ਵਿਸ਼ਵਾਸ ਨਿਊਜ ਦੀ ਜਾਂਚ ਵਿੱਚ ਵਾਇਰਲ ਵੀਡੀਓ ਨੂੰ ਲੈ ਕੇ ਕੀਤਾ ਜਾ ਰਿਹਾ ਦਾਅਵਾ ਗੁੰਮਰਾਹਕੁੰਨ ਨਿਕਲਿਆ। ਵਾਇਰਲ ਵੀਡੀਓ ਮੱਧ ਪ੍ਰਦੇਸ਼ ਦੇ ਨਿਮਚ ਦਾ ਹੀ ਹੈ, ਪਰ ਕੁਝ ਦਿਨ ਪਹਿਲਾਂ ਦਾ ਨਹੀਂ, ਸੰਗੋ ਸਾਲ 2021 ਦਾ ਹੈ। ਵੀਡੀਓ ਨੂੰ ਹੁਣ ਗ਼ਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਸੋਸ਼ਲ ਮੀਡਿਆ ‘ਤੇ ਵਾਇਰਲ ਇੱਕ ਵੀਡੀਓ ਵਿੱਚ ਇੱਕ ਆਦਮੀ ਨੂੰ ਟਰੱਕ ਦੇ ਨਾਲ ਬੰਨ੍ਹ ਕੇ ਖਿੱਚਦੇ ਹੋਏ ਦੇਖਿਆ ਜਾ ਸਕਦਾ ਹੈ। ਵੀਡੀਓ ਨੂੰ ਸ਼ੇਅਰ ਕਰ ਕੁਝ ਯੂਜ਼ਰਸ ਦਾਅਵਾ ਕਰ ਰਹੇ ਹਨ ਕਿ ਇਹ ਵੀਡੀਓ ਮੱਧ ਪ੍ਰਦੇਸ਼ ਵਿੱਚ ਕੁਝ ਦਿਨ ਪਹਿਲਾਂ ਵਾਪਰੀ ਘਟਨਾ ਦਾ ਹੈ, ਜਿੱਥੇ ਨੀਮਚ ਕਸਬੇ ਵਿੱਚ ਇੱਕ ਆਦਿਵਾਸੀ ਨੂੰ ਟਰੱਕ ਦੇ ਪਿੱਛੇ ਬੰਨ੍ਹ ਕੇ ਬਹਿਰਹਿਮੀ ਨਾਲ ਘਸੀਟਿਆ ਗਿਆ। ਯੂਜ਼ਰਸ ਇਸ ਵੀਡੀਓ ਨੂੰ ਹਾਲ ਦਾ ਦੱਸਦੇ ਹੋਏ ਵਾਇਰਲ ਕਰ ਰਹੇ ਹਨ।
ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਗ਼ਲਤ ਅਤੇ ਭੜਕਾਓ ਪਾਇਆ ਗਿਆ। ਵਾਇਰਲ ਵੀਡੀਓ ਮੱਧ ਪਰਦੇਸ਼ ਦਾ ਹੀ ਹੈ, ਪਰ ਕੁਝ ਦਿਨ ਪੁਰਾਣਾ ਨਹੀਂ, ਸੰਗੋ ਸਾਲ 2021 ਦਾ ਹੈ। ਵੀਡੀਓ ਨੂੰ ਹੁਣ ਗ਼ਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
ਫੇਸਬੁੱਕ ਯੂਜ਼ਰ ‘ਫ਼ਤਹਿ ਸਿੰਘ’ ਨੇ 5 ਜੁਲਾਈ ਨੂੰ ਇਹ ਵੀਡੀਓ ਸ਼ੇਅਰ ਕੀਤਾ ਹੈ ਅਤੇ ਕੈਪਸ਼ਨ ਵਿੱਚ ਲਿਖਿਆ ਹੈ, “ਅਬ ਤੋ ਸ਼ਰਮ ਆਤੀ ਹੈ ਇਸ ਵਤਨ ਕੋ ਵਤਨ ਕਹਤੇ ਹੂਏ…..
