ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਗ਼ਲਤ ਨਿਕਲਿਆ। ਵਾਇਰਲ ਵੀਡੀਓ ਵਿੱਚ ਨਜ਼ਰ ਆ ਰਿਹਾ ਨੌਜਵਾਨ ਸੁਧੀਰ ਸੂਰੀ ਦਾ ਪੁੱਤਰ ਨਹੀਂ ਸੰਗੋ ਸਮੱਰਥਕ ਹੈ। ਵੀਡੀਓ ਨੂੰ ਗ਼ਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਸ਼ੁੱਕਰਵਾਰ ਨੂੰ ਅੰਮ੍ਰਿਤਸਰ ‘ਚ ਪੰਜਾਬ ਦੀ ਸਿਆਸੀ ਪਾਰਟੀ ਸ਼ਿਵ ਸੈਨਾ (ਟਕਸਾਲੀ) ਦੇ ਆਗੂ ਸੁਧੀਰ ਸੂਰੀ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਅੰਮ੍ਰਿਤਸਰ ਦੇ ਗੋਪਾਲ ਮੰਦਰ ਦੇ ਸਾਹਮਣੇ ਵਾਪਰੀ, ਜਿੱਥੇ ਉਹ ਧਰਨਾ ਦੇ ਰਹੇ ਸਨ। ਹੁਣ ਇਸ ਘਟਨਾ ਨਾਲ ਜੋੜਦੇ ਹੋਏ ਇੱਕ ਵੀਡੀਓ ਸ਼ੇਅਰ ਕੀਤਾ ਜਾ ਰਿਹਾ ਹੈ , ਜਿਸ ਵਿੱਚ ਇੱਕ ਨੌਜਵਾਨ ਨੂੰ ਸਮੁਦਾਇ ਵਿਸ਼ੇਸ਼ ਦੇ ਖਿਲਾਫ ਭੜਕਾਓ ਬਿਆਨ ਦਿੰਦੇ ਹੋਏ ਸੁਣਿਆ ਜਾ ਸਕਦਾ ਹੈ। ਵੀਡੀਓ ਸ਼ੇਅਰ ਕਰਦੇ ਹੋਏ ਦਾਅਵਾ ਕੀਤਾ ਜਾ ਰਿਹਾ ਹੈ ਕਿ ਵੀਡੀਓ ਚ ਨਜ਼ਰ ਆ ਰਿਹਾ ਨੌਜਵਾਨ ਸੁਧੀਰ ਸੂਰੀ ਦਾ ਪੁੱਤਰ ਹੈ।
ਵਿਸ਼ਵਾਸ ਨਿਊਜ਼ ਨੇ ਵਾਇਰਲ ਵੀਡੀਓ ਦੀ ਜਾਂਚ ਕੀਤੀ ਅਤੇ ਇਸਨੂੰ ਭ੍ਰਮਕ ਪਾਇਆ। ਵੀਡੀਓ ਵਿੱਚ ਦਿੱਖ ਰਿਹਾ ਵਿਅਕਤੀ ਸੁਧੀਰ ਸੂਰੀ ਦਾ ਬੇਟਾ ਨਹੀਂ ਬਲਕਿ ਸ਼ਿਵ ਸੈਨਾ ਟਕਸਾਲੀ ਦਾ ਆਗੂ ਹੈ। ਵੀਡੀਓ ਨੂੰ ਗ਼ਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
ਕੀ ਹੈ ਵਾਇਰਲ ਪੋਸਟ ਵਿੱਚ
ਫੇਸਬੁੱਕ ਯੂਜ਼ਰ “ਰਣਜੀਤ ਸਿੰਘ ਸਲਾਹਪੁਰ” ਨੇ 4 ਨਵੰਬਰ ਨੂੰ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ ਹੈ ,”ਸੂਰੀ ਦਾ ਕਤਲ ਹਿੰਦੂਆਂ ਸੀ ਆਪਸੀ ਲੜਾਈ ਚ ਹੋਇਆ ਤੇ ਸੂਰੀ ਦਾ ਮੁੰਡਾ ਸਰਦਾਰਾਂ ਨੂੰ ਖਤਮ ਕਰਨ ਦੀਆਂ ਸੌਹਾਂ ਖਾਈ ਜਾਂਦਾ… ਸਿੱਖਾਂ ਨੂੰ ਚੁਕੰਨੇ ਰਹਿਣਾ ਚਾਹੀਦਾ… ਖਾਸਕਰ ਅਮ੍ਰਿਤਸਰ ਚ ।ਸਰਕਾਰ ਨੇ ਵੀ ਕੋਈ ਕਸਰ ਨਹੀਂ ਛੱਡਣੀ ਸਿੱਖਾਂ ਨੂੰ ਦਾਗੀ ਕਰਨ ਚ…”
