ਵਿਸ਼ਵਾਸ ਨਿਊਜ ਨੇ ਪੜਤਾਲ ਵਿੱਚ ਵਾਇਰਲ ਦਾਅਵੇ ਨੂੰ ਗੁੰਮਰਾਹਕੁੰਨ ਪਾਇਆ। ਅਸਲ ਵਿੱਚ ਵੀਡੀਓ ਸਾਲ 2021 ਦਾ ਹੈ, ਜਦੋਂ ਅਬੋਹਰ ਤੋਂ ਭਾਪਜਾ ਦੇ ਵਿਧਾਇਕ ਅਰੁਣ ਨਾਰੰਗ ਦਾ ਮਲੋਟ ਵਿਖੇ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ ਸੀ। ਜਿਸਨੂੰ ਹੁਣ ਹਾਲੀਆ ਕਿਸਾਨ ਅੰਦੋਲਨ ਨਾਲ ਜੋੜਕੇ ਵਾਇਰਲ ਕੀਤਾ ਜਾ ਰਿਹਾ ਹੈ। ਅਰੁਣ ਨਾਰੰਗ ਸਾਲ 2023 ਵਿਚ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਸੀ।
ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਭੀੜ ਨੂੰ ਇੱਕ ਆਦਮੀ ਦਾ ਵਿਰੋਧ ਕਰਦੇ ਹੋਏ ਦੇਖਿਆ ਜਾ ਸਕਦਾ ਹੈ। ਹੁਣ ਇਸ ਵੀਡੀਓ ਨੂੰ ਹਾਲੀਆ ਦੱਸਦੇ ਹੋਏ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਦੇ ਮਲੋਟ ਸ਼ਹਿਰ ਵਿੱਚ ਕਿਸਾਨਾਂ ਵੱਲੋਂ ਭਾਜਪਾ ਆਗੂ ਨੂੰ ਘੇਰਿਆ ਗਿਆ ਅਤੇ ਉਸਦਾ ਵਿਰੋਧ ਕਰ ਉਸਦੇ ਕੱਪੜੇ ਪਾੜ ਦਿੱਤੇ ਗਏ।
ਵਿਸ਼ਵਾਸ ਨਿਊਜ਼ ਨੇ ਜਾਂਚ ਵਿੱਚ ਪਾਇਆ ਕਿ ਵਾਇਰਲ ਵੀਡੀਓ ਹਾਲ ਦਾ ਨਹੀਂ ਹੈ, ਬਲਕਿ ਪੁਰਾਣਾ ਹੈ। ਸਾਲ 2021 ਵਿਚ ਅਬੋਹਰ ਤੋਂ ਭਾਪਜਾ ਦੇ MLA ਅਰੁਣ ਨਾਰੰਗ ਦਾ ਮਲੋਟ ਵਿਖੇ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ ਸੀ। ਜਿਸ ਨੂੰ ਹੁਣ ਗ਼ਲਤ ਦਾਅਵੇ ਨਾਲ ਸਾਂਝਾ ਕੀਤਾ ਜਾ ਰਿਹਾ ਹੈ। ਅਰੁਣ ਨਾਰੰਗ ਨੇ ਸਾਲ 2023 ਵਿਚ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ ਜੁਆਇਨ ਕਰ ਲਈ ਸੀ।
