ਵਿਸ਼ਵਾਸ ਨਿਊਜ਼ ਨੇ ਵਾਇਰਲ ਵੀਡੀਓ ਦੀ ਜਾਂਚ ਕੀਤੀ ਅਤੇ ਪਾਇਆ ਕਿ ਵੀਡੀਓ ਨੂੰ ਲੈ ਕੇ ਕੀਤਾ ਜਾ ਰਿਹਾ ਦਾਅਵਾ ਗ਼ਲਤ ਹੈ। ਵੀਡੀਓ ਸਾਲ 2020 ‘ਚ ਹੋਈ Contamin ਸੀਰੀਜ਼ ਦੀ ਸ਼ੂਟਿੰਗ ਦੌਰਾਨ ਦਾ ਹੈ।
ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਸੋਸ਼ਲ ਮੀਡੀਆ ਤੇ ਵੀਡੀਓ ਸ਼ੇਅਰ ਕਰਕੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਯੂਕਰੇਨੀ ਸੈਨਿਕ ਯੁੱਧ ਵਿੱਚ ਜ਼ਖਮੀ ਹੋਣ ਦਾ ਢੌਂਗ ਕਰ ਰਹੇ ਹਨ। ਵੀਡੀਓ ‘ਚ ਇੱਕ ਲੜਕੀ ਸੈਨਿਕ ਦਾ ਯੂਨੀਫਾਰਮ ਪਾਏ ਹੋਏ ਇੱਕ ਲੜਕੇ ਦੇ ਚਿਹਰੇ ਤੇ ਸੱਟਾਂ ਅਤੇ ਖੂਨ ਦੇ ਨਿਸ਼ਾਨ ਮੇਕਅੱਪ ਰਾਹੀਂ ਬਣਾਉਂਦੀ ਹੋਈ ਨਜ਼ਰ ਆ ਰਹੀ ਹੈ। ਵਿਸ਼ਵਾਸ ਨਿਊਜ਼ ਨੇ ਵਾਇਰਲ ਵੀਡੀਓ ਦੀ ਜਾਂਚ ਕੀਤੀ ਅਤੇ ਪਾਇਆ ਵੀਡੀਓ ਨੂੰ ਲੈ ਕੇ ਕੀਤਾ ਜਾ ਰਿਹਾ ਦਾਅਵਾ ਗ਼ਲਤ ਹੈ। ਵੀਡੀਓ ਸਾਲ 2020 ‘ਚ ਹੋਈ Contamin ਸੀਰੀਜ਼ ਦੀ ਸ਼ੂਟਿੰਗ ਦੇ ਦੌਰਾਨ ਦਾ ਹੈ।
ਕੀ ਹੈ ਵਾਇਰਲ ਪੋਸਟ ਵਿੱਚ ?
