ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਪਾਇਆ ਕਿ ਮੁਖ ਮੰਤਰੀ ਭਗਵੰਤ ਮਾਨ ਦਾ ਵਿਰੋਧ ਕਰਦੇ ਲੋਕਾਂ ਦਾ ਵਾਇਰਲ ਵੀਡੀਓ ਹਾਲੀਆ ਲੋਕਸਭਾ ਚੌਣਾ 2024 ਦਾ ਨਹੀਂ ਹੈ, ਸੰਗੋ ਪੁਰਾਣਾ ਹੈ। ਲੋਕ ਸਂਗਰੂਰ ਦੇ ਪੁਰਾਣੇ ਵੀਡੀਓ ਨੂੰ ਹਾਲੀਆ ਦੱਸ ਕੇ ਗੁੰਮਰਾਹਕੁਨ ਦਾਅਵੇ ਨਾਲ ਸ਼ੇਅਰ ਕਰ ਰਹੇ ਹਨ।
ਨਵੀਂ ਦਿੱਲੀ (ਵਿਸ਼ਵਾਸ ਨਿਊਜ)। ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਕੁਝ ਲੋਕਾਂ ਵਲੋਂ ਮੁਖ ਮੰਤਰੀ ਭਗਵੰਤ ਮਾਨ ਦਾ ਵਿਰੋਧ ਕਰਦੇ ਹੋਏ ਦੇਖਿਆ ਜਾ ਸਕਦਾ ਹੈ। ਯੂਜਰਸ ਇਸ ਵੀਡੀਓ ਨੂੰ ਹਾਲੀਆ ਲੋਕਸਭਾ ਚੌਣਾਂ ਨਾਲ ਜੋੜਕੇ ਕੇ ਗ਼ਲਤ ਦਾਅਵੇ ਨਾਲ ਸ਼ੇਅਰ ਕਰ ਰਹੇ ਹਨ।
ਵਿਸ਼ਵਾਸ ਨਿਊਜ਼ ਨੇ ਜਾਂਚ ਵਿੱਚ ਪਾਇਆ ਕਿ ਵਾਇਰਲ ਵੀਡੀਓ ਹਾਲੀਆ ਨਹੀਂ ਹੈ,ਬਲਕਿ ਸਾਲ 2022 ਦਾ ਹੈ। ਕੁਝ ਲੋਕ ਸੰਗਰੂਰ ਦੇ ਪੁਰਾਣੇ ਵੀਡੀਓ ਨੂੰ ਹਾਲੀਆ ਦੱਸ ਕੇ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
ਫੇਸਬੁੱਕ ਯੂਜ਼ਰ ਟਿੰਕਾ ਜਰਗੜੀ ਨੇ 24 ਅਪ੍ਰੈਲ ਨੂੰ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ ਹੈ, “ਆ ਲਾਹਣਤਾ ਵੀ ਪੈਣੀਆ ਸ਼ੁਰੂ।”
ਕਈ ਯੂਜ਼ਰਸ ਇਸ ਵੀਡੀਓ ਨੂੰ ਮਿਲਦੇ – ਜੁਲਦੇ ਦਾਅਵਿਆਂ ਨਾਲ ਸਾਂਝਾ ਕੀਤਾ ਹੈ। ਪੋਸਟ ਦੇ ਆਰਕਾਈਵ ਲਿੰਕ ਨੂੰ ਇੱਥੇ ਦੇਖਿਆ ਜਾ ਸਕਦਾ ਹੈ।
ਵਾਇਰਲ ਵੀਡੀਓ ਦੀ ਪੜਤਾਲ ਲਈ ਅਸੀਂ ਵੀਡੀਓ ਦੇ ਸਕ੍ਰੀਨਸ਼ੋਟ ਨੂੰ ਗੂਗਲ ਇਮੇਜ ‘ਤੇ ਅਪਲੋਡ ਕੀਤਾ। ਸਾਨੂੰ ਵੀਡੀਓ ਨਾਲ ਜੁੜੀ ਰਿਪੋਰਟ Punjab News ਦੇ ਅਧਿਕਾਰਿਕ ਫੇਸਬੁੱਕ ਪੇਜ ‘ਤੇ ਮਿਲੀ। 16 ਜੂਨ 2022 ਨੂੰ ਅਪਲੋਡ ਵੀਡੀਓ ‘ਚ ਦੱਸਿਆ ਗਿਆ ਹੈ ਕਿ,”ਭਗਵੰਤ ਮਾਨ ਦੇ ਰੋਡ ਸ਼ੋਅ ‘ਚ ਭੜਕੇ ਨੌਜਵਾਨ ਕਹੀਆਂ ਇਹ ਗੱਲ੍ਹਾਂ ਹੁਣ ਉਹ ਗਲ੍ਹ ਨਹੀਂ ਰਹੀ !!”
