Fact Check : ਵੀਡੀਓ ‘ਚ ਨਜ਼ਰ ਆ ਰਿਹਾ ਇਹ ਆਦਮੀ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨਹੀਂ ਹੈ, ਵੀਡੀਓ ਗ਼ਲਤ ਦਾਅਵੇ ਨਾਲ ਵਾਇਰਲ

ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਫਰਜੀ ਨਿਕਲਾ। ਵਾਇਰਲ ਵੀਡੀਓ ਵਿੱਚ ਨਜ਼ਰ ਆ ਰਿਹਾ ਵਿਅਕਤੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨਹੀਂ ਹੈ। ਵੀਡੀਓ ਨੂੰ ਗ਼ਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਸੋਸ਼ਲ ਮੀਡਿਆ ਤੇ ਇੱਕ ਵੀਡੀਓ ਨੂੰ ਵਾਇਰਲ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਵੀਡੀਓ ਵਿੱਚ ਨਜ਼ਰ ਆ ਰਿਹਾ ਵਿਅਕਤੀ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮਜੀਤ ਸਿੰਘ ਮਜੀਠੀਆ ਹਨ। ਵੀਡੀਓ ਵਿੱਚ ਵਿਅਕਤੀ ਨੂੰ ਇੱਕ ਸੈਲੂਨ ‘ਤੇ ਦਾੜੀ ਸੈੱਟ ਕਰਵਾਉਂਦੇ ਹੋਏ ਦੇਖਿਆ ਜਾ ਸਕਦਾ ਹੈ।

ਵਿਸ਼ਵਾਸ ਨਿਊਜ ਨੇ ਵਾਇਰਲ ਵੀਡੀਓ ਦੀ ਜਾਂਚ ਕੀਤੀ ਅਤੇ ਪਾਇਆ ਕਿ ਵਾਇਰਲ ਵੀਡੀਓ ਵਿੱਚ ਬਿਕਰਮਜੀਤ ਸਿੰਘ ਮਜੀਠੀਆ ਨਹੀਂ ਹੈ, ਬਲਕਿ ਕੋਈ ਹੋਰ ਆਦਮੀ ਹੈ। ਵੀਡੀਓ ਨੂੰ ਗ਼ਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਕੀ ਹੈ ਵਾਇਰਲ ਪੋਸਟ ਵਿੱਚ ?

ਫੇਸਬੁੱਕ ਯੂਜ਼ਰ Gurlal Dhaliwal ਨੇ 1 ਅਪ੍ਰੈਲ ਨੂੰ ਵਾਇਰਲ ਵੀਡੀਓ ਨੂੰ ਸ਼ੇਅਰ ਕੀਤਾ ਹੈ ਅਤੇ ਲਿਖਿਆ ਹੈ,”ਪੰਥਕ ਪਾਰਟੀ ਵਾਲਾ ਮਾਂਝੇ ਦਾ ਜਰਨੈਲ।”

ਸੋਸ਼ਲ ਮੀਡਿਆ ਤੇ ਕਈ ਯੂਜ਼ਰਸ ਇਸ ਪੋਸਟ ਨੂੰ ਸਮਾਨ ਅਤੇ ਮਿਲਦੇ – ਜੁਲਦੇ ਦਾਅਵੇ ਨਾਲ ਸ਼ੇਅਰ ਕਰ ਰਹੇ ਹਨ। ਪੋਸਟ ਦੇ ਆਰਕਾਈਵ ਲਿੰਕ ਨੂੰ ਇੱਥੇ ਦੇਖਿਆ ਜਾ ਸਕਦਾ ਹੈ।

ਪੜਤਾਲ

ਵਾਇਰਲ ਵੀਡੀਓ ਦੀ ਜਾਂਚ ਲਈ ਅਸੀਂ ਸੰਬੰਧਿਤ ਕੀਵਰਡ ਨਾਲ ਗੂਗਲ ‘ਤੇ ਸਰਚ ਕੀਤਾ। ਸਾਨੂੰ ਵਾਇਰਲ ਵੀਡੀਓ nice_professional_salon ਨਾਮ ਦੇ ਇੰਸਟਾਗ੍ਰਾਮ ਪੇਜ ‘ਤੇ ਮਿਲੀ। 21 ਫਰਵਰੀ 2024 ਨੂੰ ਸ਼ੇਅਰ ਵੀਡੀਓ ਵਿੱਚ ਵਿਅਕਤੀ ਨੂੰ ਦੇਖਿਆ ਜਾ ਸਕਦਾ ਹੈ।

