ਵਿਸ਼ਵਾਸ ਨਿਊਜ਼ ਦੀ ਜਾਂਚ ‘ਚ ਸਟੇਡੀਅਮ ‘ਚ ਲੜ ਰਹੇ ਲੋਕਾਂ ਦੀ ਵੀਡੀਓ ਨੂੰ ਲੈ ਕੇ ਕੀਤਾ ਜਾ ਰਿਹਾ ਦਾਅਵਾ ਗ਼ਲਤ ਨਿਕਲਿਆ। ਵਾਇਰਲ ਵੀਡੀਓ ਸਾਲ 2019 ਦਾ ਹੈ। ਜਿਸ ਨੂੰ ਸੋਸ਼ਲ ਮੀਡੀਆ ਯੂਜ਼ਰਸ ਹਾਲੀਆ ਘਟਨਾ ਦਾ ਦੱਸਦੇ ਹੋਏ ਸ਼ੇਅਰ ਕਰ ਰਹੇ ਹਨ।
ਨਵੀਂ ਦਿੱਲੀ (ਵਿਸ਼ਵਾਸ ਨਿਊਜ਼)। ਏਸ਼ੀਆ ਕੱਪ 2022 ਦੇ ਬੁੱਧਵਾਰ ਨੂੰ ਹੋਏ ਮੁਕਾਬਲੇ ਤੋਂ ਬਾਅਦ ਦੁਬਈ ਸਟੇਡੀਅਮ ਜੰਗ ਦਾ ਮੈਦਾਨ ਬਣ ਗਿਆ। ਪਾਕਿਸਤਾਨ ਅਤੇ ਅਫਗਾਨਿਸਤਾਨ ਵਿਚਾਲੇ ਹੋਏ ਮੈਚ ‘ਚ ਜਿੱਥੇ ਇੱਕ ਪਾਸੇ ਖਿਡਾਰੀ ਮੈਦਾਨ ਅੰਦਰ ਆਪਸ ‘ਚ ਲੜਦੇ ਨਜ਼ਰ ਆਏ, ਉਥੇ ਹੀ ਸਟੇਡੀਅਮ ‘ਚ ਦੋਵਾਂ ਕ੍ਰਿਕਟ ਟੀਮਾਂ ਦੇ ਪ੍ਰਸ਼ੰਸਕ ਆਪਸ ‘ਚ ਭਿੜ ਗਏ। ਇਸ ਨੂੰ ਜੋੜਦੇ ਹੋਏ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ‘ਚ ਕੁਝ ਲੋਕ ਸਟੇਡੀਅਮ ‘ਚ ਲੜਦੇ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਸੀਨ ਪਾਕਿਸਤਾਨ ਅਤੇ ਅਫਗਾਨਿਸਤਾਨ ਦੇ ਮੈਚ ਤੋਂ ਬਾਅਦ ਦਾ ਹੈ।
ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਗ਼ਲਤ ਨਿਕਲਿਆ। ਵਾਇਰਲ ਵੀਡੀਓ ਸਾਲ 2019 ਦਾ ਹੈ। ਜਿਸ ਨੂੰ ਸੋਸ਼ਲ ਮੀਡੀਆ ਯੂਜ਼ਰਸ ਹਾਲੀਆ ਘਟਨਾ ਦੱਸਦੇ ਹੋਏ ਸ਼ੇਅਰ ਕਰ ਰਹੇ ਹਨ।
ਕੀ ਹੈ ਵਾਇਰਲ ਪੋਸਟ ‘ਚ ?
ਫੇਸਬੁੱਕ ਯੂਜ਼ਰ Adv Imran Cheeku ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਲਿਖਿਆ, “ਅਫਗਾਨਿਸਤਾਨ ਅਤੇ ਪਾਕਿਸਤਾਨ ਦੇ ਪ੍ਰਸ਼ੰਸਕ ਇੱਕ-ਦੂਜੇ ਨਾਲ ਭਿੜ ਗਏ… ਮੈਚ ਪਾਕ ਨੇ ਜੀਤਾ ਦਿਲ ਅਫਗਾਨਿਸਤਾਨ ਨੇ ਨਸੀਮ ਸ਼ਾਹ ਦੀ ਗੇਂਦਬਾਜ਼ੀ ਤੋਂ ਬਾਅਦ ਬੱਲੇਬਾਜ਼ੀ ਵਿੱਚ ਵੀ ਮੁਜ਼ਾਹਰਾ ਪੇਸ਼ ਕੀਤਾ।”
ਪੋਸਟ ਦਾ ਆਰਕਾਈਵ ਵਰਜਨ ਇੱਥੇ ਦੇਖੋ।
ਪੜਤਾਲ
ਵਾਇਰਲ ਵੀਡੀਓ ਦੀ ਸੱਚਾਈ ਜਾਣਨ ਲਈ ਅਸੀਂ ਵੀਡੀਓ ਦੇ ਕੀਫ੍ਰੇਮਸ ਕੱਢੇ ਅਤੇ ਗੂਗਲ ਰਿਵਰਸ ਇਮੇਜ ਦੀ ਮਦਦ ਨਾਲ ਉਨ੍ਹਾਂ ਨੂੰ ਲੱਭਿਆ। ਇਸ ਦੌਰਾਨ ਸਾਨੂੰ HSE Murtaza ਨਾਮ ਦੇ ਯੂਟਿਊਬ ਚੈਨਲ ‘ਤੇ ਵਾਇਰਲ ਵੀਡੀਓ ਮਿਲਿਆ। ਵੀਡੀਓ 30 ਜੂਨ 2019 ਨੂੰ ਅਪਲੋਡ ਕੀਤਾ ਗਿਆ ਸੀ। ਜਿਸ ਤੋਂ ਬਾਅਦ ਇਹ ਸਾਫ ਹੋ ਗਿਆ ਹੈ ਕਿ ਇਹ ਵੀਡੀਓ ਹਾਲੀਆ ਘਟਨਾ ਦਾ ਨਹੀਂ ਹੈ।
