ਵਿਸ਼ਵਾਸ ਨਿਊਜ਼ ਨੇ ਆਪਣੀ ਪੜਤਾਲ ਵਿੱਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਗਾਇਕ ਸਿੱਧੂ ਮੂਸੇਵਾਲੇ ਦੇ ਕਤਲ ਦੀ ਜਿੰਮੇਵਾਰੀ ਲੈਣ ਵਾਲੇ ਗੈਂਗਸਟਰ ਗੋਲਡੀ ਬਰਾੜ ਦੀ ਕੁੱਟਮਾਰ ਦਾ ਨਹੀਂ ਹੈ। ਇਹ ਵੀਡੀਓ ਪਾਕਿਸਤਾਨ ਦੇ ਟਿੱਕਟੌਕ ਸਟਾਰ ਹਸਨ ਗੋਲਡੀ ਦਾ ਹੈ।
ਵਿਸ਼ਵਾਸ ਨਿਊਜ਼ ( ਨਵੀਂ ਦਿੱਲੀ )। ਸੋਸ਼ਲ ਮੀਡੀਆ ਤੇ ਵਾਇਰਲ ਵੀਡੀਓ ਵਿੱਚ ਇੱਕ ਆਦਮੀ ਦੀ ਕੁਝ ਲੋਕਾਂ ਵੱਲੋਂ ਬੇਰਹਿਮੀ ਨਾਲ ਕੁੱਟਮਾਰ ਕਰਦੇ ਹੋਏ ਵੇਖਿਆ ਜਾ ਸਕਦਾ ਹੈ। ਸੋਸ਼ਲ ਮੀਡਿਆ ਤੇ ਇਸ ਵੀਡੀਓ ਨੂੰ ਵਾਇਰਲ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਕਤਲ ਦੀ ਜਿੰਮੇਵਾਰੀ ਲੈਣ ਵਾਲੇ ਗੈਂਗਸਟਰ ਗੋਲਡੀ ਬਰਾੜ ਨਾਲ ਹੋਈ ਕੁੱਟਮਾਰ ਦਾ ਹੈ। ਵੀਡੀਓ ਨਾਲ ਦਾਅਵਾ ਕੀਤਾ ਗਿਆ ਕਿ ਕੈਨੇਡਾ ਚ ਗੋਲਡੀ ਬਰਾੜ ਨਾਲ ਕੁੱਟਮਾਰ ਹੋਈ ਹੈ।
ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਗ਼ਲਤ ਨਿਕਲਿਆ। ਵੀਡੀਓ ਵਿੱਚ ਦਿੱਖ ਰਿਹਾ ਆਦਮੀ ਗੈਂਗਸਟਰ ਗੋਲਡੀ ਬਰਾੜ ਨਹੀਂ ਹੈ, ਬਲਕਿ ਪਾਕਿਸਤਾਨ ਦਾ ਇੱਕ ਟਿੱਕ ਟੋਕਰ ਹਸਨ ਗੋਲਡੀ ਹੈ।
ਕੀ ਹੈ ਵਾਇਰਲ ਪੋਸਟ ਵਿੱਚ ?
