ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਪਾਇਆ ਕਿ ਕੈਪਟਨ ਅਮਰਿੰਦਰ ਸਿੰਘ ਦਾ ਵਾਇਰਲ ਹੋ ਰਿਹਾ ਪੁਰਾਣਾ ਹੈ। ਅਸਲ ਵੀਡੀਓ ਸਾਲ 2020 ਵਿਚ ਤਿੰਨ ਖੇਤੀ ਕਾਨੂੰਨਾਂ ਖਿਲਾਫ ਕੀਤੇ ਗਏ ਕਿਸਾਨ ਅੰਦੋਲਨ ਦੇ ਦੌਰਾਨ ਦਾ ਹੈ, ਜਿਸਨੂੰ ਹੁਣ ਹਾਲੀਆ ਚਲ ਰਹੇ ਕਿਸਾਨ ਅੰਦੋਲਨ ਦਾ ਦੱਸਦੇ ਹੋਏ ਗ਼ਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਵੀਡੀਓ ਦਾ ਹਾਲ-ਫਿਲਹਾਲ ਨਾਲ ਕੋਈ ਸੰਬੰਧ ਨਹੀਂ ਹੈ।
ਨਵੀਂ ਦਿੱਲੀ (ਵਿਸ਼ਵਾਸ ਨਿਊਜ )। ਕਿਸਾਨ ਅੰਦੋਲਨ ਨੂੰ ਲੈ ਕੇ ਸੋਸ਼ਲ ਮੀਡਿਆ ‘ਤੇ ਕਈ ਵੀਡੀਓ ਅਤੇ ਪੋਸਟ ਵਾਇਰਲ ਹੋ ਰਹੇ ਹਨ। ਹੁਣ ਇਸ ਨਾਲ ਜੋੜਦੇ ਹੋਏ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਇੱਕ ਵੀਡੀਓ ਵਾਇਰਲ ਕੀਤਾ ਜਾ ਰਿਹਾ ਹੈ। ਜਿਸ ਵਿੱਚ ਉਨ੍ਹਾਂ ਨੂੰ ਕਿਸਾਨਾਂ ‘ਤੇ ਪੁਲਿਸ ਵੱਲੋਂ ਕੀਤੇ ਜਾ ਰਹੇ ਹਮਲੇ ਦੀ ਨਿੰਦਾ ਕਰਦੇ ਹੋਏ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਭਾਜਪਾ ਆਗੂ ਅਤੇ ਪੰਜਾਬ ਦੇ ਸਾਬਕਾ ਸੀਐਮ ਕੈਪਟਨ ਅਮਰਿੰਦਰ ਸਿੰਘ ਨੇ ਇਸ ਮਾਮਲੇ ‘ਤੇ ਚੁੱਪੀ ਤੋੜਦੇ ਹੋਏ ਹਰਿਆਣਾ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ।
ਵਿਸ਼ਵਾਸ ਨਿਊਜ਼ ਨੇ ਜਾਂਚ ਵਿੱਚ ਦਾਅਵੇ ਨੂੰ ਗੁੰਮਰਾਹਕੁੰਨ ਪਾਇਆ ਹੈ। ਵਾਇਰਲ ਵੀਡੀਓ ਸਾਲ 2020 ਦਾ ਹੈ। ਜਦੋਂ ਤਿੰਨ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਨੇ ਦਿੱਲੀ ਕੂਚ ਕੀਤਾ ਸੀ ਜਿਸ ਤੋਂ ਬਾਅਦ ਟਵਿੱਟਰ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਿਚਾਲੇ ਸ਼ਬਦੀ ਜੰਗ ਦੇਖਣ ਨੂੰ ਮਿਲੀ ਸੀ। ਵੀਡੀਓ ਦਾ ਹਾਲ-ਫਿਲਹਾਲ ਨਾਲ ਕੋਈ ਸੰਬੰਧ ਨਹੀਂ ਹੈ।
