ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਗ਼ਲਤ ਨਿਕਲਿਆ। ਸੋਸ਼ਲ ਮੀਡਿਆ ਤੇ ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਬਲਕਿ ਜੂਨ 2021 ਦਾ ਹੈ।
ਵਿਸ਼ਵਾਸ ਨਿਊਜ਼ (ਨਵੀਂ ਦਿੱਲੀ)। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪ੍ਰੈਸ ਕਾਨਫਰੰਸ ਦਾ ਇੱਕ ਵੀਡੀਓ ਸੋਸ਼ਲ ਮੀਡਿਆ ਤੇ ਵਾਇਰਲ ਕਰਦੇ ਹੋਏ ਆਮ ਆਦਮੀ ਪਾਰਟੀ ਤੇ ਨਿਸ਼ਾਨਾ ਸਾਧਿਆ ਜਾ ਰਿਹਾ ਹੈ। 23 ਸੈਕੰਡ ਦੇ ਇਸ ਵੀਡੀਓ ਵਿੱਚ ਸੀਐਮ ਅਰਵਿੰਦ ਕੇਜਰੀਵਾਲ ਨੂੰ ਇਹ ਬੋਲਦੇ ਹੋਏ ਸੁਣਿਆ ਜਾ ਸਕਦਾ ਹੈ ਕਿ ,’ਪੰਜਾਬ ਵਿੱਚ 24 ਘੰਟੇ ਬਿਜਲੀ ਦੇਣ ਵਿੱਚ 3-4 ਸਾਲ ਦਾ ਸਮੇਂ ਲੱਗੇਗਾ। 3-4 ਸਾਲ ਦੇ ਅੰਦਰ ਆਮ ਆਦਮੀ ਦੀ ਪੰਜਾਬ ਵਿੱਚ ਸਰਕਾਰ ਤੁਹਾਨੂੰ 24 ਘੰਟੇ ਬਿਜਲੀ ਦੇਵੇਗੀ। 24 ਘੰਟੇ ਬਿਜਲੀ, 300 ਯੂਨਿਟ ਤੱਕ ਬਿਜਲੀ ਮਾਫ ਹੋਵੇਗੀ ਅਤੇ ਪੁਰਾਣੇ ਸਾਰੇ ਬਿਜਲੀ ਦੇ ਬਿੱਲ ਮਾਫ ਕੀਤੇ ਜਾਣਗੇ।
ਵਿਸ਼ਵਾਸ ਨਿਊਜ਼ ਨੇ ਵਿਸਤਾਰ ਨਾਲ ਜਾਂਚ ਕੀਤੀ ਅਤੇ ਆਪਣੀ ਪੜਤਾਲ ਵਿੱਚ ਪਾਇਆ ਕਿ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਬਲਕਿ ਜੂਨ 2021 ਦਾ ਹੈ ਜਦੋਂ ਅਰਵਿੰਦ ਕੇਜਰੀਵਾਲ ਨੇ ਇੱਕ ਕਾਨਫਰੰਸ਼ ਦੌਰਾਨ ਪੰਜਾਬ ਵਿੱਚ 300 ਯੂਨਿਟਾਂ ਮੁਫ਼ਤ ਬਿਜਲੀ ਦੀ ਗਾਰੰਟੀ ਪੰਜਾਬ ਵਾਸੀਆਂ ਨੂੰ ਦਿੱਤੀ ਸੀ।
ਕੀ ਹੋ ਰਿਹਾ ਹੈ ਵਾਇਰਲ ?
ਫੇਸਬੁੱਕ ਯੂਜ਼ਰ Pawan Mehmi ਨੇ ਇਹ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ ਹੈ ,’ਅਜੇ 4 ਸਾਲ ਪੱਖੀਆਂ ਹੋਰ ਝੱਲਣੀਆਂ ਪੈਣੀਆਂ, ਬਾਕੀ ਅਗਲੀਆਂ ਵੋਟਾਂ ਨੂੰ ਸੋਚਾਂਗੇ ਕੀ ਕਹਿਣਾ’
ਪੋਸਟ ਦੇ ਕੰਟੇੰਟ ਨੂੰ ਹੂਬਹੂ ਲਿਖਿਆ ਗਿਆ ਹੈ। ਇਸਦਾ ਆਰਕਾਈਵ ਵਰਜਨ ਇੱਥੇ ਦੇਖਿਆ ਜਾ ਸਕਦਾ ਹੈ। ਫੇਸਬੁੱਕ ਤੇ ਕਈ ਯੂਜ਼ਰਸ ਇਸ ਵੀਡੀਓ ਨੂੰ ਸਮਾਨ ਅਤੇ ਮਿਲਦੇ – ਜੁਲਦੇ ਦਾਅਵਿਆਂ ਨਾਲ ਸਾਂਝਾ ਕਰ ਰਹੇ ਹਨ।
ਪੜਤਾਲ
