Fact Check: ਭਾਰਤੀ ਮਹਿਲਾ ਹਾਕੀ ਟੀਮ ਦੀਆਂ ਵਾਇਰਲ ਤਸਵੀਰਾਂ ਪੁਰਾਣੀਆਂ ਹਨ, ਗੁੰਮਰਾਹਕੁੰਨ ਦਾਅਵੇ ਨਾਲ ਵਾਇਰਲ

ਵਿਸ਼ਵਾਸ ਨਿਊਜ ਦੀ ਜਾਂਚ ਵਿੱਚ ਵਾਇਰਲ ਦਾਅਵਾ ਗੁੰਮਰਾਹਕੁਨ ਪਾਇਆ ਗਿਆ। ਸ਼ੇਅਰ ਕੀਤੀ ਜਾ ਰਹੀ ਦੋਵੇਂ ਤਸਵੀਰਾਂ ਪੁਰਾਣੀਆਂ ਹੈ। ਇਨ੍ਹਾਂ ਨੂੰ ਹਾਲੀਆ ਦੱਸਦੇ ਹੋਏ ਗ਼ਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

Fact Check: ਭਾਰਤੀ ਮਹਿਲਾ ਹਾਕੀ ਟੀਮ ਦੀਆਂ ਵਾਇਰਲ ਤਸਵੀਰਾਂ ਪੁਰਾਣੀਆਂ ਹਨ, ਗੁੰਮਰਾਹਕੁੰਨ ਦਾਅਵੇ ਨਾਲ ਵਾਇਰਲ

ਨਵੀਂ ਦਿੱਲੀ (ਵਿਸ਼ਵਾਸ ਨਿਊਜ )। ਕ੍ਰਿਕਟ ਵਰਲਡ ਕੱਪ 2023 ਦੇ ਫਾਈਨਲ ਵਿੱਚ ਭਾਰਤੀ ਟੀਮ ਦੀ ਹਾਰ ਤੋਂ ਬਾਅਦ ਕਈ ਪੋਸਟ ਸੋਸ਼ਲ ਮੀਡਿਆ ‘ਤੇ ਵਾਇਰਲ ਕੀਤੇ ਗਏ। ਹੁਣ ਇਸ ਨਾਲ ਜੋੜਦੇ ਹੋਏ ਦੋ ਤਸਵੀਰਾਂ ਦੇ ਕੋਲਾਜ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ। ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਭਾਰਤੀ ਮਹਿਲਾ ਹਾਕੀ ਟੀਮ ਨੇ ਆਸਟ੍ਰੇਲੀਆ ਦੀ ਮਹਿਲਾ ਹਾਕੀ ਟੀਮ ਨੂੰ ਜਪਾਨ ਦੇ ਟੋਕੀਓ ਸ਼ਹਿਰ ਵਿਚ ਹਰਾ ਦਿੱਤਾ ਹੈ।

ਵਿਸ਼ਵਾਸ ਨਿਊਜ ਨੇ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਦਾਅਵਾ ਗੁੰਮਰਾਹਕੁਨ ਹੈ। ਵਾਇਰਲ ਹੋ ਰਹੀ ਦੋਵੇਂ ਤਸਵੀਰਾਂ ਓਲਿੰਪਿਕ 2021 ਦੀਆਂ ਹਨ ਜਦੋਂ ਭਾਰਤੀ ਮਹਿਲਾ ਹਾਕੀ ਟੀਮ ਨੇ ਕੁਆਟਰ ਫਾਈਨਲ ਮੁਕਾਬਲੇ ਵਿਚ ਆਸਟ੍ਰੇਲੀਆ ਨੂੰ 1-0 ਨਾਲ ਹਰਾਇਆ ਸੀ। ਪੁਰਾਣੀਆਂ ਤਸਵੀਰਾਂ ਨੂੰ ਗ਼ਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਕੀ ਹੈ ਵਾਇਰਲ ਪੋਸਟ ਵਿੱਚ ?

ਫੇਸਬੁੱਕ ਯੂਜ਼ਰ ‘Abhi Chahal’ (ਆਰਕਾਈਵ ਲਿੰਕ) ਨੇ ਵਾਇਰਲ ਪੋਸਟ ਨੂੰ ਸਾਂਝਾ ਕੀਤਾ ਹੈ। ਪੋਸਟ ਉੱਤੇ ਲਿਖਿਆ ਹੋਇਆ ਹੈ: ਕ੍ਰਿਕੇਟ ਟੀਮ ਹਾਰ ਗਈ ਤਾਂ ਮਾਤਮ ਛਾ ਗਿਆ। ਓਧਰ ਜਪਾਨ ਦੇ ਟੋਕੀਓ ਸ਼ਹਿਰ ਵਿੱਚ ਭਾਰਤੀ ਹਾਕੀ ਟੀਮ ਲੜਕੀਆਂ ਨੇ ਆਸਟਰੇਲੀਆ ਨੂੰ ਹਰਾਇਆ ਹੈ ਉਨ੍ਹਾਂ ਲੜਕੀਆਂ ਦਾ ਕੋਈ ਹੌਸਲਾ ਅਫ਼ਜ਼ਾਈ ਨਹੀਂ ਕਰ ਰਿਹਾ।

