ਦਿੱਲੀ ਐਮ.ਸੀ.ਡੀ ਚੋਣਾਂ ਤੋਂ ਪਹਿਲਾਂ ਨਵਾਦਾ ਵਾਰਡ 114 ਵਿੱਚ ਸ਼ਰਾਬ ਵੰਡੇ ਜਾਣ ਦਾ ਦਾਅਵਾ ਗ਼ਲਤ ਹੈ ਅਤੇ ਇਸ ਦੇ ਨਾਂ ‘ਤੇ ਵਾਇਰਲ ਵੀਡੀਓ 2021 ਤੋਂ ਸੋਸ਼ਲ ਮੀਡੀਆ ‘ਤੇ ਮੌਜੂਦ ਹੈ, ਜੋ ਸਮੇਂ-ਸਮੇਂ ‘ਤੇ ਵੱਖ-ਵੱਖ ਦਾਅਵਿਆਂ ਨਾਲ ਵਾਇਰਲ ਹੁੰਦਾ ਰਹਿੰਦਾ ਹੈ।
ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਨਵਾਦਾ ਵਿੱਚ ਹੋਈਆਂ ਐਮ.ਸੀ.ਡੀ ਚੋਣਾਂ 2022 ਤੋਂ ਬਾਅਦ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਿਹਾ ਹੈ। ਵਾਇਰਲ ਵੀਡੀਓ ਵਿੱਚ ਭਾਜਪਾ ਦੇ ਚੋਣ ਨਿਸ਼ਾਨ ਵਾਲੀ ਟੋਪੀ ਅਤੇ ਗਲੇ ਵਿੱਚ ਦੁਪੱਟਾ ਬੰਨ੍ਹੇ ਹੋਏ ਇੱਕ ਵਿਅਕਤੀ ਨੂੰ ਸ਼ਰਾਬ ਵੰਡਦਿਆਂ ਦੇਖਿਆ ਜਾ ਸਕਦਾ ਹੈ। ਹੁਣ ਵੀਡੀਓ ਨੂੰ ਸ਼ੇਅਰ ਕਰਕੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਦਿੱਲੀ ਐਮਸੀਡੀ ਚੋਣਾਂ ਤੋਂ ਪਹਿਲਾਂ ਨਵਾਦਾ ਵਾਰਡ 114 ਦਾ ਵੀਡੀਓ ਹੈ, ਜਿੱਥੇ ਬੀਜੇਪੀ ਵਰਕਰ ਲੋਕਾਂ ਨੂੰ ਸ਼ਰਾਬ ਵੰਡ ਰਹੇ ਹਨ। ਇਹ ਵੀਡੀਓ ਟਵਿਟਰ ‘ਤੇ ਵੀ ਵਾਇਰਲ ਕੀਤਾ ਜਾ ਰਿਹਾ ਹੈ।
ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਇਹ ਦਾਅਵਾ ਗ਼ਲਤ ਨਿਕਲਿਆ। ਵਾਇਰਲ ਵੀਡੀਓ 2021 ਤੋਂ ਸੋਸ਼ਲ ਮੀਡੀਆ ‘ਤੇ ਵੱਖ-ਵੱਖ ਦਾਅਵਿਆਂ ਨਾਲ ਵਾਇਰਲ ਹੋ ਰਿਹਾ ਹੈ। ਇਸ ਤੋਂ ਪਹਿਲਾਂ ਇਹ ਵੀਡੀਓ ਤੇਲੰਗਾਨਾ ਦੇ ਹੈਦਰਾਬਾਦ ‘ਚ ਹੋਈ ਭਾਜਪਾ ਦੀ ਰਾਸ਼ਟਰੀ ਕਾਰਜਕਾਰਨੀ ਦੀ ਬੈਠਕ ਨਾਲ ਜੋੜਦੇ ਹੋਏ ਫਰਜੀ ਦਾਅਵੇ ਨਾਲ ਵਾਇਰਲ ਹੋ ਚੁੱਕਿਆ ਹੈ।
