ਵਿਸ਼ਵਾਸ ਨਿਊਜ਼ ਨੂੰ ਆਪਣੀ ਜਾਂਚ ਵਿੱਚ ਪਤਾ ਲੱਗਿਆ ਕਿ ਮੋਨੂੰ ਮਾਨੇਸਰ ਦੇ ਸਮਰਥਨ ਵਿੱਚ ਹਰਿਆਣਾ ਵਿੱਚ ਕੱਢੀ ਰੈਲੀ ਦੇ ਨਾਮ ਉੱਤੇ ਵਾਇਰਲ ਵੀਡੀਓ ਨੂੰ ਲੈ ਕੇ ਕੀਤਾ ਜਾ ਰਿਹਾ ਦਾਅਵਾ ਗ਼ਲਤ ਹੈ। ਵਾਇਰਲ ਵੀਡੀਓ ਦਾ ਹਰਿਆਣਾ ਨਾਲ ਕੋਈ ਸਬੰਧ ਨਹੀਂ ਹੈ। ਵੀਡੀਓ ਪੰਜਾਬ ਦੇ ਅਜਨਾਲਾ ਦਾ ਹੈ। ਪੰਜਾਬ ਪੁਲਿਸ ਨੇ ਹਿੰਸਾ ਦੇ ਦੋਸ਼ ‘ਚ ਲਵਪ੍ਰੀਤ ਸਿੰਘ ਤੂਫਾਨ ਨੂੰ ਗ੍ਰਿਫਤਾਰ ਕੀਤਾ ਸੀ। ਉਸ ਨੂੰ ਹੀ ਛਡਾਉਣ ਲਈ ਉਸ ਦੇ ਸਮਰਥਕਾਂ ਨੇ ਅਜਨਾਲਾ ਥਾਣੇ ‘ਤੇ ਹਮਲਾ ਕਰ ਦਿੱਤਾ ਸੀ, ਇਹ ਵੀਡੀਓ ਉਸ ਸਮੇਂ ਦਾ ਹੈ।
ਵਿਸ਼ਵਾਸ ਨਿਊਜ਼ (ਨਵੀਂ ਦਿੱਲੀ)। ਰਾਜਸਥਾਨ ਦੇ ਭਰਤਪੁਰ ਦੇ ਦੋ ਨੌਜਵਾਨਾਂ ਨੂੰ ਗਊ ਤਸਕਰੀ ਦੇ ਸ਼ੱਕ ਵਿੱਚ ਜ਼ਿੰਦਾ ਸਾੜਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਇਸ ਮਾਮਲੇ ‘ਚ ਦੋਸ਼ੀ ਮੋਨੂੰ ਮਾਨੇਸਰ ਦੀ ਭਾਲ ਕਰ ਰਹੀ ਹੈ। ਇਸ ਮਾਮਲੇ ਨਾਲ ਜੋੜਦਿਆਂ ਭੀੜ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡਿਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਹਰਿਆਣਾ ਦਾ ਹੈ।ਪੜਤਾਲ ਤੋਂ ਪਤਾ ਲੱਗਾ ਕਿ ਇਸ ਵੀਡੀਓ ਦਾ ਹਰਿਆਣਾ ਨਾਲ ਕੋਈ ਸਬੰਧ ਨਹੀਂ ਹੈ, ਸਗੋਂ ਇਹ ਪੰਜਾਬ ਦੇ ਅਜਨਾਲਾ ਦਾ ਹੈ।ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਨਾਮ ਦੇ ਗਰੁੱਪ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇੱਕ ਸਾਥੀ ਲਵਪ੍ਰੀਤ ਸਿੰਘ ਤੂਫਾਨ ਨੂੰ ਹਿੰਸਾ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਸੀ। ਉਸ ਨੂੰ ਛਡਾਉਣ ਲਈ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਮਰਥਕਾਂ ਨੇ ਅਜਨਾਲਾ ਥਾਣੇ ਉੱਤੇ ਹਮਲਾ ਕਰ ਦਿੱਤਾ ਸੀ, ਇਹ ਵੀਡੀਓ ਉਸ ਸਮੇਂ ਦਾ ਹੈ।
