Fact Check: CM ਭਗਵੰਤ ਮਾਨ ਦਾ ਵਿਰੋਧ ਕਰਦੇ ਲੋਕਾਂ ਦਾ ਇਹ ਵੀਡੀਓ ਪੁਰਾਣਾ ਹੈ, ਗੁੰਮਰਾਹਕੁੰਨ ਦਾਅਵੇ ਨਾਲ ਵਾਇਰਲ
ਜਾਂਚ ਵਿੱਚ ਪਤਾ ਲੱਗਿਆ ਕਿ ਸੀਐਮ ਭਗਵੰਤ ਮਾਨ ਦਾ ਵਿਰੋਧ ਕਰਦੇ ਲੋਕਾਂ ਦਾ ਵੀਡੀਓ ਪੁਰਾਣਾ ਹੈ। ਸਾਲ 2022 ‘ਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੇ ਇਹ ਵਿਰੋਧ ਕੀਤਾ ਸੀ, ਉਸੇ ਵੀਡੀਓ ਨੂੰ ਹੁਣ ਹਾਲੀਆ ਦੱਸਦੇ ਹੋਏ ਸ਼ੇਅਰ ਕੀਤਾ ਜਾ ਰਿਹਾ ਹੈ।
- By: Jyoti Kumari
- Published: Dec 6, 2023 at 05:19 PM
ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਸੋਸ਼ਲ ਮੀਡੀਆ ਤੇ ਮੁਖ ਮੰਤਰੀ ਭਗਵੰਤ ਮਾਨ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਕੁਝ ਲੋਕਾਂ ਨੂੰ ਆਮ ਆਦਮੀ ਪਾਰਟੀ ਅਤੇ ਰਾਘਵ ਚੱਢਾ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਸੁਣਿਆ ਜਾ ਸਕਦਾ ਹੈ। ਕੁਝ ਯੂਜ਼ਰਸ ਇਸ ਵੀਡੀਓ ਨੂੰ ਹਾਲੀਆ ਦੱਸਦੇ ਹੋਏ ਸ਼ੇਅਰ ਕਰ ਰਹੇ ਹਨ।
ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਦਾਅਵੇ ਨੂੰ ਗੁੰਮਰਾਹਕੁੰਨ ਪਾਇਆ। ਵਾਇਰਲ ਵੀਡੀਓ ਹਾਲੀਆ ਨਹੀਂ ਹੈ, ਸੰਗੋ ਪੁਰਾਣਾ ਹੈ। ਅਸਲ ਵਿੱਚ ਸਾਲ 2022 ਵਿੱਚ ਇੱਕ ਪ੍ਰੈੱਸ ਕਾਨਫਰੰਸ ‘ਚ ਪੱਤਰਕਾਰਾਂ ਨੇ ਆਮ ਆਦਮੀ ਪਾਰਟੀ ਅਤੇ ਰਾਘਵ ਚੱਢਾ ਖਿਲਾਫ ਨਾਅਰੇ ਲਗਾਏ ਸੀ, ਉਸੇ ਵੀਡੀਓ ਨੂੰ ਹੁਣ ਗ਼ਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
ਕੀ ਹੈ ਵਾਇਰਲ ਪੋਸਟ ਵਿੱਚ?
ਫੇਸਬੁੱਕ ਪੇਜ “ਤੇਜਾ ਤਾਇਆ ” ਨੇ 30 ਨਵੰਬਰ ਨੂੰ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ ਹੈ ,”ਆਹ ਝੰਡੇ ਦਾ ਮੋਰ ਕਿਥੇ ਬਣਾ ਦਿੱਤਾ ਪੰਜਾਬ ਲੋਕ ਇਸਨੂੰ ਹੁਣ ਮੁਰਗੀਖਾਨਾ ਖੋਲ ਕੇ ਦੇਣਗੇ।”
ਵੀਡੀਓ ਉੱਤੇ ਲਿਖਿਆ ਹੋਇਆ ਹੈ: ਆਪ ਦੇ CM ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਤਾ ਨੇ ਸਿਖਾਇਆ ਸਬਕ।ਲਾਈਵ ਪ੍ਰੈਸ ਕਾਨਫਰੰਸ ਵਿੱਚ ਆਮ ਆਦਮੀ ਪਾਰਟੀ ਖਿਲਾਫ ਲੱਗੇ ਮੁਰਦਾਬਾਦ ਦੇ ਨਾਅਰੇ।
ਪੋਸਟ ਦੇ ਆਰਕਾਈਵ ਵਰਜਨ ਨੂੰ ਇੱਥੇ ਵੇਖਿਆ ਜਾ ਸਕਦਾ ਹੈ।
ਪੜਤਾਲ