ਵਿਸ਼ਵਾਸ ਨਿਊਜ਼ ਨੇ ਸਭ ਤੋਂ ਪਹਿਲਾਂ ਵਾਇਰਲ ਵੀਡੀਓ ਨੂੰ ਧਿਆਨ ਨਾਲ ਦੇਖਦੇ ਹੋਏ ਗੂਗਲ ਤੇ ਕੁਝ ਕੀਵਰਡ ਰਾਹੀਂ ਸਰਚ ਕੀਤਾ। ਸਾਨੂੰ ThePrint ਦੇ ਯੂਟਿਊਬ ਚੈਨਲ ਤੇ 29 ਜੂਨ 2021 ਨੂੰ ਅਪਲੋਡ ਇੱਕ ਵੀਡੀਓ ਮਿਲੀ। ਵੀਡੀਓ ਨੂੰ ਅਪਲੋਡ ਕਰਕੇ ਲਿਖਿਆ ਸੀ ,’ਅਰਵਿੰਦ ਕੇਜਰੀਵਾਲ ਨੇ ‘ਆਪ’ ਜਿੱਤਣ ਤੇ ਪੰਜਾਬ ‘ਚ ਮੁਫਤ ਬਿਜਲੀ ਦੇਣ ਦਾ ਵਾਅਦਾ ਕੀਤਾ ਹੈ’ ਇਹ ਇੱਕ ਕਾਨਫਰੰਸ ਦਾ ਵੀਡੀਓ ਹੈ ਜਿਸ ਵਿੱਚ ਵਾਇਰਲ ਵੀਡੀਓ ਵਾਲੇ ਹਿੱਸੇ ਨੂੰ 11 ਮਿੰਟ 54 ਸੈਕੰਡ ਤੋਂ ਲੈ ਕੇ 12 ਮਿੰਟ 16 ਸੈਕੰਡ ਵਿੱਚਕਾਰ ਸੁਣਿਆ ਜਾ ਸਕਦਾ ਹੈ।
tribuneindia.com ਤੇ 28 ਜੂਨ 2021 ਨੂੰ ਪ੍ਰਕਾਸ਼ਿਤ ਖਬਰ ਵਿੱਚ ਇਹ ਵੀਡੀਓ ਮਿਲਿਆ। ਖਬਰ ਅਨੁਸਾਰ,’ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਪੰਜਾਬ ਦੇ ਹਰ ਘਰ ਨੂੰ 300 ਯੂਨਿਟ ਮੁਫਤ ਬਿਜਲੀ ਦੇਣ ਦਾ ਐਲਾਨ ਕੀਤਾ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ‘ਆਪ’ ਦੀ ਸਰਕਾਰ ਬਣਨ ਤੇ ਸੂਬੇ ‘ਚ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ,’“ਸਾਨੂੰ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਵਿੱਚ ਤਿੰਨ ਸਾਲ ਲੱਗਣਗੇ, ਅਤੇ ਫਿਰ ਅਸੀਂ ਨਿਰਵਿਘਨ ਬਿਜਲੀ ਸਪਲਾਈ ਪ੍ਰਦਾਨ ਕਰਨ ਦੇ ਯੋਗ ਹੋਵਾਂਗੇ।’ ਪੂਰੀ ਖਬਰ ਇੱਥੇ ਪੜ੍ਹੋ।
ਵਾਇਰਲ ਵੀਡੀਓ ਬਾਰੇ ਵੱਧ ਜਾਣਕਾਰੀ ਲਈ ਅਸੀਂ ਦੈਨਿਕ ਜਾਗਰਣ ਦੇ ਚੰਡੀਗੜ੍ਹ ਦੇ ਉਪ ਸਮਾਚਾਰ ਸੰਪਾਦਕ ਕਮਲੇਸ਼ ਭੱਟ ਨਾਲ ਸੰਪਰਕ ਕੀਤਾ। ਅਸੀਂ ਉਨ੍ਹਾਂ ਨਾਲ ਵਾਇਰਲ ਪੋਸਟ ਨੂੰ ਸ਼ੇਅਰ ਵੀ ਕੀਤਾ। ਉਨ੍ਹਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਵੀਡੀਓ ਪੁਰਾਣਾ ਹੈ ਅਤੇ ਸਾਡੇ ਨਾਲ ਇਸ ਕਾਨਫਰੰਸ ਦੀ ਖਬਰ ਦਾ ਲਿੰਕ ਵੀ ਸ਼ੇਅਰ ਕੀਤਾ।
ਅੰਤ ਵਿੱਚ ਇਸ ਵੀਡੀਓ ਨੂੰ ਗਲਤ ਦਾਅਵੇ ਨਾਲ ਸ਼ੇਅਰ ਕਰਨ ਵਾਲੇ ਯੂਜ਼ਰ ਦੀ ਜਾਂਚ ਕੀਤੀ। ਸਾਨੂੰ ਪਤਾ ਲੱਗਿਆ ਕਿ ਯੂਜ਼ਰ ਨੂੰ 460 ਲੋਕ ਫੋਲੋ ਕਰਦੇ ਹਨ ਅਤੇ ਫੇਸਬੁੱਕ ਤੇ ਯੂਜ਼ਰ ਦੇ 4.9K ਮਿੱਤਰ ਹਨ।
ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਗ਼ਲਤ ਨਿਕਲਿਆ। ਸੋਸ਼ਲ ਮੀਡਿਆ ਤੇ ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਬਲਕਿ ਜੂਨ 2021 ਦਾ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।