Fact Check : ਨੌਜਵਾਨਾਂ ਨੂੰ ਅਨੋਖੀ ਸਜ਼ਾ ਦੇਣ ਦਾ ਇਹ ਵੀਡੀਓ ਮੱਧ ਪ੍ਰਦੇਸ਼ ਦਾ ਹੈ, ਯੂਪੀ ਪੁਲਿਸ ਨਾਲ ਨਹੀਂ ਹੈ ਕੋਈ ਸੰਬੰਧ

ਵਿਸ਼ਵਾਸ ਨਿਊਜ਼ ਦੀ ਜਾਂਚ ‘ਚ ਉੱਤਰ ਪ੍ਰਦੇਸ਼ ਦੇ ਨਾਂ ‘ਤੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਦਾਅਵਾ ਗ਼ਲਤ ਨਿਕਲਿਆ। ਦਰਅਸਲ ਵੀਡੀਓ ਮੱਧ ਪ੍ਰਦੇਸ਼ ਦੇ ਜਬਲਪੁਰ ਸ਼ਹਿਰ ਦਾ ਹੈ। ਮੱਧ ਪ੍ਰਦੇਸ਼ ਦੀ ਜਬਲਪੁਰ ਪੁਲਿਸ ਨੇ ਕੁਝ ਸ਼ਰਾਰਤੀ ਅਨਸਰਾਂ ਅਤੇ ਹੰਗਾਮਾ ਕਰਨ ਵਾਲਿਆਂ ਖਿਲਾਫ ਇਹ ਵਿਸ਼ੇਸ਼ ਮੁਹਿੰਮ ਚਲਾਈ ਸੀ।

ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਸੋਸ਼ਲ ਮੀਡੀਆ ‘ਤੇ 27 ਸੈਕਿੰਡ ਦੀ ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ ‘ਚ ਕੁਝ ਪੁਲਿਸ ਵਾਲੇ ਦੋ ਮੁੰਡਿਆਂ ਨੂੰ ਇੱਕ -ਦੂਜੇ ਦੇ ਕੰਨਾਂ ‘ਚ ਭੋਂਪੂ ਵਜਾਉਂਦੇ ਹੋਏ ਨਜ਼ਰ ਆ ਰਹੇ ਹਨ। ਇਸ ਤੋਂ ਇਲਾਵਾ ਵੀਡੀਓ ‘ਚ ਪੁਲਿਸ ਦੁਆਰਾ ਮੁੰਡਿਆਂ ਨੂੰ ਉਠਕ- ਬੈਠਣ ਵੀ ਕਰਵਾਉਂਦੇ ਹੋਏ ਦੇਖਿਆ ਜਾ ਸਕਦਾ ਹੈ। ਹੁਣ ਵੀਡੀਓ ਸ਼ੇਅਰ ਕਰਕੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਉੱਤਰ ਪ੍ਰਦੇਸ਼ ਦਾ ਹੈ। ਸੋਸ਼ਲ ਮੀਡੀਆ ‘ਤੇ ਕਈ ਯੂਜ਼ਰਸ ਇਸ ਵੀਡੀਓ ਨੂੰ ਇਹ ਦੱਸਦੇ ਹੋਏ ਵੀ ਸ਼ੇਅਰ ਕਰ ਰਹੇ ਹਨ ਕਿ ਇਹ ਬਿਹਾਰ ਦੇ ਗੋਪਾਲਗੰਜ ਦਾ ਹੈ।

