ਪ੍ਰੋ ਪੰਜਾਬ ਟੀਵੀ ਦੇ ਹਵਾਲੇ ਤੋਂ ਵਾਇਰਲ ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਦੇ ਨਾਮ ਤੋਂ ਵਾਇਰਲ ਸਕ੍ਰੀਨਸ਼ੋਟ ਐਡੀਟੇਡ ਹੈ।
ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਸੋਸ਼ਲ ਮੀਡਿਆ ‘ਤੇ ਪ੍ਰੋ ਪੰਜਾਬ ਟੀਵੀ ਦੇ ਇੱਕ ਪੋਸਟ ਦਾ ਸਕ੍ਰੀਨਸ਼ੋਟ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਸੀਨੀਅਰ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦੀ ਫੋਟੋ ਲੱਗੀ ਹੋਈ ਹੈ ਅਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ “ਸੁਖਪਾਲ ਖਹਿਰਾ ਕਾਂਗਰਸ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਣਗੇ।”
ਵਿਸ਼ਵਾਸ ਨਿਊਜ਼ ਨੇ ਆਪਣੀ ਪੜਤਾਲ ਵਿੱਚ ਪਾਇਆ ਕਿ ਪ੍ਰੋ ਪੰਜਾਬ ਟੀਵੀ ਦੇ ਨਾਮ ਤੋਂ ਸੋਸ਼ਲ ਮੀਡਿਆ ‘ਤੇ ਵਾਇਰਲ ਕੀਤੀ ਜਾ ਰਹੀ ਪੋਸਟ ਐਡੀਟੇਡ ਹੈ। ਜਿਸਨੂੰ ਗ਼ਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਪ੍ਰੋ ਪੰਜਾਬ ਟੀਵੀ ਅਤੇ ਸੁਖਪਾਲ ਸਿੰਘ ਖਹਿਰਾ ਨੇ ਆਪ ਵਾਇਰਲ ਦਾਅਵੇ ਦਾ ਖੰਡਨ ਕੀਤਾ ਹੈ।
ਫੇਸਬੁੱਕ ਯੂਜ਼ਰ ‘Makhan Singh’ ਨੇ 27 ਮਾਰਚ ਨੂੰ ਪੋਸਟ ਸ਼ੇਅਰ ਕਰਦੇ ਕੀਤੀ ਹੈ।
ਵਾਇਰਲ ਪੋਸਟ ਵਿੱਚ ਸੁਖਪਾਲ ਖਹਿਰਾ ਦੀ ਫੋਟੋ ਲੱਗੀ ਹੋਈ ਹੈ ਅਤੇ ਲਿਖਿਆ ਹੈ : “ਕਾਂਗਰਸ ਤੋਂ ਫੇਰ ਬਾਗੀ ਹੋਣਗੇ ਸੁਖਪਾਲ ਖਹਿਰਾ। ਕਾਂਗਰਸ ਪਾਰਟੀ ਵਿੱਚ ਬਣਦਾ ਮਾਨ ਨਾ ਮਿਲਣ ਕਰਕੇ ਫੜ ਸਕਦੇ ਨੇ ਬੀਜੇਪੀ ਦਾ ਪੱਲਾ।”
ਵਾਇਰਲ ਪੋਸਟ ਦੇ ਆਰਕਾਈਵ ਲਿੰਕ ਨੂੰ ਇੱਥੇ ਵੇਖਿਆ ਜਾ ਸਕਦਾ ਹੈ।
