X
X

Fact Check: CM ਭਗਵੰਤ ਮਾਨ ਦੇ ਵਿਰੋਧ ਦਾ ਇਹ ਵੀਡੀਓ ਲੋਕ ਸਭਾ ਚੋਣਾਂ 2024 ਨਾਲ ਸੰਬੰਧਿਤ ਨਹੀਂ, ਵੀਡੀਓ ਪੁਰਾਣਾ ਹੈ

ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਪਾਇਆ ਕਿ ਸੀਐਮ ਭਗਵੰਤ ਮਾਨ ਦੇ ਵਿਰੋਧ ਕਰਦੇ ਲੋਕਾਂ ਦਾ ਇਹ ਵੀਡੀਓ ਪੁਰਾਣਾ ਹੈ, ਉਸ ਸਮੇਂ ਭਗਵੰਤ ਮਾਨ ਮੁਖ ਮੰਤਰੀ ਨਹੀਂ ਬਣੇ ਸਨ। ਲੋਕ ਦਿੜ੍ਹਬਾ ਦੇ ਪੁਰਾਣੇ ਵੀਡੀਓ ਨੂੰ ਹਾਲੀਆ ਦੱਸਦੇ ਹੋਏ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕਰ ਰਹੇ ਹਨ।

ਵਿਸ਼ਵਾਸ ਨਿਊਜ਼ ( ਨਵੀਂ ਦਿੱਲੀ )। ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਭੀੜ ਨੂੰ ਕਾਲੇ ਝੰਡੇ ਅਤੇ ਬੈਨਰ ਫੜੇ ਸੀਐਮ ਭਗਵੰਤ ਮਾਨ ਦਾ ਵਿਰੋਧ ਕਰਦੇ ਹੋਏ ਦੇਖਿਆ ਜਾ ਸਕਦਾ ਹੈ। ਹੁਣ ਕੁਝ ਲੋਕ ਇਸ ਵੀਡੀਓ ਨੂੰ ਹਾਲੀਆ ਦੱਸ ਕੇ ਵਾਇਰਲ ਕਰ ਰਹੇ ਹਨ।

ਵਿਸ਼ਵਾਸ ਨਿਊਜ਼ ਨੇ ਜਾਂਚ ਵਿੱਚ ਪਾਇਆ ਕਿ ਵਾਇਰਲ ਵੀਡੀਓ ਹਾਲੀਆ ਨਹੀਂ ਹੈ,ਬਲਕਿ ਫਰਵਰੀ 2022 ਦਾ ਹੈ। ਜਦੋਂ ਦਿੜ੍ਹਬਾ ‘ਚ ਇੱਕ ਰੋਡ ਸ਼ੋ ਦੌਰਾਨ ਸਿੱਖ ਜਥੇਬੰਦੀਆਂ ਵਲੋਂ ਭਗਵੰਤ ਮਾਨ ਦਾ ਵਿਰੋਧ ਕੀਤਾ ਗਿਆ ਸੀ। ਪੁਰਾਣੇ ਵੀਡੀਓ ਨੂੰ ਹਾਲੀਆ ਦੱਸ ਕੇ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

ਕੀ ਹੋ ਰਿਹਾ ਹੈ ਵਾਇਰਲ ?

ਫੇਸਬੁੱਕ ਯੂਜ਼ਰ Kuldeep Singh Khalsa ਨੇ 4 ਅਪ੍ਰੈਲ ਨੂੰ ਇਹ ਵੀਡੀਓ ਸ਼ੇਅਰ ਕੀਤਾ ਹੈ ਅਤੇ ਲਿਖਿਆ ਹੈ, “ਭਗਵੰਤ ਮਾਨ ਦਾ ਜਬਰਦਸਤ ਵਿਰੋਧ,ਗੱਡੀ ਨੂੰ ਪਾਇਆ ਘੇਰਾ। ਹੁਣ ਪੰਜਾਬ ਦੇ ਲੋਕ ਕਰਨਗੇ ਝਾੜੂ ਦਾ ਤੀਲਾ ਤੀਲਾ।”

