ਼ਵ ਕੱਪ ਦੇ ਫਾਈਨਲ ‘ਚ ਬੈਲਜੀਅਮ ਨੂੰ 2-1 ਨਾਲ ਹਰਾਇਆ। “

ਵਾਇਰਲ ਤਸਵੀਰ ਨਾਲ ਜੁੜੀ ਖਬਰਾਂ ਨੂੰ ਇੱਥੇ ਪੜ੍ਹਿਆ ਜਾ ਸਕਦਾ ਹੈ। ਫੇਸਬੁੱਕ ‘ਤੇ ਵੀ ਇਹ ਤਸਵੀਰ ਸਾਨੂੰ ਕਈ ਪੋਸਟਾਂ ਵਿੱਚ ਮਿਲੀਆ। ਟਾਈਮ ਇਨ ਇੰਡੀਆ ਨਾਮ ਦੇ ਫੇਸਬੁੱਕ ਪੇਜ ‘ਤੇ 18 ਦਸੰਬਰ 2016 ਨੂੰ ਤਸਵੀਰ ਪੋਸਟ ਕੀਤੀ ਗਈ ਸੀ।

ਵੱਧ ਜਾਣਕਾਰੀ ਲਈ ਅਸੀਂ ਦੈਨਿਕ ਜਾਗਰਣ ਦੇ ਖੇਲ ਸੰਵਾਦਦਾਤਾ ਅਭਿਸ਼ੇਕ ਤ੍ਰਿਪਾਠੀ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕੀ ਵਾਇਰਲ ਦਾਅਵਾ ਗ਼ਲਤ ਹੈ। ਹਾਲ – ਫਿਲਹਾਲ ਵਿੱਚ ਅਜਿਹਾ ਕੋਈ ਮੁਕਾਬਲਾ ਨਹੀਂ ਹੋਇਆ ਹੈ। ਤਸਵੀਰ ਵੀ ਪੁਰਾਣੀ ਹੈ।

ਪੜਤਾਲ ਦੇ ਅੰਤ ਵਿੱਚ ਅਸੀਂ ਇਸ ਪੋਸਟ ਨੂੰ ਸ਼ੇਅਰ ਕਰਨ ਵਾਲੇ ਯੂਜ਼ਰ ਦੀ ਜਾਂਚ ਕੀਤੀ। ਜਾਂਚ ਵਿੱਚ ਪਤਾ ਲੱਗਿਆ ਕਿ ਯੂਜ਼ਰ ਲੁਧਿਆਣਾ ਦੇ ਜਗਰਾਉ ਦਾ ਰਹਿਣ ਵਾਲਾ ਹੈ ਅਤੇ ਯੂਜ਼ਰ ਨੂੰ ਫੇਸਬੁੱਕ ‘ਤੇ 2.3K ਫੋਲੋ ਕਰਦੇ ਹਨ।

ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਜੂਨੀਅਰ ਹਾਕੀ ਟੀਮ ਵਲੋਂ ਹਾਲ ਵਿੱਚ ਵਰਲਡ ਕਪ ਜਿੱਤਣ ਦਾ ਦਾਅਵਾ ਕਰਦਾ ਵਾਇਰਲ ਪੋਸਟ ਗੁੰਮਰਾਹਕੁਨ ਨਿਕਲਿਆ। ਭਾਰਤ ਦੀ ਜੂਨੀਅਰ ਹਾਕੀ ਟੀਮ ਨੇ ਸਾਲ 2016 ਵਿੱਚ ਜੂਨੀਅਰ ਹਾਕੀ ਵਰਲਡ ਕੱਪ ਜਿੱਤਿਆ ਸੀ ਅਤੇ ਫਾਈਨਲ ਮੈਚ ਵਿੱਚ ਭਾਰਤ ਨੇ ਬੈਲਜੀਅਮ ਨੂੰ 2-1 ਨਾਲ ਹਰਾਇਆ ਸੀ। ਵਾਇਰਲ ਤਸਵੀਰ ਓਸੇ ਮੁਕਾਬਲੇ ਤੋਂ ਬਾਅਦ ਜਿੱਤ ਦਾ ਜਸ਼ਨ ਮਨਾਉਂਦੇ ਦੀ ਹੈ।

Misleading
Symbols that define nature of fake news
ਪੂਰਾ ਸੱਚ ਜਾਣੋ...

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।

Related Posts
Recent Posts