ਕਈ ਹੋਰ ਯੂਜ਼ਰਸ ਨੇ ਸਮਾਨ ਦਾਅਵੇ ਨਾਲ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕੀਤਾ ਹੈ।

ਪੜਤਾਲ

ਵਾਇਰਲ ਪੋਸਟ ਦੀ ਪੜਤਾਲ ਲਈ ਅਸੀਂ ਗੂਗਲ ਰਿਵਰਸ ਇਮੇਜ ਦਾ ਇਸਤੇਮਾਲ ਕੀਤਾ। ਸਾਨੂੰ ਇਹ ਤਸਵੀਰਾਂ ‘news.yahoo.com’ ਦੀ ਵੈਬਸਾਈਟ ‘ਤੇ ਮਿਲੀ। 2 ਅਗਸਤ 2021 ਨੂੰ ਪ੍ਰਕਾਸ਼ਿਤ ਖਬਰ ਵਿੱਚ ਦੱਸਿਆ ਗਿਆ,”ਭਾਰਤ ਦੀ ਨੇਹਾ ਅਤੇ ਨਵਨੀਤ ਕੌਰ 2 ਅਗਸਤ 2021 ਨੂੰ ਟੋਕੀਓ ਦੇ ਓਈ ਹਾਕੀ ਸਟੇਡੀਅਮ ਵਿੱਚ ਟੋਕੀਓ 2020 ਓਲੰਪਿਕ ਖੇਡਾਂ ਵਿੱਚ ਫੀਲਡ ਹਾਕੀ ਮੁਕਾਬਲੇ ਦੇ ਆਪਣੇ ਮਹਿਲਾ ਕੁਆਰਟਰ ਫਾਈਨਲ ਮੈਚ ਵਿੱਚ ਆਸਟਰੇਲੀਆ ਨੂੰ 1-0 ਨਾਲ ਹਰਾਉਣ ਤੋਂ ਬਾਅਦ ਜਸ਼ਨ ਮਨਾਉਂਦੀਆਂ ਹੋਈਆਂ।”

ਸਰਚ ਦੌਰਾਨ ਸਾਨੂੰ gettyimages ਦੀ ਵੈਬਸਾਈਟ ‘ਤੇ ਵੀ ਵਾਇਰਲ ਤਸਵੀਰਾਂ ਮਿਲਿਆ। ਇੱਥੇ ਵੀ ਓਹੋ ਜਾਣਕਾਰੀ ਸ਼ੇਅਰ ਕੀਤੀ ਗਈ ਹੈ, ਜੋ ਹਰ ਰਿਪੋਰਟ ਵਿੱਚ ਹੈ।

