Fact Check- ਫ਼ਿਲਿਪੀੰਸ ਵਿਚ ਆਏ ਤੂਫ਼ਾਨ ਦੇ ਵੀਡੀਓ ਨੂੰ ਗੁਜਰਾਤ ਦਾ ਦੱਸਕੇ ਗੁੰਮਰਾਹਕੁਨ ਦਾਅਵੇ ਨਾਲ ਕੀਤਾ ਜਾ ਰਿਹਾ ਵਾਇਰਲ
ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਵਾਇਰਲ ਵੀਡੀਓ ਨੂੰ ਲੈ ਕੇ ਕੀਤਾ ਜਾ ਰਿਹਾ ਦਾਅਵਾ ਗੁੰਮਰਾਹਕੁੰਨ ਹੈ। ਵਾਇਰਲ ਵੀਡੀਓ ਦਾ ਗੁਜਰਾਤ ਹੜ ਨਾਲ ਕੋਈ ਸੰਬੰਧ ਨਹੀਂ ਹੈ। ਅਸਲ ਵਿੱਚ ਇਹ ਵੀਡੀਓ ਫ਼ਿਲਿਪੀੰਸ ਵਿੱਚ ਜੁਲਾਈ 2024 ਵਿੱਚ ਆਏ ਟਾਈਫੂਨ ਕੈਰੀਨਾ ਦਾ ਹੈ, ਜਿਸਨੂੰ ਹੁਣ ਗ਼ਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
- By: Jyoti Kumari
- Published: Sep 4, 2024 at 01:26 PM
- Updated: Nov 14, 2024 at 05:28 PM
ਨਵੀਂ ਦਿੱਲੀ (ਵਿਸ਼ਵਾਸ ਨਿਊਜ)। ਗੁਜਰਾਤ ਹੜ ਨਾਲ ਜੋੜਦੇ ਹੋਏ ਸੋਸ਼ਲ ਮੀਡਿਆ ‘ਤੇ ਇੱਕ ਵੀਡੀਓ ਵਾਇਰਲ ਕੀਤਾ ਜਾ ਰਿਹਾ ਹੈ, ਜਿਸ ਵਿੱਚ ਨਦੀ ‘ਚ ਕ੍ਰੇਨ, ਕਿਸ਼ਤੀਆਂ ਅਤੇ ਹੋਰ ਕਈ ਚੀਜ਼ਾਂ ਨੂੰ ਵਹਿੰਦੇ ਹੋਏ ਦੇਖਿਆ ਜਾ ਸਕਦਾ ਹੈ। ਹੁਣ ਕੁਝ ਲੋਕ ਇਸ ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕਰ ਰਹੇ ਹਨ ਕਿ ਇਹ ਵੀਡੀਓ ਗੁਜਰਾਤ ਹੜ ਦਾ ਹੈ।
ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਵਾਇਰਲ ਦਾਅਵੇ ਨੂੰ ਗਲਤ ਪਾਇਆ। ਅਸਲ ਵਿੱਚ ਵਾਇਰਲ ਵੀਡੀਓ 24 ਜੁਲਾਈ 2024 ਨੂੰ ਫ਼ਿਲਿਪੀੰਸ ਵਿੱਚ ਆਏ ਹੜ ਦਾ ਹੈ, ਜਿਸਨੂੰ ਹੁਣ ਕੁਝ ਲੋਕ ਗੁਜਰਾਤ ਦਾ ਦੱਸਕੇ ਵਾਇਰਲ ਕਰ ਰਹੇ ਹੈ। ਵੀਡੀਓ ਦਾ ਗੁਜਰਾਤ ਜਾਂ ਭਾਰਤ ਨਾਲ ਕੋਈ ਸੰਬੰਧ ਨਹੀਂ ਹੈ।
ਕੀ ਹੈ ਵਾਇਰਲ ਪੋਸਟ ਵਿੱਚ ?
