ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਕਰਨਾਟਕ ਹਿਜਾਬ ਬਾਰੇ ਵਾਇਰਲ ਹੋ ਰਿਹਾ ਦਾਅਵਾ ਗ਼ਲਤ ਨਿਕਲਿਆ। ਇਹ ਵੀਡੀਓ ਮੱਧ ਪ੍ਰਦੇਸ਼ ਪੁਲਿਸ ਵੱਲੋਂ ਫੜੇ ਗਏ ਬਦਮਾਸ਼ ਅਮਜਦ ਲਾਲਾ ਦਾ ਹੈ।
ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਕਰਨਾਟਕ ਹਿਜਾਬ ਵਿਵਾਦ ਤੇ ਫੈਸਲਾ ਸੁਣਾਉਣ ਤੋਂ ਬਾਅਦ ਹਾਈ ਕੋਰਟ ਦੇ ਜੱਜਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਲੱਗੀਆ। ਇਸ ਤੇ ਕਾਰਵਾਈ ਕਰਦੇ ਹੋਏ ਕਰਨਾਟਕ ਪੁਲਿਸ ਨੇ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ। ਹੁਣ ਇਸ ਘਟਨਾ ਨਾਲ ਜੋੜ ਕੇ ਸੋਸ਼ਲ ਮੀਡਿਆ ਤੇ ਇੱਕ ਵੀਡੀਓ ਸ਼ੇਅਰ ਕੀਤਾ ਜਾ ਰਿਹਾ ਹੈ। ਵੀਡੀਓ ਵਿੱਚ ਵਿਅਕਤੀ ਦੇ ਮੂੰਹ ਤੇ ਕਾਲੇ ਰੰਗ ਦਾ ਕੱਪੜਾ ਲੱਗਿਆ ਹੋਇਆ ਹੈ ਅਤੇ ਦੋ ਪੁਲਿਸ ਵਾਲੇ ਉਸਨੂੰ ਫੜ ਕੇ ਲੈ ਜਾ ਰਹੇ ਹਨ। ਇਸ ਵੀਡੀਓ ਨੂੰ ਸ਼ੇਅਰ ਕਰਕੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਉਹ ਹੀ ਵਿਅਕਤੀ ਹੈ ਜਿਸ ਨੇ ਜੱਜਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਗ਼ਲਤ ਨਿਕਲਿਆ। ਇਹ ਵੀਡੀਓ ਮੱਧ ਪ੍ਰਦੇਸ਼ ਪੁਲਿਸ ਵੱਲੋਂ ਫੜੇ ਗਏ ਬਦਮਾਸ਼ ਅਮਜਦ ਲਾਲਾ ਦਾ ਹੈ।
ਕੀ ਹੈ ਵਾਇਰਲ ਪੋਸਟ ਵਿੱਚ ?
ਫੇਸਬੁੱਕ ਯੂਜ਼ਰ Saurabh Jha ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਹੈ , “The man from TamilNadu who gave the death threat to the High Court judge who gave the Hijab verdict. He is currently at the custody of Karnataka Police!”
ਪੰਜਾਬ ਅਨੁਵਾਦ – ਤਾਮਿਲਨਾਡੂ ਦਾ ਉਹ ਵਿਅਕਤੀ ਜਿਸ ਨੇ ਹਿਜਾਬ ਦਾ ਫੈਸਲਾ ਸੁਣਾਉਣ ਵਾਲੇ ਹਾਈ ਕੋਰਟ ਦੇ ਜੱਜ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਉਹ ਇਸ ਸਮੇਂ ਕਰਨਾਟਕ ਪੁਲਿਸ ਦੀ ਹਿਰਾਸਤ ਵਿੱਚ ਹੈ!
ਪੋਸਟ ਦੇ ਕੰਟੇੰਟ ਨੂੰ ਇੱਥੇ ਹੂਬਹੂ ਲਿਖਿਆ ਗਿਆ ਹੈ। ਇਸਦਾ ਆਰਕਾਈਵ ਸੰਸਕਰਣ ਇੱਥੇ ਦੇਖਿਆ ਜਾ ਸਕਦਾ ਹੈ।
ਪੜਤਾਲ