ਵੀਡੀਓ ਨਾਲ ਜੁੜੀ ਪੋਸਟ ਸਾਨੂੰ Pro News Rozana ਦੇ ਫੇਸਬੁੱਕ ਪੇਜ ‘ਤੇ ਵੀ ਮਿਲੀ। 16 ਜੂਨ 2022 ਨੂੰ ਅਪਲੋਡ ਵੀਡੀਓ ਨਾਲ ਦਿੱਤੀ ਗਈ ਜਾਣਕਾਰੀ ਅਨੁਸਾਰ, ਵੀਡੀਓ ਸਂਗਰੂਰ ਦਾ ਹੈ। ਜਿੱਥੇ ਲੋਕਾਂ ਨੇ ਸੀਐਮ ਭਗਵੰਤ ਮਾਨ ਦਾ ਵਿਰੋਧ ਕੀਤਾ ਸੀ। ਵੀਡੀਓ ਵਿੱਚ ਵਾਇਰਲ ਵੀਡੀਓ ਨੂੰ ਦੇਖਿਆ ਜਾ ਸਕਦਾ ਹੈ।
ਵੀਡੀਓ ਨੂੰ ਕਈ ਫੇਸਬੁੱਕ ਯੂਜਰਸ ਨੇ ਸਾਲ 2022 ਵਿੱਚ ਸ਼ੇਅਰ ਕੀਤਾ ਹੈ।
ਵੱਧ ਜਾਣਕਾਰੀ ਲਈ ਅਸੀਂ ਪੰਜਾਬੀ ਜਾਗਰਣ ਦੇ ਸੰਗਰੂਰ ਜ਼ਿਲ੍ਹਾ ਇੰਨਚਾਰਜ ਬਲਜੀਤ ਸਿੰਘ ਟਿੱਬਾ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਵਾਇਰਲ ਵੀਡੀਓ ਪੁਰਾਣਾ ਹੈ। ਵੀਡੀਓ ਦਾ ਹਾਲੀਆ ਲੋਕਸਭਾ ਚੌਣਾ ਨਾਲ ਕੋਈ ਸੰਬੰਧ ਨਹੀਂ ਹੈ।
ਅੰਤ ਵਿੱਚ ਅਸੀਂ ਵੀਡੀਓ ਨੂੰ ਸ਼ੇਅਰ ਕਰਨ ਵਾਲੇ ਯੂਜ਼ਰ ਨੂੰ ਸਕੈਨ ਕੀਤਾ। ਪਤਾ ਲੱਗਿਆ ਯੂਜ਼ਰ ਨੂੰ 62 ਹਜਾਰ ਲੋਕ ਫੋਲੋ ਕਰਦੇ ਹਨ।
ਨਤੀਜਾ: ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਪਾਇਆ ਕਿ ਮੁਖ ਮੰਤਰੀ ਭਗਵੰਤ ਮਾਨ ਦਾ ਵਿਰੋਧ ਕਰਦੇ ਲੋਕਾਂ ਦਾ ਵਾਇਰਲ ਵੀਡੀਓ ਹਾਲੀਆ ਲੋਕਸਭਾ ਚੌਣਾ 2024 ਦਾ ਨਹੀਂ ਹੈ, ਸੰਗੋ ਪੁਰਾਣਾ ਹੈ। ਲੋਕ ਸਂਗਰੂਰ ਦੇ ਪੁਰਾਣੇ ਵੀਡੀਓ ਨੂੰ ਹਾਲੀਆ ਦੱਸ ਕੇ ਗੁੰਮਰਾਹਕੁਨ ਦਾਅਵੇ ਨਾਲ ਸ਼ੇਅਰ ਕਰ ਰਹੇ ਹਨ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।