ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ‘ਚ ਪਾਇਆ ਕਿ ਲਿਜ਼ ਟਰਸ ਦੇ ਨਾਮ ‘ਤੇ ਵਾਇਰਲ ਹੋ ਰਿਹਾ ਇਹ ਬਿਆਨ ਫਰਜ਼ੀ ਹੈ। ਲਿਜ਼ ਟਰਸ ਨੇ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਹੈ। ਉਨ੍ਹਾਂ ਦੀ ਟੀਮ ਨੇ ਵਾਇਰਲ ਦਾਅਵੇ ਦਾ ਖੰਡਨ ਕੀਤਾ ਹੈ।
ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਸੋਸ਼ਲ ਮੀਡੀਆ ‘ਤੇ ਯੂਕੇ ਦੀ ਸਾਬਕਾ ਪ੍ਰਧਾਨ ਮੰਤਰੀ ਲਿਜ਼ ਟਰਸ ਦੇ ਨਾਮ ‘ਤੇ ਇੱਕ ਕਥਿਤ ਬਿਆਨ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਸੋਸ਼ਲ ਮੀਡੀਆ ਯੂਜ਼ਰਸ ਇੱਕ ਪੋਸਟ ਸ਼ੇਅਰ ਕਰਦੇ ਹੋਏ ਦਾਅਵਾ ਕਰ ਰਹੇ ਹਨ ਕਿ ਲਿਜ਼ ਟਰਸ ਨੇ ਕਿਹਾ ਹੈ ਕਿ ਭਾਰਤ ਅਨਪੜ੍ਹ ਨੇਤਾਵਾਂ ਅਤੇ ਬਾਬਿਆਂ ਦੀਆਂ ਗੱਲਾਂ ਨੂੰ ਧਿਆਨ ਨਾਲ ਸੁਣਨ ਵਾਲਾ ਦੇਸ਼ ਹੈ।
ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ‘ਚ ਪਾਇਆ ਕਿ ਲਿਜ਼ ਟਰਸ ਦੇ ਨਾਮ ‘ਤੇ ਵਾਇਰਲ ਹੋ ਰਿਹਾ ਇਹ ਬਿਆਨ ਫਰਜ਼ੀ ਹੈ। ਲਿਜ਼ ਟਰਸ ਨੇ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਹੈ। ਉਨ੍ਹਾਂ ਦੀ ਟੀਮ ਨੇ ਵਾਇਰਲ ਦਾਅਵੇ ਦਾ ਖੰਡਨ ਕੀਤਾ ਹੈ।
ਫੇਸਬੁੱਕ ਯੂਜ਼ਰ ਯੁਵਾ ਗੁਜਰਾਤ ਨੇ10 ਮਾਰਚ 2023 ਨੂੰ ਵਾਇਰਲ ਪੋਸਟ ਨੂੰ ਸਾਂਝਾ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ ਹੇ, ਅਨਪੜ੍ਹ ਨੇਤਾਵਾਂ, ਬਾਬਿਆਂ ਦੀਆਂ ਗੱਲਾਂ ਨੂੰ ਧਿਆਨ ਨਾਲ ਸੁਣਨ ਵਾਲਾ ਦੇਸ਼ ਹੈ-ਲਿਜ਼ ਟਰਸ।
ਪੋਸਰ ਦੇ ਆਰਕਾਈਵ ਲਿੰਕ ਨੂੰ ਇੱਥੇ ਦੇਖਿਆ ਜਾ ਸਕਦਾ ਹੈ।
