ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਸਿੱਧੂ ਮੂਸੇਵਾਲੇ ਦਾ ਗਾਣਾ ਸੁਣਦੇ ਨਜ਼ਰ ਆ ਰਹੇ ਪੀਐਮ ਮੋਦੀ ਦਾ ਵਾਇਰਲ ਵੀਡੀਓ ਐਡੀਟੇਡ ਹੈ। ਅਸਲ ਵੀਡੀਓ ਵਿੱਚ, ਪ੍ਰਧਾਨ ਮੰਤਰੀ ਮੋਦੀ ਜੁਲਾਈ 2019 ਵਿੱਚ ਟੀਵੀ ‘ਤੇ ਚੰਦਰਯਾਨ-2 ਦੇ ਲਾਂਚ ਦਾ ਸਿੱਧਾ ਪ੍ਰਸਾਰਣ ਦੇਖ ਰਹੇ ਸਨ।
ਨਵੀਂ ਦਿੱਲੀ (ਵਿਸ਼ਵਾਸ ਨਿਊਜ਼)। ਸੋਸ਼ਲ ਮੀਡਿਆ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ‘ਚ ਉਹ ਟੀਵੀ ‘ਤੇ ਪੰਜਾਬੀ ਗਾਇਕ ਅਤੇ ਕਾਂਗਰਸ ਆਗੂ ਸਿੱਧੂ ਮੂਸੇਵਾਲੇ ਦਾ ਗਾਣਾ ਦੇਖਦੇ ਹੋਏ ਨਜ਼ਰ ਆ ਰਹੇ ਹਨ। ਕੁਝ ਯੂਜ਼ਰਸ ਇਸ ਵੀਡੀਓ ਨੂੰ ਸੱਚ ਮੰਨ ਕੇ ਸ਼ੇਅਰ ਕਰ ਰਹੇ ਹਨ।
ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਵੀਡੀਓ ਐਡੀਟੇਡ ਨਿਕਲਿਆ। ਅਸਲ ਵੀਡੀਓ ਵਿੱਚ ਪੀਐਮ ਮੋਦੀ ਜੁਲਾਈ 2019 ਵਿੱਚ ਟੀਵੀ ‘ਤੇ ਚੰਦਰਯਾਨ-2 ਦੇ ਲਾਂਚ ਦਾ ਸਿੱਧਾ ਪ੍ਰਸਾਰਣ ਦੇਖ ਰਹੇ ਸਨ। ਸਿੱਧੂ ਮੂਸੇਵਾਲੇ ਦੀ ਵੀਡੀਓ ਨੂੰ ਐਡੀਟਿੰਗ ਸਾਫਟਵੇਅਰ ਰਾਹੀਂ ਜੋੜਿਆ ਗਿਆ ਹੈ।
ਫੇਸਬੁੱਕ ਪੇਜ ‘SIDHU MOOSE WALA’ ਨੇ 17 ਜੁਲਾਈ ਨੂੰ ਵੀਡੀਓ ਸ਼ੇਅਰ ਕੀਤਾ ਹੈ ਅਤੇ ਲਿਖਿਆ ਹੈ, “ਪੀਐਮ ਮੋਦੀ ਸਿੱਧੂ ਮੂਸੇਵਾਲੇ ਨੂੰ ਦੇਖਦੇ ਹੋਏ।”
ਵੀਡੀਓ ਦੀ ਸੱਚਾਈ ਜਾਣਨ ਲਈ ਅਸੀਂ ਗੂਗਲ ‘ਤੇ ਸਬੰਧਤ ਕੀਵਰਡਸ ਨਾਲ ਸਰਚ ਕਰਨਾ ਸ਼ੁਰੂ ਕਰ ਦਿੱਤਾ। ਸਾਨੂੰ ਵਾਇਰਲ ਦਾਅਵੇ ਨਾਲ ਜੁੜੀ ਕੋਈ ਰਿਪੋਰਟ ਨਹੀਂ ਮਿਲੀ। ਪਰ ਸਰਚ ਦੌਰਾਨ ਸਾਨੂੰ 22 ਜੁਲਾਈ 2019 ਨੂੰ ਦੈਨਿਕ ਜਾਗਰਣ ਦੇ ਅਧਿਕਾਰਤ ਯੂਟਿਊਬ ਚੈਨਲ ‘ਤੇ ਵੀਡੀਓ ਅਪਲੋਡ ਮਿਲਿਆ। ਅਸਲ ਵੀਡੀਓ ਵਿੱਚ ਪੀਐਮ ਮੋਦੀ ਚੰਦਰਯਾਨ-2 ਦੇ ਲਾਂਚ ਦਾ ਸਿੱਧਾ ਪ੍ਰਸਾਰਣ ਦੇਖ ਰਹੇ ਸਨ। ।
