X
X

Fact Check: ਸਾਹ ਰੋਕਣ ਦੇ ਇਸ ਟੈਸਟ ਦਾ ਸਵਸਥ ਫੇਫੜਿਆਂ ਨਾਲ ਕੋਈ ਸੰਬੰਧ ਨਹੀਂ, ਵਾਇਰਲ ਵੀਡੀਓ ਗੁੰਮਰਾਹਕੁੰਨ ਹੈ

ਵਿਸ਼ਵਾਸ ਨਿਊਜ਼ ਦੀ ਜਾਂਚ ‘ਚ ਫੇਫੜਿਆਂ ਦੇ ਟੈਸਟ ਦੇ ਨਾਂ ‘ਤੇ ਵਾਇਰਲ ਦਾਅਵਾ ਗ਼ਲਤ ਸਾਬਿਤ ਹੋਇਆ ਹੈ। ਇਹ ਵੀਡੀਓ ਪਹਿਲਾਂ ਵੀ ਕਈ ਵਾਰ ਵੱਖ-ਵੱਖ ਦਾਅਵਿਆਂ ਨਾਲ ਵਾਇਰਲ ਹੋ ਚੁੱਕੀ ਹੈ।

  • By: Jyoti Kumari
  • Published: Jul 29, 2022 at 03:33 PM
  • Updated: Jul 29, 2022 at 04:08 PM

ਵਿਸ਼ਵਾਸ ਨਿਊਜ਼ ( ਨਵੀਂ ਦਿੱਲੀ )। ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਇਕ ਮਿੰਟ ਦੀ ਵੀਡੀਓ ਨੂੰ ਸ਼ੇਅਰ ਕਰਕੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਸ ਟੈਸਟ ਨਾਲ ਤੁਸੀਂ ਇਹ ਪਤਾ ਲਗਾ ਸਕਦੇ ਹੋ ਕਿ ਤੁਹਾਡੇ ਫੇਫੜੇ ਸਿਹਤਮੰਦ ਹਨ ਜਾਂ ਨਹੀਂ। ਵੀਡੀਓ ਦੇ ਅਨੁਸਾਰ, ਜੇਕਰ ਕੋਈ ਵਿਅਕਤੀ ਆਪਣਾ ਸਾਹ ਬਿੰਦੂ A ਤੋਂ ਬਿੰਦੂ B ਤੱਕ ਰੋਕਦਾ ਹੈ, ਤਾਂ ਇਹ ਸਿਹਤਮੰਦ ਫੇਫੜਿਆਂ ਦੀ ਨਿਸ਼ਾਨੀ ਹੈ। ਯੂਜ਼ਰਸ ਇਸਨੂੰ LUNG HEALTH TEST ਦੇ ਤੌਰ ‘ਤੇ ਸਾਂਝਾ ਕਰ ਰਹੇ ਹਨ। ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਇਹ ਦਾਅਵਾ ਗਲਤ ਸਾਬਿਤ ਹੋਇਆ ਹੈ। ਇਸ ਤੋਂ ਪਹਿਲਾਂ ਕੋਰੋਨਾ ਟੈਸਟ ਨਾਲ ਜੁੜੀਆਂ ਕਈ ਅਜਿਹੀਆਂ ਪੋਸਟਾਂ ਵੀ ਵਾਇਰਲ ਹੋ ਚੁੱਕੀਆਂ ਹਨ।

ਕੀ ਹੈ ਵਾਇਰਲ ਪੋਸਟ ਵਿੱਚ ?

ਫੇਸਬੁੱਕ ਯੂਜ਼ਰ Bright Jnr ਨਾਮ ਦੇ ਫੇਸਬੁੱਕ ਯੂਜ਼ਰ ਨੇ 13 ਜੁਲਾਈ ਨੂੰ ਇਸ ਪੋਸਟ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਹੈ ,”Check Your Lungs and Oxygen Level. If you can hold your breath from point A to B, Then You are in SAFE ZONE. #medicalcheckup “

ਹੋਰ ਕਈ ਯੂਜ਼ਰਸ ਵੀ ਇਸ ਪੋਸਟ ਨੂੰ ਸਮਾਨ ਅਤੇ ਮਿਲਦੇ – ਜੁਲਦੇ ਦਾਅਵੇ ਨਾਲ ਸ਼ੇਅਰ ਕਰ ਰਹੇ ਹਨ। ਪੋਸਟ ਦੇ ਆਰਕਾਈਵ ਲਿੰਕ ਨੂੰ ਇੱਥੇ ਵੇਖਿਆ ਜਾ ਸਕਦਾ ਹੈ।

