ਵਿਸ਼ਵਾਸ ਨਿਊਜ ਦੀ ਜਾਂਚ ਵਿੱਚ ਪਤਾ ਲੱਗਿਆ ਕਿ ਇਹ ਮਾਮਲਾ ਪੰਜਾਬ ਦਾ ਨਹੀਂ, ਸਗੋਂ ਦਿੱਲੀ ਦਾ ਹੈ ਜਿਥੇ ਹੋਮਗਾਰਡ ਵੱਲੋਂ ਘਰੇਲੂ ਕਲੇਸ਼ ਦੇ ਚਲਦਿਆਂ ਆਪਣੀ ਪਤਨੀ ਦੀ ਕੁੱਟਮਾਰ ਕੀਤੀ ਗਈ ਸੀ। ਉਸੇ ਵੀਡੀਓ ਨੂੰ ਹੁਣ ਪੰਜਾਬ ਦਾ ਦੱਸਦੇ ਹੋਏ ਸ਼ੇਅਰ ਕਰ ਰਹੇ ਹਨ।
ਵਿਸ਼ਵਾਸ ਨਿਊਜ਼ (ਨਵੀਂ ਦਿੱਲੀ)। ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਕੀਤਾ ਜਾ ਰਿਹਾ ਹੈ। ਜਿਸ ਇਸ ਇੱਕ ਬੱਸ ਅੰਦਰ ਖਾਕੀ ਵਰਦੀ ਪਾਏ ਇੱਕ ਵਿਅਕਤੀ ਨੂੰ ਇੱਕ ਔਰਤ ਨਾਲ ਬੇਹਰਿਹਮੀ ਨਾਲ ਕੁੱਟਮਾਰ ਕਰਦੇ ਹੋਏ ਵੇਖਿਆ ਜਾ ਸਕਦਾ ਹੈ। ਹੁਣ ਕੁਝ ਯੂਜ਼ਰਸ ਇਸ ਵੀਡੀਓ ਨੂੰ ਪੰਜਾਬ ਦਾ ਦੱਸਕੇ ਸ਼ੇਅਰ ਕਰ ਰਹੇ ਹਨ।
ਵਿਸ਼ਵਾਸ ਨਿਊਜ ਦੀ ਪੜਤਾਲ ਵਿੱਚ ਵਾਇਰਲ ਦਾਅਵਾ ਗ਼ਲਤ ਪਾਇਆ ਗਿਆ। ਵਾਇਰਲ ਵੀਡੀਓ ਪੰਜਾਬ ਦਾ ਨਹੀਂ, ਸਗੋਂ ਦਿੱਲੀ ਦਾ ਹੈ ਜਿਥੇ ਹੋਮਗਾਰਡ ਵੱਲੋਂ ਘਰੇਲੂ ਕਲੇਸ਼ ਦੇ ਚਲਦਿਆਂ ਆਪਣੀ ਪਤਨੀ ਦੀ ਕੁੱਟਮਾਰ ਕੀਤੀ ਗਈ ਸੀ। ਜਿਸਨੂੰ ਹੁਣ ਗ਼ਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
ਫੇਸਬੁੱਕ ਯੂਜ਼ਰ Gursewak mour ਨੇ (ਆਰਕਾਈਵ ਲਿੰਕ ) 4 ਅਕਤੂਬਰ 2023 ਨੂੰ ਵੀਡੀਓ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ ਹੈ, “ਆਹ ਵੇਖ ਲਵੋ ਕੀ ਹੋ ਰਿਹਾ punjab”
ਵਾਇਰਲ ਵੀਡੀਓ ਦੀ ਪੜਤਾਲ ਲਈ ਅਸੀਂ ਵੀਡੀਓ ਦੇ ਕਈ ਸਕ੍ਰੀਨਸ਼ੋਟ ਕੱਢੇ। ਫੇਰ ਗੂਗਲ ਇਮੇਜ ਰਾਹੀਂ ਵੀਡੀਓ ਦੀ ਖੋਜ ਕੀਤੀ। ਸਾਨੂੰ ਵੀਡੀਓ ਨਾਲ ਜੁੜੀ ਖਬਰ ਕਈ ਨਿਊਜ ਵੈਬਸਾਈਟ ‘ਤੇ ਮਿਲੀ। ‘ਨਵ ਭਾਰਤ ਟਾਇਮਸ’ ਦੀ ਵੈਬਸਾਈਟ ‘ਤੇ 28 ਸਿਤੰਬਰ 2023 ਨੂੰ ਪ੍ਰਕਾਸ਼ਿਤ ਖਬਰ ਮੁਤਾਬਕ, “ਇਹ ਵੀਡੀਓ ਦਿੱਲੀ ਦਾ ਹੈ। ਜਦੋਂ ਰਾਜਘਾਟ ਉੱਤੇ DTC ਦੀ ਇੱਕ ਬਸ ਵਿੱਚ ਪੁਲਿਸ ਵਾਲੇ ਵਲੋਂ ਘਰੇਲੂ ਕਲੇਸ਼ ਦੇ ਚਲਦਿਆਂ ਆਪਣੀ ਪਤਨੀ ਦੀ ਕੁੱਟਮਾਰ ਕੀਤੀ ਗਈ।”