ਸੋਸ਼ਲ ਮੀਡਿਆ ਤੇ ਕਈ ਯੂਜ਼ਰਸ ਨੇ ਇਸ ਵੀਡੀਓ ਨੂੰ ਸਮਾਨ ਅਤੇ ਮਿਲਦੇ- ਜੁਲਦੇ ਦਾਅਵਿਆਂ ਨਾਲ ਸ਼ੇਅਰ ਕੀਤਾ ਹੈ। ਇਸ ਪੋਸਟ ਦਾ ਆਰਕਾਈਵ ਵਰਜਨ ਇੱਥੇ ਕਲਿੱਕ ਕਰਕੇ ਦੇਖਿਆ ਜਾ ਸਕਦਾ ਹੈ।
ਪੜਤਾਲ
ਵਾਇਰਲ ਵੀਡੀਓ ਦੀ ਸੱਚਾਈ ਜਾਣਨ ਲਈ ਅਸੀਂ ਵੀਡੀਓ ਨੂੰ ਸਬੰਧਿਤ ਕੀਵਰਡ ਨਾਲ ਖੋਜਿਆ। ਸਾਨੂੰ ਵਾਇਰਲ ਵੀਡੀਓ ਦਾ ਪੂਰਾ ਵਰਜਨ ਜਗਬਾਣੀ ਦੀ ਵੈਬਸਾਈਟ ‘ਤੇ 5 ਨਵੰਬਰ 2022 ਨੂੰ ਪ੍ਰਕਾਸ਼ਿਤ ਖਬਰ ਵਿੱਚ ਮਿਲਿਆ। ਖਬਰ ਮੁਤਾਬਿਕ ,”ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਘਰ ਬਾਹਰ ਸਮਰੱਥਕਾਂ ਦੀ ਲਲਕਾਰ ,ਚਿਤਾਵਨੀ ਦਾ ਵੀਡੀਓ ਵਾਇਰਲ “
ਸਰਚ ਦੌਰਾਨ ਸਾਨੂੰ ਵਾਇਰਲ ਵੀਡੀਓ ਨਾਲ ਜੁੜੀਆਂ ਇੱਕ ਵੀਡੀਓ ਡੈਲੀ ਪੋਸਟ ਪੰਜਾਬੀ ਦੇ ਅਧਿਕਾਰਿਤ ਫੇਸਬੁੱਕ ਪੇਜ ਤੇ 5 ਨਵੰਬਰ 2022 ਨੂੰ ਸ਼ੇਅਰ ਕੀਤਾ ਮਿਲਿਆ। ਇੱਥੇ ਵੀਡੀਓ ਵਿੱਚ ਨਜ਼ਰ ਆ ਰਹੇ ਨੌਜਵਾਨ ਦਾ ਨਾਮ ਰਾਹੁਲ ਦੱਸਿਆ ਗਿਆ ਹੈ। ਖਬਰ ਨਾਲ ਦਿੱਤੀ ਜਾਣਕਾਰੀ ਮੁਤਾਬਿਕ ,’ਸੂਰੀ ਦੀ ਮੌਤ ‘ਤੇ ਸਿੱਖਾਂ ਖ਼ਿਲਾਫ ਬੋਲਣ ਵਾਲੇ ਮੁੰਡੇ ਨੇ ਹੱਥ ਜੋੜਕੇ ਵਾਰ-ਵਾਰ ਮੰਗੀ ਮੁਆਫ਼ੀ” ਵੀਡੀਓ ਨੂੰ ਇੱਥੇ ਵੇਖੋ। ਦੱਸ ਦਈਏ ਵੀਡੀਓ ਵਿਚ ਕੀਤੇ ਵੀ ਇਹ ਗੱਲ ਨਹੀਂ ਸੀ ਜਿਸਨੇ ਦਾਅਵਾ ਕੀਤਾ ਕਿ ਇਹ ਵਿਅਕਤੀ ਸੁਧੀਰ ਸੂਰੀ ਦਾ ਬੇਟਾ ਹੈ।
ਹੁਣ ਅਸੀਂ ਸੁਧੀਰ ਸੂਰੀ ਦੇ ਪੁੱਤਰ ਬਾਰੇ ਗੂਗਲ ‘ਤੇ ਸਰਚ ਕੀਤਾ। ਸਾਨੂੰ ਕਈ ਨਿਊਜ਼ ਵੈਬਸਾਈਟਾਂ ਰਾਹੀਂ ਪਤਾ ਲੱਗਿਆ ਕਿ ਸੁਧੀਰ ਸੂਰੀ ਦੇ ਪੁੱਤਰ ਦਾ ਨਾਮ ਪਾਰਸ ਸੂਰੀ ਹੈ। ਪੰਜਾਬੀ ਜਾਗਰਣ ਦੀ ਵੈਬਸਾਈਟ ‘ਤੇ 4 ਨਵੰਬਰ 2022 ਨੂੰ ਪ੍ਰਕਾਸ਼ਿਤ ਖਬਰ ਵਿੱਚ ਪਾਰਸ ਸੂਰੀ ਦੀ ਤਸਵੀਰ ਲੱਗੀ ਹੋਈ ਹੈ ਅਤੇ ਲਿਖਿਆ ਹੋਇਆ ਹੈ ,”ਹਸਪਤਾਲ ਦੇ ਬਾਹਰ ਸੁਧੀਰ ਸੂਰੀ ਦੇ ਲੜਕੇ ਪਾਰਸ ਸੂਰੀ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਜੇਕਰ ਸੁਧੀਰ ਸੂਰੀ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇਗਾ, ਤਾਂ ਹੀ ਸੂਰੀ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। ” ਖਬਰ ਨੂੰ ਇੱਥੇ ਪੜ੍ਹੋ।
ਹੋਰ ਕਈ ਖਬਰਾਂ ਵਿੱਚ ਸਾਨੂੰ ਪਤਾ ਲੱਗਿਆ ਕਿ ਸੁਧੀਰ ਸੂਰੀ ਦੇ ਦੋ ਪੁੱਤਰ ਹਨ , ਜਿਨ੍ਹਾਂ ਵਿੱਚੋਂ ਇੱਕ ਦਾ ਨਾਮ ਮਾਣਿਕ ਸੂਰੀ ਅਤੇ ਦੂੱਜੇ ਦਾ ਨਾਮ ਪਾਰਸ ਸੂਰੀ ਹੈ। ਪਰ ਵਾਇਰਲ ਵੀਡੀਓ ਵਿੱਚ ਨਜ਼ਰ ਆ ਰਿਹਾ ਨੌਜਵਾਨ ਸੁਧੀਰ ਸੂਰੀ ਦਾ ਪੁੱਤਰ ਨਹੀਂ ਹੈ।
ਵੱਧ ਜਾਣਕਾਰੀ ਲਈ ਅਸੀਂ ਦੈਨਿਕ ਜਾਗਰਣ ਦੇ ਅੰਮ੍ਰਿਤਸਰ ਦੇ ਚੀਫ ਰਿਪੋਰਟਰ ਵਿਪਿਨ ਰਾਣਾ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਵੀਡੀਓ ਵਿੱਚ ਨਜ਼ਰ ਆ ਰਿਹਾ ਨੌਜਵਾਨ ਸੁਧੀਰ ਸੂਰੀ ਦਾ ਸਮਰੱਥਕ ਹੈ। ਸੁਧੀਰ ਸੂਰੀ ਦੇ ਦੋ ਪੁੱਤਰ ਹਨ ਇੱਕ ਦਾ ਨਾਮ ਮਾਣਿਕ ਸੂਰੀ ਅਤੇ ਦੂੱਜੇ ਦਾ ਨਾਮ ਪਾਰਸ ਸੂਰੀ ਹੈ।
ਪੜਤਾਲ ਦੇ ਅੰਤ ਵਿੱਚ ਅਸੀਂ ਇਸ ਪੋਸਟ ਨੂੰ ਸ਼ੇਅਰ ਕਰਨ ਵਾਲੇ ਯੂਜ਼ਰ ਦੀ ਜਾਂਚ ਕੀਤੀ। ਜਾਂਚ ਵਿੱਚ ਪਤਾ ਲਗਿਆ ਕਿ ਯੂਜ਼ਰ ਯੂਨਾਇਟੇਡ ਅਰਬ ਐਮੀਰੇਟਸ ਦਾ ਰਹਿਣ ਵਾਲਾ ਹੈ ਅਤੇ ਫੇਸਬੁੱਕ ‘ਤੇ ਯੂਜ਼ਰ ਦੇ 14K ਫੋਲੋਵਰਸ ਹਨ।
ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਗ਼ਲਤ ਨਿਕਲਿਆ। ਵਾਇਰਲ ਵੀਡੀਓ ਵਿੱਚ ਨਜ਼ਰ ਆ ਰਿਹਾ ਨੌਜਵਾਨ ਸੁਧੀਰ ਸੂਰੀ ਦਾ ਪੁੱਤਰ ਨਹੀਂ ਸੰਗੋ ਸਮੱਰਥਕ ਹੈ। ਵੀਡੀਓ ਨੂੰ ਗ਼ਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।