ਅਯੁੱਧਿਆ ਦੇ ਰਾਮ ਮੰਦਰ ਵਿੱਚ ਕਿਸੇ ਜਾਤੀ ਵਿਸ਼ੇਸ਼ ਦੇ ਲੋਕਾਂ ਦੇ ਪ੍ਰਵੇਸ਼ ਤੇ ਪਾਬੰਦੀ ਲਾਉਣ ਦਾ ਦਾਅਵਾ ਪੂਰੀ ਤਰ੍ਹਾਂ ਬੇਬੁਨਿਆਦ ਅਤੇ ਗ਼ਲਤ ਹੈ।
ਨਵੀਂ ਦਿੱਲੀ (ਵਿਸ਼ਵਾਸ ਨਿਊਜ਼ ) : ਅਯੁੱਧਿਆ ਰਾਮ ਮੰਦਰ ਦੇ ਪ੍ਰਵੇਸ਼ ਨੂੰ ਲੈ ਕੇ ਸੋਸ਼ਲ ਮੀਡੀਆ ਤੇ ਕਈ ਪੋਸਟਾਂ ਵਾਇਰਲ ਹੋ ਰਹੀਆਂ ਹਨ। ਵਿਸ਼ਵਾਸ ਨਿਊਜ਼ ਨੂੰ ਆਪਣੇ ਚੈਟਬੋਟ ਨੰਬਰ +91 95992 99372 ਤੇ ਅਜਿਹੀ ਹੀ ਇੱਕ ਪੋਸਟ ਜਾਂਚ ਲਈ ਮਿਲੀ। ਇਸ ਪੋਸਟ ‘ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਯੁੱਧਿਆ ਦੇ ਰਾਮ ਮੰਦਰ ‘ਚ ਵਿਸ਼ੇਸ਼ ਜਾਤੀ ਦੇ ਲੋਕਾਂ ਦਾ ਪ੍ਰਵੇਸ਼ ਨਿਸ਼ੇਧ ਰਹੇਗਾ। ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਇਹ ਦਾਅਵਾ ਪੂਰੀ ਤਰ੍ਹਾਂ ਬੇਬੁਨਿਆਦ ਹੈ। ਅਯੁੱਧਿਆ ਦੇ ਰਾਮ ਮੰਦਰ ਵਿੱਚ ਅਜਿਹੀ ਕੋਈ ਪਾਬੰਦੀ ਨਹੀਂ ਹੈ।
ਕੀ ਹੈ ਵਾਇਰਲ ਪੋਸਟ ‘ਚ ?
ਵਾਇਰਲ ਪੋਸਟ ਵਿੱਚ ਲਿਖਿਆ ਹੈ, “ਰਾਮ ਮੰਦਰ ਅਯੁੱਧਿਆ ਵਿੱਚ ਸ਼ੂਦਰਾਂ Obc SC St ਦਾ ਪ੍ਰਵੇਸ਼ ਨਿਸ਼ੇਧ ਰਹੇਗਾ!”
ਪੋਸਟ ਦਾ ਆਰਕਾਈਵ ਵਰਜਨ ਇੱਥੇ ਦੇਖਿਆ ਜਾ ਸਕਦਾ ਹੈ।
ਪੜਤਾਲ
ਇਸ ਪੋਸਟ ਦੀ ਜਾਂਚ ਕਰਨ ਲਈ ਅਸੀਂ ਸਭ ਤੋਂ ਪਹਿਲਾਂ ਕੀਵਰਡ ਸਰਚ ਦਾ ਸਹਾਰਾ ਲਿਆ। ਸਾਨੂੰ ਕਿਸੇ ਵੀ ਭਰੋਸੇਯੋਗ ਮੀਡੀਆ ਵੈੱਬਸਾਈਟ ਤੇ ਹਿੰਦੂ ਯੁਵਾ ਵਾਹਿਨੀ ਦੁਆਰਾ ਕੀਤੇ ਗਏ ਅਜਿਹੇ ਕਿਸੇ ਵੀ ਐਲਾਨ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ।
