Fact Check: ਅਧਿਆਪਕ ਦੀ ਬੇਰਹਿਮੀ ਦਾ ਵਾਇਰਲ ਵੀਡੀਓ ਗੁਜਰਾਤ ਦਾ ਨਹੀਂ, ਬਿਹਾਰ ਦਾ ਹੈ

ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਗੁਜਰਾਤ ਦੇ ਅਧਿਆਪਕ ਵੱਲੋਂ ਬੱਚੇ ਦੀ ਕੁੱਟਮਾਰ ਕਰਨ ਦਾ ਵਾਇਰਲ ਦਾਅਵਾ ਗੁੰਮਰਾਹਕੁੰਨ ਸਾਬਿਤ ਹੋਇਆ। ਵੀਡੀਓ ਗੁਜਰਾਤ ਦਾ ਨਹੀਂ ਹੈ, ਸਗੋਂ ਬਿਹਾਰ ਦੇ ਪਟਨਾ ਦੇ ਧਨਰੂਆ ਇਲਾਕੇ ਦੇ ਇੱਕ ਕੋਚਿੰਗ ਸੈਂਟਰ ਦਾ ਹੈ।

ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਸੋਸ਼ਲ ਮੀਡੀਆ ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ਵਿੱਚ ਇੱਕ ਅਧਿਆਪਕ ਛੋਟੇ ਬੱਚੇ ਨੂੰ ਬੇਰਹਿਮੀ ਨਾਲ ਕੁੱਟਦਾ ਹੋਇਆ ਨਜ਼ਰ ਆ ਰਿਹਾ ਹੈ। ਵੀਡੀਓ ਨੂੰ ਸ਼ੇਅਰ ਕਰਕੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਘਟਨਾ ਗੁਜਰਾਤ ਦੇ ਇੱਕ ਕੋਚਿੰਗ ਸੈਂਟਰ ਦੀ ਹੈ। ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਗੁੰਮਰਾਹਕੁੰਨ ਸਾਬਿਤ ਹੋਇਆ। ਬੱਚੇ ਨੂੰ ਕੁੱਟਣ ਵਾਲੇ ਨੌਜਵਾਨ ਦੀ ਵੀਡੀਓ ਗੁਜਰਾਤ ਦੀ ਨਹੀਂ ਸਗੋਂ ਬਿਹਾਰ ਦੇ ਪਟਨਾ ਦੇ ਧਨਰੂਆ ਇਲਾਕੇ ਦੇ ਇੱਕ ਕੋਚਿੰਗ ਸੈਂਟਰ ਦੀ ਹੈ।

ਕੀ ਹੈ ਵਾਇਰਲ ਪੋਸਟ ‘ਚ ?
ਫੇਸਬੁੱਕ ਯੂਜ਼ਰ Genesis news ਨੇ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ ਹੈ , “ਗੁਜਰਾਤ ਦਾ ਇਹ ਵੀਡੀਓ ਤੇਜ਼ੀ ਨਾਲ ਸ਼ੇਅਰ ਹੋ ਰਿਹਾ ਹੈ।”

ਪੋਸਟ ਦਾ ਆਰਕਾਈਵ ਵਰਜਨ ਇੱਥੇ ਦੇਖਿਆ ਜਾ ਸਕਦਾ ਹੈ।

ਪੜਤਾਲ
ਵਾਇਰਲ ਵੀਡੀਓ ਦੀ ਸੱਚਾਈ ਜਾਣਨ ਲਈ ਅਸੀਂ ਗੂਗਲ ਤੇ ਕਈ ਕੀਵਰਡਸ ਰਾਹੀਂ ਸਰਚ ਕੀਤਾ। ਇਸ ਦੌਰਾਨ ਸਾਨੂੰ NDTV ਤੇ ਪ੍ਰਕਾਸ਼ਿਤ ਇੱਕ ਰਿਪੋਰਟ ਮਿਲੀ। ਰਿਪੋਰਟ ਵਿੱਚ ਦਿੱਤੀ ਗਈ ਜਾਣਕਾਰੀ ਮੁਤਾਬਿਕ ਇਹ ਵੀਡੀਓ ਰਾਜਧਾਨੀ ਪਟਨਾ ਦੇ ਧਨਰੂਆ ਬਲਾਕ ਵਿੱਚ ਵਾਪਰੀ ਘਟਨਾ ਦਾ ਹੈ। ਦਰਅਸਲ ਧਨਰੂਆ ਬਲਾਕ ਵਿੱਚ ਇੱਕ ਕੋਚਿੰਗ ਸੈਂਟਰ ਦੇ ਅਧਿਆਪਕ ਨੇ ਇੱਕ ਵਿਦਿਆਰਥੀ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਸੀ, ਜਿਸ ਤੋਂ ਬਾਅਦ ਵਿਦਿਆਰਥੀ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ।

