ਵਿਸ਼ਵਾਸ ਨਿਊਜ਼ ਦੀ ਪੜਤਾਲ ਵਿੱਚ ਵਾਇਰਲ ਵੀਡੀਓ ਨੂੰ ਲੈ ਕੇ ਕੀਤਾ ਜਾ ਰਿਹਾ ਦਾਅਵਾ ਗੁੰਮਰਾਹਕੁੰਨ ਨਿਕਲਿਆ। ਵਾਇਰਲ ਵੀਡੀਓ ਬਠਿੰਡਾ ਤਲਵੰਡੀ ਸਾਬੋ ਦਾ ਹੈ। ਸਿੱਖ ਬੰਦੀ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਲੈ ਕੇ ਨਾਰਾਜ਼ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂਆਂ ਨੇ ਰੋਸ ਮਾਰਚ ਕੱਢਿਆ ਸੀ ਅਤੇ ਸ਼ਹਿਰ ਦੇ ਦੌਰੇ ਤੇ ਪੁੱਜੇ ਭਗਵੰਤ ਮਾਨ ਨੂੰ ਵੀ ਕਾਲੀਆਂ ਝੰਡੀਆਂ ਦਿਖਾਈਆ ਸੀ।
ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ਸੋਸ਼ਲ ਮੀਡਿਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। 31 ਸੈਕੰਡ ਦੇ ਇਸ ਵੀਡੀਓ ਵਿੱਚ ਕੁਝ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਰੋਧ ਕਰਦੇ ਅਤੇ ਉਨ੍ਹਾਂ ਨੂੰ ਕਾਲੀਆਂ ਝੰਡੀਆਂ ਦਿਖਾਉਂਦੇ ਹੋਏ ਦੇਖਿਆ ਜਾ ਸਕਦਾ ਹੈ। ਹੁਣ ਕੁਝ ਸੋਸ਼ਲ ਮੀਡਿਆ ਯੂਜ਼ਰਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਦਾਅਵਾ ਕਰ ਰਹੇ ਹਨ ਕਿ ਜਲੰਧਰ ਚੋਣ ਪ੍ਰਚਾਰ ਦੌਰਾਨ ਸਿੱਖ ਜਥੇਬੰਦੀਆਂ ਨੇ ਭਗਵੰਤ ਮਾਨ ਨੂੰ ਕਾਲੇ ਝੰਡੇ ਦਿਖਾਏ।
ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਗੁੰਮਰਾਹਕੁੰਨ ਨਿਕਲਿਆ। ਵਾਇਰਲ ਵੀਡੀਓ ਬਠਿੰਡਾ ਤਲਵੰਡੀ ਸਾਬੋ ਦਾ ਹੈ ਜਦੋਂ ਸਿੱਖ ਬੰਦੀ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਮਸਲੇ ਤੇ ਕੇਜਰੀਵਾਲ ਸਰਕਾਰ ਖਿਲਾਫ ਤਲਵੰਡੀ ਸਾਬੋ ਵਿਖੇ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂਆਂ ਨੇ ਰੋਸ ਮਾਰਚ ਕੱਢਿਆ ਸੀ ਅਤੇ ਸ਼ਹਿਰ ਦੇ ਦੌਰੇ ਤੇ ਪੁੱਜੇ ਭਗਵੰਤ ਮਾਨ ਨੂੰ ਵੀ ਕਾਲੀਆਂ ਝੰਡੀਆਂ ਦਿਖਾਈਆਂ ਸੀ। ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਦੇਹਾਂਤ ਤੋਂ ਬਾਅਦ 10 ਮਈ ਨੂੰ ਜ਼ਿਮਨੀ ਹੋਣ ਜਾ ਰਹੀ ਹੈ ਅਤੇ ਆਮ ਆਦਮੀ ਪਾਰਟੀ ਨੇ ਸੁਸ਼ੀਲ ਕੁਮਾਰ ਰਿੰਕੂ ਨੂੰ ਆਪਣਾ ਉਮੀਦਵਾਰ ਬਣਾਇਆ ਹੈ।
