ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਵਾਇਰਲ ਦਾਅਵੇ ਨੂੰ ਗੁੰਮਰਾਹਕੁਨ ਪਾਇਆ ਹੈ। ਸੋਸ਼ਲ ਮੀਡਿਆ ‘ਤੇ ਵਾਇਰਲ ਹੋ ਰਿਹਾ ਵੀਡੀਓ ਗੋਲਡੀ ਨਾਲ ਸੰਬੰਧਿਤ ਨਹੀਂ ਹੈ, ਸਗੋਂ ਅਮਰੀਕਾ ਦੇ ਨਿਊ ਓਰਲੀਨਜ਼ ਵਿਖੇ ਸਾਲ 2023 ‘ਚ ਹੋਈ ਗੋਲੀਬਾਰੀ ਦਾ ਹੈ। ਅਮਰੀਕੀ ਪੁਲਿਸ ਨੇ ਵੀ ਗੋਲਡੀ ਬਰਾੜ ਦੀ ਮੌਤ ਦੀਆਂ ਰਿਪੋਰਟਾਂ ਦਾ ਖੰਡਨ ਕੀਤਾ ਹੈ।
ਨਵੀਂ ਦਿੱਲੀ (ਵਿਸ਼ਵਾਸ ਨਿਊਜ)। ਸੋਸ਼ਲ ਮੀਡਿਆ ‘ਤੇ ਬੀਤੇ ਦਿਨਾਂ ਇੱਕ ਖਬਰ ਤੇਜ਼ੀ ਨਾਲ ਵਾਇਰਲ ਹੋਈ, ਜਿਸ ਵਿੱਚ ਦੱਸਿਆ ਗਿਆ ਕਿ ਗੈਂਗਸਟਰ ਗੋਲਡੀ ਬਰਾੜ ਨੂੰ ਅਮਰੀਕਾ ਵਿੱਚ ਗੋਲੀਆਂ ਮਾਰ ਕੇ ਮਾਰ ਦਿੱਤਾ ਗਿਆ। ਜਿਸ ਤੋਂ ਬਾਅਦ ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ‘ਤੇ ਯੂਜ਼ਰਸ ਨੇ ਇੱਕ ਵੀਡੀਓ ਸ਼ੇਅਰ ਕਰਨਾ ਸ਼ੁਰੂ ਕਰ ਦਿੱਤਾ। ਵੀਡੀਓ ਵਿੱਚ ਇੱਕ ਕਾਰ ਵਿੱਚ ਆਏ ਹਥਿਆਰਬੰਦ ਵਿਅਕਤੀ ਨੂੰ ਗੋਲੀਆਂ ਚਲਾਉਂਦੇ ਹੋਏ ਦੇਖਿਆ ਜਾ ਸਕਦਾ ਹੈ। ਹੁਣ ਕੁਝ ਯੂਜ਼ਰਸ ਦਾਅਵਾ ਕਰ ਰਹੇ ਹਨ ਕਿ ਇਹ ਵੀਡੀਓ ਗੋਲਡੀ ਬਰਾੜ ਦਾ ਹੈ।
ਵਿਸ਼ਵਾਸ ਨਿਊਜ ਦੀ ਜਾਂਚ ਵਿੱਚ ਵਾਇਰਲ ਦਾਅਵਾ ਗੁੰਮਰਾਹਕੁਨ ਪਾਇਆ ਗਿਆ। ਅਸਲ ਵਿੱਚ ਵਾਇਰਲ ਵੀਡੀਓ ਅਮਰੀਕਾ ਦੇ ਨਿਊ ਓਰਲੀਨਜ਼ ਵਿਖੇ ਸਾਲ 2023 ‘ਚ ਹੋਈ ਗੋਲੀਬਾਰੀ ਦਾ ਹੈ। ਵੀਡੀਓ ਨੂੰ ਗ਼ਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਅਮਰੀਕੀ ਪੁਲਿਸ ਨੇ ਵੀ ਗੋਲਡੀ ਬਰਾੜ ਦੀ ਮੌਤ ਦੀਆਂ ਰਿਪੋਰਟਾਂ ਦਾ ਖੰਡਨ ਕੀਤਾ ਹੈ।
