ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਭਾਰਤੀ ਰਾਸ਼ਟਰੀ ਗੀਤ ਨੂੰ ਲੈ ਕੇ ਵਾਇਰਲ ਹੋ ਰਿਹਾ ਦਾਅਵਾ ਫਰਜ਼ੀ ਹੈ। UNESCO ਵੱਲੋਂ ਕਿਸੇ ਵੀ ਦੇਸ਼ ਦੇ ਰਾਸ਼ਟਰੀ ਗੀਤ ਦੀ ਰੈੰਕਿੰਗ ਨਹੀਂ ਕੀਤੀ ਜਾਂਦੀ ਹੈ।
ਨਵੀਂ ਦਿੱਲੀ (ਵਿਸ਼ਵਾਸ ਟੀਮ)। ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸ਼ੇਅਰ ਕਰਕੇ ਦਾਅਵਾ ਕੀਤਾ ਜਾ ਰਿਹਾ ਹੈ ਕਿ UNESCO ਨੇ ਭਾਰਤੀ ਰਾਸ਼ਟਰੀ ਗੀਤ ਨੂੰ ਦੁਨੀਆ ਦਾ ਸਭ ਤੋਂ ਚੰਗਾ ਰਾਸ਼ਟਰੀ ਗੀਤ ਐਲਾਨਿਆ ਹੈ। ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਵਾਇਰਲ ਦਾਅਵਾ ਫਰਜ਼ੀ ਹੈ। UNESCO ਨੇ ਅਜਿਹਾ ਕੋਈ ਐਲਾਨ ਨਹੀਂ ਕੀਤਾ ਹੈ। UNESCO ਵੱਲੋਂ ਕਿਸੇ ਵੀ ਦੇਸ਼ ਦੇ ਰਾਸ਼ਟਰੀ ਗੀਤ ਨੂੰ ਰੈੰਕਿੰਗ ਨਹੀਂ ਦਿੱਤੀ ਜਾਂਦੀ ਹੈ।
ਕੀ ਹੈ ਵਾਇਰਲ ਪੋਸਟ ‘ਚ ?
ਫੇਸਬੁੱਕ ਯੂਜ਼ਰ Pk Jangid ਨੇ 15 ਜੁਲਾਈ ਨੂੰ ਪੋਸਟ ਸ਼ੇਅਰ ਕੀਤੀ ਸੀ। ਜਿਸ ‘ਤੇ ਲਿਖਿਆ ਹੈ, “ਸਾਡਾ ਰਾਸ਼ਟਰੀ ਗੀਤ – “ਜਨ ਗਣ ਮਨ ਅਧਿਨਾਇਕ ਜੈ ਹੇ ਭਾਰਤ ਭਾਗਿਆ ਵਿਧਾਤਾ” ਵਿਸ਼ਵ ਦਾ ਸਰਵੋਤਮ ਰਾਸ਼ਟਰੀ ਗੀਤ ਘੋਸ਼ਿਤ ਕੀਤਾ ਗਿਆ ਹੈ.. ਯੂਨੈਸਕੋ ਨੇ ਇਸਦੀ ਘੋਸ਼ਣਾ ਕੀਤੀ ਹੈ, ਇੱਕ ਭਾਰਤੀ ਹੋਣ ਦੇ ਨਾਤੇ ਮੈਨੂੰ ਇਸ ‘ਤੇ ਮਾਣ ਹੈ.. ਜੈਹਿੰਦ, ਭਾਰਤ ਮਾਤਾ ਦੀ ਜੈ।”
ਕਈ ਹੋਰ ਯੂਜ਼ਰਸ ਨੇ ਵੀ ਇਸ ਨੂੰ ਸਮਾਨ ਅਤੇ ਮਿਲਦੇ – ਜੁਲਦੇ ਦਾਅਵਿਆਂ ਨਾਲ ਸਾਂਝਾ ਕੀਤਾ ਹੈ। ਪੋਸਟ ਦਾ ਆਰਕਾਈਵ ਵਰਜਨ ਇੱਥੇ ਕਲਿੱਕ ਕਰਕੇ ਦੇਖਿਆ ਜਾ ਸਕਦਾ ਹੈ।
ਪੜਤਾਲ
ਵਾਇਰਲ ਦਾਅਵੇ ਦੀ ਸੱਚਾਈ ਜਾਣਨ ਲਈ ਅਸੀਂ ਗੂਗਲ ਓਪਨ ਸਰਚ ਦੀ ਮਦਦ ਲਈ। ਅਸੀਂ ਸੰਬੰਧਿਤ ਕੀਵਰਡਸ ਦੀ ਮਦਦ ਨਾਲ ਗੂਗਲ ‘ਤੇ ਸਰਚ ਕੀਤਾ , ਪਰ ਸਾਨੂੰ ਦਾਅਵੇ ਨਾਲ ਸੰਬੰਧਿਤ ਕੋਈ ਭਰੋਸੇਯੋਗ ਮੀਡੀਆ ਰਿਪੋਰਟ ਨਹੀਂ ਮਿਲੀ।
ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ UNESCO ਦੀ ਅਧਿਕਾਰਿਤ ਵੈੱਬਸਾਈਟ ਅਤੇ ਸੋਸ਼ਲ ਮੀਡੀਆ ਅਕਾਊਂਟਸ ਨੂੰ ਖੰਗਾਲਣਾ ਸ਼ੁਰੂ ਕੀਤਾ। ਸਾਨੂੰ ਇੱਥੇ ਵੀ ਵਾਇਰਲ ਦਾਅਵੇ ਨਾਲ ਸੰਬੰਧਿਤ ਕੋਈ ਜਾਣਕਾਰੀ ਨਹੀਂ ਮਿਲੀ।
ਅੰਤ ਵਿੱਚ ਅਸੀਂ ਪੂਰੀ ਤਰ੍ਹਾਂ ਪੁਸ਼ਟੀ ਲਈ ਦਿੱਲੀ ਵਿੱਚ UNESCO ਦਫ਼ਤਰ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਵਾਇਰਲ ਦਾਅਵਾ ਗ਼ਲਤ ਹੈ। ਯੂਨੈਸਕੋ ਰਾਸ਼ਟਰੀ ਗੀਤਾਂ ਨੂੰ ਰੈਂਕ ਨਹੀਂ ਕਰਦਾ ਹੈ। ਇਸ ਤਰ੍ਹਾਂ ਦਾ ਕੋਈ ਸਰਵੇਖਣ ਜਾਂ ਰੈੰਕਿੰਗ ਸਾਡੇ ਵੱਲੋਂ ਨਹੀਂ ਕੀਤੀ ਜਾਂਦੀ। ਰਾਸ਼ਟਰੀ ਗੀਤ ਸਾਰੇ ਦੇਸ਼ਾਂ ਦੁਆਰਾ ਉਨ੍ਹਾਂ ਦੇ ਦੇਸ਼ ਪ੍ਰਤੀ ਆਪਣਾ ਪਿਆਰ ਦਿਖਾਉਣ ਦਾ ਇੱਕ ਤਰੀਕਾ ਹੈ।
ਇਸ ਤੋਂ ਪਹਿਲਾਂ ਵੀ ਇਹ ਦਾਅਵਾ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਚੁੱਕਾ ਹੈ। ਵਿਸ਼ਵਾਸ ਨਿਊਜ਼ ਦੀ ਜਾਂਚ ਨੂੰ ਇੱਥੇ ਪੜ੍ਹਿਆ ਜਾ ਸਕਦਾ ਹੈ।
ਜਾਂਚ ਦੇ ਆਖਰੀ ਪੜਾਅ ਵਿੱਚ ਅਸੀਂ ਪੋਸਟ ਨੂੰ ਸਾਂਝਾ ਕਰਨ ਵਾਲੇ ਯੂਜ਼ਰ Pk Jangid ਦੀ ਪਿਛੋਕੜ ਦੀ ਜਾਂਚ ਕੀਤੀ। ਅਸੀਂ ਪਾਇਆ ਕਿ ਫੇਸਬੁੱਕ ‘ਤੇ ਯੂਜ਼ਰ ਦੇ 759 ਦੋਸਤ ਹਨ। ਪ੍ਰੋਫਾਈਲ ‘ਤੇ ਦਿੱਤੀ ਗਈ ਜਾਣਕਾਰੀ ਮੁਤਾਬਿਕ ਯੂਜ਼ਰ ਜੋਧਪੁਰ ਸ਼ਹਿਰ ਦਾ ਰਹਿਣ ਵਾਲਾ ਹੈ।
ਨਤੀਜਾ: ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਭਾਰਤੀ ਰਾਸ਼ਟਰੀ ਗੀਤ ਨੂੰ ਲੈ ਕੇ ਵਾਇਰਲ ਹੋ ਰਿਹਾ ਦਾਅਵਾ ਫਰਜ਼ੀ ਹੈ। UNESCO ਵੱਲੋਂ ਕਿਸੇ ਵੀ ਦੇਸ਼ ਦੇ ਰਾਸ਼ਟਰੀ ਗੀਤ ਦੀ ਰੈੰਕਿੰਗ ਨਹੀਂ ਕੀਤੀ ਜਾਂਦੀ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।