Fact Check: ਪਟਿਆਲਾ ‘ਚ ਧਰਨਾ ਪ੍ਰਦਰਸ਼ਨ ਕਰਦੇ ਲੋਕਾਂ ‘ਤੇ ਚਿਲਾਉਂਦੀ ਬਜ਼ੁਰਗ ਔਰਤ ਦਾ ਇਹ ਵੀਡੀਓ 2022 ਦਾ ਹੈ, ਕਿਸਾਨ ਅੰਦੋਲਨ ਦੇ ਗੁੰਮਰਾਹਕੁੰਨ ਦਾਅਵੇ ਨਾਲ ਵਾਇਰਲ

ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਪਾਇਆ ਕਿ ਪ੍ਰਦਰਸ਼ਨ ਕਰਦੇ ਲੋਕਾਂ ‘ਤੇ ਗੁੱਸਾ ਹੁੰਦੀ ਬਜ਼ੁਰਗ ਮਹਿਲਾ ਦਾ ਵਾਇਰਲ ਵੀਡੀਓ ਸਾਲ 2022 ਦਾ ਹੈ,ਜਦੋਂ ਪਟਿਆਲਾ ਦੇ ਪਾਤੜਾਂ ਵਿੱਚ ਇੱਕ ਪੈਟਰੋਲ ਪੰਪ ਅਤੇ ਇੱਕ ਟਰੱਕ ਏਜੰਸੀ ਵਿਚਕਾਰ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਵਿਵਾਦ ਹੋਇਆ ਸੀ, ਜਿਸ ਤੋਂ ਬਾਅਦ ਪੈਟਰੋਲ ਪੰਪ ਐਸੋਸੀਏਸ਼ਨ ਦੇ ਲੋਕ ਹੜਤਾਲ ‘ਤੇ ਬੈਠੇ ਸਨ। ਵੀਡੀਓ ਦਾ ਹਾਲ-ਫਿਲਹਾਲ ਨਾਲ ਕੋਈ ਸੰਬੰਧ ਨਹੀਂ ਹੈ।

ਨਵੀਂ ਦਿੱਲੀ (ਵਿਸ਼ਵਾਸ ਨਿਊਜ )। ਸੋਸ਼ਲ ਮੀਡੀਆ ‘ਤੇ ਇੱਕ ਬਜ਼ੁਰਗ ਮਹਿਲਾ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਵੀਡੀਓ ਵਿੱਚ ਸੜਕ ‘ਤੇ ਕੁਝ ਲੋਕ ਧਰਨਾ ਪ੍ਰਦਰਸ਼ਨ ਕਰਦੇ ਹੋਏ ਨਜਰ ਆ ਰਹੇ ਹਨ ਅਤੇ ਬਜ਼ੁਰਗ ਔਰਤ ਉਨ੍ਹਾਂ ‘ਤੇ ਗੁੱਸਾ ਹੋ ਰਹੀ ਹੈ। ਹੁਣ ਕੁਝ ਲੋਕ ਇਸ ਵੀਡੀਓ ਨੂੰ ਹਾਲੀਆ ਦੱਸਦੇ ਹੋਏ ਵਾਇਰਲ ਕਰ ਰਹੇ ਹਨ।

ਵਿਸ਼ਵਾਸ ਨਿਊਜ਼ ਦੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਵਾਇਰਲ ਵੀਡੀਓ ਹਾਲੀਆ ਨਹੀਂ ਹੈ। ਅਸਲ ਵਿੱਚ ਇਹ ਵੀਡੀਓ ਪਟਿਆਲਾ ਦੇ ਪਾਤੜਾਂ ਵਿੱਚ ਸਾਲ 2022 ‘ਚ ਹੋਏ ਪ੍ਰਦਰਸ਼ਨ ਦਾ ਹੈ। ਜਿਸਨੂੰ ਹੁਣ ਗੁੰਮਰਾਹਕੁੰਨ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਕੀ ਹੈ ਵਾਇਰਲ ਪੋਸਟ ਵਿੱਚ ?

