ਵਿਸ਼ਵਾਸ ਨਿਊਜ ਦੀ ਪੜਤਾਲ ਵਿੱਚ ਪਤਾ ਲੱਗਿਆ ਕਿ ਸੀਐਮ ਭਗਵੰਤ ਮਾਨ ਅਤੇ ਸੁਖਪਾਲ ਸਿੰਘ ਖਹਿਰਾ ਦਾ ਵਾਇਰਲ ਕੀਤਾ ਜਾ ਰਿਹਾ ਵੀਡੀਓ ਸਾਲ 2015 ਦਾ ਹੈ, ਜਦੋਂ ਖਹਿਰਾ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਸਨ।
ਨਵੀਂ ਦਿੱਲੀ (ਵਿਸ਼ਵਾਸ ਨਿਊਜ )। ਡਰੱਗ ਮਾਮਲੇ ਵਿੱਚ ਘਿਰੇ ਸੁਖਪਾਲ ਖਹਿਰਾ ਦੀ ਜ਼ਮਾਨਤ ਪਟੀਸ਼ਨ ਉਤੇ ਅੱਜ ਹਾਈ ਕੋਰਟ ਵਿੱਚ ਸੁਣਵਾਈ ਹੋਈ। ਹਾਈ ਕੋਰਟ ਨੇ ਜ਼ਮਾਨਤ ਪਟੀਸ਼ਨ ਉਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਇਸ ਵਿਚਾਲੇ ਸੋਸ਼ਲ ਮੀਡਿਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਸੁਖਪਾਲ ਖਹਿਰਾ ਨੂੰ ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨਾਲ ਵੇਖਿਆ ਜਾ ਸਕਦਾ ਹੈ। ਕੁਝ ਲੋਕ ਇਸ ਵੀਡੀਓ ਨੂੰ ਹਾਲ ਦਾ ਦੱਸਦੇ ਹੋਏ ਸ਼ੇਅਰ ਕਰ ਰਹੇ ਹਨ।
ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਦਾਅਵੇ ਨੂੰ ਗੁੰਮਰਾਹਕੁਨ ਪਾਇਆ ਹੈ। ਅਸਲ ਵਿੱਚ ਵਾਇਰਲ ਵੀਡੀਓ ਸਾਲ 2015 ਦਾ ਹੈ, ਜਦੋਂ ਸੁਖਪਾਲ ਖਹਿਰਾ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਸੀ। ਉਸੇ ਵੀਡੀਓ ਨੂੰ ਹੁਣ ਹਾਲ ਦਾ ਦੱਸਦੇ ਹੋਏ ਸ਼ੇਅਰ ਕੀਤਾ ਜਾ ਰਿਹਾ ਹੈ।
ਫੇਸਬੁੱਕ ਪੇਜ ‘ਕਾਂਗਰਸ ਦਾ ਜੀਜਾ’ ਨੇ (ਆਰਕਾਈਵ ਲਿੰਕ) 6 ਅਕਤੂਬਰ ਨੂੰ ਵੀਡੀਓ ਸ਼ੇਅਰ ਕੀਤਾ ਹੈ ਅਤੇ ਲਿਖਿਆ ਹੈ,” ਕੁਰਸੀ ਦੀ ਭੁੱਖ ਥੁੱਕ ਚਟਾ ਹੀ ਦਿੰਦੀ ਆ ਨਹੀਂ ਯਕੀਨ ਆਪੇ ਦੇਖ ਲੋ ਖੈੜਾ ਕੀ ਕਰਦਾ।”