ਫੇਸਬੁੱਕ ਯੂਜ਼ਰ Amrinder Singh Sidhu ਨੇ 14 ਫਰਵਰੀ 2024 ਨੂੰ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ ਹੈ,”ਸਾਬਕਾ cm Amrinder Singh ਵਲੋ ਤੋੜੀ ਚੁੱਪੀ, ਸੁਣੋ #ਕਿਸਾਨਮੋਰਚਾ #RaviSinghKhalsaAid”
ਵੀਡੀਓ ‘ਤੇ ਲਿਖਿਆ ਹੋਇਆ ਹੈ: ਹਰਿਆਣਾ ਸਰਕਾਰ ਵਲੋਂ ਕਿਸਾਨਾਂ ਨੂੰ ਰੋਕਣਾ ਸੰਵਿਧਾਨ ਦੇ ਖਿਲਾਫ। ਕਿਸਾਨਾਂ ‘ਤੇ ਪੁਲਿਸ ਵਲੋਂ ਕੀਤੇ ਹਮਲਿਆਂ ‘ਤੇ BJP ਲੀਡਰ ਤੇ ਸਾਬਕਾ CM ਕੈਪਟਨ ਅਮਰਿੰਦਰ ਨੇ ਤੋੜੀ ਚੁੱਪੀ।
ਪੋਸਟ ਦੇ ਆਰਕਾਈਵ ਲਿੰਕ ਨੂੰ ਇੱਥੇ ਵੇਖਿਆ ਜਾ ਸਕਦਾ ਹੈ।
ਵਾਇਰਲ ਵੀਡੀਓ ਦੀ ਪੜਤਾਲ ਲਈ ਅਸੀਂ ਸੰਬੰਧਿਤ ਕੀਵਰਡ ਨਾਲ ਸਰਚ ਕੀਤਾ। ਸਾਨੂੰ ਵੀਡੀਓ ਨਾਲ ਜੁੜੀ ਖਬਰ timesnowhindi.com ਦੀ ਵੈਬਸਾਈਟ ‘ਤੇ ਮਿਲੀ। 29 ਨਵੰਬਰ 2020 ਨੂੰ ਪ੍ਰਕਾਸ਼ਿਤ ਖਬਰ ‘ਤੇ ਵਾਇਰਲ ਵੀਡੀਓ ਦੇ ਸਕ੍ਰੀਨਸ਼ੋਟ ਨਾਲ ਦੱਸਿਆ ਗਿਆ ਹੈ ਕਿ,”ਕਿਸਾਨ ਅੰਦੋਲਨ ਦੌਰਾਨ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ ਆਹਮੋ-ਸਾਹਮਣੇ ਆ ਗਏ ਹਨ। ਕੈਪਟਨ ਅਮਰਿੰਦਰ ਸਿੰਘ ਅਤੇ ਮਨੋਹਰ ਲਾਲ ਖੱਟਰ ਵਿਚਾਲੇ ਸ਼ਬਦੀ ਜੰਗ ਤੇਜ਼ ਹੋ ਗਈ ਹੈ।”
ਸਰਚ ਦੌਰਾਨ ਸਾਨੂੰ ਵਾਇਰਲ ਵੀਡੀਓ ‘ਪੰਜਾਬ ਕੇਸਰੀ ਚੰਡੀਗੜ੍ਹ’ ਦੇ ਵੇਰੀਫਾਈਡ ਫੇਸਬੁੱਕ ਪੇਜ ‘ਤੇ ਮਿਲਾ। 26 ਨਵੰਬਰ 2020 ਨੂੰ ਅਪਲੋਡ ਵੀਡੀਓ ਨਾਲ ਦਿੱਤੀ ਜਾਣਕਾਰੀ ਮੁਤਾਬਕ, “ਕੈਪਟਨ ਦੀ ਖੱਟਰ ਨੂੰ ਨਸੀਹਤ ‘ਕਿਸਾਨਾਂ ਨੂੰ ਰੋਕਿਆ ਤਾਂ ਕਰਣਗੇ ਜਵਾਬੀ ਹਮਲਾ।’