ਫੇਸਬੁੱਕ ਪੇਜ DDC online ਨੇ (ਆਰਕਾਈਵ ਲਿੰਕ) 18 ਨਵੰਬਰ ਨੂੰ ਵਾਇਰਲ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਹੈ, “ਕਿਸਾਨਾਂ ਦੇ ਧਰਨਿਆਂ ਤੋਂ ਹੋਏ ਲੋਕ ਪ੍ਰੇਸ਼ਾਨ,
ਬੀਬੀ ਪਾ ਰਹੀ ਲਾਹਨਤਾਂ,
ਕਰ ਰਹੀ ਪਿੱਟ ਸਿਆਪਾ,india #punjab #Farmer #strike #oldlady #tired angry”

ਪੜਤਾਲ

ਵਾਇਰਲ ਵੀਡੀਓ ਦੀ ਪੜਤਾਲ ਲਈ ਅਸੀਂ ਵੀਡੀਓ ਦੇ ਕੀਫਰੇਮ ਕੱਢੇ ਅਤੇ ਉਨ੍ਹਾਂ ਨੂੰ ਗੂਗਲ ਰਿਵਰਸ ਇਮੇਜ ਰਹੀ ਸਰਚ ਕੀਤਾ। ਸਾਨੂੰ ਵੀਡੀਓ ਜਗਬਾਣੀ ਦੇ ਆਧਿਕਾਰਿਕ ਯੂਟਿਊਬ ਚੈਨਲ ‘ਤੇ ਮਿਲਾ। ਵੀਡੀਓ ਨੂੰ 5 ਨਵੰਬਰ 2022 ਨੂੰ ਅਪਲੋਡ ਕੀਤਾ ਗਿਆ ਹੈ।

ਸਰਚ ਦੌਰਾਨ ਸਾਨੂੰ ਵੀਡੀਓ SACH TE PEHRA TV ਨਾਮ ਦੇ ਯੂਟਿਊਬ ਚੈਨਲ ‘ਤੇ ਮਿਲਾ। 5 ਨਵੰਬਰ 2022 ਨੂੰ ਅਪਲੋਡ ਵੀਡੀਓ ਵਿੱਚ ਦੱਸਿਆ ਗਿਆ, ਵਾਇਰਲ ਵੀਡੀਓ ਪਾਤੜਾਂ ਦਾ ਹੈ, ਜਦੋਂ ਪੈਟਰੋਲ ਪੰਪਾਂ ਅਤੇ ਸਥਾਨਕ ਟਰਾਂਸਪੋਰਟ ਕੰਪਨੀਆਂ ਵਿਚਾਲੇ ਹੋਏ ਵਿਵਾਦ ਤੋਂ ਬਾਅਦ ਇਹ ਧਰਨਾ ਪ੍ਰਦਰਸ਼ਨ ਕੀਤਾ ਗਿਆ। ਜਿਸ ਕਾਰਨ ਸੜਕ ‘ਤੇ ਜਾਮ ਲੱਗ ਗਿਆ ਅਤੇ ਮਹਿਲਾ ਇਸ ਕਾਰਣ ਪ੍ਰਦਰਸ਼ਨਕਾਰੀਆਂ ‘ਤੇ ਭੜਕ ਗਈ ਸੀ।

ਸਾਨੂੰ ਵਾਇਰਲ ਵੀਡੀਓ ਨਾਲ ਜੁੜੀ ਇੱਕ ਰਿਪੋਰਟ @24 ਪੰਜਾਬ ਨਿਊਜ਼ @24 Punjab News LIVE ਦੇ ਯੂਟਿਊਬ ਚੈਨਲ ‘ਤੇ ਮਿਲੀ। 4 ਨਵੰਬਰ 2022 ਨੂੰ ਅਪਲੋਡ ਵੀਡੀਓ ਅਨੁਸਾਰ, ਇਹ ਪ੍ਰਦਰਸ਼ਨ ਪਟਿਆਲਾ ਦੇ ਪੈਟਰੋਲ ਪੰਪ ਮਾਲਿਕਾਂ ਨੇ ਕੀਤਾ ਸੀ।

