ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਗ਼ਲਤ ਸਾਬਤ ਹੋਇਆ। ਨਸ਼ੇ ਵਿੱਚ ਧੁੱਤ ਪੁਲਸ ਮੁਲਾਜ਼ਮ ਦਾ ਵਾਇਰਲ ਵੀਡੀਓ ਪੰਜਾਬ ਦਾ ਨਹੀਂ, ਸੰਗੋ ਮਿਰਜ਼ਾਪੁਰ ਹੈੱਡਕੁਆਰਟਰ ਤੋਂ ਥੋੜ੍ਹੀ ਦੂਰ ਰਮਈਪੱਟੀ ਚੌਰਾਹੇ ਦਾ ਹੈ। ਵੀਡੀਓ ਨੂੰ ਪੰਜਾਬ ਦਾ ਦੱਸਦੇ ਹੋਏ ਗ਼ਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
ਨਵੀਂ ਦਿੱਲੀ (ਵਿਸ਼ਵਾਸ ਨਿਊਜ)। ਸੋਸ਼ਲ ਮੀਡਿਆ ਉੱਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਨਸ਼ੇ ‘ਚ ਧੁੱਤ ਇੱਕ ਪੁਲਸ ਮੁਲਾਜ਼ਮ ਸੜਕ ‘ਤੇ ਲੜਖੜਾਉਂਦੇ ਹੋਏ ਨਜ਼ਰ ਆ ਰਿਹਾ ਹੈ। ਹੁਣ ਕੁਝ ਯੂਜ਼ਰਸ ਇਸ ਵੀਡੀਓ ਨੂੰ ਸ਼ੇਅਰ ਕਰ ਇਸਨੂੰ ਪੰਜਾਬ ਦਾ ਦਾਸ ਰਹੇ ਹਨ।
ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਵਾਇਰਲ ਦਾਅਵੇ ਨੂੰ ਗ਼ਲਤ ਪਾਇਆ। ਵਾਇਰਲ ਵੀਡੀਓ ਸਾਲ 2023 ਦਾ ਹੈ, ਜਦੋਂ ਉੱਤਰ ਪ੍ਰਦੇਸ਼ ਦੇ ਮਿਰਜ਼ਾਪੁਰ ਵਿੱਚ ਸ਼ਰਾਬ ਦੇ ਨਸ਼ੇ ਵਿੱਚ ਧੁੱਤ ਇੱਕ ਸਿਪਾਹੀ ਦਾ ਵੀਡੀਓ ਵਾਇਰਲ ਹੋਇਆ ਸੀ। ਉਸੇ ਵੀਡੀਓ ਨੂੰ ਹੁਣ ਪੰਜਾਬ ਪੁਲਸ ਦਾ ਦੱਸਦੇ ਹੋਏ ਵਾਇਰਲ ਕੀਤਾ ਜਾ ਰਿਹਾ ਹੈ।
ਫੇਸਬੁੱਕ ਪੇਜ Khabar Inquilab ਨੇ 6 ਜਨਵਰੀ ਨੂੰ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ, “ਨ+ਸ਼ੇ ਵਿੱਚ ਧੁੱਤ ਦੇਖ ਲਵੋ ਪੰਜਾਬ ਪੁਲਸ ਦੇ ਅਧਿਕਾਰੀ ਦਾ ਹਾਲ।”
ਪੋਸਟ ਦੇ ਆਰਕਾਈਵ ਲਿੰਕ ਨੂੰ ਇੱਥੇ ਵੇਖਿਆ ਜਾ ਸਕਦਾ ਹੈ।
ਵਾਇਰਲ ਵੀਡੀਓ ਦੇ ਕੀ ਫਰੇਮਸ ਨੂੰ ਰਿਵਰਸ ਇਮੇਜ ਕਰਨ ‘ਤੇ ਵੀਡੀਓ ਨਾਲ ਜੁੜੀ ਖਬਰ ਦੈਨਿਕ ਜਾਗਰਣ ਦੀ ਵੈਬਸਾਈਟ ‘ਤੇ ਮਿਲੀ। 