ਫੇਸਬੁੱਕ ਯੂਜ਼ਰ ਤਿੰਨ ਕਰੋੜ ਦਾ ਜੂਸ ਨੇ 2 ਸਤੰਬਰ ਨੂੰ ਵੀਡੀਓ ਸ਼ੇਅਰ ਕੀਤਾ ਹੈ ਅਤੇ ਲਿਖਿਆ ਹੈ, “ਆਹ ਵੇਖ ਲਵੋ ਗੁਜਰਾਤ ਦੀ ਵੀਡੀਓ
ਭਾਰਤ ਮਾਲਾ ਬਣ ਰਹੀ ਆ ਹੁਣ ਤੇ ਕਿਸੇ ਦਾ ਧਿਆਨ ਨਹੀ
ਨਾ ਕੋਈ ਪੁੱਲ ਦਿੱਤੇ ਨਾ ਪਾਣੀ ਦੀ ਨਿਕਾਸੀ ਦਾ ਧਿਆਨ ਰੱਖਿਆ
ਜਿਹੜਾ ਕਹਿੰਦਾ ਸੀ ਮੁਰਗੀ ਤੋ ਬੱਕਰੀ ਤੱਕ ਦੇ ਪੈਸੇ ਦਿਆ ਗਾ
ਨਾ ਕੋਈ ਉਹ ਜਿੰਮੇਵਾਰੀ ਸਮਝ ਰਿਹਾ ਜਦੋ ਸਾਰਾ ਪ੍ਰਾਜੈਕਟ ਬਣ ਤਿਆਰ ਹੋ ਗਿਆ ਫੇਰ ਤਾ ਅਗਲਿਆ ਰੋਡ ਤੇ ਚੜਨ ਵੀ ਨਹੀ ਦੇਣਾ ਦੂਜੇ ਪਾਸੇ ਪਾਣੀ ਵੇਖਣ ਵਾਸਤੇ”
ਵੀਡੀਓ ਦੇ ਆਰਕਾਈਵ ਲਿੰਕ ਨੂੰ ਇੱਥੇ ਵੇਖਿਆ ਜਾ ਸਕਦਾ ਹੈ।
ਪੜਤਾਲ
ਵਾਇਰਲ ਵੀਡੀਓ ਦੀ ਪੜਤਾਲ ਲਈ ਅਸੀਂ ਸਭਤੋਂ ਪਹਿਲਾਂ ਵੀਡੀਓ ਦੇ ਕਈ ਕੀਫ਼੍ਰੇਮਸ ਕੱਢੇ ਅਤੇ ਉਨ੍ਹਾਂ ਨੂੰ ਗੂਗਲ ਰਿਵਰਸ ਇਮੇਜ ਰਾਹੀਂ ਸਰਚ ਕੀਤਾ। ਸਾਨੂੰ ਵੀਡੀਓ ਨਾਲ ਜੁੜੀ ਖਬਰ rappler.com ਦੀ ਵੈਬਸਾਈਟ ‘ਤੇ ਮਿਲੀ। 24 ਜੁਲਾਈ 2024 ਨੂੰ ਪ੍ਰਕਾਸ਼ਿਤ ਖਬਰ ਵਾਇਰਲ ਵੀਡੀਓ ਦੇ ਸਕ੍ਰੀਨਸ਼ੋਤ ਦਾ ਇਸਤੇਮਾਲ ਕੀਤਾ ਗਿਆ ਹੈ। ਦਿੱਤੀ ਗਈ ਜਾਣਕਾਰੀ ਮੁਤਾਬਕ, ਹੜ ਦਾ ਇਹ ਵੀਡੀਓ ਫ਼ਿਲਿਪੀੰਸ ਦਾ ਹੈ।
ਸਾਨੂੰ ਵੀਡੀਓ ਨਾਲ ਜੁੜੀ ਰਿਪੋਰਟ ਮਨੀਲਾ ਬੁਲੇਟਿਨ ਔਨਲਾਈਨ ਦੇ ਅਧਿਕਾਰਿਕ ਯੂਟਿਊਬ ਚੈਨਲ ‘ਤੇ ਮਿਲੀ। 24 ਜੁਲਾਈ 2024 ਨੂੰ ਅਪਲੋਡ ਵੀਡੀਓ ਨਾਲ ਦਿੱਤੀ ਗਈ ਜਾਣਕਾਰੀ ਅਨੁਸਾਰ, ਵੀਡੀਓ ਫ਼ਿਲਿਪੀੰਸ ਵਿੱਚ ਆਏ ਟਾਈਫੂਨ ਕੈਰੀਨਾ ਦਾ ਹੈ, ਪਾਣੀ ਦਾ ਪੱਧਰ ਵਧਣ ਕਾਰਣ ਕਿਸ਼ਤੀਆਂ ਅਤੇ ਹੋਰ ਸਮਾਨ ਵਹਿ ਗਏ ਸੀ।