ਵਾਇਰਲ ਵੀਡੀਓ ਦੀ ਸੱਚਾਈ ਦਾ ਪਤਾ ਲਗਾਉਣ ਲਈ ਵਿਸ਼ਵਾਸ ਨਿਊਜ਼ ਨੇ ਇਨਵਿਡ ਟੂਲ ਦੀ ਵਰਤੋਂ ਕੀਤੀ। ਇਸ ਟੂਲ ਦੀ ਮਦਦ ਨਾਲ ਅਸੀਂ ਵੀਡੀਓਜ਼ ਦੇ ਕਈ ਗਰੈਬਸ ਕੱਢੇ ਅਤੇ ਉਨ੍ਹਾਂ ਨੂੰ ਗੂਗਲ ਰਿਵਰਸ ਇਮੇਜ ਰਾਹੀਂ ਸਰਚ ਕੀਤਾ। ਇਸ ਦੌਰਾਨ ਸਾਨੂੰ 15 ਮਾਰਚ 2022 ਨੂੰ KHABARVALA NEWS ਨਾਮ ਦੇ ਇੱਕ ਯੂਟਿਊਬ ਚੈਨਲ ਤੇ ਅੱਪਲੋਡ ਕੀਤੇ ਗਏ ਵਾਇਰਲ ਦਾਅਵੇ ਨਾਲ ਸਬੰਧਿਤ ਇੱਕ ਵੀਡੀਓ ਰਿਪੋਰਟ ਮਿਲੀ। ਰਿਪੋਰਟ ਮੁਤਾਬਿਕ ਵਾਇਰਲ ਵੀਡੀਓ ਮੱਧ ਪ੍ਰਦੇਸ਼ ਦਾ ਹੈ। ਪ੍ਰਦੇਸ਼ ਪੁਲਿਸ ਨੇ ਕੁਝ ਦਿਨਾਂ ਪਹਿਲਾਂ ਬਦਮਾਸ਼ ਅਮਜਦ ਲਾਲਾ ਨੂੰ ਫੜਿਆ ਸੀ। ਇਹ ਵੀਡੀਓ ਉਸ ਦੌਰਾਨ ਦਾ ਹੈ।
ਮਿਲੀ ਜਾਣਕਾਰੀ ਦੇ ਆਧਾਰ ਤੇ ਅਸੀਂ ਗੂਗਲ ਉੱਪਰ ਕੁਝ ਕੀਵਰਡਸ ਰਾਹੀਂ ਸਰਚ ਕੀਤਾ। ਇਸ ਦੌਰਾਨ ਸਾਨੂੰ ਵਾਇਰਲ ਦਾਅਵੇ ਨਾਲ ਜੁੜੀ ਇੱਕ ਰਿਪੋਰਟ ਨਈ-ਦੁਨੀਆ ਦੀ ਵੈੱਬਸਾਈਟ ਤੇ 15 ਮਾਰਚ 2022 ਨੂੰ ਪ੍ਰਕਾਸ਼ਿਤ ਮਿਲੀ। ਰਿਪੋਰਟ ਵਿੱਚ ਦਿੱਤੀ ਗਈ ਜਾਣਕਾਰੀ ਅਨੁਸਾਰ, ਨਈ ਅਬਾਦੀ ਠਾਣੇ ਦੀ ਪੁਲਿਸ ਨੇ ਬਾਈਪਾਸ ਤੇ ਏਅਰਪੋਰਟ ਦੇ ਨੇੜੇ ਕੁਖ਼ਯਾਤ ਬਦਮਾਸ਼ ਅਮਜਦ ਲਾਲਾ ਨੂੰ ਗ੍ਰਿਫਤਾਰ ਕੀਤਾ ਸੀ । ਅਮਜਦ ਛੇ ਸਾਲਾਂ ਤੋਂ ਫਰਾਰ ਸੀ ਅਤੇ ਫਰਾਰ ਹੋਣ ਦੌਰਾਨ ਹੀ ਉਸ ਨੇ ਨਵੰਬਰ 2020 ਵਿੱਚ ਬੇਲਾਰੀ ਦੇ ਸੀਤਾਮਉ ਥਾਣੇ ਦੇ ਟੀਆਈ ਅਮਿਤ ਸੋਨੀ ਤੇ ਫਾਇਰ ਕੀਤਾ ਸੀ। ਇਸ ਤੋਂ ਬਾਅਦ ਪੁਲਿਸ ਹੈੱਡਕੁਆਰਟਰ ਤੋਂ ਉਸ ਤੇ 50 ਹਜ਼ਾਰ ਰੁਪਏ ਦਾ ਇਨਾਮ ਘੋਸ਼ਿਤ ਕੀਤਾ ਗਿਆ ਸੀ।
ਹੋਰ ਜਾਣਕਾਰੀ ਦੇ ਲਈ ਅਸੀਂ ਨਈਦੁਨੀਆ ਡਾਟ ਕੋਮ,ਇੰਦੌਰ ਦੇ ਡਿਪਟੀ ਨਿਊਜ਼ ਐਡੀਟਰ ਅਰਵਿੰਦ ਦੂਬੇ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਵਾਇਰਲ ਦਾਅਵਾ ਗ਼ਲਤ ਹੈ। ਇਹ ਵੀਡੀਓ ਅਮਜਦ ਲਾਲਾ ਦੇ ਫੜੇ ਜਾਣ ਦਾ ਹੈ। ਇਸ ਦਾ ਕਰਨਾਟਕ ਦੇ ਹਿਜਾਬ ਵਿਵਾਦ ਨਾਲ ਕੋਈ ਸੰਬੰਧ ਨਹੀਂ ਹੈ।
ਪੜਤਾਲ ਦੇ ਅੰਤ ‘ਚ ਪੋਸਟ ਨੂੰ ਵਾਇਰਲ ਕਰਨ ਵਾਲੇ ਯੂਜ਼ਰ ਦੀ ਜਾਂਚ ਕੀਤੀ ਗਈ। ਸੋਸ਼ਲ ਸਕੈਨਿੰਗ ਤੋਂ ਪਤਾ ਲੱਗਾ ਹੈ ਕਿ ਫੇਸਬੁੱਕ ਤੇ ਯੂਜ਼ਰ ਦੇ ਇੱਕ ਹਜ਼ਾਰ ਤੋਂ ਵੱਧ ਫੋਲੋਵਰਸ ਹਨ। ਯੂਜ਼ਰ ਫਰਵਰੀ 2010 ਤੋਂ ਫੇਸਬੁੱਕ ਤੋ ਸਕ੍ਰਿਯ ਹੈ।
ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਕਰਨਾਟਕ ਹਿਜਾਬ ਬਾਰੇ ਵਾਇਰਲ ਹੋ ਰਿਹਾ ਦਾਅਵਾ ਗ਼ਲਤ ਨਿਕਲਿਆ। ਇਹ ਵੀਡੀਓ ਮੱਧ ਪ੍ਰਦੇਸ਼ ਪੁਲਿਸ ਵੱਲੋਂ ਫੜੇ ਗਏ ਬਦਮਾਸ਼ ਅਮਜਦ ਲਾਲਾ ਦਾ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।