ਫੇਸਬੁੱਕ ਪੇਜ ‘Congress Lover ‘ ਨੇ 1 ਮਈ ਨੂੰ ਇਹ ਵੀਡੀਓ ਸ਼ੇਅਰ ਕੀਤਾ ਹੈ ਅਤੇ ਕੈਪਸ਼ਨ ਵਿੱਚ ਲਿਖਿਆ ਹੈ, “ਜਲੰਧਰ ਚੋਣ ਪ੍ਰਚਾਰ ਦੌਰਾਨ ਸਿੱਖ ਜਥੇਬੰਦੀਆਂ ਨੇ ਭਜਾਇਆ ਭਗਵੰਤ ਮਾਨ। #ਜਲੰਧਰਜਿਮਨੀਚੋਣ”
ਕਈ ਯੂਜ਼ਰਸ ਨੇ ਇਸ ਵੀਡੀਓ ਹਾਲ ਦਾ ਦੱਸਦੇ ਹੋਏ ਵੀ ਸ਼ੇਅਰ ਕੀਤਾ ਹੈ। ਪੋਸਟ ਦੇ ਆਰਕਾਈਵ ਲਿੰਕ ਨੂੰ ਇੱਥੇ ਵੇਖਿਆ ਜਾ ਸਕਦਾ ਹੈ।
ਵਾਇਰਲ ਵੀਡੀਓ ਦੀ ਸੱਚਾਈ ਜਾਣਨ ਲਈ ਅਸੀਂ ਗੂਗਲ ‘ਤੇ ਸਬੰਧਿਤ ਕੀਵਰਡਸ ਨਾਲ ਸਰਚ ਕਰਨਾ ਸ਼ੁਰੂ ਕੀਤਾ। ਇਸ ਦੌਰਾਨ ਸਾਨੂੰ ਪੰਜਾਬੀ ਜਾਗਰਣ ਦੀ ਵੈੱਬਸਾਈਟ ਤੇ ਵਾਇਰਲ ਵੀਡੀਓ ਨਾਲ ਜੁੜੀ ਖਬਰ ਮਿਲੀ। 16 ਫਰਵਰੀ 2022 ਨੂੰ ਪ੍ਰਕਾਸ਼ਿਤ ਖਬਰ ਵਿੱਚ ਵਾਇਰਲ ਵੀਡੀਓ ਦੇ ਸਕ੍ਰੀਨਸ਼ੋਟ ਦਾ ਇਸਤੇਮਾਲ ਕੀਤਾ ਗਿਆ ਹੈ। ਦਿੱਤੀ ਗਈ ਜਾਣਕਾਰੀ ਮੁਤਾਬਿਕ,”ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨਾ ਹੋਣ ਦੇ ਮਸਲੇ ਤੇ ਦਿੱਲੀ ਦੀ ਕੇਜਰੀਵਾਲ ਸਰਕਾਰ ਖਿਲਾਫ ਅੱਜ ਤਲਵੰਡੀ ਸਾਬੋ ਵਿਖੇ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂਆਂ ਨੇ ਰੋਸ ਮਾਰਚ ਕੱਢਦਿਆਂ ਸ਼ਹਿਰ ਦੇ ਦੌਰੇ ਤੇ ਪੁੱਜੇ ਭਗਵੰਤ ਮਾਨ ਨੂੰ ਵੀ ਕਾਲੀਆਂ ਝੰਡੀਆਂ ਦਿਖਾਈਆਂ ਜਿਸ ਕਾਰਣ ਸਥਿੱਤੀ ਕਾਫੀ ਤਣਾਅਪੂਰਨ ਬਣੀ ਰਹੀ।” ਬੀਬੀਸੀ ਦੀ ਰਿਪੋਰਟ ਮੁਤਾਬਿਕ,ਪ੍ਰੋ.ਦਵਿੰਦਰਪਾਲ ਸਿੰਘ ਭੁੱਲਰ-ਦਿੱਲੀ ਵਿਖੇ ਕਾਂਗਰਸ ਦੇ ਦਫ਼ਤਰ ਦੇ ਬਾਹਰ ਹੋਏ ਧਮਾਕੇ ਵਿੱਚ ਉਨ੍ਹਾਂ ਨੂੰ ਦੋਸ਼ੀ ਪਾਇਆ ਗਿਆ ਤੇ ਵਿਸ਼ੇਸ਼ ਟਾਡਾ ਕੋਰਟ ਵੱਲੋਂ ਉਨ੍ਹਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ।ਉਹ ਪਿਛਲੇ 26 ਸਾਲ ਤੋਂ ਜੇਲ੍ਹ ਵਿੱਚ ਹਨ।
ਵਾਇਰਲ ਵੀਡੀਓ ਨਾਲ ਜੁੜੀ ਖਬਰ ਸਾਨੂੰ ਪੰਜਾਬ ਹੈੱਡਲਾਇਨ ਦੀ ਵੈਬਸਾਈਟ ‘ਤੇ ਵੀ ਮਿਲੀ। ਖਬਰ ਵਿੱਚ ਦੱਸਿਆ ਗਿਆ, “ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨਾ ਹੋਣ ਦੇ ਮਸਲੇ ਤੇ ਦਿੱਲੀ ਦੀ ਕੇਜਰੀਵਾਲ ਸਰਕਾਰ ਖਿਲਾਫ ਅੱਜ ਤਲਵੰਡੀ ਸਾਬੋ ਵਿਖੇ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂਆਂ ਨੇ ਰੋਸ ਮਾਰਚ ਕੱਢਦਿਆਂ ਸ਼ਹਿਰ ਦੇ ਦੌਰੇ ਤੇ ਪੁੱਜੇ ਭਗਵੰਤ ਮਾਨ ਨੂੰ ਵੀ ਕਾਲੀਆਂ ਝੰਡੀਆਂ ਦਿਖਾਈਆਂ।”
