ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਗੁੰਮਰਾਹਕੁਨ ਨਿਕਲਿਆ। ਕੁਝ ਲੋਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਪੁਰਾਣੇ ਵੀਡੀਓ ਨੂੰ ਹਾਲੀਆ ਦੱਸਦੇ ਹੋਏ ਗ਼ਲਤ ਦਾਅਵੇ ਨਾਲ ਵਾਇਰਲ ਕਰ ਰਹੇ ਹਨ।
ਵਿਸ਼ਵਾਸ ਨਿਊਜ਼ ( ਨਵੀਂ ਦਿੱਲੀ )। ਸੋਸ਼ਲ ਮੀਡਿਆ ‘ਤੇ ਲੋਕਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਵੀਡੀਓ ਵਿੱਚ ਉਨ੍ਹਾਂ ਨੂੰ ਇੱਕ ਆਦਮੀ ਨੂੰ ਥੱਪੜ ਮਾਰਦੇ ਹੋਏ ਦੇਖਿਆ ਜਾ ਸਕਦਾ ਹੈ। ਯੂਜ਼ਰਸ ਵੀਡੀਓ ਨੂੰ ਹਾਲੀਆ ਦੱਸਦੇ ਹੋਏ ਲੋਕਸਭਾ ਚੌਣਾਂ 2024 ਨਾਲ ਜੋੜ ਕੇ ਸ਼ੇਅਰ ਕਰ ਰਹੇ ਹਨ।
ਵਿਸ਼ਵਾਸ ਨਿਊਜ਼ ਨੇ ਜਾਂਚ ਵਿੱਚ ਵਾਇਰਲ ਦਾਅਵੇ ਨੂੰ ਗੁੰਮਰਾਹਕੁਨ ਪਾਇਆ। ਅਸਲ ਵਿੱਚ ਇਹ ਵੀਡੀਓ ਪੁਰਾਣਾ ਹੈ, ਜਿਸਨੂੰ ਸੋਸ਼ਲ ਮੀਡਿਆ ਯੂਜ਼ਰਸ ਗਲਤ ਦਾਅਵੇ ਨਾਲ ਵਾਇਰਲ ਕਰ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਵੀਡੀਓ ਦਾ ਹਾਲ-ਫਿਲਹਾਲ ਨਾਲ ਕੋਈ ਸੰਬੰਧ ਨਹੀਂ ਹੈ।
ਫੇਸਬੁੱਕ ਯੂਜ਼ਰ “Ranjit Singh Podhar” ਨੇ (ਆਰਕਾਈਵ ਲਿੰਕ) 21 ਮਈ ਨੂੰ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ ਹੈ “ਹਾਲਾਤ ਬਦਲਦਾ ਹੋਇਆ ਹੱਥ”
ਫੇਸਬੁੱਕ ਤੇ ਕਈ ਯੂਜ਼ਰਸ ਨੇ ਇਸ ਵੀਡੀਓ ਨੂੰ ਮਿਲਦੇ – ਜੁਲਦੇ ਦਾਅਵੇ ਨਾਲ ਸ਼ੇਅਰ ਕੀਤਾ ਹੈ।
ਵਾਇਰਲ ਵੀਡੀਓ ਦੀ ਪੜਤਾਲ ਲਈ ਅਸੀਂ ਸੰਬੰਧਿਤ ਕੀਵਰਡ ਨਾਲ ਸਰਚ ਕੀਤਾ। ਸਾਨੂੰ ਵੀਡੀਓ ਨਾਲ ਜੁੜੀ ਰਿਪੋਰਟ tribuneindia ਦੀ ਵੈਬਸਾਈਟ ‘ਤੇ ਮਿਲੀ। ਇੱਥੇ 3 ਮਈ 2014 ਨੂੰ ਪ੍ਰਕਾਸ਼ਿਤ ਰਿਪੋਰਟਸ ਵਿੱਚ 2 ਮਈ ਦੀ ਕਈ ਖਬਰਾਂ ਨੂੰ ਇੱਕ ਸਾਥ ਲਿਖਿਆ ਹੋਇਆ ਹੈ, ਜਿਸ ਵਿੱਚ ਰਾਜਾ ਵੜਿੰਗ ਦੇ ਵਾਇਰਲ ਵੀਡੀਓ ਨਾਲ ਜੁੜੀ ਰਿਪੋਰਟ ਵੀ ਮੌਜੂਦ ਹੈ। ਖਬਰ ਮੁਤਾਬਕ ਵੀਡੀਓ ਉਸ ਸਮੇਂ ਦਾ ਹੈ ਜਦੋਂ, “ਰਾਜਾ ਵੜਿੰਗ ਦੇ ਰਿਸ਼ਤੇਦਾਰ ਡੰਪੀ ਨੇ ਉਨ੍ਹਾਂ ਨੂੰ ਆਪਣੇ ਸਾਥੀ ਦੇ ਘਰੋਂ ਬਾਹਰ ਨਿਕਲਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਸੀ। ਕਿਉਂਕਿ ਡੰਪੀ ਨੂੰ ਡਰ ਸੀ ਕਿ ਸਥਿਤੀ ਹਿੰਸਕ ਹੋ ਜਾਵੇਗੀ ਕਿਉਂਕਿ ਅਕਾਲੀ ਸਮਰਥਕ ਬਾਹਰ ਇਕੱਠੇ ਹੋ ਗਏ ਸਨ।” ਦੱਸ ਦੇਈਏ ਕਿ tribuneindia ‘ਤੇ ਇਸ ਵੀਡੀਓ ਨੂੰ 30 ਅਪ੍ਰੈਲ 2014 ਦਾ ਦੱਸਿਆ ਗਿਆ ਹੈ।
ਸਰਚ ਦੌਰਾਨ ਸਾਨੂੰ ਵਾਇਰਲ ਵੀਡੀਓ ਨਾਲ ਜੁੜੀ ਰਿਪੋਰਟ ਪੀਟੀਸੀ ਨਿਊਜ ਦੇ ਅਧਿਕਾਰਿਤ ਯੂਟਿਊਬ ਚੈਨਲ ‘ਤੇ ਮਿਲੀ। ਰਿਪੋਰਟ ਨੂੰ 30 ਅਪ੍ਰੈਲ 2019 ਨੂੰ ਅਪਲੋਡ ਕੀਤਾ ਗਿਆ ਹੈ।
ਵਾਇਰਲ ਵੀਡੀਓ ਨੂੰ ਕਈ ਫੇਸਬੁੱਕ ਯੂਜ਼ਰਸ ਨੇ ਸਾਲ 2016 ਵਿੱਚ ਸ਼ੇਅਰ ਕੀਤਾ ਹੈ। ਸਾਡੀ ਇੱਥੇ ਤੱਕ ਦੀ ਜਾਂਚ ਤੋਂ ਇਹ ਤਾਂ ਸਾਫ ਹੈ ਕਿ ਵੀਡੀਓ ਪਹਿਲਾ ਤੋਂ ਇੰਟਰਨੇਟ ‘ਤੇ ਮੌਜੂਦ ਹੈ ਅਤੇ ਇਸਦਾ ਹਾਲ-ਫਿਲਹਾਲ ਨਾਲ ਕੋਈ ਸੰਬੰਧ ਨਹੀਂ ਹੈ।
ਪਹਿਲਾ ਵੀ ਇਹ ਵੀਡੀਓ ਸੋਸ਼ਲ ਮੀਡਿਆ ‘ਤੇ ਵਾਇਰਲ ਹੋਇਆ ਸੀ, ਜਿਸਦੀ ਜਾਂਚ ਵਿਸ਼ਵਾਸ ਨਿਊਜ ਨੇ ਕੀਤੀ ਸੀ। ਵਡਿਓ ਨੂੰ ਲੈ ਕੇ ਅਸੀਂ ਦੈਨਿਕ ਜਾਗਰਣ ਦੇ ਮੁਕਤਸਰ ਦੇ ਰਿਪੋਰਟਰ ਜਤਿੰਦਰ ਭਵਰਾ ਨਾਲ ਗੱਲ ਕੀਤੀ ਸੀ। ਉਨ੍ਹਾਂ ਨੇ ਸਾਨੂੰ ਦੱਸਿਆ ਸੀ ਕਿ ਇਹ ਵੀਡੀਓ ਬਹੁਤ ਪੁਰਾਣਾ ਹੈ। ਫੈਕਟ ਚੈੱਕ ਰਿਪੋਰਟ ਨੂੰ ਇੱਥੇ ਪੜ੍ਹਾ ਜਾ ਸਕਦਾ ਹੈ।
ਅੰਤ ਵਿੱਚ ਅਸੀਂ ਵੀਡੀਓ ਨੂੰ ਸ਼ੇਅਰ ਕਰਨ ਵਾਲੇ ਯੂਜ਼ਰ ਨੂੰ ਸਕੈਨ ਕੀਤਾ। ਪਤਾ ਲੱਗਿਆ ਯੂਜ਼ਰ ਨੂੰ ਫੇਸਬੁੱਕ ‘ਤੇ 5 ਹਜਾਰ ਤੋਂ ਵੱਧ ਲੋਕ ਫੋਲੋ ਕਰਦੇ ਹਨ। ਯੂਜ਼ਰ ਨੇ ਖੁਦ ਨੂੰ ਲੁਧਿਆਣਾ ਦਾ ਰਹਿਣ ਵਾਲਾ ਦੱਸਿਆ ਹੈ।
ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਗੁੰਮਰਾਹਕੁਨ ਨਿਕਲਿਆ। ਕੁਝ ਲੋਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਪੁਰਾਣੇ ਵੀਡੀਓ ਨੂੰ ਹਾਲੀਆ ਦੱਸਦੇ ਹੋਏ ਗ਼ਲਤ ਦਾਅਵੇ ਨਾਲ ਵਾਇਰਲ ਕਰ ਰਹੇ ਹਨ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।