ਸਮਾਜਵਾਦੀ ਪਾਰਟੀ ਦੇ ਨੇਤਾ ਬਦਲ ਅਲੀ ਨੇ 24 ਫਰਵਰੀ 2023 ਨੂੰ ਵਾਇਰਲ ਵੀਡੀਓ ਸ਼ੇਅਰ ਕੀਤੀ ਹੈ। ਇਸ ਨਾਲ ਕੈਪਸ਼ਨ ਲਿਖਿਆ, ”ਭਾਰਤ ਗੰਭੀਰ ਮੁਸੀਬਤ ‘ਚ ਹੈ। ਹਰਿਆਣਾ ਵਿੱਚ ਕਾਤਲਾਂ ਦੇ ਸਮਰਥਨ ਵਿੱਚ ਰੈਲੀਆਂ ਹੋ ਰਹੀਆਂ ਹਨ।”
ਸੋਸ਼ਲ ਮੀਡਿਆ ਤੇ ਕਈ ਯੂਜ਼ਰਸ ਨੇ ਇਸ ਵੀਡੀਓ ਨੂੰ – ਜੁਲਦੇ ਦਾਅਵਿਆਂ ਨਾਲ ਸ਼ੇਅਰ ਕੀਤਾ ਹੈ। ਇਸ ਪੋਸਟ ਦਾ ਆਰਕਾਈਵ ਵਰਜਨ ਇੱਥੇ ਕਲਿੱਕ ਕਰਕੇ ਦੇਖਿਆ ਜਾ ਸਕਦਾ ਹੈ।
ਵੀਡੀਓ ਦੀ ਸੱਚਾਈ ਜਾਣਨ ਲਈ ਅਸੀਂ ਗੂਗਲ ਉੱਤੇ ਸਬੰਧਤ ਸ਼ਬਦਾਂ ਨਾਲ ਸਰਚ ਕਰਨਾ ਸ਼ੁਰੂ ਕੀਤਾ। ਇਸ ਵਿੱਚ ਵੀਡੀਓ ਨਾਲ ਜੁੜੀ ਇੱਕ ਰਿਪੋਰਟ ਅੰਮ੍ਰਿਤਸਰ ਨਿਊਜ਼ ਅਪਟੇਡ ਨਾਮ ਦੀ ਵੈੱਬਸਾਈਟ ਉੱਤੇ ਮਿਲੀ। ਇਹ ਰਿਪੋਰਟ 23 ਫਰਵਰੀ 2023 ਨੂੰ ਪ੍ਰਕਾਸ਼ਿਤ ਕੀਤੀ ਗਈ ਸੀ। ਰਿਪੋਰਟ ਅਨੁਸਾਰ ਵਾਇਰਲ ਵੀਡੀਓ ਪੰਜਾਬ ਦੇ ਅਜਨਾਲਾ ਵਿੱਚ ਹੋਈ ਇੱਕ ਘਟਨਾ ਦਾ ਹੈ।
ਸਾਨੂੰ Aaj Tak ਦੀ ਵੈੱਬਸਾਈਟ ਉੱਤੇ ਵੀ ਇਸ ਵਾਇਰਲ ਵੀਡੀਓ ਨਾਲ ਸਬੰਧਤ ਇਕ ਰਿਪੋਰਟ ਮਿਲੀ। ਇਹ ਰਿਪੋਰਟ ਵੀ 23 ਫਰਵਰੀ 2023 ਨੂੰ ਪ੍ਰਕਾਸ਼ਿਤ ਕੀਤੀ ਗਈ ਹੈ। ਰਿਪੋਰਟ ਮੁਤਾਬਕ, “‘ਵਾਰਿਸ ਪੰਜਾਬ ਦੀ’ ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਨੇ ਪੰਜਾਬ ਦੇ ਅੰਮ੍ਰਿਤਸਰ ਦੇ ਅਜਨਾਲਾ ਥਾਣੇ ‘ਤੇ ਹਮਲਾ ਕਰ ਦਿੱਤਾ। ਅਜਨਾਲਾ ਥਾਣੇ ਵਿੱਚ ਪੁੱਜੇ ਸਮਰਥਕਾਂ ਨੇ ਤਲਵਾਰਾਂ ਅਤੇ ਬੰਦੂਕਾਂ ਨਾਲ ਪੁਲੀਸ ਬੈਰੀਕੇਡ ਤੋੜ ਦਿੱਤੇ। ਇਹ ਲੋਕ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਲਵਪ੍ਰੀਤ ਤੂਫਾਨ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਥਾਣੇ ਦੇ ਬਾਹਰ ਇਕੱਠੇ ਹੋਏ ਸਨ।