ਇਹ ਘਟਨਾ ਕੁਝ ਦਿਨ ਪਹਿਲਾਂ ਮੱਧ ਪ੍ਰਦੇਸ਼ ਵਿੱਚ ਵਾਪਰੀ ਸੀ।
ਨੀਮਚ ਕਸਬੇ ਵਿੱਚ ਇੱਕ ਆਦਿਵਾਸੀ ਨੂੰ ਟਰੱਕ ਦੇ ਪਿੱਛੇ ਜਾਨਵਰਾਂ ਵਾਂਗ ਬੰਨ੍ਹ ਕੇ ਬ੍ਰਾਹਮਣ ਅੱਤਵਾਦੀਆਂ ਨੇ ਘਸੀਟਿਆ।
ਬਾਅਦ ਵਿੱਚ ਉਹ ਮਰ ਗਿਆ।
ਬ੍ਰਾਹਮਣਵਾਦ ਨੇ ਸਾਡੀ ਧਰਤੀ ਅਤੇ ਲੋਕਾਂ ਨੂੰ ਬਰਬਾਦ ਕਰ ਦਿੱਤਾ ਹੈ, ਹਿੰਦੂ ਹੋਣ ਦਾ ਮਤਲਬ ਹੈ ਬ੍ਰਾਹਮਣ ਦਾ ਗੁਲਾਮ ਹੋਣਾ।”
ਕਈ ਯੂਜ਼ਰਸ ਨੇ ਇਸ ਵੀਡੀਓ ਨੂੰ ਸਮਾਨ ਦਾਅਵੇ ਨਾਲ ਸ਼ੇਅਰ ਕੀਤਾ ਹੈ। ਪੋਸਟ ਦੇ ਆਰਕਾਈਵ ਲਿੰਕ ਨੂੰ ਇੱਥੇ ਵੇਖਿਆ ਜਾ ਸਕਦਾ ਹੈ।
ਵਾਇਰਲ ਵੀਡੀਓ ਦੀ ਪੜਤਾਲ ਲਈ ਅਸੀਂ ਸੰਬੰਧਿਤ ਕੀਵਰਡ ਨਾਲ ਸਰਚ ਕੀਤਾ। ਸਰਚ ਦੌਰਾਨ ਸਾਨੂੰ ਵੀਡੀਓ ਨਾਲ ਜੁੜੀ ਖਬਰ ਕਈ ਨਿਊਜ ਵੈਬਸਾਈਟ ‘ਤੇ ਸਾਲ 2021 ਵਿੱਚ ਪੁਬਲਿਸ਼ ਮਿਲੀ। ਨਈ ਦੁਨੀਆਂ ਵਿੱਚ 13 ਸਤੰਬਰ 2021 ਨੂੰ ਪ੍ਰਕਾਸ਼ਿਤ ਖਬਰ ਵਿੱਚ ਵਾਇਰਲ ਵੀਡੀਓ ਦੇ ਸਕ੍ਰੀਨਸ਼ੋਟ ਦਾ ਇਸਤੇਮਾਲ ਕੀਤਾ ਗਿਆ। ਦਿੱਤੀ ਗਈ ਜਾਣਕਾਰੀ ਮੁਤਾਬਿਕ, “26 ਅਗਸਤ ਨੂੰ ਅਥਵਾਕਲਾਂ ਫਨਟੇ ‘ਤੇ ਆਰੋਪੀ ਛਿੱਤਰਮਲ ਗੁਰਜਨ ਵਲੋਂ ਜਾਣਬੁੱਝ ਆਦੀਵਾਸੀ ਯੁਵਕ ਕਾਨ੍ਹਾਂ ਉਰਫ ਕਨ੍ਹਈਲਾਲ ਭੀਲ ਨੂੰ ਮੋਟਰਸਾਈਕਲ ਨਾਲ ਟੱਕਰ ਮਾਰ ਦਿੱਤੀ ਸੀ। ਇਸ ਤੋਂ ਬਾਅਦ ਮੌਕੇ ‘ਤੇ ਆਪਣੇ ਸਾਥੀਆਂ ਨੂੰ ਬੁਲਾਇਆ ਅਤੇ ਆਦਿਵਾਸੀ ਨੌਜਵਾਨ ਕਾਨ੍ਹਾਂ ‘ਤੇ ਚੋਰੀ ਦਾ ਆਰੋਪ ਲਗਾਉਂਦੇ ਹੋਏ ਕੁੱਟਮਾਰ ਕੀਤੀ ਅਤੇ ਪਿੱਕਅੱਪ ਗੱਡੀ ਦੇ ਪਿੱਛੇ ਬੰਨ੍ਹ ਕੇ ਘਸੀਟਿਆ। ਇਸ ਕਾਰਨ ਨੌਜਵਾਨ ਦੀ ਮੌਤ ਹੋ ਗਈ। ਆਰੋਪੀਆਂ ਨੇ ਘਟਨਾ ਦੀ ਵੀਡੀਓ ਬਣਾ ਕੇ ਇੰਟਰਨੈੱਟ ਮੀਡੀਆ ‘ਤੇ ਵੀ ਪੋਸਟ ਕੀਤੀ। ਘਟਨਾ ਦੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੇ ਅੱਠ ਮੁਲਜ਼ਮਾਂ ਖ਼ਿਲਾਫ਼ 304, 302 ਅਤੇ ਐਕਟਰੋਸਿਟੀ ਐਕਟ ਤਹਿਤ ਮਾਮਲਾ ਦਰਜ ਕੀਤਾ ਅਤੇ ਸਾਰੇ ਆਰੋਪੀਆਂ ਨੂੰ ਗਿਰਫ਼ਤਾਰ ਕਰ ਕੀਤਾ।”