‘bharat24live.com’ ਦੀ ਵੈਬਸਾਈਟ ‘ਤੇ 28 ਸਿਤੰਬਰ 2023 ਨੂੰ ਪ੍ਰਕਾਸ਼ਿਤ ਖਬਰ ਵਿੱਚ ਵੀ ਵਾਇਰਲ ਵੀਡੀਓ ਨਾਲ ਜੁੜੀ ਜਾਣਕਾਰੀ ਮਿਲੀ। ਖਬਰ ਵਿੱਚ ਦੱਸਿਆ ਗਿਆ, “ਦਿੱਲੀ ਦੀ ਡੀਟੀਸੀ ਬੱਸ ਵਿੱਚ ਇੱਕ ਔਰਤ ਨਾਲ ਕੁੱਟਮਾਰ ਅਤੇ ਦੁਰਵਿਵਹਾਰ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਤੇ ਦਿੱਲੀ ਪੁਲਿਸ ਦਾ ਬਿਆਨ ਵੀ ਸਾਹਮਣੇ ਆਇਆ ਹੈ। ਪੁਲਿਸ ਨੇ ਦੱਸਿਆ ਕਿ ਵੀਡੀਓ ਦੋ ਦਿਨ ਪੁਰਾਣੀ ਹੈ। ਪੁਲਿਸ ਨੇ ਅੱਗੇ ਕਿਹਾ ਕਿ ਔਰਤ ਅਤੇ ਵਰਦੀ ਵਾਲਾ ਆਦਮੀ ਪਤੀ-ਪਤਨੀ ਹਨ ਅਤੇ ਦੋਵਾਂ ਵਿਚਕਾਰ ਕੇਸ ਚੱਲ ਰਿਹਾ ਹੈ।”
ਵਾਇਰਲ ਵੀਡੀਓ ਨਾਲ ਜੁੜੀ ਹੋਰ ਖਬਰਾਂ ਇੱਥੇ ਪੜ੍ਹੀ ਜਾ ਸਕਦੀ ਹੈ। ਇਸ ਬਾਰੇ ਅਸੀਂ ਸੈਂਟਰਲ ਦਿੱਲੀ ਵਿੱਚ ਦੈਨਿਕ ਜਾਗਰਣ ਦੇ ਕ੍ਰਾਈਮ ਰਿਪੋਰਟਰ ਧਨੰਜੈ ਮਿਸ਼ਰਾ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਮਾਮਲਾ ਦਿੱਲੀ ਦੇ ਰਾਜਘਾਟ ਦੇ ਨੇੜੇ ਦਾ ਹੈ। ਜਾਂਚ ਦੌਰਾਨ ਪਤਾ ਲੱਗਾ ਕਿ ਵੀਡੀਓ ਵਿੱਚ ਦਿੱਖ ਰਹੇ ਔਰਤ -ਆਦਮੀ ਪਤੀ-ਪਤਨੀ ਹਨ। ਦੋਵਾਂ ਵਿਚਕਾਰ ਘਰੇਲੂ ਝਗੜਾ ਚੱਲ ਰਿਹਾ ਹੈ ਅਤੇ ਅਦਾਲਤ ਵਿੱਚ ਕੇਸ ਵੀ ਚੱਲ ਰਿਹਾ ਹੈ।”
ਪੜਤਾਲ ਦੇ ਅੰਤ ਵਿੱਚ ਅਸੀਂ ਵੀਡੀਓ ਨੂੰ ਗ਼ਲਤ ਦਾਅਵੇ ਨਾਲ ਸ਼ੇਅਰ ਕਰਨ ਵਾਲੇ ਯੂਜ਼ਰ ਦੀ ਜਾਂਚ ਕੀਤੀ। ਜਾਂਚ ‘ਚ ਪਤਾ ਲੱਗਿਆ ਕਿ ਬਠਿੰਡਾ ਦੇ ਮੌੜ ਮੰਡੀ ਦਾ ਰਹਿਣ ਵਾਲਾ ਹੈ। ਯੂਜ਼ਰ ਨੂੰ 439 ਲੋਗ ਫੋਲੋ ਕਰਦੇ ਹਨ।
ਨਤੀਜਾ: ਵਿਸ਼ਵਾਸ ਨਿਊਜ ਦੀ ਜਾਂਚ ਵਿੱਚ ਪਤਾ ਲੱਗਿਆ ਕਿ ਇਹ ਮਾਮਲਾ ਪੰਜਾਬ ਦਾ ਨਹੀਂ, ਸਗੋਂ ਦਿੱਲੀ ਦਾ ਹੈ ਜਿਥੇ ਹੋਮਗਾਰਡ ਵੱਲੋਂ ਘਰੇਲੂ ਕਲੇਸ਼ ਦੇ ਚਲਦਿਆਂ ਆਪਣੀ ਪਤਨੀ ਦੀ ਕੁੱਟਮਾਰ ਕੀਤੀ ਗਈ ਸੀ। ਉਸੇ ਵੀਡੀਓ ਨੂੰ ਹੁਣ ਪੰਜਾਬ ਦਾ ਦੱਸਦੇ ਹੋਏ ਸ਼ੇਅਰ ਕਰ ਰਹੇ ਹਨ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।