Fact Check: ਪੱਤਰਕਾਰਾਂ ਨਾਲ ਬਹਿਸ ਕਰਦੇ CM ਭਗਵੰਤ ਮਾਨ ਦਾ ਇਹ ਵੀਡੀਓ ਸਾਲ 2019 ਦਾ ਹੈ

ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਪੱਤਰਕਾਰ ਨਾਲ ਬਹਿਸ ਕਰਦੇ ਸੀਐਮ ਭਗਵੰਤ ਦਾ ਵਾਇਰਲ ਵੀਡੀਓ ਪੁਰਾਣਾ ਨਿਕਲਿਆ, ਜਿਸਨੂੰ ਹੁਣ ਹਾਲੀਆ ਦੱਸਦੇ ਹੋਏ ਗੁੰਮਰਾਹਕੁੰਨ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਨਵੀਂ ਦਿੱਲੀ (ਵਿਸ਼ਵਾਸ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤਾ ਜਾ ਰਿਹਾ ਹੈ। ਵੀਡੀਓ ਵਿੱਚ ਉਨ੍ਹਾਂ ਨੂੰ ਮੀਡਿਆ ਕਰਮੀਆਂ ਨਾਲ ਬਹਿਸ ਕਰਦੇ ਹੋਏ ਦੇਖਿਆ ਜਾ ਸਕਦਾ ਹੈ। ਹੁਣ ਕੁਝ ਯੂਜ਼ਰਸ ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਸੀਐਮ ਮਾਨ ਤੇ ਨਿਸ਼ਾਨਾ ਸਾਧਦੇ ਹੋਏ ਦਾਅਵਾ ਕਰ ਰਹੇ ਹਨ ਇਹ ਹਾਲ ਦਾ ਵੀਡੀਓ ਹੈ। ਵੀਡੀਓ ਵਿੱਚ ਏਬੀਪੀ ਸਾਂਝਾ ਦਾ ਲੋਗੋ ਲੱਗਿਆ ਹੋਇਆ ਹੈ।

ਵਿਸ਼ਵਾਸ ਨਿਊਜ਼ ਦੀ ਪੜਤਾਲ ਵਿੱਚ ਵਾਇਰਲ ਦਾਅਵਾ ਗੁੰਮਰਾਹਕੁੰਨ ਨਿਕਲਿਆ। ਵਾਇਰਲ ਹੋ ਰਿਹਾ ਵੀਡੀਓ ਸਾਲ 2019 ਦਾ ਹੈ, ਜਦੋਂ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਵੱਲੋਂ ਸਵਾਲ ਪੁੱਛੇ ਜਾਣ ‘ਤੇ ਭਗਵੰਤ ਮਾਨ ਦੀ ਪੱਤਰਕਾਰਾਂ ਨਾਲ ਬਹਿਸ ਹੋ ਗਈ ਸੀ। ਜਿਸਨੂੰ ਹੁਣ ਗ਼ਲਤ ਹਾਲੀਆ ਦੱਸਦੇ ਹੋਏ ਗ਼ਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

ਕੀ ਹੈ ਵਾਇਰਲ ਪੋਸਟ ‘ਚ ?

ਫੇਸਬੁੱਕ ਪੇਜ ‘ਇੱਕ ਅਜ਼ਾਦ ਸੋਚ’ ਨੇ 30 ਜੁਲਾਈ ਨੂੰ ਵਾਇਰਲ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਹੈ, “ਇਹ ਵੀਡੀਓ ਤੁਹਾਡੇ ਭਾਪੇ ਭਗਵੰਤ ਮਾਨ ਦੀ ਜਿਸ ਵਿਚ ਉਹ ਪੱਤਰਕਾਰ ਨਾਲ ਔਖਾ ਹੋ ਰਿਹਾ ਏ ਇਸ ਤੇ ਕੀ ਕਹਿਣਾ ਝਾੜੂ ਭਗਤਾ ਦਾ ?”