ਇਸ ਤੋਂ ਬਾਅਦ ਅਸੀਂ ਦੈਨਿਕ ਜਾਗਰਣ ਦੇ ਅਯੁੱਧਿਆ ਪੱਤਰਕਾਰ ਰਾਮਸ਼ਰਨ ਅਵਸਥੀ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਇਸ ਪੋਸਟ ਨੂੰ ਫਰਜ਼ੀ ਦੱਸਦੇ ਹੋਏ ਕਿਹਾ, ”ਅਯੁੱਧਿਆ ਰਾਮ ਮੰਦਰ ‘ਚ ਸਾਰੇ ਧਰਮਾਂ ਅਤੇ ਜਾਤਾਂ ਦੇ ਲੋਕਾਂ ਦਾ ਸਵਾਗਤ ਹੈ। ਇੱਥੇ ਕਿਸੇ ਵੀ ਜਾਤ ਜਾਂ ਧਰਮ ਦੇ ਲੋਕਾਂ ਦੇ ਆਉਣ ਤੇ ਕੋਈ ਪਾਬੰਦੀ ਨਹੀਂ ਹੈ।”
ਕਿਉਂਕਿ ਵਾਇਰਲ ਪੋਸਟ ਵਿੱਚ ਹਿੰਦੂ ਯੁਵਾ ਵਾਹਿਨੀ ਦਾ ਹਵਾਲਾ ਦਿੱਤਾ ਗਿਆ ਸੀ, ਇਸ ਲਈ ਅਸੀਂ ਹਿੰਦੂ ਯੁਵਾ ਵਾਹਿਨੀ ਉੱਤਰ ਪ੍ਰਦੇਸ਼ ਦੇ ਮਹਾਂਮੰਤਰੀ ਪ੍ਰਮੋਦ ਮਾੱਲ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਵੀ ਇਸ ਪੋਸਟ ਨੂੰ ਫਰਜੀ ਦੱਸਿਆ ਅਤੇ ਕਿਹਾ ਕਿ “ਅਜਿਹੀਆਂ ਗਲਤ ਪੋਸਟਾਂ ਰਾਹੀਂ ਸਮਾਜਿਕ ਸਦਭਾਵਨਾ ਨੂੰ ਵਿਗਾੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੈਂ ਜਨਤਾ ਨੂੰ ਬੇਨਤੀ ਕਰਦਾ ਹਾਂ ਕਿ ਉਹ ਅਜਿਹੇ ਫਰਜ਼ੀ ਮੈਸੇਜ ਦੇ ਝਾਂਸੇ ਵਿੱਚ ਨਾ ਆਏ।”
ਤੁਹਾਨੂੰ ਦੱਸ ਦੇਈਏ ਕਿ ਭਾਰਤੀ ਸੰਵਿਧਾਨ ਦੇ ਅਨੁਛੇਦ 17 ਦੇ ਅਨੁਸਾਰ, ਛੂਤ-ਛਾਤ ਦੇ ਆਧਾਰ ਤੇ ਕਿਸੇ ਵੀ ਵਿਅਕਤੀ ਨੂੰ ਦੂਜੇ ਵਿਅਕਤੀਆਂ ਲਈ ਖੁੱਲ੍ਹੇ ਕਿਸੇ ਵੀ ਧਾਰਮਿਕ ਸਥਾਨ ਚ ਪ੍ਰਵੇਸ਼ ਕਰਨ ਤੋਂ ਮਨਾ ਨਹੀਂ ਕੀਤਾ ਜਾ ਸਕਦਾ।
ਇਸ ਪੋਸਟ ਨੂੰ Jiaul Haque ਨਾਂ ਦੇ ਫੇਸਬੁੱਕ ਯੂਜ਼ਰ ਨੇ ਸ਼ੇਅਰ ਕੀਤਾ ਸੀ। ਯੂਜ਼ਰ ਵੇਸਟ ਬੰਗਾਲ ਦਾ ਰਹਿਣ ਵਾਲਾ ਹੈ।
ਨਤੀਜਾ: ਅਯੁੱਧਿਆ ਦੇ ਰਾਮ ਮੰਦਰ ਵਿੱਚ ਕਿਸੇ ਜਾਤੀ ਵਿਸ਼ੇਸ਼ ਦੇ ਲੋਕਾਂ ਦੇ ਪ੍ਰਵੇਸ਼ ਤੇ ਪਾਬੰਦੀ ਲਾਉਣ ਦਾ ਦਾਅਵਾ ਪੂਰੀ ਤਰ੍ਹਾਂ ਬੇਬੁਨਿਆਦ ਅਤੇ ਗ਼ਲਤ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।