ਕਈ ਯੂਜ਼ਰਸ ਇਸ ਵੀਡੀਓ ਨੂੰ ਮਿਲਦੇ – ਜੁਲਦੇ ਦਾਅਵਿਆਂ ਨਾਲ ਸਾਂਝਾ ਕੀਤਾ ਹੈ। ਪੋਸਟ ਦੇ ਆਰਕਾਈਵ ਲਿੰਕ ਨੂੰ ਇੱਥੇ ਦੇਖਿਆ ਜਾ ਸਕਦਾ ਹੈ।

ਪੜਤਾਲ

ਵਾਇਰਲ ਵੀਡੀਓ ਦੀ ਪੜਤਾਲ ਲਈ ਅਸੀਂ ਸੰਬੰਧਿਤ ਕੀਵਰਡ ਨਾਲ ਗੂਗਲ ‘ਤੇ ਸਰਚ ਕੀਤਾ। ਸਾਨੂੰ ਜਗਬਾਣੀ ਦੇ ਅਧਿਕਾਰਿਕ ਯੂਟਿਊਬ ਚੈਨਲ ‘ਤੇ ਵੀਡੀਓ ਅਪਲੋਡ ਮਿਲਾ। 17 ਫਰਵਰੀ 2022 ਨੂੰ ਅਪਲੋਡ ਵੀਡੀਓ ਵਿੱਚ ਦੱਸਿਆ ਗਿਆ ਹੈ ਕਿ, ਵੀਡੀਓ ਵਿਧਾਨਸਭਾ ਚੌਣਾ ਦੇ ਦੌਰਾਨ ਦਾ ਹੈ, ਜਦੋਂ ਦਿੜ੍ਹਬਾ ਵਿੱਚ ਭਗਵੰਤ ਮਾਨ ਹਰਪਾਲ ਸਿੰਘ ਚੀਮਾ ਦੇ ਚੌਣ ਪ੍ਰਚਾਰ ਲਈ ਆਪਣਾ ਰੋਡ ਸ਼ੋ ਲੈ ਕੇ ਪੁੱਜੇ ਸਨ ਤਾਂ ਦਵਿੰਦਰਪਾਲ ਭੁੱਲਰ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸਿੱਖ ਜਥੇਬੰਦੀਆਂ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ ਸੀ।”

ਵਾਇਰਲ ਵੀਡੀਓ ਨਾਲ ਜੁੜੀ ਰਿਪੋਰਟ ਸਾਨੂੰ Daily Prime Post ਦੇ ਫੇਸਬੁੱਕ ਪੇਜ ‘ਤੇ ਵੀ ਮਿਲੀ। 17 ਫਰਵਰੀ 2022 ਨੂੰ ਸ਼ੇਅਰ ਵੀਡੀਓ ਵਿੱਚ ਦੱਸਿਆ ਗਿਆ, “ਵੱਡੀ ਖ਼ਬਰ ਭਗਵੰਤ ਮਾਨ ਦਾ ਜ਼ਬਰਦਸਤ ਵਿਰੋਧ ਸਾਰੀ ਵੀਡੀਓ ਲਾਇਵ।