ਪੜਤਾਲ

ਅਸੀਂ ਸੰਬੰਧਿਤ ਕੀਵਰਡਸ (holding breath lungs) ਦੀ ਮਦਦ ਨਾਲ ਇੰਟਰਨੈੱਟ ‘ਤੇ ਇਸ ਦਾਅਵੇ ਨੂੰ ਖੋਜਣਾ ਸ਼ੁਰੂ ਕੀਤਾ। ਖੋਜ ਵਿੱਚ ਸਾਨੂੰ ਵਿਸ਼ਵ ਸਿਹਤ ਸੰਗਠਨ ਦੀ ਵੈੱਬਸਾਈਟ ਅਤੇ ਉਨ੍ਹਾਂ ਦੇ ਅਧਿਕਾਰਿਤ ਫੇਸਬੁੱਕ ਪੇਜ ਤੋਂ ਸ਼ੇਅਰ ਕੀਤੀ ਗਈ ਇੱਕ ਪੋਸਟ ‘ਤੇ ਜਾਣਕਾਰੀ ਮਿਲੀ। ਡਬਲਯੂ.ਐਚ.ਓ. ਦੀ ਵੈੱਬਸਾਈਟ ‘ਤੇ ਮਿਥ ਬਸਟਰ ਸੈਕਸ਼ਨ ਉੱਪਰ ਸਪੱਸ਼ਟ ਤੌਰ ‘ਤੇ ਲਿਖਿਆ ਹੈ ਕਿ 10 ਸਕਿੰਟ ਜਾਂ ਇਸ ਤੋਂ ਵੱਧ ਸਮੇਂ ਲਈ ਬਿਨਾਂ ਕਿਸੇ ਤਕਲੀਫ਼ ਦੇ ਆਪਣੇ ਸਾਹ ਨੂੰ ਰੋਕਣਾ ਇਹ ਸਾਬਿਤ ਨਹੀਂ ਕਰਦਾ ਕਿ ਤੁਸੀਂ ਕਰੋਨਾ ਵਾਇਰਸ ਜਾਂ ਫੇਫੜਿਆਂ ਦੀ ਕਿਸੇ ਹੋਰ ਬਿਮਾਰੀ ਤੋਂ ਮੁਕਤ ਹੋ।

WHO ਨੇ ਆਪਣੇ ਅਧਿਕਾਰਿਤ ਫੇਸਬੁੱਕ ਪੇਜ ਅਤੇ ਟਵਿੱਟਰ ਹੈਂਡਲ ‘ਤੇ ਵੀ ਇਹ ਜਾਣਕਾਰੀ ਸਾਂਝੀ ਕੀਤੀ ਸੀ। ਜਿਸ ਨੂੰ ਇੱਥੇ ਦੇਖਿਆ ਜਾ ਸਕਦਾ ਹੈ।

ਵਾਇਰਲ ਦਾਅਵੇ ਦੀ ਪੂਰੀ ਤਰ੍ਹਾਂ ਪੁਸ਼ਟੀ ਕਰਨ ਲਈ ਅਸੀਂ ਲਖਨਊ ਯੂਨੀਵਰਸਿਟੀ ਦੇ ਡਿਪਾਰਟਮੈਂਟ ਆਫ ਪੀਡਿਆਟ੍ਰਿਕਸ ਦੇ ਪ੍ਰੋਫੈਸਰ ਡਾ. ਅਸ਼ੀਸ਼ ਵਰਮਾ ਨਾਲ ਸੰਪਰਕ ਕੀਤਾ। ਉਨ੍ਹਾਂ ਦੇ ਨਾਲ ਵਾਇਰਲ ਦਾਅਵਾ ਸਾਂਝਾ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਇਹ ਦਾਅਵਾ ਸਾਹਿਤ ਅਤੇ ਚਿਕਿਤਸਕ ਦੋਵਾਂ ਵਿੱਚ ਹੀ ਗ਼ਲਤ ਹੈ।