ਫੇਸਬੁੱਕ ਯੂਜ਼ਰ Bunty Gurjar ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਹੈ ਕਿ “ये नया प्रोपगंडा है Russia के विरुद्ध नैरेटिव बनाने के लिए। ज़रूरी नही कि मीडिया वाले जो दिखाए वो सच ही हो, प्लांटेड होने की पूरी संभावना है।”
ਸੋਸ਼ਲ ਮੀਡੀਆ ਤੇ ਕਈ ਹੋਰ ਯੂਜ਼ਰਸ ਨੇ ਵੀ ਇਸ ਵੀਡੀਓ ਨੂੰ ਸਮਾਨ ਅਤੇ ਮਿਲਦੇ -ਜੁਲਦੇ ਦਾਅਵਿਆਂ ਨਾਲ ਸ਼ੇਅਰ ਕੀਤਾ ਹੈ। ਫੇਸਬੁੱਕ ਪੋਸਟ ਦੇ ਕੰਟੇੰਟ ਨੂੰ ਇੱਥੇ ਜਿਉਂ ਦਾ ਤਿਉਂ ਲਿਖਿਆ ਗਿਆ ਹੈ। ਇਸਦਾ ਆਰਕਾਈਵ ਵਰਜਨ ਇੱਥੇ ਦੇਖਿਆ ਜਾ ਸਕਦਾ ਹੈ।
ਪੜਤਾਲ
ਵਿਸ਼ਵਾਸ ਨਿਊਜ਼ ਨੇ ਵਾਇਰਲ ਵੀਡੀਓ ਦੀ ਸੱਚਾਈ ਦਾ ਪਤਾ ਲਗਾਉਣ ਲਈ ਇਨਵਿਡ ਟੂਲ ਦੀ ਵਰਤੋਂ ਕੀਤੀ। ਇਸ ਟੂਲ ਦੀ ਮਦਦ ਨਾਲ ਅਸੀਂ ਵੀਡੀਓ ਦੇ ਗ੍ਰੈਬਸ ਕੱਢੇ ਅਤੇ ਉਹਨਾਂ ਨੂੰ ਗੂਗਲ ਰਿਵਰਸ ਇਮੇਜ ਰਾਹੀਂ ਖੋਜਿਆ। ਇਸ ਦੌਰਾਨ ਸਾਨੂੰ ਵਾਇਰਲ ਵੀਡੀਓ ਨਾਲ ਜੁੜਿਆ ਇੱਕ ਟਵੀਟ ਇੰਗਲੈਂਡ ਦੇ ਇੱਕ ਪੱਤਰਕਾਰ Jay Beecher ਦੇ ਅਧਿਕਾਰਤ ਟਵਿੱਟਰ ਅਕਾਉਂਟ ਤੇ 8 ਮਾਰਚ 2020 ਨੂੰ ਪੋਸਟ ਹੋਇਆ ਮਿਲਿਆ। ਪੱਤਰਕਾਰ Jay Beecher ਨੇ ਇੱਕ ਯੂਜ਼ਰ ਨੂੰ ਰਿਪਲਾਈ ਦਿੰਦੇ ਹੋਏ ਦੱਸਿਆ ਹੈ ਕਿ ਇਹ ਵੀਡੀਓ ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਦਾ ਨਹੀਂ, ਸਗੋਂ ਫਿਲਮ ਦੀ ਸ਼ੂਟਿੰਗ ਦਾ ਹੈ।