ਫੇਸਬੁੱਕ ਪੇਜ ‘ਲੇਹੀ ਵਾਲੇ ਜੱਟ ’ ਨੇ 1 ਮਈ ਨੂੰ ਵਾਇਰਲ ਵੀਡੀਓ ਨੂੰ ਸ਼ੇਅਰ ਕੀਤਾ ਹੈ ਅਤੇ ਲਿਖਿਆ ਹੈ ,”ਗੋਲਡੀ ਬਰਾੜ ਦੇ ਮਾਰੀਆ ਗੋਲੀਆਂ।”
ਸੋਸ਼ਲ ਮੀਡਿਆ ਉੱਤੇ ਕਈ ਯੂਜ਼ਰਸ ਨੇ ਇਸ ਵੀਡੀਓ ਨੂੰ ਮਿਲਦੇ – ਜੁਲਦੇ ਦਾਅਵੇ ਨਾਲ ਸ਼ੇਅਰ ਕੀਤਾ ਹੈ।
ਵਾਇਰਲ ਵੀਡੀਓ ਦੀ ਪੜਤਾਲ ਲਈ ਅਸੀਂ ਇਨਵੀਡ ਟੂਲ ਦਾ ਇਸਤੇਮਾਲ ਕੀਤਾ। ਸਾਨੂੰ WWLTV ਦੇ ਅਧਿਕਾਰਿਕ ਯੂਟਿਊਬ ਚੈਨਲ ‘ਤੇ ਵੀਡੀਓ ਅਪਲੋਡ ਮਿਲਾ। 1 ਅਗਸਤ 2023 ਨੂੰ ਅਪਲੋਡ ਵੀਡੀਓ ਵਿੱਚ ਦੱਸਿਆ ਗਿਆ, ਅਮਰੀਕਾ ਦੇ ਨਿਊ ਓਰਲੈਂਸ ਵਿਖੇ ਦੋ ਔਰਤਾਂ ਨੂੰ ਬੰਦੂਕਧਾਰੀਆਂ ਨੇ ਇੰਡਸਟਰੀ ਸਟ੍ਰੀਟ ਵਿਖੇ ਗੋਲੀ ਮਾਰ ਦਿੱਤੀ।
ਸਾਨੂੰ ਵੀਡੀਓ ਨਾਲ ਜੁੜੀ ਰਿਪੋਰਟ NOLA.com ਦੇ ਯੂਟਿਊਬ ਚੈਨਲ ‘ਤੇ ਵੀ ਮਿਲੀ। 1 ਅਗਸਤ 2023 ਨੂੰ ਅਪਲੋਡ ਵੀਡੀਓ ਨਾਲ ਦਿੱਤੀ ਜਾਣਕਾਰੀ ਅਨੁਸਾਰ, ਵੀਡੀਓ ਅਮਰੀਕਾ ਦੇ ਨਿਊ ਓਰਲੈਂਸ ਦਾ ਹੈ, ਜਿੱਥੇ ਦੋ ਔਰਤਾਂ ਨੂੰ ਬੰਦੂਕਧਾਰੀਆਂ ਨੇ ਗੋਲੀ ਮਾਰ ਦਿੱਤੀ।
ਵੀਡੀਓ ਨਾਲ ਜੁੜੀ ਹੋਰ ਰਿਪੋਰਟਸ ਇੱਥੇ ਪੜ੍ਹੀ ਜਾ ਸਕਦੀ ਹੈ। ਵਾਇਰਲ ਵੀਡੀਓ ਨੂੰ ਲੈ ਕੇ ਅਸੀਂ ਲੈਫਟੀਨੈਂਟ ਵਿਲੀਅਮ ਜੇ ਡੂਲੀ ਨਾਲ ਈ-ਮੇਲ ਰਾਹੀਂ ਸੰਪਰਕ ਕੀਤਾ। ਉਨ੍ਹਾਂ ਨੇ ਜਵਾਬ ਦਿੰਦੇ ਹੋਏ ਦੱਸਿਆ, ਵਾਇਰਲ ਵੀਡੀਓ ਗੋਲਡੀ ਬਰਾੜ ਦਾ ਨਹੀਂ ਹੈ। ਉਨ੍ਹਾਂ ਨੇ ਸਾਡੇ ਨਾਲ ਇੱਕ ਪ੍ਰੈਸ ਰਿਲੀਜ ਸ਼ੇਅਰ ਕੀਤੀ ਹੈ,ਜਿਸ ਵਿੱਚ ਦੱਸਿਆ ਗਿਆ ਹੈ ਕਿ, ਅਮਰੀਕੀ ਪੁਲਿਸ ਨੇ ਮ੍ਰਿਤਕ ਦੀ ਪਛਾਣ 37 ਸਾਲਾ ਜ਼ੇਵੀਅਰ ਗਲੈਡਨੀ ਵਜੋਂ ਕੀਤੀ ਹੈ।