ਵਾਇਰਲ ਦਾਅਵੇ ਦੀ ਪੜਤਾਲ ਲਈ ਅਸੀਂ ਸਭ ਤੋਂ ਪਹਿਲਾਂ ਪ੍ਰੋ ਪੰਜਾਬ ਟੀਵੀ ਦੇ ਸੋਸ਼ਲ ਮੀਡਿਆ ਹੈਂਡਲ ਨੂੰ ਸਰਚ ਕੀਤਾ। ਇਸ ਦੌਰਾਨ ਸਾਨੂੰ ਵਾਇਰਲ ਪੋਸਟ ਪ੍ਰੋ ਪੰਜਾਬ ਟੀਵੀ ਦੇ ਫੇਸਬੁੱਕ ਪੇਜ ‘ਤੇ 27 ਮਾਰਚ 2024 ਨੂੰ ਸ਼ੇਅਰ ਕੀਤੀ ਹੋਈ ਮਿਲੀ। ਵਾਇਰਲ ਤਸਵੀਰ ਦੇ (ਆਰਕਾਈਵ ਲਿੰਕ ) ਨਾਲ ਲਿਖਿਆ ਗਿਆ ਸੀ,”Pro Punjab TV ਦਾ Logo ਲਗਾ ਕੇ ਬਣਾਇਆ ਗਿਆ ਇਹ ਗ੍ਰਾਫਿਕ Fake ਹੈ।”
ਸਾਨੂੰ ਵਾਇਰਲ ਦਾਅਵੇ ਦਾ ਖੰਡਨ ਕਰਦੀ ਪੋਸਟ ਸੁਖਪਾਲ ਖਹਿਰਾ ਦੇ ਵੇਰੀਫਾਈਡ ਐਕਸ ਹੰਡਲੇ ‘ਤੇ ਵੀ ਮਿਲੀ। 27 ਮਾਰਚ 2024 ਨੂੰ ਸ਼ੇਅਰ ਕੀਤੇ ਗਏ ਪੋਸਟ ਵਿੱਚ ਸੁਖਪਾਲ ਸਿੰਘ ਖਹਿਰਾ ਨੇ ਵਾਇਰਲ ਦਾਅਵੇ ਦਾ ਖੰਡਨ ਕੀਤਾ ਹੈ ਅਤੇ ਇਸ ਖਬਰ ਨੂੰ ਪੂਰੀ ਤਰ੍ਹਾਂ ਫਰਜੀ ਅਤੇ ਮਨਘੜੰਤ ਦੱਸਿਆ ਹੈ।
ਵਾਇਰਲ ਪੋਸਟ ਦੀ ਪੁਸ਼ਟੀ ਲਈ ਅਸੀਂ ਪ੍ਰੋ ਪੰਜਾਬ ਟੀਵੀ ਦੇ ਸੀਨੀਅਰ ਪੱਤਰਕਾਰ ਗਗਨਦੀਪ ਨਾਲ ਗੱਲ ਕੀਤੀ। ਉਨਾਂ ਨੇ ਸਾਨੂੰ ਦੱਸਿਆ ਕਿ ਵਾਇਰਲ ਪੋਸਟ ਫਰਜ਼ੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪਹਿਲਾ ਵੀ ਪ੍ਰੋ ਪੰਜਾਬ ਟੀਵੀ ਦੇ ਨਾਮ ‘ਤੇ ਕਈ ਐਡੀਟੇਡ ਪੋਸਟ ਗ਼ਲਤ ਦਾਅਵੇ ਨਾਲ ਵਾਇਰਲ ਕੀਤੇ ਗਏ ਹਨ।
ਪੜਤਾਲ ਦੇ ਅੰਤ ਵਿੱਚ ਅਸੀਂ ਇਸ ਐਡੀਟੇਡ ਪੋਸਟ ਨੂੰ ਸ਼ੇਅਰ ਕਰਨ ਵਾਲੇ ਯੂਜ਼ਰ ਦੀ ਜਾਂਚ ਕੀਤੀ। ਜਾਂਚ ਦੌਰਾਨ ਪਤਾ ਲੱਗਾ ਕਿ ਯੂਜ਼ਰ ਦੇ ਲਗਭਗ 5 ਹਜਾਰ ਮਿੱਤਰ ਹਨ। ਪ੍ਰੋਫਾਈਲ ‘ਤੇ ਮੌਜੂਦ ਜਾਣਕਾਰੀ ਮੁਤਾਬਕ, ਯੂਜ਼ਰ ਪਠਾਨਕੋਟ ਦਾ ਰਹਿਣ ਵਾਲਾ ਹੈ।
ਨਤੀਜਾ: ਪ੍ਰੋ ਪੰਜਾਬ ਟੀਵੀ ਦੇ ਹਵਾਲੇ ਤੋਂ ਵਾਇਰਲ ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਦੇ ਨਾਮ ਤੋਂ ਵਾਇਰਲ ਸਕ੍ਰੀਨਸ਼ੋਟ ਐਡੀਟੇਡ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।