ਵਾਇਰਲ ਵੀਡੀਓ ਨਾਲ ਜੁੜੀ ਰਿਪੋਰਟ ਨੂੰ ਕਈ ਹੋਰ ਨਿਊਜ ਵੈਬਸਾਈਟਾਂ ‘ਤੇ ਪੜ੍ਹਿਆ ਜਾ ਸਕਦਾ ਹੈ।

ਵੀਡੀਓ ਨੂੰ ਲੈ ਕੇ ਅਸੀਂ ਪੰਜਾਬੀ ਜਾਗਰਣ ਦੇ ਸੰਗਰੂਰ ਜ਼ਿਲ੍ਹਾ ਇੰਨਚਾਰਜ ਬਲਜੀਤ ਸਿੰਘ ਟਿੱਬਾ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਵਾਇਰਲ ਵੀਡੀਓ ਪੁਰਾਣਾ ਹੈ। ਇਹ ਮਾਮਲਾ ਦਿੜ੍ਹਬਾ ਦਾ ਹੈ ਅਤੇ ਇਸ ਵਿੱਚ ਕੁਝ ਲੋਕਾਂ ਤੇ ਐਫ ਆਈ ਆਰ ਵੀ ਹੋਈ ਸੀ, ਜਿਨ੍ਹਾਂ ਨੂੰ ਰਿਜ਼ਲਟ ਆਉਣ ਤੋਂ ਬਾਅਦ ਗਿਰਫ਼ਤਾਰ ਵੀ ਕੀਤਾ ਗਿਆ ਸੀ। ਇਹ ਹਾਲੀਆ ਵੀਡੀਓ ਨਹੀਂ ਹੈ।”

ਵੀਡੀਓ ਨੂੰ ਇੱਥੇ ਦੇਖਿਆ ਜਾ ਸਕਦਾ ਹੈ।

ਪੜਤਾਲ ਦੇ ਅੰਤ ਵਿੱਚ ਅਸੀਂ ਵੀਡੀਓ ਨੂੰ ਸ਼ੇਅਰ ਕਰਨ ਵਾਲੇ ਯੂਜ਼ਰ ਨੂੰ ਸਕੈਨ ਕੀਤਾ। ਸਕੈਨ ਵਿੱਚ ਪਤਾ ਲੱਗਿਆ ਯੂਜ਼ਰ ਨੂੰ 10 ਹਜਾਰ ਲੋਕ ਫੋਲੋ ਕਰਦੇ ਹਨ। ਪ੍ਰੋਫਾਈਲ ‘ਤੇ ਮੌਜੂਦ ਜਾਣਕਾਰੀ ਮੁਤਾਬਕ, ਯੂਜ਼ਰ ਤਰਨ ਤਾਰਨ ਸਾਹਿਬ ਦਾ ਰਹਿਣ ਵਾਲਾ ਹੈ।

ਨਤੀਜਾ: ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਪਾਇਆ ਕਿ ਸੀਐਮ ਭਗਵੰਤ ਮਾਨ ਦੇ ਵਿਰੋਧ ਕਰਦੇ ਲੋਕਾਂ ਦਾ ਇਹ ਵੀਡੀਓ ਪੁਰਾਣਾ ਹੈ, ਉਸ ਸਮੇਂ ਭਗਵੰਤ ਮਾਨ ਮੁਖ ਮੰਤਰੀ ਨਹੀਂ ਬਣੇ ਸਨ। ਲੋਕ ਦਿੜ੍ਹਬਾ ਦੇ ਪੁਰਾਣੇ ਵੀਡੀਓ ਨੂੰ ਹਾਲੀਆ ਦੱਸਦੇ ਹੋਏ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕਰ ਰਹੇ ਹਨ।

  • Claim Review : CM ਭਗਵੰਤ ਮਾਨ ਦੇ ਵਿਰੋਧ ਦਾ ਇਹ ਵੀਡੀਓ ਹਾਲੀਆ ਹੈ।
  • Claimed By : ਫੇਸਬੁੱਕ ਯੂਜ਼ਰ- Kuldeep Singh Khalsa
  • Fact Check : ਭ੍ਰਮਕ
ਭ੍ਰਮਕ
ਫਰਜ਼ੀ ਖਬਰਾਂ ਦੇ ਰੂਪ ਨੂੰ ਦਰਸਾਉਂਦਾ ਪ੍ਰਤੀਕ
  • ਸੱਚ
  • ਭ੍ਰਮਕ
  • ਫਰਜ਼ੀ

ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...

Tags

ਆਪਣੇ ਸੁਝਾਅ ਪੋਸਟ ਕਰੋ

No more pages to load

RELATED ARTICLES

Next pageNext pageNext page

Post saved! You can read it later