ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਦਿੱਲੀ ਦੇ ਸੀਐਮ ਕੇਜਰੀਵਾਲ ਦੇ ਥੱਪੜ ਮਾਰਣ ਦੇ ਵਾਇਰਲ ਵੀਡੀਓ ਨੂੰ ਲੈ ਕੇ ਕੀਤਾ ਜਾ ਰਿਹਾ ਦਾਅਵਾ ਗ਼ਲਤ ਹੈ। ਅਸਲ ‘ਚ ਇਹ ਸਾਲ 2019 ਦੀ ਇੱਕ ਘਟਨਾ ਦਾ ਵੀਡੀਓ ਹੈ। ਦਰਅਸਲ, 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਕੇਜਰੀਵਾਲ ਦਿੱਲੀ ਦੇ ਮੋਤੀ ਨਗਰ ਇਲਾਕੇ ਵਿੱਚ ਰੋਡ ਸ਼ੋਅ ਕਰ ਰਹੇ ਸਨ। ਇਸ ਸਮੇਂ ਸੁਰੇਸ਼ ਚੌਹਾਨ ਨਾਮ ਦੇ ਇੱਕ ਵਿਅਕਤੀ ਨੇ ਆ ਕੇ ਉਨ੍ਹਾਂ ਨੂੰ ਥੱਪੜ ਮਾਰ ਦਿੱਤਾ ਸੀ।
ਨਵੀਂ ਦਿੱਲੀ (ਵਿਸ਼ਵਾਸ ਨਿਊਜ )। ਸੋਸ਼ਲ ਮੀਡਿਆ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਥੱਪੜ ਮਾਰਨ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਲੋਕ ਸਭਾ ਚੋਣਾਂ 2024 ਲਈ ਪ੍ਰਚਾਰ ਕਰ ਰਹੇ ਅਰਵਿੰਦ ਕੇਜਰੀਵਾਲ ਨੂੰ ਕਿਸੇ ਨੇ ਥੱਪੜ ਮਾਰ ਦਿੱਤਾ।
ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਵਾਇਰਲ ਵੀਡੀਓ ਨੂੰ ਲੈ ਕੇ ਕੀਤਾ ਜਾ ਰਿਹਾ ਦਾਅਵਾ ਗਲਤ ਹੈ। ਅਸਲ ਵਿੱਚ ਇਹ ਸਾਲ 2019 ‘ਚ ਹੋਈ ਇੱਕ ਘਟਨਾ ਦਾ ਵੀਡੀਓ ਹੈ। ਦਰਅਸਲ, 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਕੇਜਰੀਵਾਲ ਦਿੱਲੀ ਦੇ ਮੋਤੀ ਨਗਰ ਇਲਾਕੇ ਵਿੱਚ ਰੋਡ ਸ਼ੋਅ ਕਰ ਰਹੇ ਸਨ। ਇਸ ਸਮੇਂ ਸੁਰੇਸ਼ ਚੌਹਾਨ ਨਾਮ ਦੇ ਇੱਕ ਵਿਅਕਤੀ ਨੇ ਆ ਕੇ ਉਨ੍ਹਾਂ ਨੂੰ ਥੱਪੜ ਮਾਰ ਦਿੱਤਾ ਸੀ।