ਫੇਸਬੁੱਕ ਪੇਜ “Punjabi RAGDA ” ਨੇ ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਹੈ ,”ਘੜੀਸ-ਘੜੀਸ ਕੁੱਟਿਆ ਕੈਨੇਡਾ ਗੈਂਗਸਟਰ ਗੋਲਡੀ ਬਰਾੜ” ਦੇਖੋ ਮੌਕੇ ਤੇ ਬਣੀ ਵੀਡੀਓ ! Live ਅਪਡੇਟ”
ਵੀਡੀਓ ਵਿੱਚ ਲਿਖਿਆ ਹੈ : “ਗੋਲਡੀ ਬਰਾੜ ਚੱਕ ਲਿਆ ਲੋਕਾਂ ਨੇ “ਵਾਇਰਲ ਪੋਸਟ ਦਾ ਆਰਕਾਈਵ ਲਿੰਕ ਇੱਥੇ ਵੇਖਿਆ ਜਾ ਸਕਦਾ ਹੈ।
ਪੜਤਾਲ
ਅਸੀਂ ਸੰਬੰਧਿਤ ਕੀਵਰਡਸ ਦੀ ਵਰਤੋਂ ਕਰਕੇ ਇਸ ਵੀਡੀਓ ਬਾਰੇ ਇੰਟਰਨੈੱਟ ਤੇ ਖੋਜ ਕੀਤੀ, ਤਾਂ ਸਾਨੂੰ ਕੁਝ ਫੇਸਬੁੱਕ ਪੋਸਟਾਂ ਮਿਲੀਆਂ ਜਿਨ੍ਹਾਂ ਵਿੱਚ ਵੀਡੀਓ ਚ ਦਿੱਖ ਰਹੇ ਆਦਮੀ ਨੂੰ ਹਸਨ ਗੋਲਡੀ ਦੱਸਿਆ ਗਿਆ ਹੈ। “I bet I can find 1,000,000 people who love PAKISTAN ” ਨਾਮ ਦੇ ਫੇਸਬੁੱਕ ਪੇਜ ਨੇ 28 ਜੂਨ 2022 ਨੂੰ ਇਸ ਵੀਡੀਓ ਨੂੰ ਸ਼ੇਅਰ ਕਰਕੇ ਲਿਖਿਆ ਹੈ ,”Hassan Goldy(Tik Toker)”
“Skp records official ” ਨਾਮ ਦੇ ਯੂਟਿਊਬ ਚੈਨਲ ਤੇ ਸਾਨੂੰ ਵਾਇਰਲ ਘਟਨਾ ਨਾਲ ਸੰਬੰਧਿਤ ਇੱਕ ਨਿਊਜ਼ ਵੀਡੀਓ ਮਿਲਿਆ। 30 ਜੂਨ 2022 ਨੂੰ ਅਪਲੋਡ ਇਸ ਵੀਡੀਓ ਮੁਤਾਬਿਕ ,” ਵਾਇਰਲ ਵੀਡੀਓ ਵਿੱਚ ਦਿੱਖ ਰਿਹਾ ਆਦਮੀ ਹਸਨ ਗੋਲਡੀ ਹੈ ਅਤੇ ਕੁਝ ਲੋਕਾਂ ਵੱਲੋਂ ਉਸ ਨਾਲ ਕੁੱਟਮਾਰ ਕੀਤੀ ਗਈ ਸੀ।” ਵੀਡੀਓ ਨੂੰ ਇੱਥੇ ਵੇਖਿਆ ਜਾ ਸਕਦਾ ਹੈ।
ਜਾਂਚ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਹਸਨ ਗੋਲਡੀ ਦੇ ਸੋਸ਼ਲ ਮੀਡਿਆ ਅਕਾਊਂਟਸ ਨੂੰ ਖੰਗਾਲਿਆ। 28 ਜੂਨ 2022 ਨੂੰ ਹਸਨ ਗੋਲਡੀ ਨੇ ਆਪਣੇ ਇੰਸਟਾਗ੍ਰਾਮ ਤੇ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨਾਲ ਹੋਈ ਕੁੱਟਮਾਰ ਬਾਰੇ ਜਾਣਕਾਰੀ ਦਿੱਤੀ ਹੈ।