ਵਾਇਰਲ ਵੀਡੀਓ ਵਿੱਚ ਸਾਰੀਆਂ ਨੂੰ ਠੰਡ ਦੇ ਕਪੜੇ ਪਾਏ ਹੋਏ ਵੇਖਿਆ ਜਾ ਸਕਦਾ ਹੈ, ਜਿਸ ਤੋਂ ਇਹ ਤਾਂ ਸਾਫ ਹੈ ਕਿ ਵੀਡੀਓ ਹਾਲ ਦਾ ਨਹੀਂ ਹੈ। ਪੜਤਾਲ ਵਿੱਚ ਅੱਗੇ ਅਸੀਂ ਸੰਬੰਧਿਤ ਕੀਵਰਡ ਨਾਲ ਗੂਗਲ ‘ਤੇ ਸਰਚ ਕੀਤਾ। ਸਾਨੂੰ ਵਾਇਰਲ ਵੀਡੀਓ ਸਾਲ 2015 ਵਿੱਚ ANI ਦੇ ਅਧਿਕਾਰਿਕ ਯੂਟਿਊਬ ਚੈਨਲ ‘ਤੇ ਅਪਲੋਡ ਮਿਲਾ। ਰਿਪੋਰਟ ਵਿੱਚ ਦੱਸਿਆ ਗਿਆ, “ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਵਕਤਾ ਸੁਖਪਾਲ ਸਿੰਘ ਖਹਿਰਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦੇ ਬਾਹਰ ਹੋਣ ਦਾ ਮੁੱਖ ਕਾਰਨ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ, ਅੰਬਿਕਾ ਸੋਨੀ ਅਤੇ ਲਾਲ ਸਿੰਘ ਨੂੰ ਪਾਰਟੀ ਵਿੱਚ ਨਵੇਂ ਅਹੁਦਿਆਂ ‘ਤੇ ਨਿਯੁਕਤ ਕੀਤੇ ਜਾਣ ਤੋਂ ਬਾਅਦ ਹੋਈ ਨਿਰਾਸ਼ਾ ਨੂੰ ਮੰਨਿਆ ਜਾ ਰਿਹਾ ਹੈ।”
‘tribuneindia.com’ ‘ਤੇ ਵੀ ਵੀਡੀਓ ਨਾਲ ਜੁੜੀ ਖਬਰ ਪੜ੍ਹੀ ਜਾ ਸਕਦੀ ਹੈ। 25 ਦਸੰਬਰ 2015 ਨੂੰ ਪ੍ਰਕਾਸ਼ਿਤ ਖਬਰ ਮੁਤਾਬਕ,ਵੀਡੀਓ ਸੁਖਪਾਲ ਖਹਿਰਾ ਦੇ ਆਪ ਪਾਰਟੀ ਵਿੱਚ ਸ਼ਾਮਲ ਹੋਣ ਦਾ ਹੈ।
ਵਾਇਰਲ ਵੀਡੀਓ ਨਾਲ ਜੁੜੀ ਕਈ ਹੋਰ ਨਿਊਜ ਰਿਪੋਰਟਸ ਨੂੰ ਇੱਥੇ ਪੜ੍ਹਿਆ ਜਾ ਸਕਦਾ ਹੈ। ਇਟੀਵੀ ਭਾਰਤ ਦੀ ਨਿਊਜ ਰਿਪੋਰਟ ਤੋਂ ਪਤਾ ਲਗਿਆ ਕਿ ,”2015 ਵਿੱਚ ਸੁਖਪਾਲ ਸਿੰਘ ਖਹਿਰਾ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਸਨ। 2017 ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸੁਖਪਾਲ ਸਿੰਘ ਖਹਿਰਾ ਆਮ ਆਦਮੀ ਪਾਰਟੀ ਦੀ ਟਿਕਟ ਉੱਤੇ ਜਿੱਤ ਕੇ ਵਿਰੋਧੀ ਧਿਰ ਦੇ ਨੇਤਾ ਬਣੇ। 2018 ਵਿੱਚ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦੇ ਆਮ ਆਦਮੀ ਪਾਰਟੀ ਨੇ ਉਹਨਾਂ ਨੂੰ ਪਾਰਟੀ ਵਿੱਚੋਂ ਬਰਖਾਸਤ ਕਰ ਦਿੱਤਾ। 