Fact Check: ਵਾਇਰਲ ਵੀਡੀਓ ਸੰਜੇ ਦੱਤ ਦਾ ਨਹੀਂ, ਗਾਇਕ ਹੰਸਰਾਜ ਹੰਸ ਦਾ ਹੈ

ਸੰਜੇ ਦੱਤ ਅਤੇ ਸਲਮਾਨ ਖਾਨ ਦੇ ਸਿੱਧੂ ਮੂਸੇਵਾਲੇ ਦੇ ਪਿੰਡ ਜਾਣ ਦੇ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਦਾਅਵਾ ਫਰਜੀ ਹੈ। ਅਸਲ ਵੀਡੀਓ ਭਾਜਪਾ ਦੇ ਸੰਸਦ ਮੈਂਬਰ ਹੰਸਰਾਜ ਹੰਸ ਦਾ ਹੈ। ਵੀਡੀਓ ਨੂੰ ਹੁਣ ਗ਼ਲਤ ਦਾਅਵਿਆਂ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

Fact Check: ਵਾਇਰਲ ਵੀਡੀਓ ਸੰਜੇ ਦੱਤ ਦਾ ਨਹੀਂ, ਗਾਇਕ ਹੰਸਰਾਜ ਹੰਸ ਦਾ ਹੈ

ਨਵੀਂ ਦਿੱਲੀ (ਵਿਸ਼ਵਾਸ ਨਿਊਜ )। ਸੋਸ਼ਲ ਮੀਡਿਆ ‘ਤੇ ਇੱਕ ਵੀਡੀਓ ਵਾਇਰਲ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਬਾਲੀਵੁੱਡ ਅਭਿਨੇਤਾ ਸੰਜੇ ਦੱਤ ਪਿੰਡ ਮੁਸੇ ਪਹੁੰਚੇ ਹਨ। ਵੀਡੀਓ ਵਿੱਚ ਇੱਕ ਕਾਰ ਨੂੰ ਘੇਰੇ ਹੋਏ ਬਹੁਤ ਸਾਰੇ ਲੋਕਾਂ ਨੂੰ ਦੇਖਿਆ ਜਾ ਸਕਦਾ ਹੈ। ਕਈ ਯੂਜਰਸ ਨੇ ਇਸ ਵੀਡੀਓ ਨੂੰ ਅਭਿਨੇਤਾ ਸਲਮਾਨ ਖਾਨ ਦਾ ਦੱਸਦੇ ਹੋਏ ਵੀ ਸ਼ੇਅਰ ਕੀਤਾ ਹੈ।

ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਦਾਅਵੇ ਨੂੰ ਫਰਜ਼ੀ ਪਾਇਆ। ਅਸਲ ਵਿੱਚ ਵਾਇਰਲ ਵੀਡੀਓ ਸਾਲ 2022 ਦਾ ਹੈ, ਜਦੋਂ ਭਾਜਪਾ ਦੇ ਸੰਸਦ ਮੈਂਬਰ ਹੰਸਰਾਜ ਹੰਸ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਘਰ ਪਹੁੰਚੇ ਸਨ ਅਤੇ ਉਨ੍ਹਾਂ ਨੇ ਮੂਸੇ ਵਾਲਾ ਦੇ ਮਾਂ-ਪਿਓ ਨਾਲ ਮੁਲਾਕਾਤ ਕੀਤੀ ਸੀ। ਉਸੇ ਵੀਡੀਓ ਨੂੰ ਹੁਣ ਵੱਖ-ਵੱਖ ਦਾਅਵਿਆਂ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਕੀ ਹੈ ਵਾਇਰਲ ਵੀਡੀਓ ਵਿਚ?