ਜਾਂਚ ਦੌਰਾਨ ਸਾਨੂੰ ਵਾਇਰਲ ਦਾਅਵੇ ਨਾਲ ਜੁੜੀ ਇੱਕ ਰਿਪੋਰਟ Republic World ਦੇ ਅਧਿਕਾਰਿਤ ਯੂਟਿਊਬ ਚੈਨਲ ਤੇ 6 ਜੁਲਾਈ 2022 ਨੂੰ ਅੱਪਲੋਡ ਮਿਲੀ। ਖਬਰ ਮੁਤਾਬਿਕ, ਇਹ ਘਟਨਾ ਪਟਨਾ ਦੇ ਧਨਰੂਆ ਇਲਾਕੇ ਦੇ ਵੀਰ ਅਤੇ ਜ਼ਾਰਾ ਜਯਾ ਕੋਚਿੰਗ ਕਲਾਸੇਸ ‘ਚ ਹੋਈ ਸੀ। ਕਈ ਹੋਰ ਵੈੱਬਸਾਈਟਾਂ ਨੇ ਵੀ ਇਸ ਤੇ ਖ਼ਬਰ ਪ੍ਰਕਾਸ਼ਿਤ ਕੀਤੀ ਹੈ।

ਵਧੇਰੇ ਜਾਣਕਾਰੀ ਲਈ ਵਿਸ਼ਵਾਸ ਨਿਊਜ਼ ਨੇ ਦੈਨਿਕ ਜਾਗਰਣ ਬਿਹਾਰ ਦੇ ਸੂਬਾ ਬਿਊਰੋ ਚੀਫ ਅਰਵਿੰਦ ਸ਼ਰਮਾ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਵਾਇਰਲ ਦਾਅਵਾ ਗ਼ਲਤ ਦੱਸਿਆ। ਇਹ ਘਟਨਾ ਬਿਹਾਰ ਦੀ ਹੈ। ਅਧਿਆਪਕ ਦਾ ਨਾਂ ਕ੍ਰਿਸ਼ਨ ਉਰਫ ਛੋਟੂ ਸਰ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਅਧਿਆਪਕ ਨੂੰ ਗ੍ਰਿਫਤਾਰ ਕਰ ਲਿਆ ਹੈ। ਕੇਸ ਦਰਜ ਹੋਣ ਤੋਂ ਬਾਅਦ ਆਰੋਪੀ ਨਾਲੰਦਾ ਜ਼ਿਲ੍ਹੇ ਦੇ ਤੇਲਹਾੜਾ ਥਾਣਾ ਖੇਤਰ ਵਿੱਚ ਆਪਣੇ ਚਾਚਾ ਮਨੋਜ ਕੁਮਾਰ ਦੇ ਘਰ ਛੁਪ ਗਿਆ ਸੀ, ਜਿੱਥੋਂ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਘਟਨਾ ਬਾਰੇ ਸੀਨੀਅਰ ਪੁਲੀਸ ਅਧਿਸ਼ਕ (ਐਸਐਸਪੀ) ਮਾਨਵਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਮੁਲਜ਼ਮ ਮੂਲ ਰੂਪ ਵਿੱਚ ਜਹਾਨਾਬਾਦ ਜ਼ਿਲ੍ਹੇ ਦੇ ਘੋਸੀ ਥਾਣਾ ਖੇਤਰ ਦੇ ਮੰਡਈ ਪਿੰਡ ਦਾ ਰਹਿਣ ਵਾਲਾ ਹੈ। ਇਸ ਮਾਮਲੇ ‘ਚ ਰਾਸ਼ਟਰੀ ਮਾਨਵਅਧਿਕਾਰ ਆਯੋਗ ਅਤੇ ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਆਯੋਗ ਨੇ ਵੀ ਆਰੋਪੀ ਅਧਿਆਪਕ ਖਿਲਾਫ ਨੋਟਿਸ ਲਿਆ ਸੀ।

ਵਿਸ਼ਵਾਸ ਨਿਊਜ਼ ਨੇ ਜਾਂਚ ਦੇ ਆਖਰੀ ਪੜਾਅ ਵਿੱਚ ਉਸ ਪ੍ਰੋਫਾਈਲ Genesis news ਦੇ ਪਿਛੋਕੜ ਦੀ ਜਾਂਚ ਕੀਤੀ, ਜਿਸਨੇ ਵਾਇਰਲ ਪੋਸਟ ਨੂੰ ਸਾਂਝਾ ਕੀਤਾ ਸੀ। ਅਸੀਂ ਪਾਇਆ ਕਿ ਫੇਸਬੁੱਕ ਤੇ ਯੂਜ਼ਰ ਨੂੰ ਨੌਂ ਹਜ਼ਾਰ ਤੋਂ ਵੱਧ ਲੋਕ ਫੋਲੋ ਕਰਦੇ ਹਨ।

ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਗੁਜਰਾਤ ਦੇ ਅਧਿਆਪਕ ਵੱਲੋਂ ਬੱਚੇ ਦੀ ਕੁੱਟਮਾਰ ਕਰਨ ਦਾ ਵਾਇਰਲ ਦਾਅਵਾ ਗੁੰਮਰਾਹਕੁੰਨ ਸਾਬਿਤ ਹੋਇਆ। ਵੀਡੀਓ ਗੁਜਰਾਤ ਦਾ ਨਹੀਂ ਹੈ, ਸਗੋਂ ਬਿਹਾਰ ਦੇ ਪਟਨਾ ਦੇ ਧਨਰੂਆ ਇਲਾਕੇ ਦੇ ਇੱਕ ਕੋਚਿੰਗ ਸੈਂਟਰ ਦਾ ਹੈ।

Misleading
Symbols that define nature of fake news
ਪੂਰਾ ਸੱਚ ਜਾਣੋ...

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।

Related Posts
Recent Posts