ਸਾਨੂੰ ਵਾਇਰਲ ਵੀਡੀਓ ਨਾਲ ਜੁੜੀ ਖਬਰ newsflare.com ਦੀ ਵੈਬਸਾਈਟ ‘ਤੇ ਵੀ ਮਿਲੀ। 24 ਜੁਲਾਈ 2024 ਨੂੰ ਪ੍ਰਕਾਸ਼ਿਤ ਖਬਰ ਵਿੱਚ ਇਸਨੂੰ ਫ਼ਿਲਿਪੀੰਸ ਵਿੱਚ ਆਏ ਟਾਈਫੂਨ ਕੈਰੀਨਾ ਦਾ ਦੱਸਿਆ ਗਿਆ ਹੈ।
ਵੀਡੀਓ ਨਾਲ ਜੁੜੀ ਹੋਰ ਨਿਊਜ ਰਿਪੋਰਟਸ ਇੱਥੇ ਪੜ੍ਹੀ ਜਾ ਸਕਦੀ ਹੈ।
ਅਸੀਂ ਵਾਇਰਲ ਵੀਡੀਓ ਨੂੰ ਗੁਜਰਾਤ ਦੈਨਿਕ ਜਾਗਰਣ ਦੇ ਐਸੋਸੀਏਟ ਐਡੀਟਰ ਜੀਵਨ ਕਪੂਰੀਆ ਨਾਲ ਸ਼ੇਅਰ ਕੀਤਾ। ਉਨ੍ਹਾਂ ਨੇ ਦੱਸਿਆ ਕਿ ਵਾਇਰਲ ਦਾਅਵਾ ਗ਼ਲਤ ਹੈ। ਇਹ ਵੀਡੀਓ ਗੁਜਰਾਤ ਦਾ ਨਹੀਂ ਹੈ। ਗੁਜਰਾਤ ਹੜ ਨਾਲ ਜੋੜਕੇ ਕਈ ਗ਼ਲਤ ਦਾਅਵੇ ਸੋਸ਼ਲ ਮੀਡਿਆ ‘ਤੇ ਸ਼ੇਅਰ ਕੀਤੇ ਜਾ ਰਹੇ ਹਨ। ਗੁਜਰਾਤ ਵਿੱਚ ਅਜਿਹਾ ਕੁਝ ਨਹੀਂ ਹੋਇਆ ਹੈ।
ਅੰਤ ਵਿੱਚ ਅਸੀਂ ਵੀਡੀਓ ਨੂੰ ਸ਼ੇਅਰ ਕਰਨ ਵਾਲੇ ਯੂਜ਼ਰ ਨੂੰ ਸਕੈਨ ਕੀਤਾ। ਪਤਾ ਲੱਗਿਆ ਕਿ ਯੂਜ਼ਰ ਨੂੰ 5 ਹਜਾਰ ਤੋਂ ਵੱਧ ਲੋਕ ਫੋਲੋ ਕਰਦੇ ਹਨ। ਯੂਜ਼ਰ ਪੰਜਾਬ ਦੇ ਮੋਗਾ ਦਾ ਰਹਿਣ ਵਾਲਾ ਹੈ।
ਨਤੀਜਾ: ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਵਾਇਰਲ ਵੀਡੀਓ ਨੂੰ ਲੈ ਕੇ ਕੀਤਾ ਜਾ ਰਿਹਾ ਦਾਅਵਾ ਗੁੰਮਰਾਹਕੁੰਨ ਹੈ। ਵਾਇਰਲ ਵੀਡੀਓ ਦਾ ਗੁਜਰਾਤ ਹੜ ਨਾਲ ਕੋਈ ਸੰਬੰਧ ਨਹੀਂ ਹੈ। ਅਸਲ ਵਿੱਚ ਇਹ ਵੀਡੀਓ ਫ਼ਿਲਿਪੀੰਸ ਵਿੱਚ ਜੁਲਾਈ 2024 ਵਿੱਚ ਆਏ ਟਾਈਫੂਨ ਕੈਰੀਨਾ ਦਾ ਹੈ, ਜਿਸਨੂੰ ਹੁਣ ਗ਼ਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
- Claim Review : ਇਹ ਵੀਡੀਓ ਗੁਜਰਾਤ ਹੜ ਦਾ ਹੈ।
- Claimed By : ਤਿੰਨ ਕਰੋੜ ਦਾ ਜੂਸ
- Fact Check : ਭ੍ਰਮਕ
ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...