ਵੀਡੀਓ ਨਾਲ ਜੁੜੀ ਰਿਪੋਰਟ ਨੂੰ ਜਗਬਾਣੀ ਦੇ ਅਧਿਕਾਰਿਕ ਯੂਟਿਊਬ ਚੈਨਲ ‘ਤੇ ਵੀ ਦੇਖਿਆ ਜਾ ਸਕਦਾ ਹੈ। ਵੀਡੀਓ ਨੂੰ 26 ਨਵੰਬਰ 2020 ਨੂੰ ਅਪਲੋਡ ਕੀਤਾ ਗਿਆ ਹੈ। ਰਿਪੋਰਟ ਵਿੱਚ ਦੱਸਿਆ ਗਿਆ,”ਕੈਪਟਨ ਦੀ ਖਤਰਾ ਨੂੰ ਖਰੀ-ਖਰੀ। ਕਿਸਾਨਾਂ ਨੂੰ ਨਾ ਰੋਕੇ ਖੱਟਰ ਸਰਕਾਰ। ਤੰਗ ਕਰਨ ‘ਤੇ ਹੋਵੇਗਾ ਜਵਾਬੀ ਹਮਲਾ। ਕਿਸਾਨਾਂ ਮੁੱਦੇ ‘ਤੇ ਆਹਮੋ-ਸਾਹਮਣੇ ਮੁਖ ਮੰਤਰੀ।”
ਸਾਡੀ ਇੱਥੇ ਤੱਕ ਦੀ ਜਾਂਚ ਤੋਂ ਇਹ ਤਾਂ ਸਾਬਿਤ ਹੋਇਆ ਕਿ ਵੀਡੀਓ ਹਾਲੀਆ ਨਹੀਂ ਹੈ, ਸਗੋਂ ਸਾਲ 2020 ਦੀ ਹੈ। ਵੱਧ ਜਾਣਕਾਰੀ ਲਈ ਅਸੀਂ ਦੈਨਿਕ ਜਾਗਰਣ ਪੰਜਾਬ ਦੇ ਉਪ ਸਮਾਚਾਰ ਸੰਪਾਦਕ ਕਮਲੇਸ਼ ਭੱਟ ਨਾਲ ਗੱਲ ਕੀਤੀ। ਅਸੀਂ ਉਨ੍ਹਾਂ ਨਾਲ ਵਾਇਰਲ ਵੀਡੀਓ ਨੂੰ ਸ਼ੇਅਰ ਕੀਤਾ , ਉਨ੍ਹਾਂ ਨੇ ਸਾਨੂੰ ਦੱਸਿਆ ਕਿ ਇਹ ਵੀਡੀਓ ਪੁਰਾਣਾ ਹੈ।
ਅੰਤ ਵਿੱਚ ਅਸੀਂ ਪੁਰਾਣੇ ਵੀਡੀਓ ਨੂੰ ਹਾਲੀਆ ਦੱਸਦੇ ਹੋਏ ਸ਼ੇਅਰ ਕਰਨ ਵਾਲੇ ਯੂਜ਼ਰ ਦੀ ਜਾਂਚ ਕੀਤੀ। ਪਤਾ ਲਗਿਆ ਯੂਜ਼ਰ ਨੂੰ ਫੇਸਬੁੱਕ ‘ਤੇ ਇੱਕ ਹਜਾਰ ਤੋਂ ਵੱਧ ਲੋਕ ਫੋਲੋ ਕਰਦੇ ਹਨ। ਯੂਜ਼ਰ ਨੇ ਆਪ ਨੂੰ ਚੰਡੀਗੜ੍ਹ ਦਾ ਰਹਿਣ ਵਾਲਾ ਦੱਸਿਆ ਹੈ।
ਨਤੀਜਾ: ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਪਾਇਆ ਕਿ ਕੈਪਟਨ ਅਮਰਿੰਦਰ ਸਿੰਘ ਦਾ ਵਾਇਰਲ ਹੋ ਰਿਹਾ ਪੁਰਾਣਾ ਹੈ। ਅਸਲ ਵੀਡੀਓ ਸਾਲ 2020 ਵਿਚ ਤਿੰਨ ਖੇਤੀ ਕਾਨੂੰਨਾਂ ਖਿਲਾਫ ਕੀਤੇ ਗਏ ਕਿਸਾਨ ਅੰਦੋਲਨ ਦੇ ਦੌਰਾਨ ਦਾ ਹੈ, ਜਿਸਨੂੰ ਹੁਣ ਹਾਲੀਆ ਚਲ ਰਹੇ ਕਿਸਾਨ ਅੰਦੋਲਨ ਦਾ ਦੱਸਦੇ ਹੋਏ ਗ਼ਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਵੀਡੀਓ ਦਾ ਹਾਲ-ਫਿਲਹਾਲ ਨਾਲ ਕੋਈ ਸੰਬੰਧ ਨਹੀਂ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।