ਤੁਸੀਂ ਲੈਫਟੀਨੈਂਟ ਵਿਲੀਅਮ ਜੇ ਡੂਲੀ ਵਲੋਂ ਸ਼ੇਅਰ ਕੀਤੀ ਪ੍ਰੈਸ ਰਿਲੀਜ ਅਤੇ ਤਸਵੀਰਾਂ ਨੂੰ ਇੱਥੇ ਵੇਖ ਸਕਦੇ ਹੋ।
ਅਸੀਂ ਵਾਇਰਲ ਵੀਡੀਓ ਨੂੰ ਲੈ ਕੇ ਫਰਿਜ਼ਨੋ ਪੁਲਿਸ ਡਿਪਾਰਟਮੈਂਟ ਨੂੰ ਵੀ ਈ-ਮੇਲ ਕੀਤਾ। ਸਾਨੂੰ ਉੱਥੋਂ ਦੀ ਅੱਸੀਸਟਿੰਗ ਪਬਲਿਕ ਇਨਫਰਮੇਸ਼ਨ ਅਫਸਰ Sergeant Diana Trueba Vega ਨੇ ਜਵਾਬ ਵਿੱਚ ਦੱਸਿਆ, ਵਾਇਰਲ ਦਾਅਵਾ ਗ਼ਲਤ ਹੈ। ਸੋਸ਼ਲ ਮੀਡਿਆ ‘ਤੇ ਜੋ ਵੀਡੀਓ ਵਾਇਰਲ ਕੀਤਾ ਜਾ ਰਿਹਾ ਹੈ ਉਹ ਗੋਲਡੀ ਬਰਾੜ ਦਾ ਨਹੀਂ ਹੈ।
ਅੰਤ ਵਿੱਚ ਅਸੀਂ ਵੀਡੀਓ ਨੂੰ ਸ਼ੇਅਰ ਕਰਨ ਵਾਲੇ ਪੇਜ ਦੀ ਜਾਂਚ ਕੀਤੀ। ਪਤਾ ਲਗਿਆ ਇਸ ਪੇਜ ਨੂੰ 736 ਲੋਕ ਫੋਲੋ ਕਰਦੇ ਹਨ।
ਨਤੀਜਾ: ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਵਾਇਰਲ ਦਾਅਵੇ ਨੂੰ ਗੁੰਮਰਾਹਕੁਨ ਪਾਇਆ ਹੈ। ਸੋਸ਼ਲ ਮੀਡਿਆ ‘ਤੇ ਵਾਇਰਲ ਹੋ ਰਿਹਾ ਵੀਡੀਓ ਗੋਲਡੀ ਨਾਲ ਸੰਬੰਧਿਤ ਨਹੀਂ ਹੈ, ਸਗੋਂ ਅਮਰੀਕਾ ਦੇ ਨਿਊ ਓਰਲੀਨਜ਼ ਵਿਖੇ ਸਾਲ 2023 ‘ਚ ਹੋਈ ਗੋਲੀਬਾਰੀ ਦਾ ਹੈ। ਅਮਰੀਕੀ ਪੁਲਿਸ ਨੇ ਵੀ ਗੋਲਡੀ ਬਰਾੜ ਦੀ ਮੌਤ ਦੀਆਂ ਰਿਪੋਰਟਾਂ ਦਾ ਖੰਡਨ ਕੀਤਾ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।