ਫੇਸਬੁੱਕ ਪੇਜ ‘Coverage India’ ਨੇ (ਆਰਕਾਈਵ ਲਿੰਕ ) 4 ਦਸੰਬਰ ਨੂੰ ਵਾਇਰਲ ਵੀਡੀਓ ਨੂੰ ਸਾਂਝਾ ਕਰਦੇ ਹੋਏ ਲਿਖਿਆ,
ਇਹੀ ਕਾਰਨ ਹੈ ਕਿ ਕੇਜਰੀਵਾਲ ਨੂੰ ਸ਼ਰਾਬ ਘੋਟਾਲਾ ਕਰਨਾ ਪਿਆ ਹੈ। ਦਿੱਲੀ ਐਮ.ਸੀ.ਡੀ ਚੋਣਾਂ ਤੋਂ ਪਹਿਲਾਂ, ਨਵਾਦਾ ਵਾਰਡ 114 ਵਿੱਚ ਭਾਜਪਾ ਵੱਲੋਂ ਵਰਕਰਾਂ ਨੂੰ ਪੇਟ ਭਰ ਕੇ ਸ਼ਰਾਬ ਪਿਲਾਈ ਜਾ ਰਹੀ ਹੈ।”
ਟਵਿੱਟਰ ਯੂਜ਼ਰ ‘Mustafa’ ਨੇ ਲਿਖਿਆਵਾਇਰਲ ਵੀਡੀਓ (ਆਰਕਾਈਵ ਲਿੰਕ) ਨੂੰ ਸਾਂਝਾ ਕਰਦੇ ਹੋਏ ਲਿਖਿਆ ਹੈ , , “ਨਵਾਦਾ ਵਾਰਡ 114 ਵਿੱਚ ਭਾਜਪਾ ਦੀ ਸ਼ਾਨਦਾਰ ਰੈਲੀ ਚੱਲ ਰਹੀ ਹੈ। ਆਰਾਮ ਨਾਲ , ਧੱਕਾ ਮੁੱਕੀ ਨਾ ਕਰੋ ਸਭ ਨੂੰ ਮਿਲੇਗੀ, ਬਹੁਤ ਸ਼ਰਾਬ ਹੈ ਬੀਜੇਪੀ ਕੋਲ।
ਫੇਸਬੁੱਕ ‘ਤੇ ਕਈ ਹੋਰ ਯੂਜ਼ਰਸ ਨੇ ਇਸ ਵੀਡੀਓ ਨੂੰ ਸਮਾਨ ਅਤੇ ਮਿਲਦੇ – ਜੁਲਦੇ ਦਾਅਵਿਆਂ ਨਾਲ ਸਾਂਝਾ ਕੀਤਾ ਹੈ।
ਦਿੱਲੀ ਐਮ.ਸੀ.ਡੀ ਚੋਣਾਂ 2022 ਨਾਲ ਜੋੜਿਆ ਵਾਇਰਲ ਕੀਤਾ ਜਾ ਰਿਹਾ ਹੈ ਇਹ ਵੀਡੀਓ ਪਹਿਲਾਂ ਤੋਂ ਇੰਟਰਨੈੱਟ ‘ਤੇ ਮੌਜੂਦ ਹੈ। ਜੋ ਪਹਿਲਾਂ ਵੀ ਕਈ ਵਾਰ ਵੱਖ-ਵੱਖ ਦਾਅਵਿਆਂ ਨਾਲ ਵਾਇਰਲ ਹੋ ਚੁੱਕਿਆ ਹੈ। ਇਸ ਤੋਂ ਪਹਿਲਾਂ ਇਸ ਵੀਡੀਓ ਨੂੰ ਤੇਲੰਗਾਨਾ ਦੇ ਹੈਦਰਾਬਾਦ ‘ਚ ਹੋਈ ਭਾਜਪਾ ਦੀ ਰਾਸ਼ਟਰੀ ਕਾਰਜਕਾਰਨੀ ਦੀ ਬੈਠਕ ਨਾਲ ਜੋੜ ਕੇ ਸ਼ੇਅਰ ਕੀਤਾ ਜਾ ਰਿਹਾ ਸੀ। ਜਿਸ ਦੀ ਜਾਂਚ ਵਿਸ਼ਵਾਸ ਨਿਊਜ਼ ਨੇ ਕੀਤੀ ਸੀ। ਤੁਸੀਂ ਸਾਡੀ ਫ਼ੈਕਟ ਚੈੱਕ ਰਿਪੋਰਟ ਇੱਥੇ ਪੜ੍ਹ ਸਕਦੇ ਹੋ।
