ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਪਾਇਆ ਕਿ ਅਮ੍ਰਿਤਪਾਲ ਸਿੰਘ ਦੇ ਸਪੋਰਟ ਨੂੰ ਲੈ ਕੇ ਵਾਇਰਲ ਕੀਤੀ ਜਾ ਰਹੀ ਤਸਵੀਰ ਅਸਲੀ ਨਹੀਂ ਹੈ, ਬਲਕਿ ਏਆਈ ਦੀ ਮਦਦ ਨਾਲ ਬਣਾਈ ਗਈ ਹੈ। ਜਿਸਨੂੰ ਲੋਕ ਗ਼ਲਤ ਦਾਅਵੇ ਨਾਲ ਸ਼ੇਅਰ ਕਰ ਰਹੇ ਹਨ।
ਨਵੀਂ ਦਿੱਲੀ (ਵਿਸ਼ਵਾਸ ਨਿਊਜ)। ‘ਵਾਰਿਸ ਪੰਜਾਬ ਦੇ’ ਸੰਗਠਨ ਦੇ ਪ੍ਰਮੁੱਖ ਅਮ੍ਰਿਤਪਾਲ ਸਿੰਘ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੌਣ ਲੜਣ ਦਾ ਐਲਾਨ ਕੀਤਾ ਹੈ ਅਤੇ ਉਹ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਹੀ ਆਪਣੀ ਨਾਮਾਂਕਨ ਪੱਤਰ ਦਾਖਲ ਕਰਨਗੇ। ਹੁਣ ਇਸ ਨਾਲ ਜੋੜਦੇ ਹੋਏ ਸੋਸ਼ਲ ਮੀਡਿਆ ‘ਤੇ ਇੱਕ ਤਸਵੀਰ ਵਾਇਰਲ ਹੋ ਰਹੀ ਹੈ, ਜਿਸ ਵਿੱਚ ਭਾਰੀ ਭੀੜ ਨੂੰ ਦੇਖਿਆ ਜਾ ਸਕਦਾ ਹੈ। ਯੂਜ਼ਰਸ ਇਸ ਨੂੰ ਸ਼ੇਅਰ ਕਰ ਦਾਅਵਾ ਕਰ ਰਹੇ ਹਨ ਕਿ ਇਹ ਅਮ੍ਰਿਤਪਾਲ ਸਿੰਘ ਦੇ ਸਪੋਰਟ ਦੇ ਇਕੱਠ ਦੀ ਤਸਵੀਰ ਹੈ।
ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ‘ਚ ਪਾਇਆ ਕਿ ਵਾਇਰਲ ਤਸਵੀਰ ਅਸਲੀ ਨਹੀਂ ਹੈ, ਸਗੋਂ AI ਦੀ ਮਦਦ ਨਾਲ ਬਣਾਈ ਗਈ ਹੈ। ਲੋਕ ਇਸ ਤਸਵੀਰ ਨੂੰ ਸੱਚ ਮੰਨ ਕੇ ਸ਼ੇਅਰ ਕਰ ਰਹੇ ਹਨ।
ਫੇਸਬੁੱਕ ਯੂਜ਼ਰ Anjali Chauhan ਨੇ 13 ਮਈ 2024 ਨੂੰ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ ਹੈ, “ਭਾਈ ਅੰਮ੍ਰਿਤਪਾਲ ਸਿੰਘ ਦੀ ਸਪੋਰਟ ਚ ਭਾਰੀ ਇਕੱਠ”
ਪੋਸਟ ਦੇ ਆਰਕਾਈਵ ਲਿੰਕ ਨੂੰ ਇੱਥੇ ਦੇਖਿਆ ਜਾ ਸਕਦਾ ਹੈ।