ਸੋਸ਼ਲ ਮੀਡਿਆ ‘ਤੇ ਕਈ ਯੂਜ਼ਰਸ ਇਸ ਵੀਡੀਓ ਨੂੰ ਮਿਲਦੇ – ਜੁਲਦੇ ਦਾਅਵਿਆਂ ਨਾਲ ਸਾਂਝਾ ਕਰ ਰਹੇ ਹਨ। ਪੋਸਟ ਦਾ ਆਰਕਾਈਵ ਵਰਜਨ ਨੂੰ ਇੱਥੇ ਦੇਖੋ।

ਪੜਤਾਲ

ਕਿਉਂਕਿ ਵਾਇਰਲ ਵੀਡੀਓ ਵਿੱਚ ਏਬੀਪੀ ਸਾਂਝਾ ਦਾ ਲੋਗੋ ਲਗਿਆ ਹੋਇਆ ਹੈ, ਇਸ ਲਈ ਵਿਸ਼ਵਾਸ ਨਿਊਜ ਨੇ ਸਭ ਤੋਂ ਪਹਿਲਾ ਵੀਡੀਓ ਨੂੰ ਏਬੀਪੀ ਦੇ ਯੂਟਿਊਬ ਚੈਨਲ ‘ਤੇ ਖੋਜਿਆ। ਸਾਨੂੰ 25 ਦਸੰਬਰ 2019 ਨੂੰ ਏਬੀਪੀ ਸਾਂਝਾ ਦੇ ਵੇਰੀਫਾਈਡ ਯੂਟਿਊਬ ਚੈਨਲ ‘ਤੇ ਵੀਡੀਓ ਅਪਲੋਡ ਮਿਲਾ। ਵੀਡੀਓ ਵਿੱਚ ਇੱਕ ਪੱਤਰਕਾਰ ਵਲੋਂ ਸਵਾਲ ਪੁੱਛਣ ‘ਤੇ ਭਗਵੰਤ ਮਾਨ ਨੂੰ ਗੁੱਸੇ ਹੁੰਦੇ ਹੋਏ ਦੇਖਿਆ ਜਾ ਸਕਦਾ ਹੈ।

ਵਾਇਰਲ ਵੀਡੀਓ ਨਾਲ ਜੁੜੀ ਖਬਰ ਨੂੰ ਏਬੀਪੀ ਲਾਈਵ ਦੀ ਵੈਬਸਾਈਟ ‘ਤੇ 24 ਦਸੰਬਰ 2019 ਨੂੰ ਪਬਲਿਸ਼ ਖਬਰ ਵਿੱਚ ਪੜ੍ਹੀਆਂ ਜਾ ਸਕਦਾ ਹੈ। ਖਬਰ ਮੁਤਾਬਿਕ, “ਚੰਡੀਗੜ੍ਹ ‘ਚ ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਕੀਤੀ ਗਈ। ਜਿੱਥੇ ‘ਆਪ’ ਦੇ ਪੰਜਾਬ ਪ੍ਰਧਾਨ ਤੇ ਸੰਗਰੂਰ ਤੋਂ ਸਾਂਸਦ ਭਗਵੰਤ ਮਾਨ ਨੇ ਮੀਡੀਆ ਨਾਲ ਗੱਲ ਕੀਤੀ। ਮੀਡੀਆ ਨਾਲ ਗੱਲਬਾਤ ਦੌਰਾਨ ਪੱਤਰਕਾਰ ਵੱਲੋਂ ਪੁੱਛੇ ਸਵਾਲ ‘ਤੇ ਮਾਨ ਭੜਕ ਗਏ ਤੇ ਪੱਤਰਕਾਰਾਂ ਵੱਲ਼ ਨੂੰ ਉੱਠ ਖਲੋਤੇ। ਪ੍ਰੈੱਸ ਕਾਨਫਰੰਸ ਵਿੱਚ ਅਫੜਾ-ਤਫੜੀ ਮੱਚ ਗਈ। ਕਈ ਪੱਤਰਕਾਰ ਵੀ ਗੁੱਸੇ ਵਿੱਚ ਨਜ਼ਰ ਆਏ। ਕੁਝ ਸਮੇਂ ਬਾਅਦ ਭਗਵੰਤ ਮਾਨ ਦਾ ਗੁੱਸਾ ਸ਼ਾਂਤ ਹੋਇਆ ਤਾਂ ਉਨ੍ਹਾਂ ਨੇ ਮੁੜ ਸਵਾਲ ਪੁੱਛਣ ਲਈ ਕਿਹਾ।”