ਸਰਚ ਦੌਰਾਨ ਸਾਨੂੰ ਵੀਡੀਓ ਨਾਲ ਜੁੜੀ ਖਬਰ ਨਿਊਜ ਨੇਸ਼ਨ ਟੀਵੀ ਦੀ ਵੈਬਸਾਈਟ ‘ਤੇ ਪ੍ਰਕਾਸ਼ਿਤ ਖਬਰ ਵਿੱਚ ਵੀ ਮਿਲੀ। 28 ਅਗਸਤ 2021 ਕੋ ਪ੍ਰਕਾਸ਼ਿਤ ਖਬਰ ਵਿੱਚ ਦੱਸਿਆ ਗਿਆ, “ਮੱਧ ਪ੍ਰਦੇਸ਼ ਦੇ ਨੀਮਚ ‘ਚ ਕ੍ਰੂਰਤਾ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀ ਗਈ। ਚੋਰੀ ਦੇ ਸ਼ੱਕ ਵਿੱਚ ਇੱਕ ਆਦਿਵਾਸੀ ਯੁਵਕ ਨੂੰ ਪਹਿਲਾਂ ਤਾਂ ਬੁਰੀ ਤਰ੍ਹਾਂ ਕੁੱਟਿਆ ਗਿਆ। ਇੰਨ੍ਹੇ ਤੋਂ ਵੀ ਗੱਲ ਨਾ ਬਣੀ ਤਾਂ ਟਰੱਕ ਦੇ ਪਿੱਛੇ ਬੰਨ੍ਹ ਕੇ ਕਈ ਕਿਲੋਮੀਟਰ ਤੱਕ ਘਸੀਟਿਆ ਗਿਆ। ਯੁਵਕ ਦੀ ਤੜਪ -ਤੜਪ ਕੇ ਮੌਤ ਹੋ ਗਈ।”
ਆਈਬੀਸੀ 24 ਕੇ ਵੇਰੀਫਾਈਡ ਯੂਟਿਊਬ ਚੈਨਲ ‘ਤੇ ਵੀ 28 ਅਗਸਤ 2021 ਨੂੰ ਘਟਨਾ ਨਾਲ ਜੁੜੀ ਵੀਡੀਓ ਰਿਪੋਰਟ ਅਪਲੋਡ ਮਿਲੀ।
ਵਾਇਰਲ ਵੀਡੀਓ ਨਾਲ ਜੁੜੀ ਜਾਣਕਾਰੀ ਲਈ ਅਸੀਂ ਨਈ ਦੁਨੀਆਂ ਅਖਬਾਰ ਦੇ ਪਾਲਿਟਿਕਲ ਐਡੀਟਰ ਧਨੰਜੈ ਪ੍ਰਤਾਪ ਸਿੰਘ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਇਹ ਘਟਨਾ ਸਾਲ 2021 ਵਿੱਚ ਵਾਪਰੀ ਸੀ। ਹਾਲ ਵਿੱਚ ਅਜਿਹਾ ਕੁਝ ਨਹੀਂ ਹੋਇਆ ਹੈ। ਵੀਡੀਓ ਪੁਰਾਣਾ ਹੈ।
ਪੜਤਾਲ ਦੇ ਅੰਤ ਵਿੱਚ ਅਸੀਂ ਪੁਰਾਣੇ ਵੀਡੀਓ ਨੂੰ ਹਾਲ ਦਾ ਦੱਸਦੇ ਹੋਏ ਸ਼ੇਅਰ ਕਰਨ ਵਾਲੇ ਯੂਜ਼ਰ ਦੀ ਜਾਂਚ ਕੀਤੀ। ਜਾਂਚ ਦੌਰਾਨ ਪਤਾ ਲੱਗਿਆ ਕਿ ਯੂਜ਼ਰ ਪੰਜਾਬ ਵਿੱਚ ਫਤੇਹਗਢ੍ਹ ਸਾਹਿਬ ਦਾ ਰਹਿਣ ਵਾਲਾ ਹੈ। ਯੂਜ਼ਰ ਨੂੰ ਫੇਸਬੁੱਕ ‘ਤੇ ਇੱਕ ਹਜਾਰ ਤੋਂ ਵੱਧ ਲੋਕ ਫੋਲੋ ਕਰਦੇ ਹਨ।
ਨਤੀਜਾ: ਵਿਸ਼ਵਾਸ ਨਿਊਜ ਦੀ ਜਾਂਚ ਵਿੱਚ ਵਾਇਰਲ ਵੀਡੀਓ ਨੂੰ ਲੈ ਕੇ ਕੀਤਾ ਜਾ ਰਿਹਾ ਦਾਅਵਾ ਗੁੰਮਰਾਹਕੁੰਨ ਨਿਕਲਿਆ। ਵਾਇਰਲ ਵੀਡੀਓ ਮੱਧ ਪ੍ਰਦੇਸ਼ ਦੇ ਨਿਮਚ ਦਾ ਹੀ ਹੈ, ਪਰ ਕੁਝ ਦਿਨ ਪਹਿਲਾਂ ਦਾ ਨਹੀਂ, ਸੰਗੋ ਸਾਲ 2021 ਦਾ ਹੈ। ਵੀਡੀਓ ਨੂੰ ਹੁਣ ਗ਼ਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।