Fact Check: ਕਿਸਾਨ ਬਿੱਲ ਨੂੰ ਲੈ ਕੇ ਵਾਇਰਲ ਹਰਸਿਮਰਤ ਕੌਰ ਬਾਦਲ ਦੀ ਇਹ ਤਸਵੀਰ ਐਡੀਟੇਡ ਹੈ
ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਹਰਸਿਮਰਤ ਕੌਰ ਬਾਦਲ ਦੀ ਵਾਇਰਲ ਤਸਵੀਰ ਨੂੰ ਐਡੀਟੇਡ ਪਾਇਆ ਹੈ। ਅਸਲੀ ਤਸਵੀਰ ਵਿੱਚ ਕਿਸਾਨ ਬਿੱਲ ਨੂੰ ਰੱਦ ਕਰਨ ਬਾਰੇ ਲਿਖਿਆ ਹੋਇਆ ਹੈ, ਜਿਸਨੂੰ ਐਡਿਟ ਕਰ ਗ਼ਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।ਗੌਰਤਲਬ ਹੈ ਕਿ ਵਿਰੋਧ ਦੇ ਬਾਅਦ ਕਿਸਾਨ ਬਿਲਾਂ ਨੂੰ ਵਾਪਿਸ ਲੈ ਲਿਆ ਗਿਆ ਸੀ।
- By: Jyoti Kumari
- Published: May 16, 2024 at 06:11 PM
ਨਵੀਂ ਦਿੱਲੀ (ਵਿਸ਼ਵਾਸ ਨਿਊਜ)। ਲੋਕ ਸਭਾ ਚੋਣਾਂ 2024 ਦੇ ਚੌਥੇ ਪੜਾਅ ਲਈ ਵੋਟਿੰਗ ਹੋ ਚੁੱਕੀ ਹੈ ਅਤੇ ਪੰਜਾਬ ਵਿੱਚ 1 ਜੂਨ ਨੂੰ ਵੋਟਾਂ ਪੈਣਗੀਆਂ। ਇਸੇ ਵਿੱਚਕਾਰ ਸੋਸ਼ਲ ਮੀਡਿਆ ‘ਤੇ ਇੱਕ ਪੋਸਟ ਵਾਇਰਲ ਹੋ ਰਹੀ ਹੈ। ਜਿਸ ਵਿੱਚ ਹਰਸਿਮਰਤ ਕੌਰ ਬਾਦਲ ਨੂੰ ਇੱਕ ਪੇਪਰ ਫੜੇ ਹੋਏ ਦੇਖਿਆ ਜਾ ਸਕਦਾ ਹੈ, ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਉਹ ਕਿਸਾਨ ਬਿੱਲ ਦੇ ਖਿਲਾਫ ਨਹੀਂ ਹੈ।
ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਵਾਇਰਲ ਤਸਵੀਰ ਨੂੰ ਐਡੀਟੇਡ ਪਾਇਆ ਹੈ। ਅਸਲ ਤਸਵੀਰ ਸਾਲ 2021 ਦੀ ਹੈ, ਜਦੋਂ ਪਾਰਲੀਮੈਂਟ ਵਿਚ ਹਰਸਿਮਰਤ ਕੌਰ ਬਾਦਲ ਨੇ 3 ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਸੀ। ਅਸਲੀ ਫੋਟੋ ਉੱਤੇ ਕਿਸਾਨ ਕਨੂੰਨ ਰੱਦ ਕਰਨ ਬਾਰੇ ਲਿਖਿਆ ਹੋਇਆ ਹੈ।
ਕੀ ਹੈ ਵਾਇਰਲ ਪੋਸਟ ਵਿੱਚ ?