ਵਾਇਰਲ ਤਸਵੀਰਾਂ ਨਾਲ ਜੁੜੀ ਖਬਰਾਂ ਨੂੰ ਕਈ ਹੋਰ ਨਿਊਜ ਵੈਬਸਾਈਟ ‘ਤੇ ਪੜ੍ਹਾ ਜਾ ਸਕਦਾ ਹੈ।

ਜਾਂਚ ਵਿੱਚ ਅੱਗੇ ਅਸੀਂ fih.hockey ਦੀ ਵੈਬਸਾਈਟ ‘ਤੇ ਵਾਇਰਲ ਦਾਅਵੇ ਸੰਬੰਧਿਤ ਖੋਜ ਕੀਤੀ। ਇੰਟਰਨੈਸ਼ਨਲ ਹਾਕੀ ਫੈਡਰੇਸ਼ਨ ਦੀ ਵੈਬਸਾਈਟ ‘ਤੇ ਦਿੱਤੀ ਗਈ ਜਾਣਕਾਰੀ ਮੁਤਾਬਕ, ਆਖਰੀ ਮਹਿਲਾ ਹਾਕੀ ਵਿਸ਼ਵ ਕੱਪ ਜੁਲਾਈ 2022 ਵਿੱਚ ਨੀਦਰਲੈਂਡ ਅਤੇ ਅਰਜਨਟੀਨਾ ਵਿਚਾਲੇ ਖੇਡਿਆ ਗਿਆ ਸੀ, ਜੋ ਕਿ ਹਾਲੈਂਡ ਨੇ ਜਿੱਤਿਆ ਸੀ। ਭਾਰਤ ਨੇ ਇਸ ਟੂਰਨਾਮੈਂਟ ਵਿੱਚ ਨੌਵਾਂ ਸਥਾਨ ਹਾਸਲ ਕੀਤਾ ਸੀ। ਸਾਨੂੰ ਕਈ ਖਬਰਾਂ ਤੋਂ ਪਤਾ ਲੱਗਿਆ ਕਿ ਭਾਰਤੀ ਮਹਿਲਾ ਹਾਕੀ ਟੀਮ ਨੇ 5 ਨਵੰਬਰ 2023 ਨੂੰ ਏਸ਼ੀਅਨ ਚੈਂਪੀਅਨ ਟਰਾਫੀ ਜਿੱਤੀ ਹੈ ਅਤੇ ਫਾਈਨਲ ਵਿੱਚ ਜਾਪਾਨ ਦੀ ਟੀਮ ਨੂੰ ਹਰਾਇਆ ਹੈ, ਆਸਟਰੇਲੀਆ ਦੀ ਟੀਮ ਨੂੰ ਨਹੀਂ।

ਇਸ ਬਾਰੇ ਦੈਨਿਕ ਜਾਗਰਣ ਦੇ ਖੇਡ ਸੰਪਾਦਕ ਅਭਿਸ਼ੇਕ ਤ੍ਰਿਪਾਠੀ ਦਾ ਕਹਿਣਾ ਹੈ, “ਵਾਇਰਲ ਤਸਵੀਰ ਪੁਰਾਣੀ ਹੈ। ਪੁਰਾਣੀ ਤਸਵੀਰ ਨੂੰ ਗਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

ਬੀਤੇ ਦਿਨਾਂ ‘ਚ ਅਜਿਹਾ ਹੀ ਇੱਕ ਦਾਅਵਾ ਸੋਸ਼ਲ ਮੀਡਿਆ ‘ਤੇ ਵਾਇਰਲ ਕੀਤਾ ਗਿਆ। ਜਿਸ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਿਸ਼ਵ ਕੱਪ ਫਾਈਨਲ ‘ਚ ਆਸਟ੍ਰੇਲੀਆ ਨੂੰ ਹਰਾ ਕੇ ਵਿਸ਼ਵ ਕੱਪ ਜਿੱਤਣ ਦੀ ਵਧਾਈ ਦਿੱਤੀ ਗਈ ਸੀ। ਵਿਸ਼ਵਾਸ ਨਿਊਜ ਨੇ ਵਾਇਰਲ ਦਾਅਵੇ ਦੀ ਪੜਤਾਲ ਕੀਤੀ। ਤੁਸੀਂ ਫ਼ੈਕ੍ਟ ਚੈੱਕ ਰਿਪੋਰਟ ਨੂੰ ਇੱਥੇ ਪੜ੍ਹ ਸਕਦੇ ਹੋ।

ਗ਼ਲਤ ਦਾਅਵੇ ਨੂੰ ਸ਼ੇਅਰ ਕਰਨ ਵਾਲੇ ਫੇਸਬੁੱਕ ਯੂਜ਼ਰ ਦੀ ਪ੍ਰੋਫਾਈਲ ਨੂੰ ਅਸੀਂ ਸਕੈਨ ਕੀਤਾ। ਪ੍ਰੋਫਾਈਲ ‘ਤੇ ਦਿੱਤੀ ਜਾਣਕਾਰੀ ਮੁਤਾਬਕ, ਯੂਜ਼ਰ ਮੁਹਾਲੀ ਦਾ ਰਹਿਣ ਵਾਲਾ ਹੈ।

ਨਤੀਜਾ: ਵਿਸ਼ਵਾਸ ਨਿਊਜ ਦੀ ਜਾਂਚ ਵਿੱਚ ਵਾਇਰਲ ਦਾਅਵਾ ਗੁੰਮਰਾਹਕੁਨ ਪਾਇਆ ਗਿਆ। ਸ਼ੇਅਰ ਕੀਤੀ ਜਾ ਰਹੀ ਦੋਵੇਂ ਤਸਵੀਰਾਂ ਪੁਰਾਣੀਆਂ ਹੈ। ਇਨ੍ਹਾਂ ਨੂੰ ਹਾਲੀਆ ਦੱਸਦੇ ਹੋਏ ਗ਼ਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

Misleading
Symbols that define nature of fake news
ਪੂਰਾ ਸੱਚ ਜਾਣੋ...

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।

Related Posts
Recent Posts