ਫੇਸਬੁੱਕ ਯੂਜ਼ਰ Deepa Mallhi ਨੇ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ ਹੈ, “ਕਿਸਾਨਾਂ ਵੱਲੋਂ ਬੀਜੇਪੀ ਵਿਧਾਇਕ ਮਲੋਟ ਦਾ ਕੀਤਾ ਵਿਰੋਧ ਤੇ ਵਿਧਾਇਕ ਦੇ ਪਾੜੇ ਗਏ ਕੱਪੜੇ
ਪੰਜਾਬ ਦੇ ਬੀਜੇਪੀ ਦੇ ਲੀਡਰਾਂ ਦੀ ਗੱਲ ਦਿੱਲੀ ਵਾਲੇ ਕਿੱਥੇ ਸੁਣਦੇ ਹੋਣੇ ਆFarmerProtest2024 #kisaanandolan #ਪੰਜਾਬ #SharePost #new #LikeAndShare #PostViral”
ਵਾਇਰਲ ਪੋਸਟ ਦਾ ਆਰਕਾਈਵ ਲਿੰਕ ਇੱਥੇ ਦੇਖੋ।
ਵਾਇਰਲ ਵੀਡੀਓ ਦੀ ਪੜਤਾਲ ਕਰਨ ਲਈ ਅਸੀਂ ਵੀਡੀਓ ਦੇ ਕੀਫ੍ਰੇਮ ਕੱਢੇ ਅਤੇ ਉਨ੍ਹਾਂ ਨੂੰ ਗੂਗਲ ਲੈਂਸ ਦੀ ਮਦਦ ਨਾਲ ਸਰਚ ਕੀਤਾ। ਸਾਨੂੰ ਜਾਗਰਣ ਡੋਟ ਕੋਮ ਦੀ ਇੱਕ ਰਿਪੋਰਟ ਵਿੱਚ ਵੀਡੀਓ ਨਾਲ ਜੁੜੀ ਖਬਰ ਮਿਲੀ। 27 ਮਾਰਚ 2021 ਨੂੰ ਪ੍ਰਕਾਸ਼ਿਤ ਖਬਰ ਵਿੱਚ ਵੀਡੀਓ ਦੇ ਸਕ੍ਰੀਨਸ਼ੋਟਸ ਨਾਲ ਦੱਸਿਆ ਗਿਆ ਹੈ ਕਿ “ਪੰਜਾਬ ਦੇ ਮਲੋਟ ਵਿੱਚ ਪ੍ਰੈਸ ਕਾਨਫਰੈਂਸ ਕਰ ਮੁੜ ਰਹੇ ਭਾਜਪਾ ਵਿਧਾਇਕ ਅਰੁਣ ਨਾਰੰਗ ਪਰ ਕਿਸਾਨਾਂ ਨੇ ਹਮਲਾ ਕਰ ਦਿੱਤਾ। ਕਿਸਾਨਾਂ ਨੇ ਉਨ੍ਹਾਂ ਦੇ ਕੱਪੜੇ ਪਾੜ ਦਿੱਤੇ ਅਤੇ ਉਹਨਾਂ ਨਾਲ ਕੁੱਟਮਾਰ ਵੀ ਕੀਤੀ।”
ਵੀਡੀਓ ਨਾਲ ਜੁੜੀ ਰਿਪੋਰਟ ਸਾਨੂੰ ਨਿਊਜ18 ਪੰਜਾਬ/ਹਰਿਆਣਾ/ਹਿਮਾਚਲ ਦੇ ਅਧਿਕਾਰਿਕ ਯੂਟਿਊਬ ਚੈਨਲ ‘ਤੇ ਵੀ ਮਿਲੀ। 27 ਮਾਰਚ 2021 ਨੂੰ ਅਪਲੋਡ ਵੀਡੀਓ ਨਾਲ ਦਿੱਤੀ ਗਈ ਜਾਣਕਾਰੀ ਮੁਤਾਬਕ, “Malout ਚ ਪ੍ਰਦਰਸ਼ਨਕਾਰੀਆਂ ਵੱਲੋਂ BJP MLA ਤੇ ਹਮਲਾ ਕੀਤਾ ਗਿਆ ਕਿਸਾਨਾਂ ਦੇ ਰੂਪ ਚ ਕੁਝ ਸ਼ਰਾਰਤੀ ਅੰਸਰਾਂ ਨੇ ਹਮਲਾ ਕੀਤਾ ਵਿਧਾਇਕ Arun Narang ਨਾਲ ਕੁੱਟਮਾਰ ਕੀਤੀ ਅਤੇ ਵਿਧਾਇਕ ਦੇ ਕੱਪੜੇ ਵੀ ਪਾੜੇ BJP ਵਿਧਾਇਕ ਨਾਲ ਗੁੰਡਾਗਰਦੀ ਦੀਆਂ ਤਸਵੀਰਾਂ ਨਜ਼ਰ ਆ ਰਹੀਆਂ ਹਨ ਦੇਖੋ ਰਿਪੋਰਟ।”