ਵਾਇਰਲ ਪੋਸਟ ਦੀ ਜਾਂਚ ਕਰਨ ਲਈ ਅਸੀਂ ਤਸਵੀਰ ਨੂੰ ਧਿਆਨ ਨਾਲ ਦੇਖਿਆ। ਇਸ ਵਿੱਚ ਕੁਝ ਲੋਕਾਂ ਨੂੰ ਛੱਡ ਬਾਕੀ ਆਦਮੀਆਂ ਦਾ ਚਿਹਰਾ ਧੁੰਧਲਾ ਦਿਖਾਈ ਦੇ ਰਿਹਾ ਹੈ। ਜਿਸ ਤੋਂ ਸਾਫ ਹੁੰਦਾ ਹੈ ਕਿ ਫੋਟੋ ਅਸਲੀ ਨਹੀਂ ਹੈ, ਬਲਕਿ AI ਤੋਂ ਬਣਾਈ ਗਈ ਹੈ।
ਜਾਂਚ ਵਿੱਚ ਅੱਗੇ ਅਸੀਂ ਤਸਵੀਰ ਨੂੰ ਏਆਈ ਟੂਲ ਦੀ ਮਦਦ ਨਾਲ ਸਰਚ ਕੀਤਾ। ਅਸੀਂ ਤਸਵੀਰ ਨੂੰ hivemoderation ਟੂਲ ‘ਤੇ ਅਪਲੋਡ ਕੀਤਾ, ਇਸ ਵਿੱਚ ਇਹਨਾਂ ਤਸਵੀਰਾਂ ਦੇ AI ਦੁਆਰਾ ਬਣੇ ਹੋਣ ਦੀ ਸੰਭਾਵਨਾ 89.7 ਫੀਸਦੀ ਨਿਕਲੀ।
ਅਸੀਂ ਤਸਵੀਰ ਨੂੰ contentatscale.ai ਟੂਲ ਰਾਹੀਂ ਵੀ ਸਰਚ ਕੀਤਾ। ਇਸ ਵਿੱਚ ਵਾਇਰਲ ਤਸਵੀਰ ਦੇ ਏਆਈ ਦੁਆਰਾ ਬਣੇ ਹੋਣ ਦੀ ਸੰਭਾਵਨਾ 98 ਫੀਸਦੀ ਨਿਕਲੀ।
ਅਸੀਂ ਵਾਇਰਲ ਤਸਵੀਰ ਨੂੰ ਲੈ ਕੇ ਏਆਈ ਐਕਸਪਰਟ ਅੰਸ਼ ਮੇਹਰਾ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਤਸਵੀਰ ਨੂੰ ਏਆਈ ਨਿਰਮਿਤ ਦੱਸਿਆ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਤਸਵੀਰ ਵਿੱਚ ਦਿੱਖ ਰਹੇ ਲੋਕਾਂ ਦੀਆਂ ਅੰਖਾਂ ਅਤੇ ਮੂੰਹ ਤੋਂ ਸਾਫ ਪਤਾ ਚਲਦਾ ਹੈ ਕਿ ਤਸਵੀਰ ਅਸਲੀ ਨਹੀਂ ਹੈ।
ਅੰਤ ਵਿੱਚ ਅਸੀਂ ਵਾਇਰਲ ਵਾਇਰਲ ਤਸਵੀਰ ਨੂੰ ਸ਼ੇਅਰ ਕਰਨ ਵਾਲੀ ਯੂਜ਼ਰ ਦੀ ਜਾਂਚ ਕੀਤੀ। ਜਾਂਚ ਵਿੱਚ ਪਤਾ ਚਲਾ ਕਿ ਯੂਜ਼ਰ ਨੂੰ 4 ਤੋਂ ਵੱਧ ਲੋਕ ਫੋਲੋ ਕਰਦੇ ਹਨ।
ਨਤੀਜਾ: ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਪਾਇਆ ਕਿ ਅਮ੍ਰਿਤਪਾਲ ਸਿੰਘ ਦੇ ਸਪੋਰਟ ਨੂੰ ਲੈ ਕੇ ਵਾਇਰਲ ਕੀਤੀ ਜਾ ਰਹੀ ਤਸਵੀਰ ਅਸਲੀ ਨਹੀਂ ਹੈ, ਬਲਕਿ ਏਆਈ ਦੀ ਮਦਦ ਨਾਲ ਬਣਾਈ ਗਈ ਹੈ। ਜਿਸਨੂੰ ਲੋਕ ਗ਼ਲਤ ਦਾਅਵੇ ਨਾਲ ਸ਼ੇਅਰ ਕਰ ਰਹੇ ਹਨ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।