ਗੂਗਲ ‘ਤੇ ਕੀਵਰਡਸ ਨਾਲ ਓਪਨ ਸਰਚ ਕਰਨ ‘ਤੇ ਸਾਨੂੰ ਕਿਸੇ ਵੀ ਭਰੋਸੇਯੋਗ ਮੀਡੀਆ ਵੈਬਸਾਈਟ ‘ਤੇ ਅਜਿਹੀ ਕੋਈ ਖਬਰ ਨਹੀਂ ਮਿਲੀ, ਜਿਸ ਨਾਲ ਇਸ ਦਾਅਵੇ ਦੀ ਪੁਸ਼ਟੀ ਹੋ ਸਕੇ। ਜੇਕਰ ਲਿਜ਼ ਟਰਸ ਨੇ ਅਜਿਹਾ ਬਿਆਨ ਦਿੱਤਾ ਹੁੰਦਾ ਤਾਂ ਮੇਨ ਸਟ੍ਰੀਮ ਮੀਡੀਆ ਨੇ ਯਕੀਨੀ ਤੌਰ ‘ਤੇ ਇਸ ਨੂੰ ਕਵਰ ਕੀਤਾ ਹੁੰਦਾ।
ਅਸੀਂ ਟਵਿੱਟਰ ਐਡਵਾਂਸਡ ਸਰਚ ਦੀ ਵਰਤੋਂ ਕਰਕੇ ਲਿਜ਼ ਟਰਸ ਦੇ ਟਵਿੱਟਰ ਹੈਂਡਲ ‘ਤੇ ਵੀ ਇਸ ਬਾਰੇ ਸਰਚ ਕੀਤਾ, ਪਰ ਕੋਈ ਨਤੀਜਾ ਨਹੀਂ ਮਿਲਿਆ। ਅਸੀਂ ਉਨ੍ਹਾਂ ਦੇ ਹੋਰ ਸੋਸ਼ਲ ਮੀਡੀਆ ਅਕਾਊਂਟਸ ਦੀ ਵੀ ਜਾਂਚ ਕੀਤੀ, ਪਰ ਵਾਇਰਲ ਦਾਅਵੇ ਨਾਲ ਸਬੰਧਤ ਕੋਈ ਪੋਸਟ ਨਹੀਂ ਮਿਲੀ।
ਅਸੀਂ ਵਧੇਰੇ ਜਾਣਕਾਰੀ ਲਈ ਮੇਲ ਰਾਹੀਂ ਲਿਜ਼ ਟਰਸ ਦੀ ਟੀਮ ਨਾਲ ਸੰਪਰਕ ਕੀਤਾ। ਉਨ੍ਹਾਂ ਦੀ ਪ੍ਰੈਸ ਸਕੱਤਰ ਜੋਨਾਥਨ ਇਸਾਬੀ ਨੇ ਵਾਇਰਲ ਦਾਅਵੇ ਦਾ ਖੰਡਨ ਕਰਦੇ ਹੋਏ ਕਿਹਾ, “ਵਾਇਰਲ ਦਾਅਵਾ ਗ਼ਲਤ ਹੈ। ਲਿਜ਼ ਟਰਸ ਵੱਲੋਂ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਗਿਆ ਹੈ। ਇਹ ਦਾਅਵਾ ਪੂਰੀ ਤਰ੍ਹਾਂ ਗ਼ਲਤ ਹੈ।”
ਫਰਜੀ ਪੋਸਟ ਸ਼ੇਅਰ ਕਰਨ ਵਾਲੇ ਫੇਸਬੁੱਕ ਯੂਜ਼ਰ ‘ਯੁਵਾ ਗੁਜਰਾਤ’ ਦੇ ਪ੍ਰੋਫਾਈਲ ਨੂੰ ਸਕੈਨ ਕੀਤਾ। ਫੇਸਬੁੱਕ ‘ਤੇ ਯੂਜ਼ਰ ਨੂੰ 32 ਹਜ਼ਾਰ ਤੋਂ ਜ਼ਿਆਦਾ ਲੋਕ ਫਾਲੋ ਕਰਦੇ ਹਨ। ਪ੍ਰੋਫਾਈਲ ਨੂੰ ਸਕੈਨ ਕਰਨ ‘ਤੇ ਅਸੀਂ ਪਾਇਆ ਕਿ ਯੂਜ਼ਰ ਇੱਕ ਵਿਚਾਰਧਾਰਾ ਤੋਂ ਪ੍ਰਭਾਵਿਤ ਹੈ।
ਨਤੀਜਾ: ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ‘ਚ ਪਾਇਆ ਕਿ ਲਿਜ਼ ਟਰਸ ਦੇ ਨਾਮ ‘ਤੇ ਵਾਇਰਲ ਹੋ ਰਿਹਾ ਇਹ ਬਿਆਨ ਫਰਜ਼ੀ ਹੈ। ਲਿਜ਼ ਟਰਸ ਨੇ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਹੈ। ਉਨ੍ਹਾਂ ਦੀ ਟੀਮ ਨੇ ਵਾਇਰਲ ਦਾਅਵੇ ਦਾ ਖੰਡਨ ਕੀਤਾ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।