ਵਿਸ਼ਵਾਸ ਨਿਊਜ਼ ਨੇ ਵਾਇਰਲ ਵੀਡੀਓ ਦੀ ਵਿਸਥਾਰ ਨਾਲ ਜਾਂਚ ਕੀਤੀ ਅਤੇ ਪੜਤਾਲ ਵਿੱਚ ਵਾਇਰਲ ਦਾਅਵੇ ਨੂੰ ਗ਼ਲਤ ਪਾਇਆ। ਵਾਇਰਲ ਵੀਡੀਓ ਮੱਧ ਪ੍ਰਦੇਸ਼ ਦੇ ਜਬਲਪੁਰ ਦਾ ਹੈ। ਮੱਧ ਪ੍ਰਦੇਸ਼ ਦੀ ਜਬਲਪੁਰ ਪੁਲਿਸ ਨੇ ਕੁਝ ਸ਼ਰਾਰਤੀ ਅਨਸਰਾਂ ਅਤੇ ਹੰਗਾਮਾ ਕਰਨ ਵਾਲਿਆਂ ਵਿਰੁੱਧ ਇਹ ਵਿਸ਼ੇਸ਼ ਮੁਹਿੰਮ ਚਲਾਈ ਸੀ, ਜਿਸ ਵਿੱਚ ਨਾ ਸਿਰਫ਼ ਲੋਕਾਂ ਨੂੰ ਪ੍ਰੇਸ਼ਾਨ ਕਰਨ ਵਾਲੇ ਅਜਿਹੇ ਲੋਕ ਫੜੇ ਗਏ ਸਨ, ਸਗੋਂ ਉਨ੍ਹਾਂ ਦੇ ਕੰਨ ਤੇ ਭੋਂਪੂ ਬਜਾਏ ਗਏ ਅਤੇ ਫਟਕਾਰ ਵੀ ਲਗਾਈ।

ਕੀ ਹੈ ਵਾਇਰਲ ਪੋਸਟ ਵਿੱਚ

ਫੇਸਬੁੱਕ ਯੂਜ਼ਰ“‘Rider Vishal Yadav ‘ ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਹੈ ,’!! मुस्कुराइए आप यूपी में है।।
जैसे देव वैसे पूजा उत्तर प्रदेश पुलिस के द्वारा
!! यूपी पुलिस आपकी सेवा में सदैव तत्पर!!

ਕੁਝ ਯੂਜ਼ਰ ਨੇ ਇਸ ਵੀਡੀਓ ਨੂੰ ਬਿਹਾਰ ਦੇ ਗੋਪਾਲਗੰਜ ਦਾ ਦੱਸਦੇ ਹੋਏ ਵੀ ਸ਼ੇਅਰ ਕੀਤਾ ਹੈ।

ਇਸਨੂੰ ਸੱਚ ਮੰਨ ਕੇ ਦੂੱਜੇ ਯੂਜ਼ਰਸ ਵੀ ਇਸਨੂੰ ਵਾਇਰਲ ਕਰ ਰਹੇ ਹਨ। ਵਾਇਰਲ ਪੋਸਟ ਦੇ ਆਰਕਾਈਵ ਲਿੰਕ ਨੂੰ ਇੱਥੇ ਵੇਖਿਆ ਜਾ ਸਕਦਾ ਹੈ।