ਸੰਬੰਧਿਤ ਕੀਵਰਡਸ ਨਾਲ ਖੋਜ ਕਰਨ ‘ਤੇ ਸਾਨੂੰ ਪੁਰਾਣੀ ਤਾਰੀਖ ਵਿੱਚ ਕਈ ਥਾਵਾਂ ‘ਤੇ ਵਾਇਰਲ ਵੀਡੀਓ ਅਪਲੋਡ ਮਿਲੀ। 22 ਦਸੰਬਰ 2021 ਨੂੰ TEN NEWS INDIA ਨਾਮ ਦੇ ਯੂਟਿਊਬ ਚੈਨਲ ‘ਤੇ ਇਸਨੂੰ ਹਰਿਦੁਆਰ ਵਿੱਚ ਜੇਪੀ ਨੱਡਾ ਦੀ ਰੈਲੀ ਦੱਸਿਆ ਗਿਆ ਸੀ।
ਸਰਚ ਦੌਰਾਨ ਸਾਨੂੰ ਯੂਪੀ ਤੱਕ ਦੇ ਵੇਰੀਫਾਈਡ ਯੂਟਿਊਬ ਚੈਨਲ ‘ਤੇ ਵੀ ਵਾਇਰਲ ਵੀਡੀਓ ਅਪਲੋਡ ਮਿਲਿਆ। ਇੱਥੇ ਵੀ ਵੀਡਿਓ ਦੀ ਤਰੀਕ 21 ਦਸੰਬਰ 2021 ਹੈ।
ਵਿਸ਼ਵਾਸ ਨਿਊਜ਼ ਸੁਤੰਤਰ ਤੌਰ ‘ਤੇ ਇਸ ਦਾਅਵੇ ਦੀ ਪੁਸ਼ਟੀ ਨਹੀਂ ਕਰਦਾ ਕਿ ਇਹ ਵੀਡੀਓ ਕਦੋਂ ਅਤੇ ਕਿੱਥੋਂ ਦਾ ਹੈ, ਪਰ ਅਸੀਂ ਪੁਸ਼ਟੀ ਕਰਦੇ ਹਾਂ ਕਿ ਇਹ MCD ਚੋਣਾਂ 2022 ਨਾਲ ਸਬੰਧਿਤ ਨਹੀਂ ਹੈ।
ਵਾਇਰਲ ਵੀਡੀਓ ਨੂੰ ਲੈ ਕੇ ਅਸੀਂ ਦੈਨਿਕ ਜਾਗਰਣ ਦੇ ਡਿਪਟੀ ਚੀਫ਼ ਰਿਪੋਰਟਰ ਭਗਵਾਨ ਝਾਅ ਨਾਲ ਸੰਪਰਕ ਕੀਤਾ। ਉਸਨੇ ਸਾਨੂੰ ਦੱਸਿਆ ਕਿ ਵਾਇਰਲ ਦਾਅਵਾ ਝੂਠਾ ਹੈ। ਇਹ ਵੀਡੀਓ ਨਵਾਦਾ ਦਾ ਨਹੀਂ ਹੈ।
ਵਾਇਰਲ ਵੀਡੀਓ ਨੂੰ ਗ਼ਲਤ ਦਾਅਵੇ ਨਾਲ ਸਾਂਝਾ ਕਰਨ ਵਾਲੇ ਫੇਸਬੁੱਕ ਪੇਜ ਨੂੰ ਲਗਭਗ 46k ਲੋਕ ਫੋਲੋ ਕਰਦੇ ਹਨ। ਇਹ ਫੇਸਬੁੱਕ ਪੇਜ 14 ਜਨਵਰੀ 2016 ਨੂੰ ਬਣਾਇਆ ਗਿਆ ਸੀ।
ਨਤੀਜਾ: ਦਿੱਲੀ ਐਮ.ਸੀ.ਡੀ ਚੋਣਾਂ ਤੋਂ ਪਹਿਲਾਂ ਨਵਾਦਾ ਵਾਰਡ 114 ਵਿੱਚ ਸ਼ਰਾਬ ਵੰਡੇ ਜਾਣ ਦਾ ਦਾਅਵਾ ਗ਼ਲਤ ਹੈ ਅਤੇ ਇਸ ਦੇ ਨਾਂ ‘ਤੇ ਵਾਇਰਲ ਵੀਡੀਓ 2021 ਤੋਂ ਸੋਸ਼ਲ ਮੀਡੀਆ ‘ਤੇ ਮੌਜੂਦ ਹੈ, ਜੋ ਸਮੇਂ-ਸਮੇਂ ‘ਤੇ ਵੱਖ-ਵੱਖ ਦਾਅਵਿਆਂ ਨਾਲ ਵਾਇਰਲ ਹੁੰਦਾ ਰਹਿੰਦਾ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।