ਫੇਸਬੁੱਕ ਯੂਜ਼ਰ Harnaam Singh (ਆਰਕਾਈਵ ਲਿੰਕ) ਨੇ 14 ਮਈ ਨੂੰ ਪੋਸਟ ਨੂੰ ਸ਼ੇਅਰ ਕੀਤਾ ਹੈ। ਪੋਸਟ ਉੱਤੇ ਲਿਖਿਆ ਹੈ: ਪੰਜਾਬੀਓ ਬਾਦਲ ਪਰਿਵਾਰ ਦੀਆਂ ਪੰਜਾਬ ਨਾਲ ਕੀਤੀਆਂ ਗੱਦਾਰੀਆਂ ਭੁੱਲ ਨਾ ਜਾਇਓ।
ਕਿਸਾਨ ਹਨ ਖੇਤੀ ਕਾਨੂੰਨ ਬਿੱਲ ਦੇ ਵਿਰੋਧ ‘ਚ. ਮੈਂ ਨਹੀਂ: ਹਰਸਿਮਰਤ ਬਾਦਲ।
ਪੜਤਾਲ
ਵਾਇਰਲ ਤਸਵੀਰ ਦੀ ਪੜਤਾਲ ਲਈ ਅਸੀਂ ਗੂਗਲ ਰਿਵਰਸ ਇਮੇਜ ਦਾ ਇਸਤੇਮਾਲ ਕੀਤਾ। ਸਾਨੂੰ ਅਸਲੀ ਤਸਵੀਰ ਹਰਸਿਮਰਤ ਕੌਰ ਬਾਦਲ ਦੇ ਵੇਰੀਫਾਈਡ ਫੇਸਬੁੱਕ ਅਕਾਊਂਟ ‘ਤੇ ਮਿਲੀ। 30 ਜੁਲਾਈ 2021 ਨੂੰ ਤਸਵੀਰ ਨਾਲ ਲਿਖਿਆ ਹੋਇਆ ਸੀ,”ਜਦੋਂ ਤੱਕ ਕਾਲ਼ੇ ਕਨੂੰਨ ਰੱਦ ਨਹੀਂ ਹੁੰਦੇ, ਸਾਡਾ ਸੰਘਰਸ਼ ਲਗਾਤਾਰ ਜਾਰੀ ਰਹੇਗਾ।”
ਸਰਚ ਦੌਰਾਨ ਵਾਇਰਲ ਤਸਵੀਰ ਨਾਲ ਜੁੜੀ ਖਬਰ ਨਿਊਜ18 ਪੰਜਾਬੀ ਦੀ ਵੈਬਸਾਈਟ ‘ਤੇ ਵੀ ਮਿਲੀ। 30 ਜੁਲਾਈ 2021 ਨੂੰ ਪ੍ਰਕਾਸ਼ਿਤ ਖਬਰ ਵਿੱਚ ਦੱਸਿਆ ਗਿਆ ਹੈ ਕਿ,”ਜਦੋਂ ਤੱਕ ਕਾਲ਼ੇ ਕਨੂੰਨ ਰੱਦ ਨਹੀਂ ਹੁੰਦੇ, ਸਾਡਾ ਸੰਘਰਸ਼ ਲਗਾਤਾਰ ਜਾਰੀ ਰਹੇਗਾ’-ਹਰਸਿਮਰਤ ਕੌਰ ਬਾਦਲ। ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਸੰਸਦ ਮੈਂਬਰਾਂ ਨੇ ਸੰਸਦ ਦੇ ਬਾਹਰ ਪ੍ਰਦਰਸ਼ਨ ਕੀਤਾ ਅਤੇ ਕੇਂਦਰ ਨੂੰ 3 ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਅਪੀਲ ਕੀਤੀ।”
ਤਸਵੀਰ ਨਾਲ ਜੁੜੀ ਹੋਰ ਖਬਰਾਂ ਇੱਥੇ ਪੜ੍ਹੀ ਜਾ ਸਕਦੀ ਹੈ। ਹੇਂਠਾ ਤੁਸੀਂ ਅਸਲੀ ਅਤੇ ਅਸਲੀ ਫੋਟੋ ਨੂੰ ਐਡਿਟ ਕਰ ਬਣਾਈ ਗਈ ਤਸਵੀਰ ਨੂੰ ਸਾਫ ਦੇਖ ਸਕਦੇ ਹੋ।
ਤਸਵੀਰ ਬਾਰੇ ਪੁਸ਼ਟੀ ਲਈ ਸ਼੍ਰੋਮਣੀ ਅਕਾਲੀ ਦਲ ਦੇ ਸਪੋਕਸਪਰਸਨ ਅਤੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਤਸਵੀਰ ਨੂੰ ਐਡੀਟੇਡ ਦੱਸਿਆ ਹੈ।
ਅੰਤ ਵਿੱਚ ਅਸੀਂ ਐਡੀਟੇਡ ਤਸਵੀਰ ਨੂੰ ਸ਼ੇਅਰ ਕਰਨ ਵਾਲੇ ਯੂਜ਼ਰ ਨੂੰ ਸਕੈਨ ਕੀਤਾ। ਪਤਾ ਲੱਗਿਆ ਕਿ ਯੂਜ਼ਰ ਦੇ ਫੇਸਬੁੱਕ ‘ਤੇ 152 ਮਿੱਤਰ ਹਨ।
ਨਤੀਜਾ: ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਹਰਸਿਮਰਤ ਕੌਰ ਬਾਦਲ ਦੀ ਵਾਇਰਲ ਤਸਵੀਰ ਨੂੰ ਐਡੀਟੇਡ ਪਾਇਆ ਹੈ। ਅਸਲੀ ਤਸਵੀਰ ਵਿੱਚ ਕਿਸਾਨ ਬਿੱਲ ਨੂੰ ਰੱਦ ਕਰਨ ਬਾਰੇ ਲਿਖਿਆ ਹੋਇਆ ਹੈ, ਜਿਸਨੂੰ ਐਡਿਟ ਕਰ ਗ਼ਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।ਗੌਰਤਲਬ ਹੈ ਕਿ ਵਿਰੋਧ ਦੇ ਬਾਅਦ ਕਿਸਾਨ ਬਿਲਾਂ ਨੂੰ ਵਾਪਿਸ ਲੈ ਲਿਆ ਗਿਆ ਸੀ।
- Claim Review : ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਉਹ ਕਿਸਾਨ ਬਿੱਲ ਦੇ ਖਿਲਾਫ ਨਹੀਂ ਹੈ।
- Claimed By : FB User-Harnaam Singh
- Fact Check : ਫਰਜ਼ੀ
ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...