ਪੜਤਾਲ

ਵਾਇਰਲ ਵੀਡੀਓ ਦੀ ਸੱਚਾਈ ਜਾਣਨ ਲਈ ਅਸੀਂ ਸੰਬੰਧਿਤ ਕੀਵਰਡਸ (ਪੁਲਿਸ ਪੁੰਗੀ / ਭੋਂਪੂ) ਨਾਲ ਗੂਗਲ ‘ਤੇ ਸਰਚ ਕੀਤਾ। ਇਸ ਦੌਰਾਨ ਸਾਨੂੰ 7 ਅਕਤੂਬਰ 2022 ਨੂੰ ਨਈਦੁਨੀਆਂ ਦੀ ਵੈੱਬਸਾਈਟ ‘ਤੇ ਪ੍ਰਕਾਸ਼ਿਤ ਵਾਇਰਲ ਵੀਡੀਓ ਨਾਲ ਸੰਬੰਧਿਤ ਖ਼ਬਰ ਮਿਲੀ। ਜਾਣਕਾਰੀ ਮੁਤਾਬਿਕ ਵਾਇਰਲ ਵੀਡੀਓ ਜਬਲਪੁਰ ਦੀ ਹੈ, ਜਿੱਥੇ ਪੁਲਿਸ ਨੇ ਕੁਝ ਸ਼ਰਾਰਤੀ ਅਨਸਰਾਂ ਖਿਲਾਫ ਅਨੋਖੀ ਕਾਰਵਾਈ ਕੀਤੀ। ਔਰਤਾਂ ਅਤੇ ਲੜਕੀਆਂ ਨੂੰ ਦੇਖ ਕੇ ਪੁੰਗੀ ਵਜਾ ਕੇ ਰੌਲਾ ਪਾਉਣ ਵਾਲੇ ਕੁਝ ਬਦਮਾਸ਼ਾਂ ਦੀ ਪੁਲਿਸ ਨੇ ਖਬਰ ਲਈ ਅਤੇ ਪੁਲਿਸ ਨੇ ਉਨ੍ਹਾਂ ਨੂੰ ਫੜ ਕੇ ਉਨ੍ਹਾਂ ਦੇ ਹੀ ਕੰਨਾਂ ‘ਚ ਪੁੰਗੀ ਵਜਵਾਈ। ਇੱਥੇ ਪੂਰੀ ਖ਼ਬਰ ਪੜ੍ਹੋ।

ਜਾਂਚ ਦੌਰਾਨ ਸਾਨੂੰ ਏਬੀਪੀ ਨਿਊਜ਼ ਦੀ ਵੈੱਬਸਾਈਟ ‘ਤੇ ਵਾਇਰਲ ਵੀਡੀਓ ਨਾਲ ਸੰਬੰਧਿਤ ਖ਼ਬਰ ਮਿਲੀ। ਵਾਇਰਲ ਵੀਡੀਓ ਦੇ ਸਕਰੀਨਸ਼ਾਟ ਦੀ ਵਰਤੋਂ ਕਰਦੇ ਹੋਏ 6 ਅਕਤੂਬਰ 2022 ਨੂੰ ਪ੍ਰਕਾਸ਼ਿਤ ਖਬਰ ਵਿੱਚ ਦੱਸਿਆ ਗਿਆ , ‘ਜਬਲਪੁਰ ਵਿੱਚ ਨਵਰਾਤਰੀ ਦੀ ਧੂਮ ਚੱਲ ਰਹੀ ਸੀ। ਦੇਰ ਰਾਤ ਤੱਕ ਲੋਕ ਦੁਰਗਾ ਦੀਆਂ ਮੂਰਤੀਆਂ ਅਤੇ ਝਾਂਕੀ ਨੂੰ ਦੇਖਣ ਲਈ ਨਿਕਲੇ ਸੀ। ਇਨ੍ਹਾਂ ਲੋਕਾਂ ਵਿੱਚ ਕੁਝ ਅਜਿਹੇ ਵੀ ਸਨ, ਜੋ ਲੋਕਾਂ ਨੂੰ ਤੰਗ ਕਰਨ ਲਈ ਹੀ ਸੜਕਾਂ ‘ਤੇ ਨਿਕਲੇ ਸਨ। ਅਜਿਹੇ ਲੋਕਾਂ ਨੂੰ ਬੀਤੀ ਰਾਤ ਪੁਲਿਸ ਨੇ ਆਪਣੇ ਹੀ ਅੰਦਾਜ਼ ਵਿੱਚ ਸਬਕ ਸਿਖਾਇਆ। ਉਨ੍ਹਾਂ ਤੋਂ ਸੜਕ ਦੇ ਵਿਚਕਾਰ ਉਠਕ – ਬੈਠਕ ਲਗਵਾਈ। ਪੁਲਿਸ ਦੀ ਇਸ ਕਾਰਵਾਈ ਦਾ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ।