ਜਾਂਚ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਸਬੰਧਤ ਸ਼ਬਦਾਂ ਨਾਲ ਯੂਟਿਊਬ ‘ਤੇ ਸਰਚ ਕੀਤੀ। ਨਿਊਜ਼ ਏਜੰਸੀ ANI ਦੇ ਅਧਿਕਾਰਤ ਯੂਟਿਊਬ ਚੈਨਲ ‘ਤੇ ਵਾਇਰਲ ਵੀਡੀਓ ਮਿਲਿਆ। ਵੀਡੀਓ ਨੂੰ 24 ਫਰਵਰੀ 2023 ਨੂੰ ਸਾਂਝਾ ਕੀਤਾ ਗਿਆ ਹੈ। ਉੱਥੇ ਦਿੱਤੀ ਗਈ ਜਾਣਕਾਰੀ ਅਨੁਸਾਰ ਵੀ ਇਹ ਵੀਡੀਓ ਪੰਜਾਬ ਦੇ ਅਜਨਾਲਾ ਵਿੱਚ ਹੋਈ ਇੱਕ ਘਟਨਾ ਦਾ ਹੈ।
ਹੋਰ ਜਾਣਕਾਰੀ ਲਈ ਅਸੀਂ ਦੈਨਿਕ ਜਾਗਰਣ ਦੇ ਅੰਮ੍ਰਿਤਸਰ ਬਿਊਰੋ ਚੀਫ ਵਿਪਿਨ ਕੁਮਾਰ ਰਾਣਾ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਵਾਇਰਲ ਦਾਅਵਾ ਗ਼ਲਤ ਹੈ। ਵੀਡੀਓ ਪੰਜਾਬ ਦੇ ਅਜਨਾਲਾ ਵਿੱਚ ਹੋਈ ਇੱਕ ਘਟਨਾ ਦੀ ਹੈ।
ਫਰਜ਼ੀ ਪੋਸਟ ਸ਼ੇਅਰ ਕਰਨ ਵਾਲੇ ਟਵਿੱਟਰ ਯੂਜ਼ਰ ਬਦਰ ਅਲੀ ਦੀ ਪ੍ਰੋਫਾਈਲ ਨੂੰ ਅਸੀਂ ਸਕੈਨ ਕੀਤਾ। ਇਸ ਮੁਤਾਬਕ ਉਹ ਮੇਰਠ ਦਾ ਰਹਿਣ ਵਾਲਾ ਹੈ। ਟਵਿੱਟਰ ‘ਤੇ ਯੂਜ਼ਰ ਨੂੰ 1,522 ਲੋਕ ਫੋਲੋ ਕਰਦੇ ਹਨ। ਯੂਜ਼ਰ ਜੁਲਾਈ 2017 ਤੋਂ ਟਵਿੱਟਰ ‘ਤੇ ਸਰਗਰਮ ਹੈ।
ਨਤੀਜਾ: ਵਿਸ਼ਵਾਸ ਨਿਊਜ਼ ਨੂੰ ਆਪਣੀ ਜਾਂਚ ਵਿੱਚ ਪਤਾ ਲੱਗਿਆ ਕਿ ਮੋਨੂੰ ਮਾਨੇਸਰ ਦੇ ਸਮਰਥਨ ਵਿੱਚ ਹਰਿਆਣਾ ਵਿੱਚ ਕੱਢੀ ਰੈਲੀ ਦੇ ਨਾਮ ਉੱਤੇ ਵਾਇਰਲ ਵੀਡੀਓ ਨੂੰ ਲੈ ਕੇ ਕੀਤਾ ਜਾ ਰਿਹਾ ਦਾਅਵਾ ਗ਼ਲਤ ਹੈ। ਵਾਇਰਲ ਵੀਡੀਓ ਦਾ ਹਰਿਆਣਾ ਨਾਲ ਕੋਈ ਸਬੰਧ ਨਹੀਂ ਹੈ। ਵੀਡੀਓ ਪੰਜਾਬ ਦੇ ਅਜਨਾਲਾ ਦਾ ਹੈ। ਪੰਜਾਬ ਪੁਲਿਸ ਨੇ ਹਿੰਸਾ ਦੇ ਦੋਸ਼ ‘ਚ ਲਵਪ੍ਰੀਤ ਸਿੰਘ ਤੂਫਾਨ ਨੂੰ ਗ੍ਰਿਫਤਾਰ ਕੀਤਾ ਸੀ। ਉਸ ਨੂੰ ਹੀ ਛਡਾਉਣ ਲਈ ਉਸ ਦੇ ਸਮਰਥਕਾਂ ਨੇ ਅਜਨਾਲਾ ਥਾਣੇ ‘ਤੇ ਹਮਲਾ ਕਰ ਦਿੱਤਾ ਸੀ, ਇਹ ਵੀਡੀਓ ਉਸ ਸਮੇਂ ਦਾ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।