ਫੇਸਬੁੱਕ ਯੂਜ਼ਰ ‘Fateh vlog’ ਨੇ (ਆਰਕਾਈਵ ਲਿੰਕ) 9 ਅਕਤੂਬਰ ਨੂੰ ਵੀਡੀਓ ਸ਼ੇਅਰ ਕੀਤਾ ਹੈਅਤੇ ਲਿਖਿਆ ਹੈ,”ਸੱਜੇ ਦੱਤ ਪਿੰਡ ਮੁਸੇ ਵਿਚ।”

ਇੱਕ ਹੋਰ ਫੇਸਬੁੱਕ ਯੂਜ਼ਰ ‘Barinder Singh Gill’ ਨੇ ਵੀ ਇਸ ਵੀਡੀਓ ਨੂੰ ਸ਼ੇਅਰ ਕੀਤਾ ਹੈ। ਅਤੇ ਲਿਖਿਆ ਹੈ, “ਸਲਮਾਨ ਖਾਨ ਪਹੁੰਚਿਆ ਪਿੰਡ ਮੂਸੇ।”

ਪੋਸਟ ਦੇ ਆਰਕਾਈਵ ਲਿੰਕ ਇੱਥੇ ਵੇਖਿਆ ਜਾ ਸਕਦਾ ਹੈ।

ਪੜਤਾਲ

ਵਾਇਰਲ ਵੀਡੀਓ ਦੀ ਪੜਤਾਲ ਲਈ ਅਸੀਂ ਵੀਡੀਓ ਨੂੰ ਧਿਆਨ ਨਾਲ ਵੇਖਿਆ। ਵੀਡੀਓ ਵਿੱਚ ਹੰਸਰਾਜ ਹੰਸ ਨਜ਼ਰ ਆ ਰਹੇ ਹਨ। ਪੜਤਾਲ ਵਿੱਚ ਅੱਗੇ ਅਸੀਂ ਸੰਬੰਧਿਤ ਕੀਵਰਡ ਨਾਲ ਗੂਗਲ ‘ਤੇ ਸਰਚ ਕੀਤਾ। ਸਾਨੂੰ ਵੀਡੀਓ ਨਾਲ ਜੁੜੀ ਖਬਰ ਕਈ ਨਿਊਜ ਵੈਬਸਾਈਟ ‘ਤੇ ਮਿਲੀ।

ਸਰਚ ਦੌਰਾਨ ਸਾਨੂੰ ‘Bollywood Tadka Punjabi’ ਦੇ ਅਧਿਕਾਰਿਕ ਯੂਟਿਊਬ ਚੈਨਲ ‘ਤੇ 5 ਜੂਨ 2022 ਨੂੰ ਵਾਇਰਲ ਵੀਡੀਓ ਨਾਲ ਜੁੜੀ ਨਿਊਜ ਰਿਪੋਰਟ ਮਿਲੀ। ਵੀਡੀਓ ਨਾਲ ਦਿੱਤੀ ਗਈ ਜਾਣਕਾਰੀ ਮੁਤਾਬਕ, ਸਿੱਧੂ ਮੂਸੇ ਵਾਲਾ ਦੇ ਘਰ ਪਹੁੰਚੇ ਹੰਸਰਾਜ ਹੰਸ, ਮੂਸੇ ਵਾਲਾ ਦੇ ਮਾਂ-ਪਿਓ ਨੂੰ ਮਿਲ ਹੋਏ ਭਾਵੁਕ।

‘ਦੈਨਿਕ ਸਵੇਰਾ’ ਦੇ ਵੇਰੀਫਾਈਡ ਯੂਟਿਊਬ ਚੈਨਲ ‘ਤੇ ਵੀ ਵੀਡੀਓ ਨਾਲ ਜੁੜੀ ਰਿਪੋਰਟ ਦੇਖੀ ਜਾ ਸਕਦੀ ਹੈ। 5 ਜੂਨ 2022 ਨੂੰ ਅਪਲੋਡ ਵੀਡੀਓ ਨਾਲ ਦਿੱਤੀ ਗਈ ਜਾਣਕਾਰੀ ਅਨੁਸਾਰ, ਇਹ ਵੀਡੀਓ ਭਾਜਪਾ ਦੇ ਸੰਸਦ ਮੈਂਬਰ ਹੰਸਰਾਜ ਹੰਸ ਦਾ ਹੈ, ਜਦੋਂ ਉਹ ਮਰਹੂਮ ਗਾਇਕ ਸਿੱਧੂ ਮੂਸੇਵਾਲੇ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਨ ਪਹੁੰਚੇ ਸੀ।