ਵੀਡੀਓ ਨਾਲ ਜੁੜੀ ਹੋਰ ਖਬਰਾਂ ਇੱਥੇ ਪੜ੍ਹਿਆ ਜਾ ਸਕਦੀਆਂ ਹਨ। ਪਹਿਲਾਂ ਵੀ ਇਹ ਵੀਡੀਓ ਸੋਸ਼ਲ ਮੀਡਿਆ ‘ਤੇ ਵਾਇਰਲ ਹੋਇਆ ਸੀ, ਉਸ ਸਮੇਂ ਇਸਨੂੰ ਵਸੀਮ ਰਿਜ਼ਵੀ ਦਾ ਦੱਸਦੇ ਹੋਏ ਸ਼ੇਅਰ ਕੀਤਾ ਗਿਆ ਸੀ। ਵਿਸ਼ਵਾਸ ਨਿਊਜ ਨੇ ਵੀਡੀਓ ਦੀ ਪੁਸ਼ਟੀ ਲਈ ਜਾਗਰਣ ਦੇ ਪੰਜਾਬ ਸੰਵਾਦਦਾਤਾ ਗੁਰਤੇਜ ਸਿੰਘ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਦਸਿਆ ਸੀ ਕਿ “ਮਲੋਟ ਦੌਰੇ ਦੇ ਦੌਰਾਨ ਅਬੋਹਰ ਦੇ ਭਾਜਪਾ ਵਿਧਾਇਕ ਅਰੁਣ ਨਾਰੰਗ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਉਨ੍ਹਾਂ ਤੇ ਹਮਲਾ ਕਰ ਦਿੱਤਾ ਸੀ ਅਤੇ ਉਹਨਾਂ ਦੇ ਕੱਪੜੇ ਪਾੜ ਦਿੱਤੇ ਸਨ। ਇਹ ਵੀਡੀਓ ਉਥੋਂ ਦਾ ਹੀ ਹੈ।” ਫ਼ੈਕ੍ਟ ਰਿਪੋਰਟ ਨੂੰ ਇੱਥੇ ਪੜ੍ਹੋ।
ਪੋਸਟ ਨੂੰ ਸਾਂਝਾ ਕਰਨ ਵਾਲੇ ਯੂਜ਼ਰ ਦੀ ਸ਼ੋਸ਼ਲ ਸਕੈਨਿੰਗ ਤੋਂ ਪਤਾ ਲੱਗਿਆ ਕਿ ਯੂਜ਼ਰ ਨੂੰ ਕਰੀਬ 10 ਹਜਾਰ ਲੋਕ ਫੋਲੋ ਕਰਦੇ ਹਨ।
ਨਤੀਜਾ: ਵਿਸ਼ਵਾਸ ਨਿਊਜ ਨੇ ਪੜਤਾਲ ਵਿੱਚ ਵਾਇਰਲ ਦਾਅਵੇ ਨੂੰ ਗੁੰਮਰਾਹਕੁੰਨ ਪਾਇਆ। ਅਸਲ ਵਿੱਚ ਵੀਡੀਓ ਸਾਲ 2021 ਦਾ ਹੈ, ਜਦੋਂ ਅਬੋਹਰ ਤੋਂ ਭਾਪਜਾ ਦੇ ਵਿਧਾਇਕ ਅਰੁਣ ਨਾਰੰਗ ਦਾ ਮਲੋਟ ਵਿਖੇ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ ਸੀ। ਜਿਸਨੂੰ ਹੁਣ ਹਾਲੀਆ ਕਿਸਾਨ ਅੰਦੋਲਨ ਨਾਲ ਜੋੜਕੇ ਵਾਇਰਲ ਕੀਤਾ ਜਾ ਰਿਹਾ ਹੈ। ਅਰੁਣ ਨਾਰੰਗ ਸਾਲ 2023 ਵਿਚ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਸੀ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।