ਸਾਨੂੰ ਇਸ ਇੰਸਟਾਗ੍ਰਾਮ ਅਕਾਊਂਟ ਤੋਂ 1 ਮਾਰਚ 2024 ਨੂੰ ਵਾਇਰਲ ਵੀਡੀਓ ਨੂੰ ਲੈ ਕੇ ਦਿੱਤਾ ਗਿਆ ਸਪਸ਼ਟੀਕਰਨ ਪੋਸਟ ਮਿਲਿਆ। ਇਸ ਪੇਜ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਤੇ ਵਾਇਰਲ ਦਾਅਵਿਆਂ ਦਾ ਖੰਡਨ ਕੀਤਾ ਹੈ ਅਤੇ ਦੱਸਿਆ ਹੈ ਕਿ ਵੀਡੀਓ ਵਿੱਚ ਬਿਕਰਮਜੀਤ ਸਿੰਘ ਮਜੀਠੀਆ ਨਹੀਂ ਹੈ। ਇੰਸਟਾਗ੍ਰਾਮ ਸਟੋਰੀ ਦੇ ਸਕ੍ਰੀਨਸ਼ੋਟ ਨੂੰ ਹੇਠਾਂ ਦੇਖਿਆ ਜਾ ਸਕਦਾ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਆਈਟੀ ਵਿੰਗ ਦੇ ਪ੍ਰਧਾਨ ਨਛੱਤਰ ਸਿੰਘ ਨੇ ਵੀ ਵੀਡੀਓ ਨਾਲ ਜੁੜੀ ਪੋਸਟ ਸ਼ੇਅਰ ਕੀਤੀ ਹੈ। 1 ਅਪ੍ਰੈਲ 2024 ਨੂੰ ਕੀਤੇ ਪੋਸਟ ਵਿੱਚ ਵਾਇਰਲ ਦਾਅਵੇ ਦਾ ਖੰਡਨ ਕੀਤਾ ਗਿਆ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਸਪੋਕਸਪਰਸਨ ਅਰਸ਼ਦੀਪ ਸਿੰਘ ਕਲੇਰ ਨੇ ਵੀ ਵੀਡੀਓ ਬਾਰੇ ਸਪਸ਼ਟੀਕਰਨ ਦਿੱਤਾ ਹੈ। Auzar Tv ਔਜ਼ਾਰ ਟੀਵੀ ਦੇ ਯੂਟਿਊਬ ਚੈਨਲ ‘ਤੇ 2 ਅਪ੍ਰੈਲ 2024 ਨੂੰ ਅਪਲੋਡ ਵੀਡੀਓ ਵਿੱਚ, ਉਨ੍ਹਾਂ ਨੇ ਵਾਇਰਲ ਦਾਅਵੇ ਦਾ ਖੰਡਨ ਕੀਤਾ ਹੈ ਅਤੇ ਦੱਸਿਆ ਕਿ ਵੀਡੀਓ ਵਿੱਚ ਬਿਕਰਮਜੀਤ ਸਿੰਘ ਮਜੀਠੀਆ ਨਹੀਂ ਹੈ।

ਅਸੀਂ ਵੀਡੀਓ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਆਈਟੀ ਵਿੰਗ ਦੇ ਪ੍ਰਧਾਨ ਨਛੱਤਰ ਸਿੰਘ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਵਾਇਰਲ ਦਾਅਵੇ ਨੂੰ ਗ਼ਲਤ ਦੱਸਿਆ ਹੈ। ਉਨ੍ਹਾਂ ਨੇ ਦੱਸਿਆ ਕਿ ਵੀਡੀਓ ਵਿੱਚ ਬਿਕਰਮਜੀਤ ਸਿੰਘ ਮਜੀਠੀਆ ਨਹੀਂ ਹੈ।

ਪੜਤਾਲ ਦੇ ਅੰਤ ਵਿੱਚ ਅਸੀਂ ਵੀਡੀਓ ਨੂੰ ਸ਼ੇਅਰ ਕਰਨ ਵਾਲੇ ਯੂਜ਼ਰ ਦੀ ਜਾਂਚ ਕੀਤੀ। ਜਾਂਚ ਵਿੱਚ ਪਤਾ ਲੱਗਿਆ ਯੂਜ਼ਰ ਪੰਜਾਬ ਦੇ ਮਾਨਸਾ ਦਾ ਰਹਿਣ ਵਾਲਾ ਹੈ।

ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਫਰਜੀ ਨਿਕਲਾ। ਵਾਇਰਲ ਵੀਡੀਓ ਵਿੱਚ ਨਜ਼ਰ ਆ ਰਿਹਾ ਵਿਅਕਤੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨਹੀਂ ਹੈ। ਵੀਡੀਓ ਨੂੰ ਗ਼ਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

False
Symbols that define nature of fake news
ਪੂਰਾ ਸੱਚ ਜਾਣੋ...

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।

Related Posts
Recent Posts