2019 ਵਿੱਚ ਉਹਨਾਂ ਵੱਲੋਂ ਪੰਜਾਬ ਏਕਤਾ ਪਾਰਟੀ ਬਣਾਈ ਗਈ ਤੇ ਬਠਿੰਡਾ ਤੋਂ ਲੋਕ ਸਭਾ ਚੋਣਾਂ ਲੜੀਆਂ ਅਤੇ ਚੋਣਾਂ ਹਾਰਨ ਤੋਂ ਬਾਅਦ ਸੁਖਪਾਲ ਵਾਪਿਸ ਕਾਂਗਰਸ ਵਿੱਚ ਚੱਲੇ ਗਏ। ਪੰਜਾਬੀ ਜਾਗਰਣ ਦੀ ਖਬਰ ਮੁਤਾਬਕ, “2022 ਵਿੱਚ ਸੁਖਪਾਲ ਸਿੰਘ ਖਹਿਰਾ ਫਿਰ ਤੋਂ ਕਾਂਗਰਸ ਦੀ ਟਿਕਟ ਉੱਤੇ ਵਿਧਾਇਕ ਬਣੇ ਤੇ ਹੁਣ ਐਨ.ਡੀ.ਪੀ.ਐਸ ਐਕਟ ਤਹਿਤ ਦਰਜ 2015 ਦੇ ਇੱਕ ਕੇਸ ਵਿੱਚ ਪੁਲਿਸ ਵੱਲੋਂ ਉਹਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।”
ਵਾਇਰਲ ਵੀਡੀਓ ਦੀ ਪੁਸ਼ਟੀ ਲਈ ਅਸੀਂ ਦੈਨਿਕ ਜਾਗਰਣ ਚੰਡੀਗੜ੍ਹ ਦੇ ਚੀਫ ਰਿਪੋਰਟਰ ਰਾਜੇਸ਼ ਢੱਲ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਵੀਡੀਓ ਪੁਰਾਣਾ ਹੈ, ਜਦੋਂ ਖਹਿਰਾ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਵੀਡੀਓ ਦਾ ਹਾਲ-ਫਿਲਹਾਲ ਨਾਲ ਕੋਈ ਸੰਬੰਧ ਨਹੀਂ ਹੈ।
ਪੜਤਾਲ ਦੇ ਅੰਤ ਵਿੱਚ ਅਸੀਂ ਵੀਡੀਓ ਨੂੰ ਹਾਲ ਦਾ ਦੱਸਦੇ ਹੋਏ ਸ਼ੇਅਰ ਕਰਨ ਵਾਲੇ ਯੂਜ਼ਰ ਦੀ ਜਾਂਚ ਕੀਤੀ। ਜਾਂਚ ਵਿੱਚ ਪਤਾ ਲਗਿਆ ਕਿ ਯੂਜ਼ਰ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਯੂਜ਼ਰ ਨੂੰ ਫੇਸਬੁੱਕ ‘ਤੇ 4 ਹਜਾਰ ਤੋਂ ਵੱਧ ਲੋਕ ਫੋਲੋ ਕਰਦੇ ਹਨ।
ਨਤੀਜਾ: ਵਿਸ਼ਵਾਸ ਨਿਊਜ ਦੀ ਪੜਤਾਲ ਵਿੱਚ ਪਤਾ ਲੱਗਿਆ ਕਿ ਸੀਐਮ ਭਗਵੰਤ ਮਾਨ ਅਤੇ ਸੁਖਪਾਲ ਸਿੰਘ ਖਹਿਰਾ ਦਾ ਵਾਇਰਲ ਕੀਤਾ ਜਾ ਰਿਹਾ ਵੀਡੀਓ ਸਾਲ 2015 ਦਾ ਹੈ, ਜਦੋਂ ਖਹਿਰਾ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਸਨ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।