ਕਈ ਸਾਰੇ ਫੇਸਬੁੱਕ ਯੂਜ਼ਰਸ ਨੇ ਵੀ ਇਸ ਵੀਡੀਓ ਸਮਾਨ ਦਾਅਵੇ ਨਾਲ ਸਾਲ 2022 ਨੂੰ ਸ਼ੇਅਰ ਕੀਤਾ ਹੈ।
ਵੱਧ ਜਾਣਕਾਰੀ ਲਈ ਅਸੀਂ ਬਠਿੰਡਾ ਪੰਜਾਬੀ ਜਾਗਰਣ ਦੇ ਜ਼ਿਲ੍ਹਾ ਇੰਚਾਰਜ ਗੁਰਤੇਜ ਸਿੱਧੂ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ “ਵਾਇਰਲ ਦਾਅਵਾ ਗ਼ਲਤ ਹੈ। ਇਹ ਵੀਡੀਓ ਬਠਿੰਡਾ ਤਲਵੰਡੀ ਸਾਬੋ ਦਾ ਹੈ। ਸਿੱਖ ਬੰਦੀ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨਾ ਹੋਣ ਦੇ ਮਸਲੇ ਤੇ ਤਲਵੰਡੀ ਸਾਬੋ ਵਿਖੇ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂਆਂ ਨੇ ਰੋਸ ਮਾਰਚ ਕੱਢਦਿਆਂ ਸੀ ਅਤੇ ਦੌਰੇ ਤੇ ਪੁੱਜੇ ਸੀਐਮ ਮਾਨ ਨੂੰ ਕਾਲੀਆਂ ਝੰਡੀਆਂ ਦਿਖਾਈਆਂ ਸੀ।”
ਵੀਡੀਓ ਨੂੰ ਲੈ ਕੇ ਅਸੀਂ ਪੰਜਾਬੀ ਜਾਗਰਣ ਜਲੰਧਰ ਦੇ ਰਿਪੋਰਟਰ ਜਤਿੰਦਰ ਪੰਮੀ ਨਾਲ ਵੀ ਸੰਪਰਕ ਕੀਤਾ। ਉਨ੍ਹਾਂ ਨੇ ਦੱਸਿਆ ਕਿ ਵੀਡੀਓ ਜਲੰਧਰ ਦਾ ਨਹੀਂ ਹੈ , ਅਤੇ ਹਾਲ-ਫਿਲਹਾਲ ਵਿੱਚ ਇੱਥੇ ਅਜਿਹਾ ਕੁਝ ਨਹੀਂ ਹੋਇਆ ਹੈ।
ਪੜਤਾਲ ਦੇ ਅੰਤ ਵਿੱਚ ਅਸੀਂ ਪੁਰਾਣੇ ਵੀਡੀਓ ਨੂੰ ਗ਼ਲਤ ਦਾਅਵੇ ਨਾਲ ਸ਼ੇਅਰ ਕਰਨ ਵਾਲੇ ਯੂਜ਼ਰ ਦੀ ਜਾਂਚ ਕੀਤੀ। ਫੇਸਬੁੱਕ ‘ਤੇ ਇਸ ਪੇਜ ਨੂੰ 7 ਹਜ਼ਾਰ ਲੋਕ ਫੋਲੋ ਕਰਦੇ ਹੈ।
ਨਤੀਜਾ: ਵਿਸ਼ਵਾਸ ਨਿਊਜ਼ ਦੀ ਪੜਤਾਲ ਵਿੱਚ ਵਾਇਰਲ ਵੀਡੀਓ ਨੂੰ ਲੈ ਕੇ ਕੀਤਾ ਜਾ ਰਿਹਾ ਦਾਅਵਾ ਗੁੰਮਰਾਹਕੁੰਨ ਨਿਕਲਿਆ। ਵਾਇਰਲ ਵੀਡੀਓ ਬਠਿੰਡਾ ਤਲਵੰਡੀ ਸਾਬੋ ਦਾ ਹੈ। ਸਿੱਖ ਬੰਦੀ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਲੈ ਕੇ ਨਾਰਾਜ਼ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂਆਂ ਨੇ ਰੋਸ ਮਾਰਚ ਕੱਢਿਆ ਸੀ ਅਤੇ ਸ਼ਹਿਰ ਦੇ ਦੌਰੇ ਤੇ ਪੁੱਜੇ ਭਗਵੰਤ ਮਾਨ ਨੂੰ ਵੀ ਕਾਲੀਆਂ ਝੰਡੀਆਂ ਦਿਖਾਈਆ ਸੀ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।