ਪ੍ਰਾਪਤ ਜਾਣਕਾਰੀ ਦੇ ਆਧਾਰ ਤੇ ਅਸੀਂ ਗੂਗਲ ਉੱਪਰ ਕੁਝ ਕੀਵਰਡਸ ਰਾਹੀਂ ਸਰਚ ਕੀਤਾ। ਇਸ ਦੌਰਾਨ ਸਾਨੂੰ ਵਾਇਰਲ ਵੀਡੀਓ ਨਾਲ ਜੁੜੀਆ ਕੁਝ ਹੋਰ ਤਸਵੀਰਾਂ ਸਿਨੇਮਾ ਪੀਪਲ ਨਾਮ ਦੇ ਟਵਿੱਟਰ ਅਕਾਉਂਟ ਤੇ 7 ਦਸੰਬਰ 2020 ਨੂੰ ਅਪਲੋਡ ਹੋਈ ਮਿਲੀ। ਕੈਪਸ਼ਨ ‘ਚ ਦਿੱਤੀ ਗਈ ਜਾਣਕਾਰੀ ਮੁਤਾਬਿਕ, ਵਾਇਰਲ ਵੀਡੀਓ ਸਾਲ 2020 ਵਿੱਚ ਹੋਈ Contamin ਸੀਰੀਜ਼ ਦੇ ਸ਼ੂਟਿੰਗ ਦੌਰਾਨ ਦਾ ਹੈ।
ਪੜਤਾਲ ਦੇ ਦੌਰਾਨ ਸਾਨੂੰ ਦਾਅਵੇ ਨਾਲ ਜੁੜੀ ਇੱਕ ਪੋਸਟ ਯੂਕਰੇਨ ਦੇ ਇੱਕ ਫੋਟੋਗ੍ਰਾਫਰ Artem Gvozdkov ਦੇ ਫੇਸਬੁੱਕ ਅਕਾਊਂਟ ਤੇ ਪ੍ਰਾਪਤ ਹੋਈ। Artem Gvozdkov ਨੇ ਵਾਇਰਲ ਵੀਡੀਓ ਦੀਆਂ ਤਸਵੀਰਾਂ ਸ਼ੇਅਰ ਕਰਦੇ ਹੋਏ ਇਸ ਦਾਅਵੇ ਨੂੰ ਗ਼ਲਤ ਦੱਸਿਆ ਹੈ ਅਤੇ ਨਾਲ ਹੀ ਇਹ ਵੀ ਦੱਸਿਆ ਹੈ ਕਿ ਉਹ ਇਸ ਸੀਰੀਜ਼ ਦੀ ਸ਼ੂਟਿੰਗ ਦਾ ਹਿੱਸਾ ਸੀ। ਉਨ੍ਹਾਂ ਨੇ ਵਾਇਰਲ ਵੀਡੀਓ ਨਾਲ ਜੁੜੇ ਕਈ ਦ੍ਰਿਸ਼ਾਂ ਦੀਆਂ ਤਸਵੀਰਾਂ ਵੀ ਕਲਿੱਕ ਕੀਤੀਆਂ ਸਨ, ਜੋ ਹੁਣ ਗਲਤ ਸੰਦਰਭ ਵਿੱਚ ਵਾਇਰਲ ਕੀਤੀਆ ਜਾ ਰਹੀਆ ਹਨ।
ਵਿਸ਼ਵਾਸ ਨਿਊਜ਼ ਨੇ ਪੁਸ਼ਟੀ ਲਈ ਫੇਸਬੁੱਕ ਰਾਹੀਂ Artem Gvozdkov ਨਾਲ ਸੰਪਰਕ ਕੀਤਾ ਹੈ। ਇੱਥੋਂ ਜਵਾਬ ਮਿਲਦੇ ਹੀ ਖਬਰ ਨੂੰ ਅਪਡੇਟ ਕੀਤਾ ਜਾਵੇਗਾ।
ਵਿਸ਼ਵਾਸ ਨਿਊਜ਼ ਨੇ ਜਾਂਚ ਦੇ ਆਖਰੀ ਪੜਾਅ ਵਿੱਚ ਉਸ ਪ੍ਰੋਫਾਈਲ ਦੀ ਪਿਛੋਕੜ ਦੀ ਜਾਂਚ ਕੀਤੀ, ਜਿਸਨੇ ਵਾਇਰਲ ਪੋਸਟ ਨੂੰ ਸਾਂਝਾ ਕੀਤਾ ਸੀ। ਅਸੀਂ ਪਾਇਆ ਕਿ ਯੂਜ਼ਰ ਰਾਜਸਥਾਨ ਨਸੀਰਾਬਾਦ ਦਾ ਰਹਿਣ ਵਾਲਾ ਹੈ।
ਨਤੀਜਾ: ਵਿਸ਼ਵਾਸ ਨਿਊਜ਼ ਨੇ ਵਾਇਰਲ ਵੀਡੀਓ ਦੀ ਜਾਂਚ ਕੀਤੀ ਅਤੇ ਪਾਇਆ ਕਿ ਵੀਡੀਓ ਨੂੰ ਲੈ ਕੇ ਕੀਤਾ ਜਾ ਰਿਹਾ ਦਾਅਵਾ ਗ਼ਲਤ ਹੈ। ਵੀਡੀਓ ਸਾਲ 2020 ‘ਚ ਹੋਈ Contamin ਸੀਰੀਜ਼ ਦੀ ਸ਼ੂਟਿੰਗ ਦੌਰਾਨ ਦਾ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।