15 ਦਸੰਬਰ 2023 ਨੂੰ ਪ੍ਰਕਾਸ਼ਿਤ ਖਬਰ ਵਿੱਚ ਵੀਡੀਓ ਦੇ ਸਕ੍ਰੀਨਸ਼ੋਟ ਦਾ ਇਸਤੇਮਾਲ ਕੀਤਾ ਗਿਆ ਹੈ। ਪ੍ਰਕਾਸ਼ਿਤ ਖਬਰ ਮੁਤਾਬਕ,ਵਾਇਰਲ ਵੀਡੀਓ ‘ਚ ਇੱਕ ਸਿਪਾਹੀ ਸ਼ਹਿਰ ਕੋਤਵਾਲੀ ਦੇ ਰਮਈਪੱਟੀ ਚੌਰਾਹੇ ਦੇ ਨੇੜੇ ਇਕ ਦਿਨ ਪਹਿਲਾਂ ਸ਼ਰਾਬ ਦੇ ਨਸ਼ੇ ਵਿੱਚ ਧੁੱਤ ਸੜਕ ‘ਤੇ ਗਿਰਦੇ- ਪੜਦੇ ਨਜ਼ਰ ਆ ਰਿਹਾ ਹੈ। ਸਿਪਾਹੀ ਦਾ ਕਿਸੇ ਨੇ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤਾ।
ਸਾਨੂੰ ਵਾਇਰਲ ਵੀਡੀਓ ਨਾਲ ਜੁੜੀ ਰਿਪੋਰਟ ‘ਪੰਜਾਬ ਕੇਸਰੀ ਯੂਪੀ’ ਦੇ ਅਧਿਕਾਰਿਕ ਯੂਟਿਊਬ ਚੈਨਲ ‘ਤੇ ਵੀ ਮਿਲੀ। 16 ਦਸੰਬਰ 2023 ਨੂੰ ਅਪਲੋਡ ਵੀਡੀਓ ਅਨੁਸਾਰ, ਇਹ ਵੀਡੀਓ ਮਿਰਜ਼ਾਪੁਰ ਦਾ ਹੈ।
ਸਰਚ ਦੌਰਾਨ ਸਾਨੂੰ ਵੀਡੀਓ ਨਾਲ ਜੁੜੀ ਖਬਰ ਇੰਡੀਆ ਟੀਵੀ ਵਿੱਚ 15 ਦਸੰਬਰ 2023 ਨੂੰ ਮਿਲੀ। ਪ੍ਰਕਾਸ਼ਿਤ ਖਬਰ ਅਨੁਸਾਰ, ਇਹ ਮਾਮਲਾ ਮਿਰਜ਼ਾਪੁਰ ਹੈੱਡਕੁਆਰਟਰ ਤੋਂ ਥੋੜ੍ਹੀ ਦੂਰ ਰਮਈਪੱਟੀ ਚੌਰਾਹੇ ਦਾ ਹੈ।
ਵੀਡੀਓ ਨਾਲ ਜੁੜੀ ਹੋਰ ਖਬਰਾਂ ਇੱਥੇ ਪੜ੍ਹੀ ਜਾ ਸਕਦੀ ਹੈ। ਵੱਧ ਜਾਣਕਾਰੀ ਲਈ ਅਸੀਂ ਦੈਨਿਕ ਜਾਗਰਣ ਉੱਤਰ ਪ੍ਰਦੇਸ਼ ਦੇ ਡਿਜੀਟਲ ਇੰਚਾਰਜ ਧਰਮਿੰਦਰ ਕੁਮਾਰ ਪਾਂਡੇ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਵੀਡੀਓ ਉੱਤਰ ਪ੍ਰਦੇਸ਼ ਦਾ ਹੈ,ਪੰਜਾਬ ਦਾ ਨਹੀਂ।
ਅੰਤ ਵਿੱਚ ਅਸੀਂ ਯੂਪੀ ਦੇ ਵੀਡੀਓ ਨੂੰ ਪੰਜਾਬ ਦਾ ਦੱਸਦਿਆਂ ਸ਼ੇਅਰ ਕਰਨ ਵਾਲੇ ਪੇਜ ਨੂੰ ਸਕੈਨ ਕੀਤਾ। ਇਸ ਪੇਜ ਨੂੰ 304K ਲੋਕ ਫੋਲੋ ਕਰਦੇ ਹਨ। ਫੇਸਬੁੱਕ ‘ਤੇ ਇਸ ਪੇਜ ਨੂੰ 1 ਮਈ 2022 ਨੂੰ ਬਣਾਇਆ ਗਿਆ ਹੈ।
ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਗ਼ਲਤ ਸਾਬਤ ਹੋਇਆ। ਨਸ਼ੇ ਵਿੱਚ ਧੁੱਤ ਪੁਲਸ ਮੁਲਾਜ਼ਮ ਦਾ ਵਾਇਰਲ ਵੀਡੀਓ ਪੰਜਾਬ ਦਾ ਨਹੀਂ, ਸੰਗੋ ਮਿਰਜ਼ਾਪੁਰ ਹੈੱਡਕੁਆਰਟਰ ਤੋਂ ਥੋੜ੍ਹੀ ਦੂਰ ਰਮਈਪੱਟੀ ਚੌਰਾਹੇ ਦਾ ਹੈ। ਵੀਡੀਓ ਨੂੰ ਪੰਜਾਬ ਦਾ ਦੱਸਦੇ ਹੋਏ ਗ਼ਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।