ਹਸਨ ਗੋਲਡੀ ਨੇ ਆਪਣੇ ਇੰਸਟਾਗ੍ਰਾਮ ਪੇਜ ਤੇ 30 ਜੂਨ ਨੂੰ ਇੱਕ ਹੋਰ ਵੀਡੀਓ ਪੋਸਟ ਕੀਤੀ ਹੈ ਜਿਸ ਵਿੱਚ ਉਨ੍ਹਾਂ ਨੂੰ ਇਹ ਕਹਿੰਦੇ ਸੁਣਿਆ ਜਾ ਸਕਦਾ ਹੈ ਕਿ,” ਉਨ੍ਹਾਂ ਦੀ ਵੀਡੀਓ ਨੂੰ ਗੈਂਗਸਟਰ ਗੋਲਡੀ ਬਰਾੜ ਦੀ ਦੱਸਦੇ ਹੋਏ ਵਾਇਰਲ ਕੀਤਾ ਜਾ ਰਿਹਾ ਹੈ , ਜੋ ਬਿਲਕੁਲ ਗ਼ਲਤ ਹੈ। ਉਨ੍ਹਾਂ ਨੇ ਕਿਹਾ ਕਿ ਉਹ ਇੱਕ Tik Toker ਹਨ। ਹਸਨ ਗੋਲਡੀ ਨੇ ਯੂਜ਼ਰਸ ਨੂੰ ਬੇਨਤੀ ਕੀਤੀ ਕਿ ਉਹ ਸੋਸ਼ਲ ਮੀਡੀਆ ਤੇ ਅਜਿਹੀਆਂ ਪੋਸਟਾਂ ਨੂੰ ਸਾਂਝਾ ਨਾ ਕਰਨ।”
ਸਾਡੀ ਇੱਥੋਂ ਤੱਕ ਦੀ ਜਾਂਚ ਤੋਂ ਇਹ ਸਾਬਿਤ ਹੁੰਦਾ ਹੈ ਕਿ ਵੀਡੀਓ ਵਿੱਚ ਦਿੱਖ ਰਿਹਾ ਆਦਮੀ ਪਾਕਿਸਤਾਨੀ ਟਿੱਕਟੌਕ ਸਟਾਰ ਹਸਨ ਗੋਲਡੀ ਹੈ, ਗੈਂਗਸਟਰ ਗੋਲਡੀ ਬਰਾੜ ਨਹੀਂ।
ਵੱਧ ਜਾਣਕਾਰੀ ਲਈ ਅਸੀਂ ਹਸਨ ਗੋਲਡੀ ਨੂੰ ਸੰਪਰਕ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਵਾਇਰਲ ਦਾਅਵਾ ਗ਼ਲਤ ਹੈ। ਉਨ੍ਹਾਂ ਨੇ ਕਿਹਾ ਕਿ ਵੀਡੀਓ ਵਿੱਚ ਉਹ ਖੁਦ ਹਨ । ਉਨ੍ਹਾਂ ਨੇ ਇਹ ਵੀ ਦੱਸਿਆ ਕਿ ਉਹ ਪਾਕਿਸਤਾਨ ਦਾ ਇੱਕ ਟਿਕਟੋਕਰ ਹੈ ਅਤੇ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਵੀਡੀਓ ਪੋਸਟ ਕਰਕੇ ਵਾਇਰਲ ਵੀਡੀਓ ਬਾਰੇ ਆਪਣਾ ਸਪਸ਼ਟੀਕਰਨ ਦੇ ਦਿੱਤਾ ਹੈ।
ਪੜਤਾਲ ਦੇ ਅੰਤ ਵਿੱਚ ਅਸੀਂ ਇਸ ਵੀਡੀਓ ਨੂੰ ਸ਼ੇਅਰ ਕਰਨ ਵਾਲੇ ਪੇਜ ਦੀ ਜਾਂਚ ਕੀਤੀ। ਸਾਨੂੰ ਪਤਾ ਲੱਗਿਆ ਕਿ ਇਸ ਪੇਜ ਨੂੰ 4,090 ਲੋਕ ਫੋਲੋ ਕਰਦੇ ਹਨ ਅਤੇ ਇਸ ਪੇਜ ਨੂੰ 8 ਜਨਵਰੀ 2020 ਨੂੰ ਬਣਾਇਆ ਗਿਆ ਸੀ।
ਨਤੀਜਾ: ਵਿਸ਼ਵਾਸ ਨਿਊਜ਼ ਨੇ ਆਪਣੀ ਪੜਤਾਲ ਵਿੱਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਗਾਇਕ ਸਿੱਧੂ ਮੂਸੇਵਾਲੇ ਦੇ ਕਤਲ ਦੀ ਜਿੰਮੇਵਾਰੀ ਲੈਣ ਵਾਲੇ ਗੈਂਗਸਟਰ ਗੋਲਡੀ ਬਰਾੜ ਦੀ ਕੁੱਟਮਾਰ ਦਾ ਨਹੀਂ ਹੈ। ਇਹ ਵੀਡੀਓ ਪਾਕਿਸਤਾਨ ਦੇ ਟਿੱਕਟੌਕ ਸਟਾਰ ਹਸਨ ਗੋਲਡੀ ਦਾ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।