ਦੈਨਿਕ ਜਾਗਰਣ ਦੀ ਵੈਬਸਾਈਟ ‘ਤੇ 5 ਜੂਨ 2022 ਨੂੰ ਪ੍ਰਕਾਸ਼ਿਤ ਖਬਰ ਵਿੱਚ ਵਾਇਰਲ ਵੀਡੀਓ ਨਾਲ ਜੁੜੀ ਖਬਰ ਨੂੰ ਪੜ੍ਹਿਆ ਜਾ ਸਕਦਾ ਹੈ। ਵੀਡੀਓ ਨਾਲ ਜੁੜੀ ਹੋਰ ਖਬਰਾਂ ਨੂੰ ਇੱਥੇ ਪੜ੍ਹਿਆ ਜਾ ਸਕਦਾ ਹੈ।

ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਸੰਜੇ ਦੱਤ ਦੇ ਮੂਸੇ ਪਿੰਡ ਜਾਣ ਨੂੰ ਲੈ ਕੇ ਸਰਚ ਕੀਤਾ। ਸਰਚ ਦੌਰਾਨ ਕਈ ਨਿਊਜ ਰਿਪੋਰਟਾਂ ਮਿਲਿਆ ਜਿਸ ‘ਚ ਦਸਿਆ ਗਿਆ ਕਿ, “ਫਿਲਮ ਅਦਾਕਾਰ ਸੰਜੇ ਦੱਤ ਦੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਪਹੁੰਚਣ ਦੀਆਂ ਖਬਰਾਂ ਵਾਇਰਲ ਹੋ ਰਹੀਆਂ ਹਨ।”

ਵਾਇਰਲ ਦਾਅਵੇ ਦੀ ਪੁਸ਼ਟੀ ਲਈ ਅਸੀਂ ਸਿੱਧੂ ਮੂਸੇਵਾਲੇ ਨਾਲ ਜੁੜੀ ਖਬਰਾਂ ਨੂੰ ਕਵਰ ਕਰਨ ਵਾਲੇ ਪੰਜਾਬੀ ਜਾਗਰਣ ਮਾਨਸਾ ਦੇ ਰਿਪੋਰਟਰ ਹਰਕ੍ਰਿਸ਼ਨ ਸ਼ਰਮਾ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਦੱਸਿਆ,ਵੀਡੀਓ ਹੰਸਰਾਜ ਹੰਸ ਦਾ ਹੈ। ਸੰਜੇ ਦੱਤ ਦੇ ਆਉਣ ਦੀਆਂ ਖਬਰਾਂ ਵਾਇਰਲ ਹੋਇਆ ਸਨ, ਪਰ ਉਹ ਇੱਥੇ ਨਹੀਂ ਆਏ। ਉਨ੍ਹਾਂ ਨੇ ਇਹ ਵੀ ਦਸਿਆ ਕਿ ਵੀਡੀਓ ਪੁਰਾਣਾ ਹੈ।

ਪੜਤਾਲ ਦੇ ਅੰਤ ਵਿੱਚ ਅਸੀਂ ਵੀਡੀਓ ਨੂੰ ਗ਼ਲਤ ਦਾਅਵੇ ਨਾਲ ਸ਼ੇਅਰ ਕਰਨ ਵਾਲੇ ਪੇਜ ਦੀ ਜਾਂਚ ਕੀਤੀ। ਪ੍ਰੋਫਾਈਲ ‘ਤੇ ਮੌਜੂਦ ਜਾਣਕਾਰੀ ਮੁਤਾਬਕ, ਇਸ ਪੇਜ ਨੂੰ 10 ਜਨਵਰੀ 2022 ਨੂੰ ਬਣਾਇਆ ਗਿਆ ਹੈ।

ਨਤੀਜਾ: ਸੰਜੇ ਦੱਤ ਅਤੇ ਸਲਮਾਨ ਖਾਨ ਦੇ ਸਿੱਧੂ ਮੂਸੇਵਾਲੇ ਦੇ ਪਿੰਡ ਜਾਣ ਦੇ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਦਾਅਵਾ ਫਰਜੀ ਹੈ। ਅਸਲ ਵੀਡੀਓ ਭਾਜਪਾ ਦੇ ਸੰਸਦ ਮੈਂਬਰ ਹੰਸਰਾਜ ਹੰਸ ਦਾ ਹੈ। ਵੀਡੀਓ ਨੂੰ ਹੁਣ ਗ਼ਲਤ ਦਾਅਵਿਆਂ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

False
Symbols that define nature of fake news
ਪੂਰਾ ਸੱਚ ਜਾਣੋ...

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।

Related Posts
Recent Posts