ਜਾਂਚ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਸੰਬੰਧਿਤ ਕੀਵਰਡਸ ਨਾਲ ਖੋਜ ਕਰਨੀ ਸ਼ੁਰੂ ਕੀਤੀ। ਇਸ ਦੌਰਾਨ ਸਾਨੂੰ ਜੂਨ 2019 ਵਿੱਚ ‘ਦ ਸਨ’ ਦੀ ਵੈੱਬਸਾਈਟ ‘ਤੇ ਪ੍ਰਕਾਸ਼ਿਤ ਦਾਅਵੇ ਨਾਲ ਸੰਬੰਧਿਤ ਇੱਕ ਰਿਪੋਰਟ ਮਿਲੀ। ਰਿਪੋਰਟ ਮੁਤਾਬਕ, ”ਕ੍ਰਿਕਟ ਵਿਸ਼ਵ ਕੱਪ ਦੇ ਮੈਚ ਦੌਰਾਨ ਪਾਕਿਸਤਾਨ ਅਤੇ ਅਫਗਾਨਿਸਤਾਨ ਦੇ ਪ੍ਰਸ਼ੰਸਕ ਆਪਸ ‘ਚ ਭਿੜ ਗਏ ਸੀ। ਕਈ ਹੋਰ ਨਿਊਜ਼ ਵੈੱਬਸਾਈਟਾਂ ਨੇ ਵੀ ਇਸ ਖਬਰ ਪ੍ਰਕਾਸ਼ਿਤ ਕੀਤਾ ਸੀ।
ਸਰਚ ਦੇ ਦੌਰਾਨ ਸਾਨੂੰ ਕਈ ਵੇਰੀਫਾਈਡ ਟਵਿੱਟਰ ਅਕਾਉਂਟਸ ‘ਤੇ ਮਿਲਦਾ – ਜੁਲਦਾ ਵੀਡੀਓ ਸਾਲ 2019 ਵਿੱਚ ਸ਼ੇਅਰ ਮਿਲਾ।
ਵਿਸ਼ਵਾਸ ਨਿਊਜ਼ ਨੇ ਪੁਸ਼ਟੀ ਲਈ Jagran.com ਸਪੋਰਟਸ ਡੈਸਕ ਦੇ ਵਿਪਲਵ ਕੁਮਾਰ ਨਾਲ ਸੰਪਰਕ ਕੀਤਾ। ਅਸੀਂ ਵਾਇਰਲ ਵੀਡੀਓ ਨੂੰ ਉਨ੍ਹਾਂ ਨਾਲ ਸਾਂਝਾ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ, “ਇਹ ਗੱਲ ਸੱਚ ਹੈ ਕਿ ਮੈਚ ਤੋਂ ਬਾਅਦ ਅਫਗਾਨ ਅਤੇ ਪਾਕਿਸਤਾਨੀ ਕ੍ਰਿਕਟ ਫੈਨਸ ਆਪਸ ਵਿੱਚ ਭਿੜ ਗਏ ਸੀ। ਪਰ ਇਹ ਵੀਡੀਓ ਉਸ ਲੜਾਈ ਦਾ ਨਹੀਂ ਹੈ। ਇਹ ਵੀਡੀਓ ਬਹੁਤ ਪੁਰਾਣਾ ਹੈ।”
ਜਾਂਚ ਦੇ ਅੰਤ ਵਿੱਚ ਵਿਸ਼ਵਾਸ ਨਿਊਜ਼ ਨੇ ਫਰਜ਼ੀ ਪੋਸਟ ਕਰਨ ਵਾਲੇ ਯੂਜ਼ਰ Adv Imran Cheeku ਦੀ ਸੋਸ਼ਲ ਸਕੈਨਿੰਗ ਕੀਤੀ। ਸਕੈਨਿੰਗ ਤੋਂ ਸਾਨੂੰ ਪਤਾ ਲੱਗਾ ਕਿ ਯੂਜ਼ਰ ਦੇ 4929 ਦੋਸਤ ਹਨ। ਯੂਜ਼ਰ ਦਿੱਲੀ ਦਾ ਵਸਨੀਕ ਹੈ।
ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ‘ਚ ਸਟੇਡੀਅਮ ‘ਚ ਲੜ ਰਹੇ ਲੋਕਾਂ ਦੀ ਵੀਡੀਓ ਨੂੰ ਲੈ ਕੇ ਕੀਤਾ ਜਾ ਰਿਹਾ ਦਾਅਵਾ ਗ਼ਲਤ ਨਿਕਲਿਆ। ਵਾਇਰਲ ਵੀਡੀਓ ਸਾਲ 2019 ਦਾ ਹੈ। ਜਿਸ ਨੂੰ ਸੋਸ਼ਲ ਮੀਡੀਆ ਯੂਜ਼ਰਸ ਹਾਲੀਆ ਘਟਨਾ ਦਾ ਦੱਸਦੇ ਹੋਏ ਸ਼ੇਅਰ ਕਰ ਰਹੇ ਹਨ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।