ਇੰਸਟਾਗ੍ਰਾਮ ਯੂਜ਼ਰ sanatan_hindu56 ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕੀਤਾ ਹੈ। ਵੀਡੀਓ ‘ਤੇ ਲਿਖਿਆ ਹੋਇਆ ਹੈ, ”ਬਿਨਾਂ ਥੱਪੜ ਤੋਂ ਇਹ ਚੌਣ ਅਧੂਰਾ ਲੱਗ ਰਿਹਾ ਸੀ। ਦਿਲ ਨੂੰ ਠੰਡਕ ਪਹੁੰਚੀ ਇਹ ਦੇਖ ਕੇ। ਅਰਵਿੰਦ ਕੇਜਰੀਵਾਲ ਦਾ ਜੇਲ੍ਹ ਤੋਂ ਨਿਕਲਦੇ ਹੀ ਸਵਾਗਤ ਹੋਇਆ।”
ਪੋਸਟ ਦੇ ਆਰਕਾਈਵ ਲਿੰਕ ਨੂੰ ਇੱਥੇ ਵੇਖਿਆ ਜਾ ਸਕਦਾ ਹੈ।
ਵਾਇਰਲ ਵੀਡੀਓ ਦੀ ਸੱਚਾਈ ਜਾਣਨ ਲਈ ਅਸੀਂ ਸੰਬੰਧਿਤ ਕੀਵਰਡਸ ਦੀ ਮਦਦ ਨਾਲ ਗੂਗਲ ‘ਤੇ ਸਰਚ ਕੀਤਾ। ਸਾਨੂੰ ਦਾਅਵੇ ਨਾਲ ਜੁੜੀ ਕੋਈ ਵੀ ਹਾਲੀਆ ਮੀਡੀਆ ਰਿਪੋਰਟ (ਆਰਕਾਈਵ ਲਿੰਕ) ਨਹੀਂ ਮਿਲੀ। ਸਾਨੂੰ ਵਾਇਰਲ ਵੀਡੀਓ ਹਿੰਦੁਸਤਾਨ ਟਾਈਮਜ਼ ਦੇ ਅਧਿਕਾਰਤ ਯੂਟਿਊਬ ਚੈਨਲ ‘ਤੇ ਮਿਲਿਆ। ਵੀਡੀਓ 4 ਮਈ 2019 ਨੂੰ ਅਪਲੋਡ ਕੀਤਾ ਗਿਆ ਸੀ। ਰਿਪੋਰਟ ਮੁਤਾਬਕ, ਵਾਇਰਲ ਵੀਡੀਓ ਸਾਲ 2019 ‘ਚ ਹੋਈਆਂ ਲੋਕ ਸਭਾ ਚੋਣਾਂ ਦੇ ਦੌਰਾਨ ਦਾ ਹੈ।
ਪ੍ਰਾਪਤ ਜਾਣਕਾਰੀ ਦੇ ਆਧਾਰ ‘ਤੇ ਅਸੀਂ ਗੂਗਲ ‘ਤੇ ਸੰਬੰਧਿਤ ਕੀਵਰਡਸ ਦੀ ਮਦਦ ਨਾਲ ਸਰਚ ਕਰਨਾ ਸ਼ੁਰੂ ਕੀਤਾ। ਸਾਨੂੰ ਨਿਊਜ਼ 18 ਦੀ ਵੈੱਬਸਾਈਟ ‘ਤੇ ਦਾਅਵੇ ਨਾਲ ਸਬੰਧਤ ਰਿਪੋਰਟ (ਆਰਕਾਈਵ ਲਿੰਕ) ਮਿਲੀ। ਰਿਪੋਰਟ ਨੂੰ 5 ਮਈ 2019 ਨੂੰ ਪ੍ਰਕਾਸ਼ਿਤ ਕੀਤਾ ਗਿਆ ਹੈ। ਮੌਜੂਦ ਜਾਣਕਾਰੀ ਅਨੁਸਾਰ, ਕੇਜਰੀਵਾਲ ਦਿੱਲੀ ਦੇ ਮੋਤੀ ਨਗਰ ਇਲਾਕੇ ਵਿੱਚ ਬ੍ਰਿਜੇਸ਼ ਗੋਇਲ ਦੇ ਲਈ ਪ੍ਰਚਾਰ ਕਰਨ ਆਏ ਸੀ ਅਤੇ ਰੋਡ ਸ਼ੋਅ ਕਰ ਰਹੇ ਸਨ। ਇਸ ਦੌਰਾਨ ਇਕ ਵਿਅਕਤੀ ਨੇ ਆ ਕੇ ਕੇਜਰੀਵਾਲ ਨੂੰ ਥੱਪੜ ਮਾਰ ਦਿੱਤਾ।ਵਿਅਕਤੀ ਦੀ ਪਛਾਣ 33 ਸਾਲ ਦੇ ਸੁਰੇਸ਼ ਚੌਹਾਨ ਵਜੋਂ ਕੀਤੀ ਗਈ ਸੀ, ਜੋ ਕਿ ਦਿੱਲੀ ਦੇ ਕੈਲਾਸ਼ ਪਾਰਕ ਵਿੱਚ ਸਪੇਅਰ ਪਾਰਟਸ ਡੀਲਰ ਦਾ ਕੰਮ ਕਰਦਾ ਸੀ।
