ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਪਾਇਆ ਕਿ ਆਪਣੇ ਵਰਕਰਾਂ ‘ਤੇ ਗੁੱਸਾ ਹੁੰਦੇ ਸਿਮਰਨਜੀਤ ਸਿੰਘ ਮਾਨ ਦਾ ਵਾਇਰਲ ਵੀਡੀਓ ਪੁਰਾਣਾ ਹੈ। ਜਿਸਨੂੰ ਲੋਕਸਭਾ ਚੌਣਾਂ 2024 ਨਾਲ ਜੋੜਕੇ ਕੇ ਗ਼ਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ। ਵੀਡੀਓ ਦਾ ਹਾਲ-ਫਿਲਹਾਲ ਨਾਲ ਕੋਈ ਸੰਬੰਧ ਨਹੀਂ ਹੈ।
ਨਵੀਂ ਦਿੱਲੀ (ਵਿਸ਼ਵਾਸ ਨਿਊਜ)। ਸੋਸ਼ਲ ਮੀਡਿਆ ‘ਤੇ ਸੰਗਰੂਰ ਤੋਂ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਪ੍ਰੈਸ ਕਾਨਫਰੰਸ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਵੀਡੀਓ ਵਿਚ ਉਨ੍ਹਾਂ ਨੂੰ ਆਪਣੇ ਵਰਕਰਾਂ ‘ਤੇ ਗੁੱਸਾ ਹੁੰਦੇ ਵੇਖਿਆ ਜਾ ਸਕਦਾ ਹੈ। ਹੁਣ ਕੁਝ ਯੂਜ਼ਰਸ ਇਸ ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕਰ ਰਹੇ ਹਨ ਕਿ ਇਹ ਵੀਡੀਓ ਲੋਕਸਭਾ ਚੌਣਾਂ 2024 ‘ਚ ਸੰਗਰੂਰ ਲੋਕ ਸਭਾ ਸੀਟ ਹਾਰਣ ਤੋਂ ਬਾਅਦ ਦਾ ਹੈ।
ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਵਾਇਰਲ ਦਾਅਵੇ ਨੂੰ ਗੁੰਮਰਾਹਕੁੰਨ ਪਾਇਆ। ਵਾਇਰਲ ਵੀਡੀਓ ਸਾਲ 2022 ਦਾ ਹੈ, ਜਿਸਨੂੰ ਲੋਕਸਭਾ ਚੌਣਾਂ 2024 ਵਿੱਚ ਮਿਲੀ ਹਾਰ ਦਾ ਦੱਸ ਕੇ ਵਾਇਰਲ ਕੀਤਾ ਜਾ ਰਿਹਾ। ਵੀਡੀਓ ਦਾ ਹਾਲ-ਫਿਲਹਾਲ ਨਾਲ ਕੋਈ ਸੰਬੰਧ ਨਹੀਂ ਹੈ।
ਫੇਸਬੁੱਕ ਪੇਜ Rangla Punjab – ਰੰਗਲਾ ਪੰਜਾਬ ਨੇ 10 ਜੂਨ 2024 ਨੂੰ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ ਹੈ,”ਸੰਗਰੂਰ Seat ਹਾਰਨ ਤੋਂ ਬਾਅਦ ਗੁੱਸੇ ‘ਚ ਮਾਰੇ ਆਪਣੇ ਹੀ ਵਰਕਰਾਂ ਨੂੰ ਧੱਕੇ”
ਪੋਸਟ ਦੇ ਆਰਕਾਈਵ ਲਿੰਕ ਨੂੰ ਇੱਥੇ ਵੇਖਿਆ ਜਾ ਸਕਦਾ ਹੈ।
ਵਾਇਰਲ ਵੀਡੀਓ ਦੀ ਪੜਤਾਲ ਲਈ ਅਸੀਂ ਸੰਬੰਧਿਤ ਕੀਵਰਡ ਨਾਲ ਸਰਚ ਕੀਤਾ। ਸਾਨੂੰ ਅਸਲ ਵੀਡੀਓ News18 Punjab/Haryana/Himachal ਦੇ ਯੂਟਿਊਬ ਚੈਨਲ ‘ਤੇ ਮਿਲਾ। 