ਟਾਈਮਜ਼ ਨਾਓ ਨਵਭਾਰਤ ਦੇ ਅਧਿਕਾਰਿਤ ਯੂਟਿਊਬ ਚੈਨਲ ਤੇ ਵੀ 6 ਅਕਤੂਬਰ 2022 ਨੂੰ ਵਾਇਰਲ ਵੀਡੀਓ ਅੱਪਲੋਡ ਕੀਤਾ ਗਿਆ ਸੀ। ਵੀਡੀਓ ‘ਚ ਦਿੱਤੀ ਗਈ ਜਾਣਕਾਰੀ ਮੁਤਾਬਿਕ ‘ਜਬਲਪੁਰ ‘ਚ ਤਿਉਹਾਰ ਦੇ ਮੌਕੇ ‘ਤੇ ਭੋਂਪੂ ਵਜਾ ਕੇ ਲੋਕਾਂ ਨੂੰ ਪਰੇਸ਼ਾਨ ਕਰਨ ਵਾਲੇ ਸ਼ਰਾਰਤੀ ਅਨਸਰਾਂ ‘ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਨੌਜਵਾਨਾਂ ਤੋਂ ਇਕ-ਦੂਜੇ ਦੇ ਕੰਨ ਵਿੱਚ ਭੋਂਪੂ ਵਜਵਾਏ ਅਤੇ ਉਨ੍ਹਾਂ ਤੋਂ ਸੜਕ ‘ਤੇ ਉਠਕ – ਬੈਠਕ ਵੀ ਕਰਵਾਈ ।

ਵਾਇਰਲ ਵੀਡੀਓ ਨਾਲ ਜੁੜੀਆਂ ਹੋਰ ਖਬਰਾਂ ਇੱਥੇ ਪੜ੍ਹੋ। ਵੱਧ ਜਾਣਕਾਰੀ ਲਈ ਅਸੀਂ ਨਈਦੁਨੀਆ ਦੇ ਸਿਟੀ ਚੀਫ ਆਰ ਕੇ ਪਾਂਡੇ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਵੀਡੀਓ ਜਬਲਪੁਰ ਦਾ ਹੈ। ਕੁਝ ਸ਼ਰਾਰਤੀ ਅਨਸਰ ਭੋਂਪੂ ਵਜਾ ਕੇ ਲੋਕਾਂ ਨੂੰ ਪਰੇਸ਼ਾਨ ਕਰ ਰਹੇ ਸਨ। ਰਾਤ ਸਮੇਂ ਗੜ੍ਹਾ ਪੁਲੀਸ ਇਲਾਕੇ ਵਿੱਚ ਪੁਆਇੰਟ ਲਗਾ ਕੇ ਲੋਕਾਂ ਦੀ ਸੁਰੱਖਿਆ ਕਰ ਰਹੀ ਸੀ। ਇਸ ਦੌਰਾਨ ਉਸ ਜਗ੍ਹਾ ਕੁਝ ਨੌਜਵਾਨ ਭੋਂਪੂ ਵਜਾਉਂਦੇ ਹੋਏ ਨਿਕਲੇ। ਗੜ੍ਹਾ ਥਾਣਾ ਇੰਚਾਰਜ ਰਾਕੇਸ਼ ਤਿਵਾਰੀ ਅਤੇ ਉਨ੍ਹਾਂ ਦੀ ਟੀਮ ਨੇ ਉਨ੍ਹਾਂ ਨੂੰ ਰੋਕ ਲਿਆ। ਬਾਈਕ ਸਵਾਰ ਦੋ ਨੌਜਵਾਨਾਂ ਨੂੰ ਰੋਕ ਕੇ ਪੁੱਛਗਿੱਛ ਕੀਤੀ ਅਤੇ ਭੋਂਪੂ ਵਜਾਉਣ ਦਾ ਕਾਰਨ ਪੁੱਛਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਸਬਕ ਸਿਖਾਉਣ ਲਈ ਥਾਣਾ ਇੰਚਾਰਜ ਨੇ ਖੁਦ ਹੀ ਇੱਕ ਨੌਜਵਾਨ ਦੇ ਕੰਨ ‘ਤੇ ਉਸਦਾ ਭੋਂਪੂ ਲੈ ਕੇ ਵਜਾ ਦਿੱਤਾ। ਸ਼ਰਾਰਤੀ ਨੌਜਵਾਨਾਂ ਦੇ ਕੰਨਾਂ ਵਿੱਚ ਭੋਂਪੂ ਵਜਾਉਣ ਤੋਂ ਬਾਅਦ ਪੁਲਿਸ ਨੇ ਭੋਂਪੂ ਤੋੜ ਕੇ ਉਨ੍ਹਾਂ ਨੂੰ ਵਾਪਸ ਦੇ ਦਿੱਤਾ। ਨਾਲ ਹੀ ਉਨ੍ਹਾਂ ਨੂੰ ਹਦਾਇਤ ਦਿੱਤੀ ਕਿ ਅਜਿਹੀ ਗਲਤੀ ਦੁਬਾਰਾ ਕਦੇ ਨਹੀਂ ਕਰਨਗੇ। ਇਸ ਤੋਂ ਬਾਅਦ ਉਠਕ – ਬੈਠਕ ਲਗਵਾ ਕੇ ਸ਼ਰਾਰਤੀ ਨੌਜਵਾਨਾਂ ਨੂੰ ਛੱਡ ਦਿੱਤਾ ਗਿਆ।

ਜਾਂਚ ਦੇ ਅੰਤ ‘ਤੇ ਅਸੀਂ ਵੀਡੀਓ ਨੂੰ ਗ਼ਲਤ ਦਾਅਵੇ ਨਾਲ ਸਾਂਝਾ ਕਰਨ ਵਾਲੇ ਯੂਜ਼ਰ ਦੀ ਜਾਂਚ ਕੀਤੀ। ਜਾਂਚ ‘ਚ ਪਤਾ ਲੱਗਾ ਕਿ ਯੂਜ਼ਰ ਬਿਹਾਰ ਦੇ ਕੋਚਸ ਸ਼ਹਿਰ ਦਾ ਰਹਿਣ ਵਾਲਾ ਹੈ। ਯੂਜ਼ਰ ਕਿਸੇ ਸਿਆਸੀ ਪਾਰਟੀ ਨਾਲ ਜੁੜਿਆ ਹੋਇਆ ਹੈ। 276 ਲੋਕ ਫੇਸਬੁੱਕ ‘ਤੇ ਯੂਜ਼ਰ ਨੂੰ ਫੋਲੋ ਕਰਦੇ ਹਨ।

ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ‘ਚ ਉੱਤਰ ਪ੍ਰਦੇਸ਼ ਦੇ ਨਾਂ ‘ਤੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਦਾਅਵਾ ਗ਼ਲਤ ਨਿਕਲਿਆ। ਦਰਅਸਲ ਵੀਡੀਓ ਮੱਧ ਪ੍ਰਦੇਸ਼ ਦੇ ਜਬਲਪੁਰ ਸ਼ਹਿਰ ਦਾ ਹੈ। ਮੱਧ ਪ੍ਰਦੇਸ਼ ਦੀ ਜਬਲਪੁਰ ਪੁਲਿਸ ਨੇ ਕੁਝ ਸ਼ਰਾਰਤੀ ਅਨਸਰਾਂ ਅਤੇ ਹੰਗਾਮਾ ਕਰਨ ਵਾਲਿਆਂ ਖਿਲਾਫ ਇਹ ਵਿਸ਼ੇਸ਼ ਮੁਹਿੰਮ ਚਲਾਈ ਸੀ।

Misleading
Symbols that define nature of fake news
ਪੂਰਾ ਸੱਚ ਜਾਣੋ...

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।

Related Posts
Recent Posts