NDTV ਵੈੱਬਸਾਈਟ ‘ਤੇ 10 ਮਈ 2019 ਨੂੰ ਪ੍ਰਕਾਸ਼ਿਤ ਇੱਕ ਰਿਪੋਰਟ (ਆਰਕਾਈਵ ਲਿੰਕ) ਦੇ ਅਨੁਸਾਰ, ਹਮਲਾਵਰ ਸੁਰੇਸ਼ ਨੇ ਪੁਲਿਸ ਨੂੰ ਦੱਸਿਆ ਕਿ ਕਿਸੇ ਨੇ ਉਸਨੂੰ ਅਰਵਿੰਦ ਕੇਜਰੀਵਾਲ ‘ਤੇ ਹਮਲਾ ਕਰਨ ਲਈ ਨਹੀਂ ਕਿਹਾ ਸੀ। ਉਹ ਕਿਸੇ ਵੀ ਰਾਜਨੀਤਿਕ ਦਲ ਨਾਲ ਨਹੀਂ ਜੁੜਿਆ ਹੋਇਆ ਹੈ। ਉਸ ਨੂੰ ਨਹੀਂ ਪਤਾ ਕਿ ਉਸ ਨੇ ਕੇਜਰੀਵਾਲ ‘ਤੇ ਹਮਲਾ ਕਿਉਂ ਕੀਤਾ। ਉਸ ਨੂੰ ਆਪਣੇ ਕਦਮ ‘ਤੇ ਪਛਤਾਵਾ ਹੈ।
ਵਧੇਰੇ ਜਾਣਕਾਰੀ ਲਈ ਅਸੀਂ ਦਿੱਲੀ ਦੈਨਿਕ ਜਾਗਰਣ ਵਿਖੇ ਆਮ ਆਦਮੀ ਪਾਰਟੀ ਨੂੰ ਕਵਰ ਕਰਨ ਵਾਲੇ ਮੁੱਖ ਪੱਤਰਕਾਰ ਵੀ ਕੇ ਸ਼ੁਕਲਾ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਵਾਇਰਲ ਦਾਅਵਾ ਗਲਤ ਹੈ। ਇਹ ਵੀਡੀਓ ਹਾਲ ਦਾ ਨਹੀਂ, ਬਲਕਿ ਸਾਲ 2019 ਦਾ ਹੈ।
ਅੰਤ ਵਿੱਚ ਅਸੀਂ ਵੀਡੀਓ ਨੂੰ ਗਲਤ ਦਾਅਵੇ ਨਾਲ ਸ਼ੇਅਰ ਕਰਨ ਵਾਲੇ ਯੂਜ਼ਰ ਦੇ ਅਕਾਊਂਟ ਨੂੰ ਸਕੈਨ ਕੀਤਾ। ਅਸੀਂ ਪਾਇਆ ਕਿ ਯੂਜ਼ਰ ਇੱਕ ਵਿਚਾਰਧਾਰਾ ਨਾਲ ਸਬੰਧਤ ਪੋਸਟਾਂ ਨੂੰ ਸਾਂਝਾ ਕਰਦਾ ਹੈ। ਯੂਜ਼ਰ ਨੂੰ 16 ਸੌ ਤੋਂ ਵੱਧ ਲੋਕ ਫੋਲੋ ਕਰਦੇ ਹਨ।
ਨਤੀਜਾ: ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਦਿੱਲੀ ਦੇ ਸੀਐਮ ਕੇਜਰੀਵਾਲ ਦੇ ਥੱਪੜ ਮਾਰਣ ਦੇ ਵਾਇਰਲ ਵੀਡੀਓ ਨੂੰ ਲੈ ਕੇ ਕੀਤਾ ਜਾ ਰਿਹਾ ਦਾਅਵਾ ਗ਼ਲਤ ਹੈ। ਅਸਲ ‘ਚ ਇਹ ਸਾਲ 2019 ਦੀ ਇੱਕ ਘਟਨਾ ਦਾ ਵੀਡੀਓ ਹੈ। ਦਰਅਸਲ, 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਕੇਜਰੀਵਾਲ ਦਿੱਲੀ ਦੇ ਮੋਤੀ ਨਗਰ ਇਲਾਕੇ ਵਿੱਚ ਰੋਡ ਸ਼ੋਅ ਕਰ ਰਹੇ ਸਨ। ਇਸ ਸਮੇਂ ਸੁਰੇਸ਼ ਚੌਹਾਨ ਨਾਮ ਦੇ ਇੱਕ ਵਿਅਕਤੀ ਨੇ ਆ ਕੇ ਉਨ੍ਹਾਂ ਨੂੰ ਥੱਪੜ ਮਾਰ ਦਿੱਤਾ ਸੀ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।