13 ਸਿਤੰਬਰ 2022 ਨੂੰ ਅਪਲੋਡ ਵੀਡੀਓ ਨਾਲ ਦਿੱਤੀ ਗਈ ਜਾਣਕਾਰੀ ਮੁਤਾਬਕ, ਇੱਕ ਪ੍ਰੈਸ ਕਾਨਫਰੰਸ ਦੌਰਾਨ ਸਿਮਰਨਜੀਤ ਸਿੰਘ ਮਾਨ ਨੂੰ ਗੁੱਸਾ ਆ ਗਿਆ ਜਦੋਂ, ਉਨ੍ਹਾਂ ਨਾਲ ਖੜੇ ਇੱਕ ਵਰਕਰ ਦੇ ਮੋਬਾਈਲ ਦੀ ਘੰਟੀ ਵੱਜ ਗਈ, ਜਿਸ ਤੋਂ ਉਹ ਗੁੱਸਾ ਹੋ ਗਏ। ਇਸੇ ਦੌਰਾਨ ਇੱਕ ਦੂੱਜੇ ਵਰਕਰ ਦੀ ਕਮੀਜ਼ ਦੇ ਖੁੱਲ੍ਹੇ ਬਟਨਾਂ ਨੂੰ ਵੇਖ ਕੇ ਸਿਮਰਨਜੀਤ ਮਾਨ ਦਾ ਪਾਰਾ ਵੱਧ ਗਿਆ ਅਤੇ ਉਨ੍ਹਾਂ ਨੇ ਗੁੱਸੇ ਵਿੱਚ ਸਮਰਥਕ ਨੂੰ ਧੱਕਾ ਮਾਰਦੇ ਹੋਏ ‘ਗੈੱਟ ਆਊਟ’ ਤੱਕ ਕਹਿ ਦਿੱਤਾ ਸੀ।”
ਸਾਨੂੰ ਪੰਜਾਬੀ ਜਾਗਰਣ ਦੀ ਵੈਬਸਾਈਟ ‘ਤੇ ਵੀਡੀਓ ਨਾਲ ਜੁੜੀ ਰਿਪੋਰਟ ਮਿਲੀ। 13 ਸਿਤੰਬਰ 2022 ਨੂੰ ਪ੍ਰਕਾਸ਼ਿਤ ਖਬਰ ਵਿੱਚ ਦੱਸਿਆ ਗਿਆ ਹੈ, ਇਕ ਪ੍ਰੈੱਸ ਕਾਨਫਰੰਸ ਦੌਰਾਨ ਸੰਗਰੂਰ ਤੋਂ ਐੱਮਪੀ ਸਿਮਰਜੀਤ ਸਿੰਘ ਮਾਨ ਦਾ ਗੁੱਸਾ ਦੇਖਣ ਨੂੰ ਮਿਲਿਆ। ਜਦੋਂ ਉਹ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ, ਤਾਂ ਪਿੱਛੇ ਖੜ੍ਹੇ ਇੱਕ ਸਮਰਥਕ ਦੇ ਮੋਬਾਈਲ ਦੀ ਘੰਟੀ ਵੱਜ ਗਈ। ਇੰਨੇ ਤੋਂ ਹੀ ਐੱਮਪੀ ਮਾਨ ਭੜਕ ਗਏ ਤੇ ਉਨ੍ਹਾਂ ਨੂੰ ‘ਗੈਟ ਆਉਟ’ ਤਕ ਕਹਿ ਦਿੱਤਾ। ਉਨ੍ਹਾਂ ਆਪਣੇ ਇਕ ਸਮਰਥਕ ਨੂੰ ਧੱਕਾ ਵੀ ਮਾਰਿਆ।”
ਵਾਇਰਲ ਵੀਡੀਓ ਨਾਲ ਜੁੜੀ ਹੋਰ ਰਿਪੋਰਟਾਂ ਇੱਥੇ ਪੜ੍ਹੀ ਜਾ ਸਕਦੀ ਹੈ।
ਵੱਧ ਜਾਣਕਾਰੀ ਲਈ ਅਸੀਂ ਅੰਮ੍ਰਿਤਸਰ ਪੰਜਾਬੀ ਜਾਗਰਣ ਦੇ ਰਿਪੋਰਟਰ ਅਮ੍ਰਿਤਪਾਲ ਸਿੰਘ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਵੀਡੀਓ ਨੂੰ ਪੁਰਾਣਾ ਦੱਸਿਆ ਹੈ।
ਅੰਤ ਵਿੱਚ ਅਸੀਂ ਵੀਡੀਓ ਨੂੰ ਗ਼ਲਤ ਦਾਅਵੇ ਨਾਲ ਸ਼ੇਅਰ ਕਰਨ ਵਾਲੇ ਪੇਜ ਨੂੰ ਸਕੈਨ ਕੀਤਾ। ਪਤਾ ਲਗਿਆ ਕਿ ਇਸ ਪੇਜ ਨੂੰ 308K ਲੋਕ ਫੋਲੋ ਕਰਦੇ ਹਨ।
ਨਤੀਜਾ: ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਪਾਇਆ ਕਿ ਆਪਣੇ ਵਰਕਰਾਂ ‘ਤੇ ਗੁੱਸਾ ਹੁੰਦੇ ਸਿਮਰਨਜੀਤ ਸਿੰਘ ਮਾਨ ਦਾ ਵਾਇਰਲ ਵੀਡੀਓ ਪੁਰਾਣਾ ਹੈ। ਜਿਸਨੂੰ ਲੋਕਸਭਾ ਚੌਣਾਂ 2024 ਨਾਲ ਜੋੜਕੇ ਕੇ ਗ਼ਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ। ਵੀਡੀਓ ਦਾ ਹਾਲ-ਫਿਲਹਾਲ ਨਾਲ ਕੋਈ ਸੰਬੰਧ ਨਹੀਂ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।