ਅਸੀਂ ਵਧੇਰੇ ਜਾਣਕਾਰੀ ਲਈ ਅਸੀਂ ਵਾਇਰਲ ਦਾਅਵੇ ਨੂੰ ਸਿਟੀਜ਼ਨ ਸਪੈਸ਼ਲਿਟੀ ਹਸਪਤਾਲ ਹੈਦਰਾਬਾਦ ਦੇ ਕੰਸਲਟੈਂਟ ਪਲਮੋਨੋਲੋਜਿਸਟ ਡਾਕਟਰ Prashanth Mukka ਨਾਲ ਸਾਂਝਾ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਵਾਇਰਲ ਵੀਡੀਓ ਇਹ ਦਾਅਵਾ ਕਰ ਰਿਹਾ ਹੈ ਕਿ ਜੇਕਰ ਤੁਸੀਂ ਬਿੰਦੂ A ਤੋਂ B ਤੱਕ ਆਪਣੀ ਸਾਹ ਰੋਕ ਸਕਦੇ ਹੋ, ਤਾਂ ਤੁਹਾਡੇ ਫੇਫੜੇ ਸਿਹਤਮੰਦ ਹਨ, ਝੂਠਾ ਅਤੇ ਗੁੰਮਰਾਹਕੁੰਨ ਹੈ। ਹਰੇਕ ਵਿਅਕਤੀ ਦੇ ਫੇਫੜਿਆਂ ਦੀ ਸਮਰੱਥਾ ਵੱਖਰੀ ਹੁੰਦੀ ਹੈ, ਇਸ ਲਈ ਕੋਈ ਵਿਅਕਤੀ ਕਿੰਨੀ ਦੇਰ ਤੱਕ ਸਾਹ ਰੋਕ ਸਕਦਾ ਹੈ ਇਹ ਉਸਦੇ ਫੇਫੜਿਆਂ ਦੀ ਸਮਰੱਥਾ ‘ਤੇ ਨਿਰਭਰ ਕਰਦਾ ਹੈ।

ਇਸ ਨਾਲ ਮਿਲਦਾ – ਜੁਲਦਾ ਦਾਅਵਾ ਅਕਸਰ ਸੋਸ਼ਲ ਮੀਡਿਆ ਤੇ ਵਾਇਰਲ ਹੁੰਦਾ ਰਹਿੰਦਾ ਹੈ। ਕੋਰੋਨਾ ਕਾਲ ਵਿੱਚ ਵੀ ਇਸ ਨਾਲ ਮਿਲਦਾ – ਜੁਲਦਾ ਦਾਅਵਾ ਵਾਇਰਲ ਹੋਇਆ ਸੀ। ਉਸ ਦੌਰਾਨ ਵੀ ਅਸੀਂ ਇਸਦਾ ਫ਼ੈਕਟ ਚੈੱਕ ਕਰਕੇ ਸੱਚਾਈ ਸਾਹਮਣੇ ਰੱਖੀ ਸੀ ,ਜਿਸਦੇ ਫ਼ੈਕਟ ਚੈੱਕ ਨੂੰ ਤੁਸੀਂ ਇੱਥੇ ਪੜ੍ਹ ਸਕਦੇ ਹੋ।

ਜਾਂਚ ਦੇ ਅੰਤ ਵਿੱਚ ਅਸੀਂ ਇਸ ਦਾਅਵੇ ਨੂੰ ਸਾਂਝਾ ਕਰਨ ਵਾਲੇ ਯੂਜ਼ਰ ਦੀ ਸੋਸ਼ਲ ਸਕੈਨਿੰਗ ਕੀਤੀ। ਸਕੈਨਿੰਗ ਤੋਂ ਪਤਾ ਲੱਗਾ ਕਿ ਯੂਜ਼ਰ Accra, Ghana ਦਾ ਨਿਵਾਸੀ ਹੈ।

ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ‘ਚ ਫੇਫੜਿਆਂ ਦੇ ਟੈਸਟ ਦੇ ਨਾਂ ‘ਤੇ ਵਾਇਰਲ ਦਾਅਵਾ ਗ਼ਲਤ ਸਾਬਿਤ ਹੋਇਆ ਹੈ। ਇਹ ਵੀਡੀਓ ਪਹਿਲਾਂ ਵੀ ਕਈ ਵਾਰ ਵੱਖ-ਵੱਖ ਦਾਅਵਿਆਂ ਨਾਲ ਵਾਇਰਲ ਹੋ ਚੁੱਕੀ ਹੈ।

  • Claim Review : Check Your Lungs and Oxygen Level. If you can hold your breath from point A to B, Then You are in SAFE ZONE
  • Claimed By : Bright Jnr
  • Fact Check : ਭ੍ਰਮਕ
ਭ੍ਰਮਕ
ਫਰਜ਼ੀ ਖਬਰਾਂ ਦੇ ਰੂਪ ਨੂੰ ਦਰਸਾਉਂਦਾ ਪ੍ਰਤੀਕ
  • ਸੱਚ
  • ਭ੍ਰਮਕ
  • ਫਰਜ਼ੀ

ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...

Tags

ਆਪਣੇ ਸੁਝਾਅ ਪੋਸਟ ਕਰੋ

No more pages to load

RELATED ARTICLES

Next pageNext pageNext page

Post saved! You can read it later