ਇੰਗਲਿਸ਼ ਜਾਗਰਣ ਦੀ ਵੈਬਸਾਈਟ ‘ਤੇ ਵੀ 24 ਦਸੰਬਰ 2019 ਨੂੰ ਵਾਇਰਲ ਵੀਡੀਓ ਨਾਲ ਜੁੜੀ ਖਬਰ ਨੂੰ ਪੜ੍ਹਿਆ ਜਾ ਸਕਦਾ ਹੈ। ਖਬਰ ਵਿੱਚ ਵਾਇਰਲ ਵੀਡੀਓ ਦੇ ਸਕ੍ਰੀਨਸ਼ੋਟ ਦਾ ਇਸਤੇਮਾਲ ਕੀਤਾ ਗਿਆ ਹੈ।

ਸਾਡੀ ਜਾਂਚ ਤੋਂ ਇਹ ਗੱਲ ਤਾਂ ਸਾਫ ਹੋਈ ਕਿ ਸੋਸ਼ਲ ਮੀਡਿਆ ‘ਤੇ ਵਾਇਰਲ ਹੋ ਰਿਹਾ ਵੀਡੀਓ ਪੁਰਾਣਾ ਹੈ, ਜਿਸਨੂੰ ਹਾਲੀਆ ਦੱਸਦੇ ਹੋਏ ਸ਼ੇਅਰ ਕੀਤਾ ਜਾ ਰਿਹਾ ਹੈ। ਵਾਇਰਲ ਦਾਅਵੇ ਨੂੰ ਲੈ ਕੇ ਅਸੀਂ ਚੰਡੀਗੜ੍ਹ ਵਿੱਚ ਦੈਨਿਕ ਜਾਗਰਣ ਦੇ ਚੀਫ ਰਿਪੋਰਟਰ ਰਾਜੇਸ਼ ਢੱਲ ਨਾਲ ਸੰਪਰਕ ਕੀਤਾ। ਉਨ੍ਹਾਂ ਦੇ ਨਾਲ ਵਾਇਰਲ ਵੀਡੀਓ ਦੇ ਲਿੰਕ ਨੂੰ ਵੀ ਸਾਂਝਾ ਕੀਤਾ , “ਉਨ੍ਹਾਂ ਨੇ ਸਾਨੂੰ ਦੱਸਿਆ ਕਿ ਵੀਡੀਓ ਪੁਰਾਣਾ ਹੈ , ਹਾਲ ਵਿੱਚ ਅਜਿਹਾ ਕੁਝ ਨਹੀਂ ਹੋਇਆ ਹੈ। ਜੇਕਰ ਅਜਿਹਾ ਕੁਝ ਵੀ ਹੋਇਆ ਹੁੰਦਾ ਤਾਂ ਖਬਰਾਂ ਵਿੱਚ ਜ਼ਰੂਰ ਹੁੰਦਾ।”

ਪੜਤਾਲ ਦੇ ਅੰਤ ਵਿੱਚ ਅਸੀਂ ਪੁਰਾਣੇ ਵੀਡੀਓ ਨੂੰ ਹਾਲੀਆ ਦੱਸਦੇ ਹੋਏ ਸ਼ੇਅਰ ਕਰਨ ਵਾਲੇ ਪੇਜ ਦੀ ਜਾਂਚ ਕੀਤੀ। ਜਾਂਚ ਵਿੱਚ ਪਤਾ ਲੱਗਿਆ ਕਿ ਫੇਸਬੁੱਕ ਤੇ ਇਸ ਪੇਜ ਨੂੰ 6 ਹਜਾਰ ਤੋਂ ਵੱਧ ਲੋਕ ਫੋਲੋ ਕਰਦੇ ਹਨ। ਕਰੀਬ 4 ਹਜਾਰ ਲੋਕ ਇਸ ਪੇਜ ਨੂੰ ਲਾਇਕ ਕਰਦੇ ਹਨ।

ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਪੱਤਰਕਾਰ ਨਾਲ ਬਹਿਸ ਕਰਦੇ ਸੀਐਮ ਭਗਵੰਤ ਦਾ ਵਾਇਰਲ ਵੀਡੀਓ ਪੁਰਾਣਾ ਨਿਕਲਿਆ, ਜਿਸਨੂੰ ਹੁਣ ਹਾਲੀਆ ਦੱਸਦੇ ਹੋਏ ਗੁੰਮਰਾਹਕੁੰਨ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

Misleading
Symbols that define nature of fake news
ਪੂਰਾ ਸੱਚ ਜਾਣੋ...

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।

Related Posts
Recent Posts