ਅਸਲ ਵੀਡੀਓ ਨੂੰ ‘NDTV India’ ਦੇ ਵੇਰੀਫਾਈਡ ਯੂਟਿਊਬ ਚੈਨਲ ‘ਤੇ ਵੀ ਦੇਖਿਆ ਜਾ ਸਕਦਾ ਹੈ। 22 ਜੁਲਾਈ 2019 ਨੂੰ ਅਪਲੋਡ ਵੀਡੀਓ ਨਾਲ ਦਿੱਤੀ ਗਈ ਜਾਣਕਾਰੀ ਮੁਤਾਬਿਕ, “ਇਸਰੋ ਨੇ ਸੋਮਵਾਰ ਨੂੰ ਇੱਕ ਵੱਡੀ ਸਫਲਤਾ ਹਾਸਲ ਕੀਤੀ ਅਤੇ ਚੰਦਰਯਾਨ-2 ਨੂੰ ਸਫਲਤਾਪੂਰਵਕ ਲਾਂਚ ਕੀਤਾ।ਪੀਐਮ ਮੋਦੀ ਨੇ ਖੁਦ ਟੀਵੀ ‘ਤੇ ਚੰਦਰਯਾਨ-2 ਦੀ ਲਾਈਵ ਲਾਂਚਿੰਗ ਦੇਖੀ। ਪੀਐਮ ਨੇ ਟਵੀਟ ਕਰਕੇ ਅਤੇ ਇੱਕ ਆਡੀਓ ਸੰਦੇਸ਼ ਜਾਰੀ ਕਰਦੇ ਹੋਏ ਇਸਰੋ ਦੇ ਮੁਖੀ ਕੇ ਸਿਵਨ ਅਤੇ ਹੋਰ ਵਿਗਿਆਨਿਕਾਂ ਨੂੰ ਇਸ ਸਫਲਤਾ ਲਈ ਵਧਾਈ ਦਿੱਤੀ ਹੈ।”
ਏਐਨਆਈ ਨੇ ਵੀ 22 ਜੁਲਾਈ 2019 ਨੂੰ ਆਪਣੇ ਅਧਿਕਾਰਤ ਟਵਿੱਟਰ ਅਕਾਊਂਟ ‘ਤੇ ਇਸ ਵੀਡੀਓ ਨੂੰ ਸਾਂਝਾ ਕੀਤਾ ਹੈ।
ਇਸ ਤੋਂ ਪਹਿਲਾਂ ਵੀ ਇਹ ਵੀਡੀਓ ਸੋਸ਼ਲ ਮੀਡਿਆ ‘ਤੇ ਵਾਇਰਲ ਕੀਤਾ ਗਿਆ ਅਤੇ ਉਸ ਸਮੇਂ ਇਸ ਵਿੱਚ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਦੇ ਵੀਡੀਓ ਨੂੰ ਦਿਖਾਇਆ ਗਿਆ ਸੀ। ਉਸ ਸਮੇਂ ਦੀ ਸਾਡੀ ਫ਼ੈਕ੍ਟ ਚੈੱਕ ਸਟੋਰੀ ਨੂੰ ਇੱਥੇ ਪੜ੍ਹ ਸਕਦੇ ਹੋ।
ਵੱਧ ਜਾਣਕਾਰੀ ਲਈ ਅਸੀਂ ਭਾਜਪਾ ਦੇ ਪ੍ਰਵਕਤਾ ਵਿਜੇ ਸੋਨਕਰ ਸ਼ਾਸਤਰੀ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਵੀਡੀਓ ਨੂੰ ਐਡੀਟੇਡ ਦੱਸਿਆ ਅਤੇ ਕਿਹਾ ਕਿ ਲੋਕ ਅਜਿਹੇ ਵੀਡੀਓ ਵਾਇਰਲ ਕਰਦੇ ਰਹਿੰਦੇ ਹਨ।
ਪੜਤਾਲ ਦੇ ਅੰਤ ਵਿੱਚ ਅਸੀਂ ਐਡੀਟੇਡ ਵੀਡੀਓ ਨੂੰ ਸ਼ੇਅਰ ਕਰਨ ਵਾਲੇ ਪੇਜ ਦੀ ਜਾਂਚ ਕੀਤੀ। ਜਾਂਚ ਵਿੱਚ ਪਤਾ ਲੱਗਿਆ ਕਿ ਇਸ ਪੇਜ ਨੂੰ 172 ਲੋਕ ਫੋਲੋ ਕਰਦੇ ਹਨ।
ਨਤੀਜਾ: ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਸਿੱਧੂ ਮੂਸੇਵਾਲੇ ਦਾ ਗਾਣਾ ਸੁਣਦੇ ਨਜ਼ਰ ਆ ਰਹੇ ਪੀਐਮ ਮੋਦੀ ਦਾ ਵਾਇਰਲ ਵੀਡੀਓ ਐਡੀਟੇਡ ਹੈ। ਅਸਲ ਵੀਡੀਓ ਵਿੱਚ, ਪ੍ਰਧਾਨ ਮੰਤਰੀ ਮੋਦੀ ਜੁਲਾਈ 2019 ਵਿੱਚ ਟੀਵੀ ‘ਤੇ ਚੰਦਰਯਾਨ-2 ਦੇ ਲਾਂਚ ਦਾ ਸਿੱਧਾ ਪ੍ਰਸਾਰਣ ਦੇਖ ਰਹੇ ਸਨ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।