ਵਾਇਰਲ ਵੀਡੀਓ ਦੀ ਪੜਤਾਲ ਲਈ ਅਸੀਂ ਸੰਬੰਧਿਤ ਕੀਵਰਡ ਨਾਲ ਕੀਤੀ। ਇਸ ਦੌਰਾਨ ਸਾਨੂੰ ਵਾਇਰਲ ਵੀਡੀਓ “Ajit Deol Social Media INC” ਨਾਮ ਦੇ ਇੱਕ ਫੇਸਬੁੱਕ ਪੇਜ ‘ਤੇ ਮਿਲਾ। 25 ਜਨਵਰੀ 2022 ਨੂੰ ਸ਼ੇਅਰ ਵੀਡੀਓ ਨਾਲ ਦਿੱਤੀ ਜਾਣਕਾਰੀ ਮੁਤਾਬਕ, ਵੀਡੀਓ ਜਲੰਧਰ ‘ਚ ਹੋਈ ਸੀਐਮ ਭਗਵੰਤ ਮਾਨ ਦੀ ਪ੍ਰੈੱਸ ਕਾਨਫਰੰਸ ਦਾ ਹੈ। ਪੱਤਰਕਾਰਾਂ ਨੇ ਆਮ ਆਦਮੀ ਪਾਰਟੀ ਖਿਲਾਫ਼ ਨਾਅਰੇ ਲਗਾਏ ਸਨ।
ਸਰਚ ਕੇ ਦੌਰਾਨ ਸਾਨੂੰ ਇਹ ਵੀਡੀਓ ਪੰਜਾਬ ਕਾਂਗਰਸ ਦੇ ਵੇਰੀਫਾਈਡ ਫੇਸਬੁੱਕ ਪੇਜ ‘ਤੇ ਵੀ ਮਿਲਾ। 24 ਜਨਵਰੀ 2022 ਨੂੰ ਅਪਲੋਡ ਵੀਡੀਓ ‘ਚ ਲਿਖਿਆ ਹੈ, ”ਜਲੰਧਰ ‘ਚ ਭਗਵੰਤ ਮਾਨ ਦੀ ਪ੍ਰੈੱਸ ਕਾਨਫਰੰਸ ‘ਚ ਪੱਤਰਕਾਰਾਂ ਨੇ ਆਮ ਆਦਮੀ ਪਾਰਟੀ ਖਿਲਾਫ਼ ਨਾਅਰੇ ਲਗਾਏ। ਪੰਜਾਬ ਭਰ ਵਿੱਚ ਪੱਤਰਕਾਰ ਆਮ ਆਦਮੀ ਪਾਰਟੀ ਦਾ ਵਿਰੋਧ ਕਰ ਰਹੇ ਹਨ।”
ਵੀਡੀਓ ਨੂੰ ਕਈ ਯੂਜ਼ਰਸ ਨੇ ਵੀ ਫੇਸਬੁੱਕ ‘ਤੇ ਜਨਵਰੀ 2022 ਨੂੰ ਸ਼ੇਅਰ ਕੀਤਾ ਹੈ। ਵੱਧ ਜਾਣਕਾਰੀ ਲਈ ਅਸੀਂ ਦੈਨਿਕ ਜਾਗਰਣ ਜਲੰਧਰ ਦੇ ਸੀਨੀਅਰ ਚੀਫ ਰਿਪੋਰਟਰ ਮਨੋਜ ਤ੍ਰਿਪਾਠੀ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਦੱਸਿਆ ਕਿ,“ਇਹ ਵੀਡੀਓ ਪੁਰਾਣਾ ਹੈ। ਇਹ ਜਲੰਧਰ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੀ ਭਗਵੰਤ ਮਾਨ ਦੀ ਪ੍ਰੈੱਸ ਕਾਨਫਰੰਸ ਦਾ ਵੀਡੀਓ ਹੈ। ਵੀਡੀਓ ‘ਚ ਵਿਰੋਧ ਕਰਦੇ ਦਿੱਖ ਰਹੇ ਇਹ ਸਾਰੇ ਪੱਤਰਕਾਰ ਹਨ।”
ਪੜਤਾਲ ਦੇ ਅੰਤ ਵਿੱਚ ਅਸੀਂ ਵੀਡੀਓ ਨੂੰ ਗ਼ਲਤ ਦਾਅਵੇ ਨਾਲ ਸ਼ੇਅਰ ਕਰਨ ਵਾਲੇ ਯੂਜ਼ਰ ਦੀ ਜਾਂਚ ਕੀਤੀ। ਜਾਂਚ ਵਿੱਚ ਪਤਾ ਲਗਿਆ ਯੂਜ਼ਰ ਚੰਡੀਗੜ੍ਹ ਦਾ ਰਹਿਣ ਵਾਲਾ ਹੈ। ਯੂਜ਼ਰ ਦੇ ਫੇਸਬੁੱਕ ਉੱਤੇ 893 ਮਿੱਤਰ ਹਨ।
ਨਤੀਜਾ: ਜਾਂਚ ਵਿੱਚ ਪਤਾ ਲੱਗਿਆ ਕਿ ਸੀਐਮ ਭਗਵੰਤ ਮਾਨ ਦਾ ਵਿਰੋਧ ਕਰਦੇ ਲੋਕਾਂ ਦਾ ਵੀਡੀਓ ਪੁਰਾਣਾ ਹੈ। ਸਾਲ 2022 ‘ਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੇ ਇਹ ਵਿਰੋਧ ਕੀਤਾ ਸੀ, ਉਸੇ ਵੀਡੀਓ ਨੂੰ ਹੁਣ ਹਾਲੀਆ ਦੱਸਦੇ ਹੋਏ ਸ਼ੇਅਰ ਕੀਤਾ ਜਾ ਰਿਹਾ ਹੈ।
- Claim Review : CM ਭਗਵੰਤ ਮਾਨ ਦੀ ਲਾਈਵ ਪ੍ਰੈਸ ਕਾਨਫਰੰਸ ਵਿੱਚ ਆਮ ਆਦਮੀ ਪਾਰਟੀ ਖਿਲਾਫ ਲੱਗੇ ਮੁਰਦਾਬਾਦ ਦੇ ਨਾਅਰੇ।
- Claimed By : ਫੇਸਬੁੱਕ ਪੇਜ - ਤੇਜਾ ਤਾਇਆ
- Fact Check : ਭ੍ਰਮਕ
ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...