ਵੀਡੀਓ Insaf Time Tv ਨਾਮ ਦੇ ਫੇਸਬੁੱਕ ਪੇਜ ‘ਤੇ ਵੀ ਮਿਲਾ। 20 ਨਵੰਬਰ 2024 ਨੂੰ ਅਪਲੋਡ ਵੀਡੀਓ ਦੇ ਕੈਪਸ਼ਨ ਅਨੁਸਾਰ ਇਹ ਵੀਡੀਓ 2 ਸਾਲ ਪੁਰਾਣਾ ਹੈ।

ਵੀਡੀਓ ਨੂੰ ਕਈ ਹੋਰ ਨਿਊਜ ਵੈਬਸਾਈਟ ਨੇ ਸਾਲ 2022 ਵਿੱਚ ਸ਼ੇਅਰ ਕੀਤਾ ਹੈ।

ਵੀਡੀਓ ਦੀ ਪੁਸ਼ਟੀ ਲਈ ਅਸੀਂ ਇਨਸਾਫ ਟਾਈਮ ਟੀਵੀ ਨਾਲ ਸੰਪਰਕ ਕੀਤਾ। ਸਾਡੀ ਗੱਲ ਐਮ ਸਿੰਘ ਹੱਦੀ ਵਾਲਿਆਂ ਨਾਲ ਹੋਈ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਵਿਦੇਪ ਪਾਤੜਾਂ ਦਾ ਹੈ ਅਤੇ 2 ਸਾਲ ਪੁਰਾਣਾ ਹੈ। ਇਸ ਦਾ ਹਾਲ-ਫਿਲਹਾਲ ਨਾਲ ਕੋਈ ਸੰਬੰਧ ਨਹੀਂ ਹੈ।

ਅੰਤ ਵਿੱਚ ਅਸੀਂ ਵੀਡੀਓ ਨੂੰ ਸ਼ੇਅਰ ਕਰਨ ਫੇਸਬੁੱਕ ਪੇਜ ਦੀ ਜਾਂਚ ਕੀਤੀ। ਇਸ ਪੇਜ ਨੂੰ ਕਰੀਬ 9 ਹਜਾਰ ਲੋਕ ਫੋਲੋ ਕਰਦੇ ਹਨ।

ਨਤੀਜਾ: ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਪਾਇਆ ਕਿ ਪ੍ਰਦਰਸ਼ਨ ਕਰਦੇ ਲੋਕਾਂ ‘ਤੇ ਗੁੱਸਾ ਹੁੰਦੀ ਬਜ਼ੁਰਗ ਮਹਿਲਾ ਦਾ ਵਾਇਰਲ ਵੀਡੀਓ ਸਾਲ 2022 ਦਾ ਹੈ,ਜਦੋਂ ਪਟਿਆਲਾ ਦੇ ਪਾਤੜਾਂ ਵਿੱਚ ਇੱਕ ਪੈਟਰੋਲ ਪੰਪ ਅਤੇ ਇੱਕ ਟਰੱਕ ਏਜੰਸੀ ਵਿਚਕਾਰ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਵਿਵਾਦ ਹੋਇਆ ਸੀ, ਜਿਸ ਤੋਂ ਬਾਅਦ ਪੈਟਰੋਲ ਪੰਪ ਐਸੋਸੀਏਸ਼ਨ ਦੇ ਲੋਕ ਹੜਤਾਲ ‘ਤੇ ਬੈਠੇ ਸਨ। ਵੀਡੀਓ ਦਾ ਹਾਲ-ਫਿਲਹਾਲ ਨਾਲ ਕੋਈ ਸੰਬੰਧ ਨਹੀਂ ਹੈ।

Misleading
Symbols that define nature of fake news
ਪੂਰਾ ਸੱਚ ਜਾਣੋ...

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।

Related Posts
Recent Posts